-ਜ਼ਿਲ੍ਹਾ ਰੋਜ਼ਗਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਦੇ ਉਪਰਾਲੇ ਦਾ 100 ਵਿਦਿਆਰਥੀਆਂ ਨੇ ਲਿਆ ਲਾਭ
ਹੁਸ਼ਿਆਰਪੁਰ, 13 ਅਕਤੂਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵਿਖੇ 'ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ' ਦੇ ਸਹਿਯੋਗ ਨਾਲ ਦਿੱਲੀ ਇੰਟਰਨੈਸ਼ਨਲ ਸਕੂਲ ਚੱਬੇਵਾਲ ਅਤੇ ਸੇਂਟ ਸੋਲਜ਼ਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਲਈ 'ਵੈਦਿਕ ਮੈਥੇਮੈਟਿਕਸ' ਸਬੰਧੀ ਇਕ ਵਿਸ਼ੇਸ਼ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਵਿਚ ਦੋਵਾਂ ਸਕੂਲਾਂ ਦੇ ਸਟਾਫ ਮੈਂਬਰਾਂ ਤੋਂ ਇਲਾਵਾ 100 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਰਕਸ਼ਾਪ ਦੀ ਸ਼ੁਰੂਆਤ ਕਰਦੇ ਹੋਏ ਕਰੀਅਰ ਕਾਊਂਸਲਰ ਅਦਿੱਤਿਆ ਰਾਣਾ ਨੇ ਦੱਸਿਆ ਕਿ ਇਸ ਵਰਕਸ਼ਾਪ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ 'ਵੈਦਿਕ ਮੈਥੇਮੈਟਿਕਸ' ਤਕਨੀਕਾਂ ਸਿਖਾ ਕੇ ਗਣਿਤ ਦੀਆਂ ਲੰਮੀਆਂ ਕੈਲਕੁਲੇਸ਼ਨਾਂ ਨੂੰ ਸੁਖਾਲਾ ਅਤੇ ਤੇਜ਼ੀ ਨਾਲ ਹੱਲ ਕਰਨ ਵਿਚ ਮਦਦ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਵਰਕਸ਼ਾਪ ਰਾਹੀਂ ਵਿਦਿਆਰਥੀਆਂ ਨੂੰ ਇਕਾਗਰਤਾ ਅਤੇ ਫੋਕਸ ਨੂੰ ਬਿਹਤਰ ਬਣਾਉਣ, ਸਮੱਸਿਆ ਦਾ ਹੱਲ ਕਰਨ ਦੇ ਹੁਨਰ ਨੂੰ ਵਿਕਸਿਤ ਕਰਨ ਅਤੇ ਗਣਿਤ ਨੂੰ ਵਧੇਰੇ ਅਨੁਭਵੀ ਅਤੇ ਦਿਲਚਸਪ ਤਰੀਕੇ ਨਾਲ ਸਿੱਖਣ ਵਿਚ ਮਦਦ ਮਿਲੇਗੀ। ਇਸ ਉਪਰੰਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਦੇ ਸਹਾਇਕ ਪ੍ਰੋਫੈਸਰ ਵਿਕਾਸ ਚੌਧਰੀ ਵਲੋਂ ਵਿਦਿਆਰਥੀਆਂ ਨੂੰ ਜਮ੍ਹਾਂ-ਘਟਾਓ, ਤਕਸੀਮ, ਗੁਣਾ, ਐਲ.ਸੀ.ਐਮ, ਐਚ.ਸੀ.ਐਫ ਅਤੇ ਗਣਿਤ ਦੀਆਂ ਹੋਰ ਮੁਢਲੀਆਂ ਕੈਲਕੁਲੇਸ਼ਨਾਂ ਨੂੰ 'ਵੈਦਿਕ ਮੈਥੇਮੈਟਿਕਸ' ਦੀ ਵਰਤੋਂ ਨਾਲ ਹੱਲ ਕਰਨ ਦੇ ਹੁਨਰ ਸਿਖਾਏ ਗਏ। ਪਲੇਸਮੈਂਟ ਅਫ਼ਸਰ ਡੀ. ਬੀ. ਈ. ਈ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਪਰੋਕਤ ਤਕਨੀਕਾਂ ਨਾਲ ਔਖੀਆਂ ਤੋਂ ਔਖੀਆਂ ਕੈਲਕੁਲੇਸ਼ਨਾਂ ਵੀ ਬਹੁਤ ਸਰਲਤਾ ਅਤੇ ਤੇਜ਼ੀ ਨਾਲ ਕੀਤੀਆਂ ਜਾ ਸਕਦੀਆਂ ਹਨ। ਇਸ ਮੌਕੇ ਯੰਗ ਪ੍ਰੇਫੈਸ਼ਨਲ ਵਿਕਰਮ ਸਿੰਘ, ਕਲਰਕ ਵਰਿੰਦਰ ਕੁਮਾਰ ਤੇ ਹੋਰ ਹਾਜ਼ਰ ਸਨ।