-ਨਸ਼ਾ ਪੀੜਤਾਂ ਨੂੰ ਨਸ਼ਾ ਛੱਡ ਕੇ ਸਮਾਜ ਦੀ ਮੂਲ ਧਾਰਾ ਨਾਲ ਜੁੜਨ ਤੇ ਸਿਹਤਮੰਦ ਜੀਵਨ ਜਿਊਣ ਦੀ ਕੀਤੀ ਕਾਮਨਾ
ਨਵਾਂਸ਼ਹਿਰ, 5 ਸਤੰਬਰ: ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਪੁਲਿਸ ਕਪਤਾਨ ਐੱਸ.ਐੱਸ.ਪੀ ਡਾ.ਅਖਿਲ ਚੌਧਰੀ ਨੇ ਅੱਜ ਜੱਬੋਵਾਲ ਵਿੱਚ ਪਿੰਡ ਬੈਸ,ਪਿੰਡ ਭੀਣ,ਪਿੰਡ ਪੱਲੀ ਉੱਚੀ ਸਾਰਿਆ ਇੱਕ ਸਾਂਝੀ ਸੱਥ ਵਿੱਚ ਕਿਹਾ ਨਸ਼ਾ ਪੀੜਤਾਂ ਦਾ ਨਸ਼ਾ ਛਡਾਉਣ ਵਿਚ ਹਰ ਸੰਭਵ ਮਦਦ ਕੀਤੀ ਜਾਵੇਗੀ। ਨਸ਼ਿਆਂ ਤੇ ਪੂਰੀ ਤਰਾਂ ਨਾਲ ਠੱਲ੍ਹ ਪਾਉਣ ਦੇ ਲਈ ਲੋਕਾਂ ਦੇ ਸਹਿਯੋਗ ਦੀ ਬਹੁਤ ਲੋੜ ਹੈ। ਪਿੰਡਾਂ ਦੇ ਵਿੱਚੋਂ ਨਸ਼ਾ ਤਾਂ ਹੀ ਖ਼ਤਮ ਕੀਤਾ ਜਾ ਸਕਦਾ ਹੈ, ਜੇਕਰ ਸਬੰਧਿਤ ਪਿੰਡਾਂ ਦੇ ਸਰਪੰਚਾਂ,ਪੰਚਾ,ਨੰਬਰਦਾਰਾਂ ਅਤੇ ਪਿੰਡ ਵਾਸੀ ਸਹਿਯੋਗ ਦੇਣ । ਉਨ੍ਹਾਂ ਨੇ ਕਿਹਾ ਕਿ ਜੇਕਰ ਪਿੰਡ ਵਾਸੀਆਂ ਦੇ ਧਿਆਨ ਦੇ ਵਿੱਚ ਆਉਂਦਾ ਹੈ ਕਿ ਕਿਸ ਜਗ੍ਹਾ ਨਸ਼ਾ ਵਿਕ ਰਿਹਾ ਹੈ, ਤਾਂ ਇਸਦੀ ਸੂਚਨਾ ਪੁਲਿਸ ਵਿਭਾਗ ਨੂੰ 112 'ਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਸੂਚਨਾ ਮਿਲਣ 'ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਨ੍ਹਾਂ ਕਿਹਾ ਜ਼ਿਲ੍ਹਾ ਪੁਲੀਸ ਕਿਸੇ ਵੀ ਸਮਾਜ ਵਿਰੋਧੀ ਅਨਸਰ ਜਾਂ ਅਪਰਾਧੀ ਨੂੰ ਜ਼ਿਲ੍ਹੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਅਤੇ ਅਮਨ-ਕਾਨੂੰਨ ਨੂੰ ਨੁਕਸਾਨ ਪਹੁੰਚਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਪੈਸ਼ਲ ਨਾਕਾਬੰਦੀ ਕੀਤੀ ਗਈ ਹੈ ਅਤੇ ਵੱਖ-ਵੱਖ ਪੈਟਰੋਲਿੰਗ ਪਾਰਟੀਆਂ ਦਾ ਗਠਨ ਕੀਤਾ ਗਿਆ ਹੈ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨਸ਼ਾ ਤਸਕਰਾਂ ਦਾ ਜੜ੍ਹ ਤੋਂ ਸਫ਼ਾਇਆ ਕਰਨ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ, ਇਸ ਲਈ ਇਸ ਕੰਮ ਵਿੱਚ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਹੈਲਪ ਲਾਈਨ ਨੰਬਰ 99883-03232 ਵੀ ਜਾਰੀ ਕੀਤਾ ਗਿਆ ਹੈ, ਜਿਸਤੇ ਨਸ਼ਾ ਵੇਚਣ ਵਾਲੇ ਵਿਅਕਤੀਆਂ ਬਾਰੇ ਕੋਈ ਵੀ ਸੂਚਨਾ ਦਿੱਤੀ ਜਾ ਸਕਦੀ ਹੈ, ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਇਸ ਦੌਰਾਨ ਡੀ.ਐੱਸ.ਪੀ ਸ਼੍ਰੀਮਤੀ ਮਾਧਵੀ ਸ਼ਰਮਾ ਨੇ ਆਪਣੇ ਵਿਚਾਰਾ ਵਿੱਚ ਕਿਹਾ ਕਿ ਨਸ਼ਿਆਂ 'ਤੇ ਪੂਰੀ ਤਰ੍ਹਾਂ ਨਾਲ ਠੱਲ੍ਹ ਪਾਉਣ ਲਈ ਲੋਕ ਪੁਲਿਸ ਨੂੰ ਸਹਿਯੋਗ ਦੇਣ। ਇਸ ਮੌਕੇ ਤੇ ਵੱਖ-ਵੱਖ ਪਿੰਡਾਂ ਦੇ ਪਿੰਡ ਵਾਸੀ ਵੀ ਮੌਜੂਦ ਸਨ।