480 ਨਵੇਂ ਸ਼ੈਲਰਾਂ/ਮਿੱਲਾਂ ਨੂੰ ਖਰੀਦ ਪ੍ਰਕ੍ਰਿਆ ‘ਚ ਕੀਤਾ ਸ਼ਾਮਲ: ਕੈਬਨਿਟ ਮੰਤਰੀ ਕਟਾਰੂਚੱਕ

ਕੈਬਨਿਟ ਮੰਤਰੀ ਕਟਾਰੂਚੱਕ ਨੇ ਅਨਾਜ਼ ਮੰਡੀ ਬੰਗਾ ਦਾ ਕੀਤਾ ਦੌਰਾ
ਬੰਗਾ/ਨਵਾਂਸ਼ਹਿਰ, 9 ਅਕਤੂਬਰ: ਘਰੇਲੂ ਕਾਰੋਬਾਰੀਆਂ ਵਲੋਂ ਸੂਬੇ ਵਿੱਚ 480 ਨਵੇਂ
ਸ਼ੈਲਰਾਂ/ਮਿੱਲਾਂ ਨੂੰ ਖਰੀਦ
ਪ੍ਰਕ੍ਰਿਆ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਵਾਰ ਦਾ ਸੀਜਨ ਕਿਸਾਨਾਂ ਅਤੇ ਇਸ ਨਾਲ ਜੁੜੇ ਸਾਰੇ
ਕਾਰੋਬਾਰੀਆਂ ਲਈ ਵਧੀਆ ਹੋਵੇਗਾ। ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਲੈਣ ਲਈ ਖੁਰਾਕ
ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ
ਕਟਾਰੂਚੱਕ ਨੇ ਅਨਾਜ਼ ਮੰਡੀ ਬੰਗਾ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਇਹ ਜਾਣਕਾਰੀ ਦਿੱਤੀ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ
ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਅਤੇ ਉਨ੍ਹਾਂ ਦਾ
ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਮੰਤਵ ਨੂੰ ਹਾਸਲ ਕਰਨ ਲਈ ਪੰਜਾਬ ਸਰਕਾਰ ਪੜਾਅ
ਵਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ਇਸ ਦੌਰਾਨ ਉਨ੍ਹਾਂ ਮੰਡੀ ਵਿੱਚ ਪੀਣ ਵਾਲੇ ਪਾਣੀ ਅਤੇ ਸਾਫ਼ ਸਫ਼ਾਈ ਦਾ ਵੀ ਜਾਇਜ਼ਾ
ਲਿਆ ਅਤੇ ਮੌਕੇ ਉਤੇ ਅਫ਼ਸਰਾਂ ਨੂੰ ਮੁਢਲੇ ਪ੍ਰਬਧਾਂ ਦਾ ਇੰਤਜ਼ਾਮ ਕਰਨ ਦੀ ਹਿਦਾਇਤ ਦਿੱਤੀ।
ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫ਼ਸਲ ਮੰਡੀਆਂ ਵਿੱਚ ਲੈਕੇ ਆਉਣ ਤੇ
ਪਰਾਲੀ ਨੂੰ ਅੱਗ ਨਾ ਲਾਉਣ।
ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਇਸ ਖੇਤੀ ਪ੍ਰਧਾਨ ਸੂਬੇ ਦੇ
ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ। ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦੇ ਲੋੜੀਂਦੇ
ਪ੍ਰਬੰਧ ਸੁਚਾਰੂ ਹਨ ਅਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਪਾਰਦਰਸ਼ਤਾ
ਅਤੇ ਸੁਚਾਰੂ ਢੰਗ ਨਾਲ ਖਰੀਦ ਕੀਤਾ ਜਾ ਰਿਹਾ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ
ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਹਲਕਾ ਇੰਚਾਰਜ ਬੰਗਾ ਕੁਲਜੀਤ
ਸਿੰਘ ਸਰਹਾਲ, ਐਸ.ਡੀ.ਐਮ. ਨਵਾਂਸ਼ਹਿਰ ਡਾ. ਸ਼ਿਵਰਾਜ ਸਿੰਘ ਬੱਲ, ਡੀ.ਐਫ.ਐਸ.ਸੀ ਮਨਜਿੰਦਰ
ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।