ਖੇਡਾਂ ਵਤਨ ਪੰਜਾਬ ਦੀਆਂ-2023 ਦੇ ਨੈੱਟਬਾਲ ਅੰਡਰ-14 ਲੜਕਿਆਂ ਵਿੱਚ ਸ.ਮਿ.ਸ.ਖੇੜੀ ਗੁੱਜਰਾਂ ਨੇ ਜਿੱਤਿਆ ਸਿਲਵਰ ਮੈਡਲ
ਪਟਿਆਲਾ 20 ()- ਖੇਡਾਂ ਵਤਨ ਪੰਜਾਬ ਦੀਆਂ-2023 ਦਾ ਨੈੱਟਬਾਲ ਅੰਡਰ-14 ਲੜਕਿਆਂ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀਮਤੀ ਇੰਦੂ ਬਾਲਾ ਅਤੇ ਕੋ ਕਨਵੀਨਰ ਸ੍ਰੀਮਤੀ ਹਰਵਿੰਦਰ ਕੌਰ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ (ਪਟਿਆਲਾ) ਵਿਖੇ ਕਰਵਾਇਆ ਗਿਆ।ਇਸ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਟੀਮ ਨੇ ਸ੍ਰੀਮਤੀ ਮਮਤਾ ਰਾਣੀ ਜੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ) ਦੀ ਰਹਿਨੁਮਾਈ ਵਿੱਚ ਭਾਗ ਲਿਆ। ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਟੀਮ ਨੇ ਇਸ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਿਲਵਰ ਮੈਡਲ ਹਾਸਲ ਕੀਤਾ। ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਟੀਮ ਵਿੱਚ ਭੁਪਿੰਦਰ ਸਿੰਘ, ਅਦਿਤਯ ਯਾਦਵ, ਆਨੰਦ ਕੁਮਾਰ ਰਾਏ, ਸ਼ੰਟੀ, ਲਵਕੁਸ਼, ਹਰਵਿੰਦਰ ਸਿੰਘ, ਅਨਿਲ ਕੁਮਾਰ, ਕੋਹੇਨੂਰ ਸਿੰਘ, ਵਿਪਿਨ ਕੁਮਾਰ, ਹੈਰੀ, ਸਿਮਰਪ੍ਰੀਤ ਸਿੰਘ ਅਤੇ ਹਰਜੋਤ ਸਿੰਘ ਸ਼ਾਮਲ ਸਨ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਦੇ ਸਕੂਲ ਦੀ ਟੀਮ ਨੇ ਇਸ ਟੂਰਨਾਮੈਂਟ ਵਿੱਚ ਚੰਗੇ ਖੇਡ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਪ੍ਰਦਰਸ਼ਨ ਨੂੰ ਹੋਰ ਵਧੀਆ ਕਰਨ ਦੀ ਕੋਸ਼ਿਸ ਕਰਣਗੇ।ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਹਰ ਬੱਚੇ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ ਕਿਉਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਬਹੁਤ ਜਰੂਰੀ ਹਨ।ਇਸ ਮੌਕੇ ਤੇ ਸ੍ਰੀਮਤੀ ਮਨਵੀਰ ਕੌਰ , ਸ੍ਰੀ ਰਵੀਇੰਦਰ ਸਿੰਘ, ਸ੍ਰੀ ਰਜਿੰਦਰ ਸਿੰਘ, ਸ੍ਰੀ ਮਨਪ੍ਰੀਤ ਸਿੰਘ ਅਤੇ ਹੋਰ ਕੋਚ ਸਾਹਿਬਾਨ ਮੋਜੂਦ ਸਨ।