ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਦਿਆਰਥੀਆ ਨੂੰ ਨਸ਼ਿਆਂ ਤੋ ਦੂਰ ਰਹਿਣ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ

ਨਵਾਂਸ਼ਹਿਰ, 9 ਅਕਤੂਬਰ : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ
ਅਤੇ ਜ਼ਿਲ੍ਹਾ ਅਤੇ ਸ਼ੈਸਨ
ਜੱਜ-ਕਮ-ਚੇਅਰਮੈਨ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਦੇ ਨਿਰਦੇਸ਼ਾਂ
ਤਹਿਤ ਸੀ.ਜੇ.ਐਮ-ਕਮ- ਸਕੱਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਕਮਲਦੀਪ ਸਿੰਘ ਧਾਲੀਵਾਲ
ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹੇ ਵਿੱਚ 30 ਅਕਤੂਬਰ 2023
ਤੱਕ ਨਸ਼ੇ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ । ਇਸ ਸਬੰਧੀ ਵਿੱਚ ਜ਼ਿਲ੍ਹਾ ਕਾਨੂੰਨੀ
ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਹਾਈ ਸਕੂਲ ਭੀਣ ਵਿਖੇ ਵਿਦਿਆਰਥੀਆ ਨੂੰ ਨਸ਼ਿਆ ਤੋ ਦੂਰ ਰਹਿਣ
ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆਂ । ਇਸ ਸੈਮੀਨਾਰ ਵਿੱਚ ਪੈਰਾ ਲੀਗਲ ਵਲੰਟੀਅਰ
ਜਸਵਿੰਦਰ ਕੌਰ ਰਾਣੀ ਅਤੇ ਪੈਰਾ ਲੀਗਲ ਵਲੰਟੀਅਰ ਸੁਨੀਤਾ ਰਾਣੀ ਵੱਲੋ ਭਾਗ ਲਿਆ ਗਿਆਂ ।

ਇਸ ਮੌਕੇ ਪੈਰਾ ਲੀਗਲ ਵਲੰਟੀਅਰ ਜਸਵਿੰਦਰ ਕੌਰ ਰਾਣੀ ਵੱਲੋ ਵਿਦਿਆਰਥੀਆ ਨੂੰ ਨਸ਼ਿਆ
ਤੋ ਦੂਰ ਰਹਿਣ ਬਾਰੇ ਜਾਗਰੂਕ ਕੀਤਾ ਗਿਆ ਅਤੇ ਕਿਹਾ ਕਿ ਜੇ ਕੋਈ ਨਸ਼ੇ ਵੇਚਦਾ ਹੈ ਜਾਂ ਬੱਚਿਆ
ਨੂੰ ਜਬਰਦਸਤੀ ਨਸ਼ੇ ਕਰਨ ਲਈ ਉਕਸਾਉਦਾਂ ਹੈ, ਤਾਂ ਇਸ ਸਬੰਧੀ ਸ਼ਿਕਾਇਤ ਸਕੂਲ ਮੁਖੀ ਜਾਂ ਪੁਲਿਸ
ਦੇ ਧਿਆਨ ਵਿੱਚ ਲਿਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿਣ ਲਈ
ਵਿਦਿਆਰਥੀਆ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਇਸ ਤੋ ਇਲਾਵਾ
ਵਿਦਿਆਰਥੀਆ ਨੂੰ ਦੱਸਿਆ ਕਿ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਜ਼ਿਲ੍ਹੇ ਵਿੱਚ ਮਿਤੀ
1 ਤੋਂ 30 ਅਕਤੂਬਰ 2023 ਤੱਕ ਪੰਜਾਬ ਨਸ਼ੇ ਦੇ ਖਿਲਾਫ ਮੁਹਿੰਮ ਆਰੰਭੀ ਗਈ ਹੈ ਅਤੇ ਕਿਹਾ
ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਦੇ ਮਿਸ਼ਨ 'ਤੇ ਹੈ
। ਇਸ ਮੌਕੇ ਪ੍ਰਿੰਸੀਪਲ ਰਣਜੀਤ ਬੱਬਰ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸਨ ।