Fwd: --ਕੋਈ ਵੀ ਕੰਪਨੀ ਜਾਂ ਦੁਕਾਨਦਾਰ ਇਨਕਲਾਬ ਫੈਸਟੀਵਲ ਵਿੱਚ ਲਗਾ ਸਕਦੇ ਹਨ ਸਟਾਲ : ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 21 ਸਤੰਬਰ:     ਸ਼ਹੀਦ--ਆਜ਼ਮ . ਭਗਤ ਸਿੰਘ ਦੇ ਜਨਮ ਦਿਵਸ 'ਤੇ ਖਟਕੜ ਕਲਾਂ ਵਿਖੇ 28 ਤੋਂ 30 ਸਤੰਬਰ ਤੱਕ ਤਿੰਨ ਦਿਨਾਂ ਦੇ ਕਰਵਾਏ ਜਾਣ ਵਾਲੇ ਇੰਨਕਲਾਬ ਫੈਸਟੀਵਲ ਵਿੱਚ ਖਾਣ-ਪੀਣ ਦੀਆਂ ਚੀਜਾਂ ਤੋਂ ਇਲਾਵਾ ਵਿਕਰੀ ਲਈ ਹੋਰ ਵੀ ਸਟਾਲ ਲਗਾਏ ਜਾਣਗੇ। ਕੋਈ ਵੀ ਕੰਪਨੀ ਜਾਂ ਦੁਕਾਨਦਾਰ ਇਸ ਵਿੱਚ ਸਟਾਲ ਲਗਾਉਣ ਦੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਕਰ ਸਕਦੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੰਨਕਲਾਬ ਫੈਸਟੀਵਲ ਦੀਆਂ ਤਿਆਰਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਧਿਕਾਰੀਆਂ ਨੂੰ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਡਿਊਟੀਆਂ ਸੌਪ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਖਟਕੜ ਕਲਾਂ ਵਿਖੇ ਵਿਸ਼ਾਲ ਪੰਡਾਲ ਲਗਾਇਆ ਜਾਵੇਗਾ, ਜਿਸ ਦੇ ਵਿੱਚ 28 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਆਉਣ ਦੀ ਵੀ ਤਜਵੀਜ਼ ਹੈ।

            ਉਨ੍ਹਾਂ ਕਿਹਾ ਕਿ ਤਿੰਨਾਂ ਦਿਨਾਂ ਦੇ ਦੌਰਾਨ ਪ੍ਰਸਿੱਧ ਪੰਜਾਬੀ ਕਲਾਕਾਰਾਂ ਤੋਂ ਇਲਾਵਾ ਲੋਕਲ ਕਲਾਕਾਰ ਵੀ ਆਪਣੀ ਕਲਾਕਾਰੀ ਦੀ ਪੇਸ਼ਕਾਰੀ ਕਰਨਗੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਜਿਹੜੀਆਂ ਜਿੰਮੇਵਾਰੀਆਂ ਉਨ੍ਹਾਂ ਨੂੰ ਸੌਪੀਆਂ ਗਈਆਂ ਹਨ, ਉਸ ਸਬੰਧੀ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰ ਲਏ ਜਾਣ।

             ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਰਾਜੀਵ ਵਰਮਾ ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਸ਼ਿਵਰਾਜ ਸਿੰਘ ਬੱਲ ਐਸ.ਡੀ.ਐਮ. ਨਵਾਂਸ਼ਹਿਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।