Fwd: 4 ਤੇ 5 ਨਵੰਬਰ ਅਤੇ 2 ਤੇ 3 ਦਸੰਬਰ ਨੂੰ ਲਗਾਏ ਜਾਣ ਵਿਸ਼ੇਸ਼ ਕੈਂਪ: ਏ.ਡੀ.ਸੀ. ਰਾਜੀਵ ਵਰਮਾ

4 ਤੇ 5 ਨਵੰਬਰ ਅਤੇ 2 ਤੇ 3 ਦਸੰਬਰ ਨੂੰ ਲਗਾਏ ਜਾਣ ਵਿਸ਼ੇਸ਼ ਕੈਂਪ: ਏ.ਡੀ.ਸੀ. ਰਾਜੀਵ ਵਰਮਾ 

ਨਵਾਂਸ਼ਹਿਰ, 27 ਅਕਤੂਬਰ:-    ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਯੋਗਤਾ ਮਿਤੀ 01.01.2024 ਦੇ ਆਧਾਰ 'ਤੇ ਕੀਤੀ ਜਾ ਰਹੀ ਵੋਟਰ ਸੂਚੀ ਦੇ ਸਬੰਧ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ  ਪ੍ਰਾਪਤ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਹਾਜ਼ਰ ਆਏ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੇ ਸਡਿਊਲ ਦੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ- ਵਧੀਕ ਡਿਪਟੀ ਕਮਿਸ਼ਨਰ(ਜ) ਰਾਜੀਵ ਵਰਮਾ ਨੇ ਦੱਸਿਆ ਕਿ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01.01.2024 ਨੂੰ 18 ਸਾਲ ਜਾਂ ਉਸ ਤੋਂ ਵੱਧ ਹੈ, ਉਹ 27 ਅਕਤੂਬਰ, 2023 ਤੋਂ 09 ਦਸੰਬਰ 2023 ਤੱਕ ਆਪਣੇ ਫਾਰਮ https://voters.eci.gov.in/ ਤੇ ਆਨ ਲਾਈਨ ਅਪਲਾਈ ਕਰ ਸਕਦਾ ਹੈ  ਜਾਂ ਮੋਬਾਇਲ ਤੇ ਵੋਟਰ ਐਪ ਰਾਹੀਂ ਜਾਂ ਫਿਰ ਆਫ ਲਾਈਨ ਆਪਣੇ ਸਬੰਧਤ ਬੀ.ਐਲ.ਓਜ਼ ਨੂੰ ਵੀ ਫਾਰਮ ਨੰ: 6 ਭਰ ਕੇ ਜਮ੍ਹਾ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ ਵਲੋਂ ਜਾਰੀ ਸਾਡਿਓਲ ਅਨੁਸਾਰ ਮਿਤੀ 4 ਅਤੇ 5 ਨਵੰਬਰ 2023 ਅਤੇ 2 ਅਤੇ 3 ਦਸੰਬਰ 2023 ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਪੋਲਿੰਗ ਸਟੇਸ਼ਨ ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਦਿਨ ਬੀ.ਐਲ.ਓਜ਼ ਆਪਣੇ ਆਪਣੇ ਸਬੰਧਤ ਪੋਲਿੰਗ ਸਟੇਸ਼ਨ ਤੇ ਹਾਜਰ ਰਹਿਣਗੇ। ਉਨ੍ਹਾਂ ਆਮ ਜਨਤਾ ਦੀ ਜਾਣਕਾਰੀ ਲਈ ਵੋਟਰ ਸੂਚੀ ਹਰੇਕ ਪੋਲਿੰਗ ਬੂਥ ਤੋਂ ਸਬੰਧਤ ਪੋਲਿੰਗ ਸਟੇਸ਼ਨ ਦੇ ਬੀ.ਐਲ.ਓ., ਪੀ.ਆਰ.ਓ. ਤੇ ਜਿਲ੍ਹਾ ਚੋਣ ਅਫਸਰ ਦੇ ਦਫਤਰ ਵਿੱਚ ਵੇਖਣ ਲਈ ਉਪਲੱਬਧ ਹੋਵੇਗੀ। ਇਸ ਤੋਂ ਇਲਾਵਾ ਇਹ ਵੋਟਰ ਸੂਚੀ www.ceopunjab.nic.in. ਤੋਂ ਵੀ ਵੇਖਣ ਲਈ ਉਪਲੱਬਧ ਹੋਵੇਗੀ।