Fwd: ਪਲੇਸਮੈਂਟ ਕੈਂਪ ਵਿੱਚ 41 ਉਮੀਦਵਾਰਾਂ ਨੇ ਲਿਆ ਭਾਗ, 10 ਉਮੀਦਵਾਰਾਂ ਨੂੰ ਕੀਤਾ ਸ਼ਾਰਟਲਿਸਟ: ਸੰਜੀਵ ਕੁਮਾਰ ਜ਼ਿਲ੍ਹਾ ਰੋਜਗਾਰ ਅਫ਼ਸਰ

31 ਅਕਤੂਬਰ ਨੂੰ ਬਿਊਰੋ ਵਿੱਚ ਆਯੋਜਿਤ ਕੀਤਾ ਜਾਵੇਗਾ ਪਲੇਸਮੈਂਟ ਕੈਂਪ: ਜ਼ਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ

ਨਵਾਂਸ਼ਹਿਰ, 27 ਅਕਤੂਬਰ :-  ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਯੋਗ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ () ਰਾਜੀਵ ਵਰਮਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬਿਊਰੋ ਵਿੱਚ ਪਲੇਸਮੈਟ ਕੈਂਪ ਦਾ ਆਯੋਜਿਤ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਲਗਾਏ ਗਏ ਪਲੇਸਮੈਂਟ ਕੈਂਪ ਦੌਰਾਨ 41 ਉਮੀਦਵਾਰਾਂ ਨੇ ਭਾਗ ਲਿਆ।      

          ਜ਼ਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਪਲੇਸਮੈਂਟ ਕੈਂਪ ਦੌਰਾਨ ਡੈਰਿਕ ਇੰਟਰਨੈਸ਼ਨਲ ਪਬਲਿਕ ਸਕੂਲ ਬੰਗਾ ਦੇ ਪ੍ਰਿੰਸੀਪਲ ਅਤੇ ਸਟਾਫ਼ ਨੇ ਬਤੌਰ ਨਿਯੋਜਕ ਭਾਗ ਲਿਆ। ਸਕੂਲ ਵੱਲੋਂ ਅਧਿਆਪਕ, ਲੇਖਾਕਾਰ, ਆਈ.ਟੀ. ਇੰਚਾਰਜ, ਡਰਾਈਵਰ ਅਤੇ ਹੈਲਪਰਜ਼ ਅਸਾਮੀਆਂ ਲਈ ਇੰਟਰਵਿਊ ਲਈ ਗਈ।ਸਕੂਲ ਵੱਲੋਂ 10 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ। ਸ਼ਾਰਟਲਿਸਟ ਕੀਤੇ ਗਏ ਉਮੀਦਵਾਰਾਂ ਨੂੰ ਅਗਲੇ ਰਾਊਂਡ ਦੀ ਇੰਟਰਵਿਊ ਲਈ ਸਕੂਲ ਵਿਖੇ ਬੁਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਿਊਰੋ ਵਿੱਚ ਰਜਿਸਟਰ ਹੋਏ ਉਮੀਦਵਾਰਾਂ ਨੂੰ ਉਨ੍ਹਾਂ ਦੀ ਯੌਗਤਾ ਅਤੇ ਰੂਚੀ ਅਨੁਸਾਰ ਵੱਖ-ਵੱਖ ਕੰਪਨੀਆਂ ਨਾਲ ਤਾਲਮੇਲ ਕਰਕੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਦੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।

          ਜ਼ਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ 31 ਅਕਤੂਬਰ ਨੂੰ ਬਿਊਰੋ ਵਿੱਚ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਵੇਗਾ। ਜਿਸ ਵਿੱਚ ਏਜਾਈਲ ਹਰਬਲਜ਼ ਵੱਲੋਂ ਵੈਲਨੈੱਸ ਐਡਵਾਈਜ਼ਰ ਦੀ ਅਸਾਮੀ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੀਆਂ ਜਿਹਨਾਂ ਦੀ ਉਮਰ 1830 ਸਾਲ ਅਤੇ 12ਵੀਂ ਪਾਸ ਹਨ, ਉਹ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ। ਪਲੇਸਮੈਂਟ ਕੈਂਪ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਰਹੇਗਾ।