ਚੇਅਰਮੈਨ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ ਨੇ ਮੁੱਖ ਮੰਤਰੀ ਦੇ ਜਨਮ ਦਿਨ ‘ਤੇ ਲਗਾਏ ਖੂਨਦਾਨ ਕੈਂਪ ‘ਚ ਕੀਤੀ ਸ਼ਿਰਕਤ

ਖੂਨਦਾਨ ਕਰਕੇ ਬਚਾਈਆਂ ਜਾ ਸਕਦੀਆਂ ਹਨ ਕਈ ਕੀਮਤੀ ਜਾਨਾਂ: ਸਤਨਾਮ ਸਿੰਘ ਜਲਵਾਹਾ
ਨਵਾਂਸ਼ਹਿਰ, 17 ਅਕਤੂਬਰ  :-  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ ਜ਼ਿਲ੍ਹੇ ਵਿੱਚ ਲੱਗੇ ਜ਼ਿਲ੍ਹੇ ਵਿੱਚ ਲੱਗੇ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਤੌਰ 'ਤੇ ਸਾਥੀਆਂ ਸਮੇਤ ਸ਼ਿਰਕਤ ਕੀਤੀ ਅਤੇ ਖੁੱਦ ਵੀ ਖੂਨਦਾਨ ਕੀਤਾ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨਾ ਇਕ ਮਹਾਂਦਾਨ ਹੈ, ਜਿਸ ਨਾਲ ਅਸੀਂ ਕਿਸੇ ਦੀ ਜ਼ਿੰਦਗੀ ਬਚਾ ਸਕਦੇ ਹਾਂ।
          ਸਤਨਾਮ ਸਿੰਘ ਜਲਵਾਹਾ ਨੇ ਸਿਹਤਮੰਦ ਲੋਕਾਂ ਨੂੰ ਖੂਨਦਾਨ ਕਰਕੇ ਲੋੜਵੰਦਾਂ ਨੂੰ 'ਜ਼ਿੰਦਗੀ ਦਾ ਅਨਮੋਲ ਤੋਹਫ਼ਾ' ਦੇਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਕਿਸੇ ਹੋਰ ਦੀ ਜ਼ਿੰਦਗੀ ਬਚਾਉਣਾ ਮਾਨਵਤਾ ਪ੍ਰਤੀ ਇੱਕ ਸੇਵਾ ਹੈ। ਉਨ੍ਹਾਂ ਨੇ ਕਿਹਾ ਕਿ ਮਾਹਿਰਾਂ ਦੇ ਅਨੁਸਾਰ ਹਰ ਸਿਹਤਮੰਦ ਵਿਅਕਤੀ ਜਿਸ ਦੀ ਉਮਰ 18 ਤੋਂ 65 ਸਾਲ ਤੱਕ, ਸਰੀਰ ਦਾ ਭਾਰ 45 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਐੱਚਬੀ 12 ਗ੍ਰਾਮ, ਕੋਈ ਕਰੌਨਿਕ ਬਿਮਾਰੀ ਨਾ ਹੋਵੇ, ਖੂਨਦਾਨ ਕਰ ਸਕਦਾ ਹੈ ਅਤੇ ਹਰ 3 ਮਹੀਨੇ ਬਾਅਦ ਖੂਨਦਾਨ ਵੀ ਕੀਤਾ ਜਾ ਸਕਦਾ ਹੈ।
          ਉਨ੍ਹਾਂ ਨੇ ਕਿਹਾ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਖੂਨਦਾਨ ਦੀ ਲਗਾਤਾਰ ਲੋੜ ਹੁੰਦੀ ਹੈ। ਖੂਨਦਾਨ ਨਾਲ ਕਿਸੇ ਵੀ ਵਿਅਕਤੀ ਨੂੰ ਇਲਾਜ, ਜਣੇਪੇ, ਜਾਂ ਸੱਟ ਲੱਗਣ 'ਤੇ ਪੈਦਾ ਹੋਈ ਖੂਨ ਦੀ ਕਮੀ ਨੂੰ ਪੂਰਾ ਕਰ ਸਕਦੀ ਹੈ। ਖੂਨਦਾਨ ਕਰਨ ਨਾਲ ਕੋਈ ਸਰੀਰਕ ਕਮਜੋਰੀ ਨਹੀਂ ਆਉਂਦੀ, ਬਲਕਿ 24 ਘੰਟੇ ਤੋਂ 7 ਦਿਨ ਦੇ ਅੰਦਰ-ਅੰਦਰ ਕੁਦਰਤੀ ਰੂਪ ਨਾਲ ਸਰੀਰ ਵਿੱਚ ਨਵਾਂ ਖੂਨ ਬਣ ਜਾਂਦਾ ਹੈ। ਖ਼ੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਖ਼ੂਨਦਾਨ ਮਹਾਂਦਾਨ ਹੈ ਅਤੇ ਖੂਨਦਾਨ ਕਰਨ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ।
          ਉਨ੍ਹਾਂ ਨੇ ਕਿਹਾ ਕਿ ਪੰਜਾਬੀ ਨੌਜਵਾਨ ਹਰ ਖੇਤਰ ਵਿੱਚ ਆਪਣੀ ਪਛਾਣ ਬਣਾ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਖੇਤਰ ਵਿੱਚ ਪਿੱਛੇ ਨਹੀਂ ਰਹਿਣਾ ਚਾਹੀਦਾ, ਜੋ ਕਿ ਸੇਵਾ ਨਾਲੋਂ ਵੀ ਵੱਧ ਪੁੰਨ ਦਾ ਕੰਮ ਹੈ। ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਘੱਟੋ-ਘੱਟ ਸਾਲ ਵਿੱਚ ਇਕ ਵਾਰੀ ਆਪਣੇ ਜਨਮ ਦਿਨ ਜਾਂ ਆਪਣੇ ਵਿਆਹ ਦੀ ਵਰ੍ਹੇਗੰਢ 'ਤੇ ਖੂਨਦਾਨ ਜ਼ਰੂਰ ਕਰਨ। ਇਹ ਸਮਾਂ ਉਨ੍ਹਾਂ ਲਈ ਸਿਰਫ ਯਾਦਗਾਰ ਹੀ ਨਹੀਂ ਬਣੇਗਾ, ਸਗੋਂ ਉਨ੍ਹਾਂ ਲਈ ਵੀ ਯਾਦਗਾਰੀ ਹੋਵੇਗਾ ਜਿਨ੍ਹਾਂ ਨੂੰ ਖੂਨ ਦੀ ਲੋੜ ਹੈ। ਇਸ ਮੌਕੇ ਪਾਰਟੀ ਮੈਂਬਰ ਮੀਰਪੁਰ ਜੱਟਾਂ ਗੁਰਦੇਵ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।