ਹੁਸ਼ਿਆਰਪੁਰ, 26 ਸਤੰਬਰ: ਇੰਡੀਅਨ ਸਵੱਛਤਾ ਲੀਗ (ਭਾਗ-2) ਤਹਿਤ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਫਾਈ ਕਰਮਚਾਰੀਆਂ ਲਈ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿੱਚ ਕਰਮਚਾਰੀਆਂ ਦੇ ਖੂਨ ਦਾ ਟੈਸਟ, ਈ.ਸੀ.ਜੀ, ਅੱਖਾਂ ਦਾ ਚੈਕਅੱਪ ਅਤੇ ਬਲੱਡ ਪ੍ਰੈਸ਼ਰ ਆਦਿ ਚੈੱਕ ਕਰਵਾਏ ਗਏ। ਇਸ ਦੌਰਾਨ ਕਰਮਚਾਰੀਆਂ ਨੂੰ ਸਬੰਧਤ ਬਿਮਾਰੀ ਦੀ ਦਵਾਈ ਵੀ ਦਿੱਤੀ ਗਈ। ਇਸ ਦੇ ਨਾਲ ਹੀ ਸਫਾਈ ਕਰਮਚਾਰੀਆਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤੋਂ ਜਾਣੂ ਕਰਾਉਣ ਲਈ ਇਕ ਟ੍ਰੇਨਿੰਗ ਪ੍ਰੋਗਰਾਮ ਨਗਰ ਨਿਗਮ ਹੁਸ਼ਿਆਰਪੁਰ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਸਕੱਤਰ ਨਗਰ ਨਿਗਮ ਜਸਵਿੰਦਰ ਸਿੰਘ, ਸੈਨੇਟਰੀ ਇੰਸਪੈਕਟਰ ਜਨਕ ਰਾਜ, ਗੁਰਵਿੰਦਰ ਸਿੰਘ ਜੂਤਲਾ ਅਤੇ ਰਾਜੇਸ਼ ਕੁਮਾਰ ਮੌਜੂਦ ਰਹੇ।