ਨਵਾਂਸ਼ਹਿਰ, 31 ਅਕਤੂਬਰ: ਸਰਕਾਰ ਵਲੋਂ ਫ਼ਸਲੀ ਰਹਿੰਦ-ਖੂੰਹਦ ਖਾਸ ਤੌਰ 'ਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਅਧੀਨ ਪਰਾਲੀ ਪ੍ਰਬੰਧਨ ਦੀਆਂ ਮਸ਼ੀਨਾਂ 'ਤੇ ਕਿਸਾਨਾਂ ਨੂੰ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਸਾਲ 2023-24 ਦੌਰਾਨ ਇਸ ਸਕੀਮ ਅਧੀਨ ਮਸ਼ੀਨਾਂ ਦੀ ਖਰੀਦ ਕਰ ਚੁੱਕੇ ਕਿਸਾਨਾਂ ਦੀਆਂ ਇਹਨਾਂ ਮਸ਼ੀਨਾਂ ਦੀ ਭੋਤਿਕ ਪੜਤਾਲ 1 ਨਵੰਬਰ ਦਿਨ ਬੁੱਧਵਾਰ ਨੂੰ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਹੋਵੇਗੀ। ਕਿਸਾਨ ਮਸ਼ੀਨਾਂ ਦੀ ਵੈਰੀਫਿਕੇਸ਼ਨ ਲਈ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। ਬਲਾਕ ਔੜ ਲਈ 88720-06794, ਬਲਾਕ ਬਲਾਚੌਰ ਲਈ 88720-06796, ਬਲਾਕ ਨਵਾਂਸਹਿਰ ਲਈ 98881-35451, ਬਲਾਕ ਬੰਗਾ ਲਈ 88720-06795 ਅਤੇ ਬਲਾਕ ਸੜੋਆ ਲਈ 99425-00076 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਇਨ੍ਹਾਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਹੋਰ ਕਿਸਾਨਾਂ ਖਾਸ ਤੌਰ 'ਤੇ ਛੋਟੇ ਕਿਸਾਨਾਂ ਨੂੰ ਵੀ ਇਹ ਮਸ਼ੀਨਾਂ ਉਪਲਬੱਧ ਕਰਵਾਉਣ, ਤਾਂ ਜੋ ਸਮੇਂ ਸਿਰ ਪਰਾਲੀ ਦਾ ਪ੍ਰਬੰਧਨ ਕਰਕੇ ਇਸ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾ ਸਕੇ ਅਤੇ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖੀ ਜਾ ਸਕੇ।