ਸ੍ਰੀ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸੰਤ ਬਾਬਾ ਜਸਵੰਤ ਸਿੰਘ ਜੀ ਖੇੜਾ- ਠੱਕਰਵਾਲ ਨੇ ਰੈਂਪ ਦਾ ਟੱਕ ਲਾਇਆ

ਸ੍ਰੀ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਬਣੇਗਾ ਨਵਾਂ ਰੈਂਪ
ਸ੍ਰੀ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸੰਤ ਬਾਬਾ ਜਸਵੰਤ ਸਿੰਘ ਜੀ ਖੇੜਾ- ਠੱਕਰਵਾਲ ਨੇ ਰੈਂਪ ਦਾ ਟੱਕ ਲਾਇਆ
ਬੰਗਾ 17 ਅਕਤੂਬਰ :  ਸ੍ਰੀ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਰੈਂਪ ਬਣਾਉਣ ਦੇ ਕੰਮ ਦੀ ਆਰੰਭਤਾ ਸੰਤ ਬਾਬਾ ਜਸਵੰਤ ਸਿੰਘ ਜੀ ਮੁੱਖ ਸੇਵਾਦਾਰ ਤਪ ਅਸਥਾਨ ਸੰਤ ਬਾਬਾ ਦੁੱਲਾ ਸਿੰਘ ਜੀ ਖੇੜਾ-ਠੱਕਰਵਾਲ  ਨੇ ਆਪਣੇ ਕਰ ਕਮਲਾਂ ਨਾਲ ਟੱਕ ਲਗਾਕੇ ਕੀਤੀ । ਇਸ ਮੌਕੇ ਬਾਬਾ ਜੀ ਨੇ ਅਕਾਲ ਪੁਰਖ ਦੇ ਚਰਨਾਂ ਵਿਚ ਰੈਂਪ ਦੀ ਨਿਰਵਿਘਨ ਉਸਾਰੀ ਅਤੇ ਸੰਪੂਰਨਤਾ ਲਈ ਅਰਦਾਸ ਕੀਤੀ ਅਤੇ ਸਮੂਹ ਸਕੂਲ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ, ਸਕੂਲ ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਵਧਾਈਆਂ ਦਿੱਤੀਆਂ ।
     ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ  ਢਾਹਾਂ ਕਲੇਰਾਂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦਾ ਢਾਂਚਾ ਅਤੇ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਟਰੱਸਟ ਹਮੇਸ਼ਾਂ ਹੀ ਵਚਨਬੱਧ ਰਿਹਾ ਹੈ । ਸਕੂਲ ਵਿਚ ਬੱਚਿਆਂ ਅਤੇ ਸਟਾਫ ਦੀ ਵੱਧ ਰਹੀ ਗਿਣਤੀ ਨੂੰ ਦੇਖਦੇ ਹੋਏ ਸਕੂਲ ਦੇ ਪ੍ਰਾਇਮਰੀ ਅਤੇ ਮਿਡਲ ਵਿੰਗ ਵਿਚ ਰੈਂਪ  ਬਣਾਉਣਾ ਸਮੇਂ ਦੀ ਮੁੱਖ ਲੋੜ ਨੂੰ ਮੁੱਖ ਰੱਖਦੇ ਇਹ ਰੈਂਪ ਬਣਾਇਆ ਜਾ ਰਿਹਾ ਹੈ । ਇਹ ਰੈਂਪ ਦੇ ਉਸਾਰੀ ਤੇ 25 ਲੱਖ ਰੁਪਏ ਤੋਂ ਵੱਧ ਦਾ ਖਰਚਾ ਆਵੇਗਾ । ਟਰੱਸਟ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਢਾਹਾਂ ਨੇ ਸੰਤ ਬਾਬਾ ਜਸਵੰਤ ਸਿੰਘ ਜੀ ਮੁੱਖ ਸੇਵਾਦਾਰ ਤਪ ਅਸਥਾਨ ਸੰਤ ਬਾਬਾ ਦੁੱਲਾ ਸਿੰਘ ਜੀ ਖੇੜਾ-ਠੱਕਰਵਾਲ ਅਤੇ ਸਮੂਹ ਸੰਗਤਾਂ ਵੱਲੋਂ ਰੈਂਪ ਦੀ ਉਸਾਰੀ ਦਾ ਟੱਕ ਲਗਾਉਣ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ,  ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਰ ਸਿੱਖਿਆ, ਪ੍ਰਿੰਸੀਪਲ ਵਨੀਤਾ ਚੋਟ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਇੰਜੀਨੀਅਰ ਭੁਪਿੰਦਰ ਸਿੰਘ, ਭਾਈ ਹਰਮੇਸ਼ ਸਿੰਘ, ਬੀਬੀ ਹਰਦੀਪ ਕੌਰ ਅਤੇ ਹੋਰ ਸ਼ਖਸ਼ੀਅਤਾਂ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਸ੍ਰੀ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਬਾਬਾ ਜਸਵੰਤ ਸਿੰਘ ਜੀ  ਖੇੜਾ-ਠੱਕਰਵਾਲ ਨੇ ਰੈਂਪ ਦਾ ਟੱਕ ਲਾਉਣ ਮੌਕੇ