Fwd: From DPRO Office-- Punjabi and Hindi Press Note---ਮੁੱਖ ਮੰਤਰੀ ਦੀ ਅਗਵਾਈ ਵਿਚ ਸੂਬੇ ਦਾ ਹੋ ਰਿਹੈ ਸਰਵਪੱਖੀ ਵਿਕਾਸ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਵਾਰਡ ਨੰਬਰ 8 ਅਤੇ 11 ਵਿਚ ਸ਼ੁਰੂ ਕਰਵਾਇਆ ਸੜਕ ਨਿਰਮਾਣ ਦਾ ਕਾਰਜ
ਹੁਸ਼ਿਆਰਪੁਰ, 2 ਅਕਤੂਬਰ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੱਲ ਚਾਹੇ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਹੋਵੇ, ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਸੁਵਿਧਾ ਪ੍ਰਦਾਨ ਕਰਨ ਦੀ ਹੋਵੇ ਜਾਂ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ, ਹਰ ਖੇਤਰ ਵਿਚ ਲੋਕਾਂ ਤੱਕ ਵੱਧ ਤੋਂ ਵੱਧ ਸੁਵਿਧਾਵਾਂ ਪਹੁੰਚਾਈਆਂ ਜਾ ਰਹੀਆਂ ਹਨ। ਉਹ ਵਾਰਡ ਨੰਬਰ 8 ਅਤੇ 11 ਵਿਚ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਰਣਜੀਤ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਾਰਡ ਨੰਬਰ 8 ਵਿਚ 11 ਲੱਖ ਰੁਪਏ ਦੀ ਲਾਗਤ ਨਾਲ ਜਦਕਿ ਵਾਰਡ ਨੰਬਰ 13 ਵਿਚ 17,10,000 ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਸ਼ੁਰੂ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕੇਵਲ ਇਕ ਸਾਲ ਵਿਚ ਹੀ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਕਰੋੜਾਂ ਰੁਪਏ ਦੀ ਰਾਸ਼ੀ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਵਿਚ ਵਿਕਾਸ ਦਾ ਕ੍ਰਮ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਡੰਪ ਫਰੀ ਕਰਨ ਦੀ ਦਿਸ਼ਾ ਵਿਚ ਕੰਮ ਚੱਲ ਰਿਹਾ ਹੈ ਅਤੇ ਕਈ ਥਾਵਾਂ ਤੋਂ ਡੰਪ ਉਠਾਏ ਜਾ ਚੁੱਕੇ ਹਨ ਅਤੇ ਹੋਰ ਰਿਹਾਇਸ਼ੀ ਥਾਵਾਂ ਤੋਂ ਵੀ ਡੰਪ ਹਟਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਉਣ ਲਈ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਇਸ ਮੌਕੇ ਕੌਂਸਲਰ ਮੁਖੀ ਰਾਮ, ਅਜੇ ਮੋਹਨ ਬੱਬੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।