Fwd: -ਕੋਟਪਾ ਐਕਟ ਨੂੰ ਜ਼ਿਲ੍ਹੇ ਅੰਦਰ ਅਸਰਦਾਰ ਢੰਗ ਨਾਲ ਲਾਗੂ ਕਰਨ ‘ਚ ਵੱਖ-ਵੱਖ ਵਿਭਾਗਾਂ ਦਾ ਅਹਿਮ ਰੋਲ: ਡਿਪਟੀ ਕਮਿਸ਼ਨਰ


- ਵਿਦਿਅਕ ਸੰਸਥਾਵਾਂ ਦੇ 100 ਗਜ ਦੇ ਘੇਰੇ ਅੰਦਰ ਤੰਬਾਕੂ ਵੇਚਣਾ ਤੇ ਸੇਵਨ ਕਰਨਾ ਕਾਨੂੰਨੀ ਅਪਰਾਧ

- ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ

ਨਵਾਂਸ਼ਹਿਰ, 20 ਸਤੰਬਰ  :     ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਗਈ ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਸਮੇਤ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਸਮੇਤ ਵੱਖ-ਵੱਖ ਭਾਈਵਾਲ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਹੋਏ

          ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਟਾਸਕ ਫੋਰਸ ਦੇ ਮੈਂਬਰਾਂ ਸਮੇਤ ਸਿਹਤ ਵਿਭਾਗ ਦੇ ਵੱਖ-ਵੱਖ ਭਾਈਵਾਲ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਕੋਟਪਾ ਐਕਟ ਨੂੰ ਜ਼ਿਲ੍ਹੇ ਅੰਦਰ ਲਾਗੂ ਕਰਨ ਵਿੱਚ ਵੱਖ-ਵੱਖ ਵਿਭਾਗਾਂ ਦਾ ਅਹਿਮ ਰੋਲ ਹੈ, ਜਿਸ ਦੇ ਤਹਿਤ ਸਿਹਤ ਵਿਭਾਗ ਦੇ ਨਾਲ ਹੀ ਹੋਰ ਵਿਭਾਗਾਂ ਦੀ ਸ਼ਾਮੂਲੀਅਤ ਵੀ ਬਹੁਤ ਜਰੂਰੀ ਹੈ

            ਉਨ੍ਹਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਬਲਾਕ ਪੱਧਰ, ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਜਾਗਰੂਕਤਾ ਮੁਹਿੰਮ ਸ਼ੁਰੂ ਕਰਕੇ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਜਾਵੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਸਕੂਲਾਂ/ਕਾਲਜਾਂ ਨੂੰ ਗਾਇਡਲਾਇਨਜ਼ ਅਨੁਸਾਰ ਤੰਬਾਕੂ ਮੁਕਤ ਕਰਨ ਵਿੱਚ ਸਹਿਯੋਗ ਕੀਤਾ ਜਾਵੇ

          ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਕੋਟਪਾ ਐਕਟ ਨੂੰ ਜ਼ਿਲ੍ਹੇ ਅੰਦਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਇਸ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਜਾਗਰੂਕ ਵੀ ਕੀਤਾ ਜਾਵੇ

          ਡਿਪਟੀ ਕਸ਼ਿਨਰ ਨੇ ਸਿੱਖਿਆ ਵਿਭਾਗ ਸੈਕੰਡਰੀ/ਐਲੀਮੈਂਟਰੀ ਨੂੰ ਹਦਾਇਤ ਕੀਤੀ ਕਿ ਸਾਰੇ ਸੀਨੀਅਰ ਸੈਕੰਡਰੀ, ਹਾਈ ਸਕੂਲਾਂ ਵਿੱਚ ਵਿੱਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਜਾਗਰੂਕ ਕਰਵਾਇਆ ਜਾਵੇ ਅਤੇ ਨਾਬਾਲਿਗ ਵਿਦਿਆਰਥੀਆਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤੇ ਉਨ੍ਹਾਂ ਨੂੰ ਉਸਾਰੂ ਸੋਚ ਲਈ ਪ੍ਰੇਰਿਤ ਕੀਤਾ ਜਾਵੇ ਸਾਰੇ ਸਕੂਲਾਂ ਦੀ ਬਾਹਰਲੀ ਦੀਵਾਰ 'ਤੇ ਇਹ ਬੋਰਡ ਲਗਾਇਆ ਜਾਣਾ ਯਕੀਨੀ ਬਣਾਇਆ ਜਾਵੇ ਕਿ ਇਸ ਵਿੱਦਿਅਕ ਸੰਸਥਾ ਦੀ ਬਾਹਰਲੀ ਦੀਵਾਰ ਤੋਂ 100 ਗਜ ਦੇ ਘੇਰੇ ਅੰਦਰ ਤੰਬਾਕੂ ਵੇਚਣਾ ਅਤੇ ਸੇਵਨ ਕਰਨਾ ਕਾਨੂੰਨੀ ਅਪਰਾਧ ਹੈ

      ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਵਿਭਾਗ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦੇ ਏਰੀਆ ਅੰਦਰ ਜਿਨ੍ਹਾਂ ਦੁਕਾਨਾਂ/ ਵੈਂਡਰਾਂ ਵੱਲੋਂ ਤੰਬਾਕੂ ਉਤਪਾਦਾਂ ਦੀ ਵਿਕਰੀ ਕੀਤੀ ਜਾਂਦੀ ਹੈ, ਉਨ੍ਹਾਂ ਦੁਕਾਨਾਂ 'ਤੇ ਇਹ ਬੋਰਡ ਲਗਵਾਇਆ ਜਾਣਾ ਯਕੀਨੀ ਬਣਾਇਆ ਜਾਵੇ ਕਿ 18 ਸਾਲ ਦੀ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦ ਵੇਚਣਾ ਕਾਨੂੰਨੀ ਅਪਰਾਧ ਹੈ

          ਸਿਵਲ ਸਰਜਨ ਨੇ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਹੀਨਾ ਅਗਸਤ 2023 ਦੌਰਾਨ ਕੋਟਪਾ ਐਕਟ ਅਧੀਨ 134 ਚਾਲਾਨ ਕੀਤੇ ਗਏ ਅਤੇ 9250/-ਰੁਪਏ ਜ਼ੁਰਮਾਨਾ ਵਸੂਲਿਆ ਗਿਆ ਸਾਲ 2023 ਦੌਰਾਨ ਜ਼ਿਲ੍ਹੇ ਵਿੱਚ ਹੁਣ ਤੱਕ ਕੋਟਪਾ ਐਕਟ ਅਧੀਨ 945 ਚਾਲਾਨ ਕੀਤੇ ਗਏ ਅਤੇ 52850/- ਰੁਪਏ ਜੁਰਮਾਨਾ ਵਸੂਲਿਆ ਗਿਆ ਹੈ

          ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨਦੀਪ ਕਮਲ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਰੇਨੂੰ ਅਗਰਵਾਲ, ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਬਲਾਕ ਐਕਸਟੈਨਸ਼ਨ ਐਜੂਕੇਟਰ ਵਿਕਾਸ ਵਿਰਦੀ, ਰਾਜੀਵ ਸ਼ਰਮਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ