ਨਵਾਂਸ਼ਹਿਰ 05 ਸਤੰਬਰ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਨਵ-ਨਿਯੁਕਤ ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਵੱਲੋਂ ਬਿਨਾਂ ਕਿਸੇ ਭੇਦਭਾਵ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਸਮੱਸਿਆਵਾਂ ਸੁਣ ਕੇ ਹੱਲ ਕੀਤਾ ਜਾ ਰਿਹਾ ਹੈ।
ਚੇਅਰਮੈਨ ਜਲਵਾਹਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਜੋ ਜੁੰਮੇਵਾਰੀ ਦਿੱਤੀ ਗਈ ਹੈ ਉਹ ਉਸ ਜੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੇ ਜਾਇਜ਼ ਕੰਮ ਪਹਿਲ ਦੇ ਆਧਾਰ ਉੱਤੇ ਕੀਤੇ ਜਾ ਰਹੇ ਹਨ ਅਤੇ ਨਗਰ ਸੁਧਾਰ ਟਰੱਸਟ ਦੇ ਦਫਤਰ ਵਿਚ ਕਿਸੇ ਨਾਲ ਵੀ ਕੋਈ ਭੇਦਭਾਵ ਨਹੀਂ ਕੀਤਾ ਜਾਂਦਾ। ਇਸ ਮੌਕੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵਿਚ ਜਿਹੜੇ ਵੀ ਲੋਕ ਕੰਮ ਕਰਾਉਣ ਆਉਂਦੇ ਹਨ ਉਹ ਉਨ੍ਹਾਂ ਦਾ ਹਰ ਜਾਇਜ਼ ਕੰਮ ਪ੍ਰਮੁੱਖਤਾ ਨਾਲ ਕਰਨਾ ਉਨ੍ਹਾਂ ਦੀ ਡਿਊਟੀ ਹੈ ਅਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੀ ਬਦੌਲਤ ਹੀ ਉਨ੍ਹਾ ਨੂੰ ਇਹ ਮੁਕਾਮ ਮਿਲਿਆਂ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਉਨ੍ਹਾਂ ਨੂੰ ਡੀ.ਸੀ. ਕੰਪਲੈਕਸ ਦੇ ਕਮਰਾ ਨੰਬਰ 102 ਵਿਖੇ ਮਿਲ ਸਕਦਾ ਹੈ ਅਤੇ ਸਾਰਿਆਂ ਦੇ ਕੰਮ ਬਿਨ੍ਹਾਂ ਕਿਸੇ ਭੇਦ-ਭਾਵ ਤੋਂ ਕੀਤੇ ਜਾਣਗੇ।