ਪਿੰਡਾਂ ਕਟਾਰੀਆਂ ਅਤੇ ਝੰਡੇਰ ਕਲਾਂ ਵਿੱਚ ਵਿਕਾਸ ਕਾਰਜਾਂ ਲਈ ਕਰੀਬ 5.50 ਲੱਖ ਦੀ ਗ੍ਰਾਂਟ ਦੇ ਚੈੱਕ ਸੌਂਪੇ
ਪਿੰਡ ਗੋਵਿੰਦਪੁਰ ਅਤੇ ਖੱਟੜ ਖੁਰਦ ਦੇ ਵਿਕਾਸ ਲਈ 3-3 ਲੱਖ ਰੁਪਏ ਦੇਣ ਦਾ ਐਲਾਨ
ਬੰਗਾ, 2 ਸਤੰਬਰ: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਕਟਾਰੀਆਂ, ਝੰਡੇਰ ਕਲਾਂ, ਗੋਵਿੰਦਪੁਰ ਅਤੇ ਖੱਟੜ ਖੁਰਦ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜਨ ਸਭਾਵਾਂ ਨੂੰ ਸੰਬੋਧਨ ਕਰਨ ਸਮੇਤ ਪਿੰਡ ਕਟਾਰੀਆ ਅਤੇ ਝੰਡੇਰ ਕਲਾਂ ਵਿੱਚ ਵਿਕਾਸ ਕਾਰਜਾਂ ਲਈ ਕਰੀਬ 5.50 ਲੱਖ ਦੇ ਕਰੀਬ ਗਰਾਂਟਾਂ ਦੇ ਚੈੱਕ ਸੌਂਪੇ। ਜਦੋਂ ਕਿ ਪਿੰਡ ਗੋਵਿੰਦਪੁਰ ਅਤੇ ਖੱਟੜ ਖੁਰਦ ਦੇ ਵਿਕਾਸ ਲਈ 3-3 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ। ਇਸ ਗਰਾਂਟ ਨਾਲ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਕਾਸ ਹੋਵੇਗਾ, ਕਿਉਂਕਿ ਪਿੰਡਾਂ ਦੇ ਵਿਕਾਸ ਤੋਂ ਬਿਨਾਂ ਦੇਸ਼ ਦਾ ਵਿਕਾਸ ਸੰਭਵ ਨਹੀਂ ਹੈ। ਇਸ ਤਹਿਤ ਉਹ ਹਲਕੇ ਦੇ ਵਿਕਾਸ ਲਈ ਆਪਣੇ ਸੰਸਦੀ ਕੋਟੇ ਵਿੱਚੋਂ ਲਗਾਤਾਰ ਗਰਾਂਟਾਂ ਜਾਰੀ ਕਰ ਰਹੇ ਹਨ। ਉਨ੍ਹਾਂ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਜਾਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।
ਇਨ੍ਹਾਂ ਜਨਤਕ ਮੀਟਿੰਗਾਂ ਵਿੱਚ ਹੋਰਨਾਂ ਤੋਂ ਇਲਾਵਾ, ਸਾਬਕਾ ਵਿਧਾਇਕ ਤ੍ਰਿਲੋਚਨ ਸਿੰਘ ਸੂੰਡ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ, ਡਾ: ਹਰਪ੍ਰੀਤ ਕੈਂਥ, ਕਮਲਜੀਤ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਜਿੰਦਰ ਸ਼ਰਮਾ ਰਘਬੀਰ ਬਿੱਲਾ, ਭਜਨ ਸਿੰਘ ਭਜੋਲੀ, ਸੋਖੀ ਰਾਮ ਬਾਜੋ, ਰਾਮ ਲੁਭਾਇਆ ਸਰਪੰਚ, ਸਰਪੰਚ ਮੁਖਤਿਆਰ ਸਿੰਘ, ਅਮਰਜੀਤ ਕਲਸੀ, ਇਰਵਾਨ ਰੱਤੂ, ਸਰਪੰਚ ਪ੍ਰੋਮਿਲਾ ਦੇਵੀ, ਪਰਗਨ ਸਿੰਘ ਗਿੱਲ ਸਾਬਕਾ ਸਰਪੰਚ ਆਦਿ ਹਾਜ਼ਰ ਸਨ |