Fwd: PRESS RELEASE WITH PICS- MP MANISH TEWARI VISITED BALACHAUR ASSEMBLY CONSTITUENCY

ਸੰਸਦ ਮੈਂਬਰ ਮਨੀਸ਼ ਤਿਵਾੜੀ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹੋਏ, ਵਿਕਾਸ ਲਈ ਫੰਡ ਜਾਰੀ ਕਰਨ ਦਾ ਭਰੋਸਾ ਦਿੱਤਾ
ਬਲਾਚੌਰ, 22 ਅਕਤੂਬਰ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਵਿਧਾਨ ਸਭਾ ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਰੱਕੜਾਂ ਢਾਹਾਂ ਅਤੇ ਮਜਾਰੀ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ।  ਇਸ ਤੋਂ ਇਲਾਵਾ, ਉਨ੍ਹਾਂ ਵਾਲਮੀਕਿ ਭਾਈਚਾਰੇ ਦੀ ਧਰਮਸ਼ਾਲਾ ਦੇ ਵਿਕਾਸ ਲਈ 2.50 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਵੀ ਸੌਂਪਿਆ। ਇਸੇ ਤਰ੍ਹਾਂ, ਪਿੰਡ ਜਲਾਲਪੁਰ ਵਿਖੇ ਸਵਾਮੀ ਦਿਆਲ ਦਾਸ ਜੀ ਮਹਾਰਾਜ ਤੇ ਸਵਾਮੀ ਭਗਵਾਨ ਦਾਸ ਜੀ ਮਹਾਰਾਜ ਦੀ ਸਰਪ੍ਰਸਤੀ ਹੇਠ ਹੋ ਰਹੇ ਕਬੱਡੀ ਅਤੇ ਵਾਲੀਬਾਲ ਟੂਰਨਾਮੈਂਟ ਵਿੱਚ ਭਾਗ ਲੈ ਕੇ ਖਿਡਾਰੀਆਂ ਦਾ ਮਨੋਬਲ ਵਧਾਇਆ।
ਇਸ ਮੌਕੇ ਸੰਬੋਧਨ ਕਰਦਿਆਂ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਦੇਸ਼ ਦੇ ਸਰਬਪੱਖੀ ਵਿਕਾਸ ਲਈ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਜ਼ਰੂਰੀ ਹੈ।  ਇਸ ਲਈ ਉਹ ਇਲਾਕੇ ਦੇ ਲੋਕਾਂ ਦੀਆਂ ਲੋੜਾਂ ਅਨੁਸਾਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਆਪਣੇ ਸੰਸਦੀ ਕੋਟੇ ਵਿੱਚੋਂ ਲਗਾਤਾਰ ਗ੍ਰਾਂਟਾਂ ਜਾਰੀ ਕਰ ਰਹੇ ਹਨ ਅਤੇ ਇਹ ਸਿਲਸਿਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ।  ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਜਾਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ।  ਇਸ ਦੇ ਨਾਲ ਹੀ ਵਿਕਾਸ ਲਈ ਫੰਡ ਜਾਰੀ ਕਰਨ ਦਾ ਭਰੋਸਾ ਵੀ ਦਿੱਤਾ ਗਿਆ।
ਉਨ੍ਹਾਂ ਵਾਲਮੀਕਿ ਭਾਈਚਾਰੇ ਦੀ ਮੰਗ 'ਤੇ ਧਰਮਸ਼ਾਲਾ ਦੇ ਵਿਕਾਸ ਲਈ 2.5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਸੌਂਪਿਆ। ਜਿੱਥੇ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਸਕਣਗੇ। ਉਥੇ ਹੀ ਪਿੰਡ ਜਲਾਲਪੁਰ ਵਿਖੇ ਹੋਏ ਟੂਰਨਾਮੈਂਟ ਦੌਰਾਨ ਉਨ੍ਹਾਂ ਖਿਡਾਰੀਆਂ ਅਤੇ ਪ੍ਰਬੰਧਕ ਕਮੇਟੀ ਦੀ ਹੌਂਸਲਾ ਅਫਜ਼ਾਈ ਕੀਤੀ, ਜੋ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ। ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਨਵਾਂਸ਼ਹਿਰ ਕਾਂਗਰਸ ਦੇ ਪ੍ਰਧਾਨ ਅਜੇ ਮੰਗੂਪੁਰ, ਜਸਬੀਰ ਨੰਬਰਦਾਰ, ਹਰਜੀਤ ਜਾਡਲੀ, ਤਿਲਕ ਰਾਜ ਸੂਦ ਬਲਾਕ ਕਾਂਗਰਸ ਪ੍ਰਧਾਨ, ਨਵੀਨ ਚੌਧਰੀ, ਸੁਰਿੰਦਰ ਕੌਰ ਸਰਪੰਚ, ਅਮਰੀਕ ਸਿੰਘ, ਸਤਵਿੰਦਰ ਕੁਮਾਰ, ਬਲਦੇਵ ਰਾਜ ਸ਼ਾਸਤਰੀ, ਰਜਿੰਦਰ ਸ਼ਿੰਦੀ ਬਲਾਕ ਪ੍ਰਧਾਨ, ਅਵਤਾਰ ਸਿੰਘ| ਸਰਪੰਚ, ਦੀਪਕ ਕੁਮਾਰ, ਪਰਮਜੀਤ ਸਿੰਘ, ਧਰਮਪਾਲ ਚੇਅਰਮੈਨ, ਸਰਪੰਚ ਜਸਪਾਲ ਸਿੰਘ, ਸਰਪੰਚ ਦੀਪਾ, ਬਲਜਿੰਦਰ ਕੌਰ ਸਰਪੰਚ, ਮਦਨ ਲਾਲ, ਮਨੋਜ ਕੁਮਾਰ ਖੇਪੜ ਆਦਿ ਹਾਜ਼ਰ ਸਨ।