ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕਾਂ ਦਾ ਕੀਤਾ ਦੌਰਾ
ਅੰਮ੍ਰਿਤਸਰ 30 ਨਵੰਬਰ - ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ
ਪੰਜਾਬ ਸਰਕਾਰ ਵਲੋਂ ਬੀਤੇ ਵਰ੍ਹੇ 15 ਅਗਸਤ 2022 ਤੋਂ ਜਿਲ੍ਹਾ ਅੰਮ੍ਰਿਤਸਰ ਵਿਖੇ
ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਅਕਤੂਬਰ 2023 ਤੱਕ 771350 ਲੋੜਵੰਦ
ਮਰੀਜਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ ਹੈ ਅਤੇ 133423 ਵਿਅਕਤੀਆਂ ਨੇ ਆਪਣੇ ਮੁਫ਼ਤ
ਵਿੱਚ ਟੈਸਟ ਕਰਵਾਏ ਹਨ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵਲੋਂ ਅੱਜ ਰਣਜੀਤ
ਐਵੀਨਿਊ ਵਿਖੇ ਸੈਟੇਲਾਈਟ ਹਸਪਤਾਲ ਦੇ ਆਮ ਆਦਮੀ ਕਲੀਨਿਕ ਅਤੇ ਰਣਜੀਤ ਐਵੀਨਿਊ ਵਿਖੇ ਹੀ
ਇਕ ਹੋਰ ਚਲ ਰਹੇ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ ਡਿਪਟੀ
ਕਮਿਸ਼ਨਰ ਵਲੋਂ ਮਰੀਜਾਂ ਨਾਲ ਗੱਲਬਾਤ ਕੀਤੀ ਗਈ ਅਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ
ਕਿਹਾ ਕਿ ਇਨਾਂ ਕਲੀਨਿਕਾਂ ਵਿੱਚ ਮਾਹਰ ਡਾਕਟਰਾਂ ਵਲੋਂ ਲੋਕਾਂ ਦਾ ਮੁਫ਼ਤ ਚੈਕਅੱਪ ਕਰਕੇ
ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਲੋਕ ਆਪਣੇ ਸਿਹਤ ਸੇਵਾਵਾਂ ਦਾ ਘਰਾਂ
ਦੇ ਨੇੜੇ ਤੋਂ ਹੀ ਆਮ ਆਦਮੀ ਕਲੀਨਿਕਾਂ ਤੋਂ ਇਲਾਜ ਕਰਵਾ ਕੇ ਪੂਰੀ ਤਰ੍ਹਾਂ ਸੰਤੁਸ਼ਟ
ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਕਰਵਾ ਰਹੇ
ਮਰੀਜਾਂ ਦਾ ਮੁਕੰਮਲ ਰਿਕਾਰਡ ਰੱਖਿਆ ਜਾਂਦਾ ਹੈ। ਉਨਾਂ ਦੱਸਿਆ ਕਿ ਇਸ ਸਮੇਂ
ਅੰਮ੍ਰਿਤਸਰ ਜਿਲ੍ਹੇ ਵਿੱਚ 60 ਆਮ ਆਦਮੀ ਕਲੀਨਿਕ ਚਲ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕਾਂ ਵਿੱਚ ਕੰਮ ਕਰ ਰਹੇ
ਡਾਕਟਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਦੱਸਿਆ ਕਿ ਮਰੀਜਾਂ ਨੂੰ ਸਾਰੀਆਂ ਦਵਾਈਆਂ ਇਥੋਂ
ਹੀ ਪ੍ਰਾਪਤ ਹੋ ਜਾਂਦੀਆਂ ਹਨ। ਉਨਾਂ ਕਿਹਾ ਕਿ ਪਹਿਲਾਂ ਆਮ ਲੋਕਾਂ ਨੂੰ ਆਪਣੀ ਸਿਹਤ
ਸਮੱਸਿਆ ਨੂੰ ਲੈ ਕੇ ਹਸਪਤਾਲਾਂ ਵਿੱਚ ਜਾਣਾ ਪੈਂਦਾ ਸੀ ਅਤੇ ਹਸਪਤਾਲਾਂ ਵਿੱਚ ਮਰੀਜਾਂ
ਦੀ ਵਧੇਰੇ ਗਿਣਤੀ ਹੋਣ ਕਾਰਨ ਲੋਕਾਂ ਨੂੰ ਇੰਤਜ਼ਾਰ ਵੀ ਕਰਨਾ ਪੈਂਦਾ ਸੀ, ਪਰੰਤੂ ਹੁਣ
ਆਮ ਆਦਮੀ ਕਲੀਨਿਕਾ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਸਿਹਤ ਸੁਵਿਧਾਵਾਂ ਮੁਹੱਈਆ ਹੋ
ਰਹੀਆਂ ਹਨ।ਇਸ ਮੌਕੇ ਜਿਲ੍ਹਾ ਸਿਹਤ ਅਫ਼ਸਰ ਡਾ. ਜਸਪਾਲ ਸਿੰਘ, ਡਾ. ਕੁਲਦੀਪ ਕੌਰ, ਡਾ.
ਪ੍ਰੀਤ ਹਰਵਿੰਦਰ ਸਿੰਘ, ਫਾਰਮਾਸਿਸਟ ਸੰਜੀਵ ਕੁਮਾਰ ਵੀ ਹਾਜ਼ਰ ਸਨ।
'ਵਿਕਸਿਤ ਭਾਰਤ ਸੰਕਲਪ ਯਾਤਰਾ' 'ਚ ਜਨ ਭਾਗੀਦਾਰੀ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੀ ਵਚਨਬੱਧਤਾ : ਸੋਮ ਪ੍ਰਕਾਸ਼
ਕੇਂਦਰੀ ਰਾਜ ਮੰਤਰੀ ਨੇ ਕੀਤੀ ਸ਼ਿਰਕਤ
ਹੁਸ਼ਿਆਰਪੁਰ, 30 ਨਵੰਬਰ : ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ
ਕਿਹਾ ਕਿ ਮੌਜੂਦਾ ਸਮੇਂ ਵਿਚ ਭਾਰਤ
ਜਿਸ ਰਫ਼ਤਾਰ ਨਾਲ ਹਰ ਖੇਤਰ ਵਿਚ ਤਰੱਕੀ ਕਰ ਰਿਹਾ ਹੈ, ਦੇਸ਼ 2047 ਤੋਂ ਪਹਿਲਾਂ ਇਕ ਵਿਕਸਿਤ
ਭਾਰਤ ਬਣ ਜਾਵੇਗਾ। ਉਹ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਜੜਾਮ ਵਿਚ 'ਵਿਕਸਿਤ ਭਾਰਤ
ਸੰਕਲਪ ਯਾਤਰਾ' ਵੈਨ ਦੀ ਆਮਦ ਮੌਕੇ ਕਰਵਾਏ ਸਮਾਗਮ ਵਿਚ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ
ਸਨ। ਇਸ ਦੌਰਾਨ ਦੇਸ਼ ਦੇ ਕੁਝ ਹਿੱਸਿਆਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 'ਵਿਕਸਿਤ
ਭਾਰਤ ਸੰਕਲਪ ਯਾਤਰਾ' ਦੇ ਲਾਭਪਾਤਰੀਆਂ ਨਾਲ ਹੋਈ ਗੱਲਬਾਤ ਨੂੰ ਐਨ.ਆਈ.ਸੀ ਵੱਲੋਂ ਪਿੰਡਾਂ
ਵਿਚ ਵੈੱਬ ਕਾਸਟਿੰਗ ਰਾਹੀਂ ਦਿਖਾਇਆ ਗਿਆ। ਇਥੇ ਮੌਜੂਦ ਕੇਂਦਰੀ ਰਾਜ ਮੰਤਰੀ ਤੋਂ ਇਲਾਵਾ
ਸੈਂਕੜੇ ਲੋਕ ਇਥੇ ਇਕੱਠੇ ਹੋਏ ਅਤੇ ਪ੍ਰਧਾਨ ਮੰਤਰੀ ਨੂੰ ਸੁਣਿਆ। ਇਸ ਮੌਕੇ ਸਾਬਕਾ ਕੈਬਨਿਟ
ਮੰਤਰੀ ਤੀਕਸ਼ਣ ਸੂਦ, ਬੀਬੀ ਮਹਿੰਦਰ ਕੌਰ ਜੋਸ਼, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐੱਸ. ਐੱਸ.
ਪੀ ਸੁਰਿੰਦਰ ਲਾਂਬਾ ਵੀ ਮੌਜੂਦ ਸਨ।
ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਲੋਕ ਇਸ ਸੰਕਲਪ ਯਾਤਰਾ ਵਿੱਚ ਸ਼ਾਮਿਲ ਹੋ
ਰਹੇ ਹਨ, ਇਹ ਭਾਰਤ ਨੂੰ ਇਕ ਵਿਕਸਿਤ ਰਾਸ਼ਟਰ ਬਣਾਉਣ ਲਈ ਉਨ੍ਹਾਂ ਦੀ ਵਚਨਬੱਧਤਾ ਨੂੰ
ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਵਿਕਾਸ ਭਾਰਤ ਸੰਕਲਪ ਯਾਤਰਾ ਇਸ ਸਮੇਂ ਹੁਸ਼ਿਆਰਪੁਰ ਸਮੇਤ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਚੱਲ ਰਹੀ ਹੈ, ਜਿਸ ਤਹਿਤ ਕੇਂਦਰ ਸਰਕਾਰ ਦੀਆਂ ਵੱਖ-ਵੱਖ
ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਚਨਾ ਸਮੱਗਰੀ, ਵੀਡੀਓ ਆਦਿ ਲੈ ਕੇ ਜਾਣ
ਵਾਲੀਆਂ ਵੈਨਾਂ ਭੇਜੀਆਂ ਜਾ ਰਹੀਆਂ ਹਨ, ਜਿਨ੍ਹਾਂ ਰਾਹੀਂ ਵੱਖ-ਵੱਖ ਸਕੀਮਾਂ ਦਾ ਲਾਭ ਯੋਗ
ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਇਹ ਲਗਾਤਾਰ ਕੋਸ਼ਿਸ਼ ਰਹੀ ਹੈ ਕਿ ਕੇਂਦਰ ਸਰਕਾਰ ਦੀਆਂ
ਸਕੀਮਾਂ ਦਾ ਲਾਭ ਆਖਰੀ ਯੋਗ ਲਾਭਪਾਤਰੀ ਤੱਕ ਪਹੁੰਚ ਸਕੇ। ਉਨ੍ਹਾਂ ਕੇਂਦਰ ਵੱਲੋਂ ਹਰ ਦੇਸ਼
ਵਾਸੀ ਨੂੰ ਲਾਭ ਪਹੁੰਚਾਉਣ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਵਿਸਥਾਰ ਨਾਲ
ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੁਝ ਲਾਭਪਾਤਰੀਆਂ ਨੂੰ ਆਯੂਸ਼ਮਾਨ ਕਾਰਡ ਸੌਂਪੇ।
ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੀ ਇਕ ਮਹਿਲਾ ਲਾਭਪਾਤਰੀ ਨੇ ਇਸ ਯੋਜਨਾ ਦੇ ਤਹਿਤ
ਵਿੱਤੀ ਮਦਦ ਨਾਲ ਆਪਣਾ ਘਰ ਬਣਾਉਣ ਦੇ ਯੋਗ ਹੋਣ 'ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਨੇ ਡਰੋਨ
ਨੂੰ ਉੱਡਦੇ ਦੇਖਿਆ ਅਤੇ ਉਤਸੁਕਤਾ ਨਾਲ ਸੁਣਿਆ ਕਿ ਡਰੋਨ ਕਿਸਾਨਾਂ ਨੂੰ ਉਨ੍ਹਾਂ ਦੇ
ਖੇਤੀਬਾੜੀ ਦੇ ਕੰਮ ਵਿਚ ਕਿਵੇਂ ਮਦਦ ਕਰੇਗਾ। ਭਾਰਤ ਸਰਕਾਰ ਆਪਣੀ ਨਵੀਂ ਸਕੀਮ ਤਹਿਤ
ਖੇਤੀਬਾੜੀ ਵਿਚ ਡਰੋਨ ਦੀ ਵਰਤੋਂ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ
ਮੰਤਰੀ ਨੇ ਅੱਜ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡਰੋਨ ਕੇਂਦਰ ਦਾ ਉਦਘਾਟਨ ਕੀਤਾ ਹੈ। ਇਹ
ਔਰਤਾਂ ਦੇ ਸਵੈ-ਸਹਾਇਤਾ ਸਮੂਹਾਂ ਨੂੰ ਡਰੋਨ ਮੁਹੱਈਆ ਕਰਵਾਏਗਾ ਤਾਂ ਜੋ ਉਹ ਰੋਜ਼ੀ-ਰੋਟੀ ਦੀ
ਸਹਾਇਤਾ ਲਈ ਇਸ ਤਕਨਾਲੋਜੀ ਦੀ ਵਰਤੋਂ ਕਰ ਸਕਣ। ਉਨ੍ਹਾਂ ਦੱਸਿਆ ਕਿ ਅਗਲੇ ਤਿੰਨ ਸਾਲਾਂ
ਦੌਰਾਨ ਔਰਤਾਂ ਦੇ ਸਵੈ-ਸਹਾਇਤਾ ਸਮੂਹਾਂ ਨੂੰ 15,000 ਡਰੋਨ ਮੁਹੱਈਆ ਕਰਵਾਏ ਜਾਣਗੇ। ਔਰਤਾਂ
ਨੂੰ ਡਰੋਨ ਉਡਾਉਣ ਅਤੇ ਵਰਤਣ ਲਈ ਜ਼ਰੂਰੀ ਸਿਖਲਾਈ ਵੀ ਦਿੱਤੀ ਜਾਵੇਗੀ। ਇਹ ਪਹਿਲਕਦਮੀ
ਖੇਤੀਬਾੜੀ ਵਿਚ ਤਕਨਾਲੋਜੀ ਦੀ ਵਰਤੋਂ ਨੂੰ ਉਤਸ਼ਾਹਿਤ ਕਰੇਗੀ। ਇਸ ਮੌਕੇ ਏ.ਡੀ.ਸੀ (ਪੇਂਡੂ
ਵਿਕਾਸ) ਬਲਰਾਜ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਸੂਚਨਾ ਤੇ
ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲੀਸਿਟੀ ਅਫ਼ਸਰ ਰਾਜੇਸ਼ ਬਾਲੀ, ਡੀ.ਆਈ.ਓ ਪ੍ਰਦੀਪ ਸਿੰਘ,
ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ ,
ਬੀ.ਡੀ.ਪੀ.ਓ ਸੁਖਵਿੰਦਰ ਸਿੰਘ, ਸਰਪੰਚ ਭੁਪਿੰਦਰ ਸਿੰਘ ਪੱਪੂ ਅਤੇ ਵੱਖ-ਵੱਖ ਵਿਭਾਗਾਂ ਦੇ
ਮੁਖੀ ਹਾਜ਼ਰ ਸਨ।
ਸਹਿਕਾਰੀ ਖੰਡ ਮਿੱਲਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ 6ਵਾਂ ਤਨਖਾਹ ਸਕੇਲ ਦੇਣ ਤੇ ਪੰਜਾਬ ਸਰਕਾਰ ਦਾ ਧੰਨਵਾਦ:- ਕਾਮਨਕੇਡਰ ਐਸੋਸੀਏਸ਼ਨ ਅਤੇ ਵਰਕਰ ਫੈਡਰੇਸ਼ਨ
ਅਧਿਕਾਰੀਆਂ/ਕਰਮਚਾਰੀਆਂ ਦੀ 6ਵੇਂ
ਤਨਖਾਹ ਸਕੇਲ ਦੀ ਮੰਗ ਤੇ ਗੰਭੀਰਤਾ ਨਾਲ ਵਿਚਾਰ ਕਰਦੇ ਹੋਏ ਪੰਜਾਬ ਸਰਕਾਰ ਦੇ ਵਿੱਤ ਵਿਭਾਗ
ਅਤੇ ਸਹਿਕਾਰਤਾ ਵਿਭਾਗ ਵੱਲੋਂ ਦਿੱਤੀ ਗਈ ਪ੍ਰਵਾਨਗੀ ਸਬੰਧੀ ਕਾਮਨਕਾਡਰ ਐਸੋਸੀਏਸ਼ਨ ਦੇ
ਅਹੁੱਦੇਦਾਰ ਸੁਰਿੰਦਰ ਪਾਲ, ਜਨਰਲ ਮੈਨੇਜਰ ਸਹਿਕਾਰ ਖੰਡ ਮਿੱਲ ਨਵਾਂਸ਼ਹਿਰ ਸੁਖਵਿੰਦਰ ਸਿੰਘ
ਤੂਰ ਅਤੇ ਪੰਜਾਬ ਰਾਜ ਵਰਕਰ ਫੈਡਰੇਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਮੁੱਗੋਵਾਲ ਵੱਲੋਂ ਇੱਕ
ਮੀਟਿੰਗ ਕੀਤੀ ਗਈ ਜਿਸ ਵਿੱਚ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ
ਵਿੱਚ ਕੰਮ ਕਰ ਰਹੀ ਸਮੁੱਚੀ ਸਰਕਾਰ, ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਚੇਅਰਮੈਨ ਸੂਗਰਫੈਡ
ਪੰਜਾਬ ਨਵਦੀਪ ਸਿੰਘ ਜੀਦਾ, ਪ੍ਰਬੰਧਕ ਨਿਰਦੇਸ਼ਕ ਸੂਗਰਫੈਡ ਪੰਜਾਬ ਅਰਵਿੰਦ ਪਾਲ ਸਿੰਘ ਸੰਧੂ,
ਡਿਪਟੀ ਸਪੀਕਰ ਪੰਜਾਬ ਸਰਕਾਰ ਜੈ ਕਿਸ਼ਨ ਸਿੰਘ ਰੋੜੀ, ਐਮ.ਐਲ.ਏ. ਬਲਾਚੌਰ ਸੰਤੋਸ਼ ਕਟਾਰੀਆਂ,
ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨਵਾਂਸ਼ਹਿਰ ਲਲਿਤ ਮੋਹਨ ਪਾਠਕ(ਬੱਲੂ ਪ੍ਰਧਾਨ), ਹਲਕਾ ਇੰਚਾਰਜ
ਆਮ ਆਦਮੀ ਪਾਰਟੀ ਬੰਗਾ ਕੁਲਜੀਤ ਸਿੰਘ ਸਰਹਾਲ, ਐਮ.ਐਲ.ਏ. ਨਵਾਂਸ਼ਹਿਰ ਨਛੱਤਰਪਾਲ ਸਿੰਘ, ਸਮੂਹ
ਮੈਂਬਰ ਬੋਰਡ ਆਫ ਡਾਇਰੈਕਟਰਜ਼, ਕਿਸਾਨ ਯੂਨੀਅਨਾਂ ਅਤੇ ਹੋਰ ਸਮੁੱਚੀ ਆਮ ਆਦਮੀ ਲੀਡਰਸ਼ਿਪ
ਜਿਨ੍ਹਾ ਵੱਲੋਂ ਮਿੱਲਾਂ ਦੇ ਕਰਮਚਾਰੀਆਂ ਦੀ ਇਸ ਬੇਨਤੀ ਨੂੰ ਪ੍ਰਵਾਨ ਕਰਵਾਉਣ ਵਿੱਚ ਯੋਗਦਾਨ
ਪਾਇਆ ਗਿਆ ਹੈ ਦਾ ਤਹਿ ਦਿਲੋਂ ਵੱਲੋਂ ਧੰਨਵਾਦ ਕੀਤਾ ਗਿਆ। ਇਹ ਮੰਗ ਪ੍ਰਵਾਨ ਹੋਣ ਤੇ
ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਕਮੇਟੀ ਵੱਲੋਂ ਇਹ ਬੇਨਤੀ ਕੀਤੀ ਗਈ ਕਿ ਉਨ੍ਹਾ
ਦੀਆਂ ਬਕਾਇਆ ਰਹਿੰਦੀਆਂ ਮੰਗਾਂ ਤੇ ਵੀ ਜਲਦੀ ਯੋਗ ਫੈਸਲਾ ਲੈਣ ਦੀ ਕ੍ਰਿਪਾਲਤਾ ਕੀਤੀ ਜਾਵੇ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਨੁਰਾਗ ਕਵਾਤਰਾ, ਜੀ.ਡੀ. ਸ਼ਰਮਾ, ਮਨਦੀਪ ਸਿੰਘ
ਬਰਾੜ, ਹਰਦੇਵ ਸਿੰਘ, ਸਤਨਾਮ ਸਿੰਘ ਸੰਤਾ ਆਦਿ ਹਾਜਰ ਸਨ
ਆਲੂਆਂ ਦੀ ਫਸਲ ਨੂੰ ਪਿਛੇਤੇ ਝੁਲਸ ਰੋਗ ਤੋਂ ਬਚਾਉਣ ਲਈ ਕਿਸਾਨਾਂ ਨੂੰ ਤੁਰੰਤ ਛਿੜਕਾਅ ਕਰਨ ਦੀ ਸਲਾਹ – ਡਾ. ਗਿੱਲ
ਸਥਾਨ ਰੱਖਦਾ ਹੈ।
ਮੌਸਮ ਦੇ ਮਿਜਾਜ ਨੂੰ ਦੇਖਦੇ ਹੋਏ ਪੰਜਾਬ ਵਿੱਚ ਆਲੂ ਦੀ ਫਸਲ ਨੂੰ ਭਵਿੱਖ ਵਿੱਚ ਪਿਛੇਤਾ ਝੁਲਸ
ਰੋਗ ਆਉਣ ਦੀ ਸੰਭਾਵਨਾ ਹੈ ਕਿਉਂਕਿ ਨਵੰਬਰ ਮਹੀਨੇ ਦੌਰਾਨ ਬੱਦਲਵਾਈ ਅਤੇ ਹਲਕੀ ਬਾਰਸ਼ ਹੋਣ
ਕਰਕੇ ਆਲੂਆਂ ਦੀ ਫਸਲ ਤੇ ਝੁਲਸ ਰੋਗ ਲਈ ਤਾਪਮਾਨ ਬੜਾ ਢੁੱਕਵਾਂ ਹੋ ਗਿਆ ਹੈ। ਇਹ ਵਿਚਾਰ
ਸਹਾਇਕ ਡਾਇਰੈਕਟਰ ਬਾਗਬਾਨੀ ਸ਼ਹੀਦ ਭਗਤ ਸਿੰਘ ਨਗਰ ਡਾ. ਦਲਜੀਤ ਸਿੰਘ ਗਿੱਲ ਅਤੇ ਸਟੇਟ ਨੋਡਲ
ਅਫਸਰ (ਆਲੂ) ਡਾ. ਪਰਮਜੀਤ ਸਿੰਘ ਨੇ ਜ਼ਿਲ੍ਹੇ ਅੰਦਰ ਆਲੂਆ ਦੀਆਂ ਵੱਖ-ਵੱਖ ਫਸਲ ਦਾ ਨਿਰੀਖਣ
ਕਰਨ ਉਪਰੰਤ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਆਲੂਆਂ ਦੀ ਕਿਸਮ ਕੁਫਰੀ ਪੁਖਰਾਜ ਅਤੇ ਕੁਫਰੀ
ਚੰਦਰਮੁਖੀ ਤੇ ਇਹ ਬਿਮਾਰੀ ਜ਼ਿਆਦਾ ਆਉਂਦੀ ਹੈ। ਜਿਹਨਾਂ ਕਿਸਾਨ ਵੀਰਾਂ ਨੇ ਆਲੂ ਦੀ ਫਸਲ ਚ ਅਜੇ
ਤੱਕ ਉੱਲੀਨਾਸ਼ਕ ਦਵਾਈ ਦਾ ਛਿੜਕਾਅ ਨਹੀਂ ਕੀਤਾ ਅਤੇ ਜਿਹਨਾਂ ਦੀ ਫਸਲ ਚ ਅਜੇ ਤੱਕ ਪਿਛੇਤਾ
ਝੁਲਸ ਰੋਗ ਦੀ ਬਿਮਾਰੀ ਨਹੀਂ ਹੈ ਉਹਨਾਂ ਸਾਰੇ ਕਿਸਾਨ ਵੀਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ
ਉਹ ਆਲੂ ਦੀ ਫਸਲ ਨੂੰ ਐਂਟਰਾਕੋਲ / ਇਡੋਫਿਲ ਐਮ-45 / ਕਵਚ ਆਦਿ ਦਵਾਈਆਂ ਨੂੰ 500 ਤੋਂ 700
ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ 250-300 ਲਿਟਰ ਪਾਣੀ ਵਿਚ ਘੋਲ ਕੇ ਹਫਤੇ ਦੇ ਵਕਫੇ ਤੇ
ਸਪਰੇ ਕਰਨ । ਜਿਹਨਾਂ ਖੇਤਾਂ ਵਿਚ ਇਹ ਬਿਮਾਰੀ ਆ ਚੁੱਕੀ ਹੈ ਉਥੇ ਕਿਸਾਨਾਂ ਨੂੰ ਰਿਡੋਮਿਲ
ਗੋਲਡ/ਸੈਕਟਿਨ 60 ਡਬਲਯੂ ਜੀ / ਕਾਰਜੈਟ ਐੱਮ-8, 700 ਗ੍ਰਾਮ ਜਾਂ ਰੀਵਸ 250 ਐੱਸ ਸੀ 250
ਮਿਲੀ ਲੀਟਰ ਜਾਂ ਇਕੂਏਸ਼ਨ ਪ੍ਰੋ 200 ਮਿਲੀ ਲੀਟਰ ਪ੍ਰਤੀ ਏਕੜ ਦੇ ਹਿਸਾਬ ਨਾਲ 250-300 ਲਿਟਰ
ਪਾਣੀ ਵਿਚ ਘੋਲ ਕੇ 10 ਦਿਨਾਂ ਦੇ ਵਕਫੇ ਤੇ ਸਪਰੇ ਕਰਨ ਦੀ ਲੋੜ ਹੈ। ਕਿਸਾਨ ਵੀਰਾਂ ਨੂੰ ਇਸ
ਗੱਲ ਦਾ ਖਿਆਲ ਵੀ ਰੱਖਣਾ ਪਏਗਾ ਕਿ ਇੱਕ ਹੀ ਉੱਲੀਨਾਸ਼ਕ ਦਾ ਵਾਰ ਵਾਰ ਛਿੜਕਾਅ ਨਾ ਕਰਨ ਸਗੋਂ
ਦਵਾਈ ਬਦਲ ਕੇ ਸਪਰੇ ਕਰਨ।
ਵਪਾਰੀ ਵਰਗ ਸਮਾਜ ਦਾ ਅਹਿਮ ਹਿੱਸਾ : ਬ੍ਰਮ ਸ਼ੰਕਰ ਜਿੰਪਾ
ਕਿ ਵਪਾਰੀ ਵਰਗ ਸਮਾਜ ਦਾ ਅਹਿਮ
ਅੰਗ ਹੈ ਅਤੇ ਦੇਸ਼ ਅਤੇ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ
ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀ ਹਰ
ਸਮੱਸਿਆ ਨੂੰ ਹੱਲ ਕਰਨ ਲਈ ਵਚਨਬੱਧ ਹੈ। ਉਹ ਗਊਸ਼ਾਲਾ ਬਾਜ਼ਾਰ ਹੋਲਸੇਲ ਮਾਰਕੀਟ ਵਿਖੇ
ਕਰਵਾਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਹੁਸ਼ਿਆਰਪੁਰ
ਕੇਂਦਰੀ ਸਹਿਕਾਰੀ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਮਾਰਕੀਟ ਹੈੱਡ ਰਾਜੂ ਖੱਤਰੀ ਅਤੇ
ਚੇਅਰਮੈਨ ਕੁਲਦੀਪ ਗੋਇਲ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ 'ਤੇ ਪਹਿਰਾ ਦੇਣ ਲਈ
ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸੂਬੇ 'ਚ ਡਰ-ਮੁਕਤ ਮਾਹੌਲ ਸਿਰਜ ਕੇ ਸਰਕਾਰ ਨੇ ਰਾਜ
ਵਿਚ ਵੱਡੇ ਪੱਧਰ 'ਤੇ ਵਪਾਰਕ ਮੌਕਿਆਂ 'ਚ ਵਾਧਾ ਕੀਤਾ ਹੈ, ਜਿਸ ਕਾਰਨ ਸੂਬੇ 'ਚ
ਨਿਵੇਸ਼ ਵੀ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਪਾਰੀ ਵਰਗ ਦੇ ਭਰਾਵਾਂ ਨੇ ਹਮੇਸ਼ਾ
ਹੀ ਸਮਾਜ ਸੇਵੀ ਕੰਮਾਂ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਹੈ ਅਤੇ ਉਹ ਆਸ ਕਰਦੇ ਹਨ ਕਿ
ਭਵਿੱਖ ਵਿਚ ਵੀ ਵਪਾਰੀ ਵਰਗ ਇਸੇ ਤਰ੍ਹਾਂ ਸਮਾਜ ਭਲਾਈ ਦੇ ਕੰਮਾਂ ਵਿਚ ਅੱਗੇ ਆਉਂਦਾ
ਰਹੇਗਾ। ਇਸ ਦੌਰਾਨ ਉਨ੍ਹਾਂ ਗਊਸ਼ਾਲਾ ਬਾਜ਼ਾਰ ਹੋਲਸੇਲ ਮਾਰਕੀਟ ਨੂੰ ਭਰੋਸਾ ਦਿੱਤਾ ਕਿ
ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਕੌਂਸਲਰ ਵਿਜੇ ਅਗਰਵਾਲ, ਵਰਿੰਦਰ ਸ਼ਰਮਾ ਬਿੰਦੂ, ਸੰਤੋਸ਼ ਸੈਣੀ, ਵਰਿੰਦਰ
ਵੈਦ, ਮਨਜੀਤ ਕੌਰ, ਅਜੇ ਵਰਮਾ, ਜਗਦੀਸ਼ ਅਗਰਵਾਲ, ਮਾਸਟਰ ਸਤਪਾਲ ਤੋਂ ਇਲਾਵਾ ਵੱਡੀ
ਗਿਣਤੀ ਵਿਚ ਵਪਾਰੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਤੋਂ ਜੁਰਮਾਨਾ ਵਸੂਲਣ ਦੇ ਆਦੇਸ਼
ਦੂਸ਼ਿਤ ਕੀਤਾ ਹੈ, ਉਨਾਂ ਵਿਰੁੱਧ ਜੋ ਵੀ ਜੁਰਮਾਨਾ ਮੌਕੇ ਦੇ ਅਧਿਕਾਰੀਆਂ ਵੱਲੋਂ ਕੀਤਾ
ਗਿਆ ਹੈ, ਨੂੰ ਵਸੂਲ ਕਰਕੇ ਸਰਕਾਰੀ ਖਜ਼ਾਨੇ ਵਿਚ ਜਮਾ ਕਰਵਾਇਆ ਜਾਵੇ। ਵਧੀਕ ਡਿਪਟੀ
ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਕਰਦੇ ਇਹ ਹਦਾਇਤ ਕਰਦੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ, ਜੋ ਕਿ ਇਸ ਮੁੱਦੇ ਉਤੇ ਹੁਣ
ਤੱਕ ਪੰਜਾਬ ਵਿਚ ਕੀਤੀ ਗਈ ਕਾਰਵਾਈ ਉਤੇ ਨਿਗ੍ਹਾ ਰੱਖ ਰਹੀ ਹੈ, ਵੱਲੋਂ ਸਪੱਸ਼ਟ ਨਿਰਦੇਸ਼
ਹਨ ਕਿ ਜੋ ਵੀ ਕਾਰਵਾਈ ਜਿਲ੍ਹਾ ਪੱਧਰ ਉਤੇ ਕੀਤੀ ਗਈ ਹੈ, ਉਸਦੀ ਇੰਨ ਬਿੰਨ ਪਾਲਣਾ
ਕੀਤੀ ਜਾਵੇ। ਉਨਾਂ ਮੀਟਿੰਗ ਵਿਚ ਹਾਜ਼ਰ ਐਸ ਡੀ ਐਮ, ਤਹਿਸੀਲਦਾਰਾਂ, ਕਾਨੂੰਗੋ, ਖੇਤੀ
ਅਤੇ ਪ੍ਰਦੂਸ਼ਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਰੋਜ਼ਾਨਾ ਇੰਨਾ ਕੇਸਾਂ ਦੀ ਨਿੱਜੀ
ਤੌਰ ਉਤੇ ਪੜਚੋਲ ਕਰੋ ਤਾਂ ਕਿ ਅਦਾਲਤ ਦੇ ਹੁਕਮਾਂ ਨੂੰ ਲਾਗੂ ਕਰਵਾਇਆ ਜਾ ਸਕੇ। ਉਨਾਂ
ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿਚ ਵੱਖ-ਵੱਖ ਟੀਮਾਂ ਵੱਲੋਂ 25 ਲੱਖ ਰੁਪਏ ਦੇ ਕਰੀਬ
ਜੁਰਮਾਨਾ ਕੀਤਾ ਗਿਆ ਹੈ, ਪਰ ਰਿਕਵਰੀ ਕੇਵਲ ਇਕ ਲੱਖ ਸੱਤ ਹਜ਼ਾਰ ਰੁਪਏ ਕੀਤੀ ਗਈ ਹੈ।
ਇਸ ਲਈ ਜਰੂਰੀ ਹੈ ਕਿ ਹੁਣ ਤੱਕ ਕੀਤੇ ਗਏ ਜੁਰਮਾਨੇ ਨੂੰ ਵਸੂਲ ਕੇ ਮਾਣਯੋਗ ਅਦਾਲਤ ਨੂੰ
ਰਿਪੋਰਟ ਭੇਜੀ ਜਾਵੇ। ਇਸ ਮੌਕੇ ਐਸ ਡੀ ਐਮ ਸ ਅਰਵਿੰਦਰਪਾਲ ਸਿੰਘ, ਤਹਿਸੀਲਦਾਰ ਸ.
ਪਰਮਜੀਤ ਸਿੰਘ ਗੁਰਾਇਆ, ਐਕਸੀਅਨ ਸ੍ਰੀ ਸੁਖਦੇਵ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ
ਹਾਜ਼ਰ ਸਨ।
ਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸੜਕਾਂ ’ਤੇ ਰਹਿ ਰਹੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਰੈਣ ਬਸੇਰੇ ’ਚ ਪਹੁੰਚਾਇਆ
ਕਾਰਵਾਈ ਅਮਲ ਵਿੱਚ
ਲਿਆਉਂਦਿਆਂ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਾਲ
ਸੁਰੱਖਿਆ ਅਫ਼ਸਰ ਪਟਿਆਲਾ, ਨਗਰ ਨਿਗਮ ਪਟਿਆਲਾ, ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਵੱਲੋਂ
ਪਟਿਆਲਾ ਦੇ ਵੱਖ ਵੱਖ ਇਲਾਕਿਆਂ ਵਿੱਚ ਰੇਡ ਕੀਤੀ ਗਈ। ਇਸ ਦੌਰਾਨ ਟੀਮ ਵੱਲੋਂ ਸ੍ਰੀ ਕਾਲੀ
ਦੇਵੀ ਮੰਦਰ ਅਤੇ ਫੁਹਾਰਾ ਚੌਂਕ ਦੇ ਨਜ਼ਦੀਕ ਬੈਠੇ ਪ੍ਰਵਾਸੀ ਬੱਚਿਆਂ ਅਤੇ ਉਨ੍ਹਾਂ ਦੇ
ਪਰਿਵਾਰਾਂ ਨੂੰ ਰੈਣ ਬਸੇਰਾ ਛੱਡਣ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਨਗਰ ਨਿਗਮ ਦੀ
ਟੀਮ ਵੱਲੋਂ ਇਨ੍ਹਾਂ ਪਰਿਵਾਰਾਂ ਨੂੰ ਸਮਾਨ ਸਮੇਤ ਰੈਣ ਬਸੇਰੇ ਵਿਖੇ ਛੱਡਿਆ ਗਿਆ ਅਤੇ ਇਸ ਦੇ
ਨਾਲ ਹੀ ਸਿਹਤ ਵਿਭਾਗ ਵੱਲੋਂ ਇਨ੍ਹਾਂ ਦਾ ਮੈਡੀਕਲ ਚੈਕ ਅਪ ਕਰਦਿਆਂ ਇਨ੍ਹਾਂ ਨੂੰ ਮੁਫ਼ਤ
ਦਵਾਇਆ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਦੌਰਾਨ ਇੱਕ ਛੋਟਾ ਬੱਚਾ ਜਿਸ ਦਾ ਹੱਥ ਬੁਰੀ ਤਰ੍ਹਾਂ
ਸੜ ਚੁੱਕਿਆ ਸੀ ਦਾ ਇਲਾਜ ਕੀਤਾ ਗਿਆ।
ਰੈਣ ਬਸੇਰੇ ਵਿਖੇ ਪਹੁੰਚ ਕੇ ਇਨ੍ਹਾਂ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਾਲ ਭਲਾਈ
ਕਮੇਟੀ, ਪਟਿਆਲਾ ਦੇ ਸਾਹਮਣੇ ਪੇਸ਼ ਕੀਤਾ ਗਿਆ ਅਤੇ ਬਾਲ ਭਲਾਈ ਕਮੇਟੀ ਦੇ ਹੁਕਮਾਂ ਅਨੁਸਾਰ
ਇਨ੍ਹਾਂ ਦੀ ਕਾਊਂਸਲਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਪਟਿਆਲਾ ਡਾ. ਸ਼ਾਇਨਾ ਕਪੂਰ
ਨੇ ਇਨ੍ਹਾਂ ਪਰਿਵਾਰਾਂ ਨੂੰ ਹਦਾਇਤ ਦਿੱਤੀ ਕਿ ਸੜਕਾਂ ਤੇ ਰਹਿਣ ਦੀ ਥਾਂ ਰੈਣ ਬਸੇਰੇ ਵਿੱਚ
ਰਿਹਾ ਜਾਵੇ ਤਾਂ ਜੋ ਉਥੇ ਰਹਿ ਕੇ ਉਹ ਆਪਣੇ ਬੱਚਿਆਂ ਦੀ ਪਾਲਣ ਪੋਸ਼ਣ ਸਹੀ ਢੰਗ ਨਾਲ ਕਰ
ਸਕਣ। ਜੇਕਰ ਇਹ ਪਰਿਵਾਰ ਰੈਣ ਬਸੇਰੇ ਵਿੱਚ ਨਹੀਂ ਰਹਿਣਾ ਚਾਹੁੰਦੇ ਤਾਂ ਉਨ੍ਹਾਂ ਨੂੰ ਕਿਸੇ
ਦੀ ਹਾਲਤ ਵਿੱਚ ਸੜਕਾਂ ਤੇ ਰਹਿਣ ਨਹੀਂ ਦਿੱਤਾ ਜਾਵੇਗਾ ਅਤੇ ਆਪਣੇ ਰਾਜ ਵਿੱਚ ਵਾਪਿਸ ਭੇਜਿਆ
ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਰੇਡਾਂ ਲਗਾਤਾਰ ਜਾਰੀ ਰਹਿਣਗੀਆਂ।
ਇਸ ਟੀਮ ਵਿੱਚ ਨਗਰ ਨਿਗਮ ਤੋਂ ਇੰਸਪੈਕਟਰ ਮੁਨੀਸ਼ ਪੁਰੀ, ਸੁਪਰਡੈਂਟ ਰਵਿੰਦਰ ਸਿੰਘ ਅਤੇ
ਉਨ੍ਹਾਂ ਦੇ ਸਟਾਫ਼ ਮੈਂਬਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਪਟਿਆਲਾ ਡਾ. ਸ਼ਾਇਨਾ ਕਪੂਰ, ਬਾਲ
ਸੁਰੱਖਿਆ ਅਫ਼ਸਰ (ਗੈਰ-ਸੰਸਥਾਗਤ) ਸ਼੍ਰੀਮਤੀ ਸਿਮਰਨਜੀਤ ਕੌਰ, ਪੁਨੀਤ ਸਿੰਗਲਾ, ਸ਼੍ਰੀਮਤੀ
ਸ਼ਾਲਿਨੀ, ਰੋਹਿਤ ਗੋਇਲ, ਪ੍ਰਦੀਪ ਸ਼ਰਮਾ, ਸੁਨੀਤਾ ਯਾਦਵ ਅਤੇ ਸੁਖਦੀਪ ਸਿੰਘ, ਸਿਹਤ ਵਿਭਾਗ
ਤੋਂ ਡਾ. ਪ੍ਰਵੀਨ ਮੜਕਣ ਪੁਲਿਸ ਵਿਭਾਗ ਤੋਂ ਹਰਜੀਤ ਸਿੰਘ ਅਤੇ ਨਰਿੰਦਰ ਕੌਰ, ਬਾਲ ਭਲਾਈ
ਕਮੇਟੀ ਤੋਂ ਚੇਅਰਪਰਸਨ ਸ਼੍ਰੀ ਜਗਦੀਸ਼ ਚੰਦਰ ਸਿੰਘ ਅਤੇ ਮੈਂਬਰ ਸ਼੍ਰੀ ਗੁਰਤੇਜ ਸਿੰਘ ਅਤੇ ਬੇਲਾ
ਸੂਦ ਸ਼ਾਮਲ ਸਨ।
ਪਰਾਲੀ ਪ੍ਰਬੰਧਨ ਕਰਨ ਵਾਲੀਆਂ ਮਸ਼ੀਨਾਂ ਦੀ ਭੌਤਿਕ ਪੜਤਾਲ 1 ਦਸੰਬਰ ਨੂੰ: ਮੁੱਖ ਖੇਤੀਬਾੜੀ ਅਫ਼ਸਰ
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਇਨ੍ਹਾਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਹੋਰ ਕਿਸਾਨਾਂ ਖਾਸ ਤੌਰ 'ਤੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵੀ ਇਹ ਮਸ਼ੀਨਾਂ ਉਪਲਬੱਧ ਕਰਵਾਉਣ ਤਾਂ, ਜੋ ਸਮੇਂ ਸਿਰ ਪਰਾਲੀ ਦਾ ਪ੍ਰਬੰਧਨ ਕਰਕੇ ਇਸ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾ ਸਕੇ ਅਤੇ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖੀ ਜਾ ਸਕੇ।
1 ਦਸੰਬਰ ਤੋਂ ਲਗਾਇਆ ਜਾਵੇਗਾ ਖੁੰਬਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸਬੰਧੀ ਸਿਖਲਾਈ ਕੋਰਸ
ਨਵਾਂਸ਼ਹਿਰ,29 ਨਵੰਬਰ - ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਦਾ ਆਯੋਜਨ 1 ਤੋਂ 7 ਦਸੰਬਰ ਤੱਕ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਮਾਹਿਰਾਂ ਵੱਲੋਂ ਵਿਸਥਾਰ ਨਾਲ ਖੁੰਬਾਂ ਦੀ ਕਾਸ਼ਤ ਬਾਰੇ ਸਾਰੇ ਤਕਨੀਕੀ ਪਹਿਲੂ- ਵੱਖ-ਵੱਖ ਕਿਸਮਾਂ ਦੀਆਂ ਖੁੰਬਾਂ, ਕੰਪੋਸਟ ਦੀ ਤਿਆਰੀ, ਬਿਜਾਈ, ਕੇਸਿੰਗ, ਖੁੰਬਾਂ ਦੇ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ, ਤੁੜਾਈ ਅਤੇ ਮੰਡੀਕਰਨ ਸਾਂਝੇ ਕੀਤੇ ਜਾਣਗੇ। ਕੋਰਸ ਪੂਰਾ ਹੋਣ ਉਪਰੰਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵੱਲੋ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਚਾਹਵਾਨ ਸਿਖਿਆਰਥੀ 1 ਦਸੰਬਰ ਨੂੰ ਸਵੇਰੇ 10 ਵਜੇ ਆਪਣੇ ਅਧਾਰ ਕਾਰਡ ਦੀ ਫੋਟੋ ਕਾਪੀ ਅਤੇ ਪਾਸਪੋਰਟ ਫੋਟੋ ਲੈ ਕੇ ਕੇਂਦਰ ਵਿਖੇ ਪਹੁੰਚਣ ਸਕਦੇ ਹਨ।
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੁਲਿਸ, ਪ੍ਰਸ਼ਾਸਨ ਅਤੇ ਅਧਿਆਪਕ ਨਿਭਾਉਂਦੇ ਹਨ ਮੁੱਖ ਭੂਮਿਕਾ: ਐਸ.ਐਸ.ਪੀ
ਨਵਾਂਸ਼ਹਿਰ, 29 ਨਵੰਬਰ :ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਐਂਟੀ ਡਰੱਗ ਕੰਪੇਨ ਦੇ ਤਹਿਤ ਕੇ.ਸੀ ਕਾਲਜ ਨਵਾਂਸ਼ਹਿਰ ਵਿਖੇ ਨਸ਼ਿਆਂ ਦੇ ਖਿਲਾਫ ਪੈਨਲ ਡਿਸਕਸ਼ਨ ਕਰਵਾਇਆ ਗਿਆ। ਇਸ ਤੋਂ ਪਹਿਲਾਂ ਨਸ਼ਿਆਂ ਦੇ ਖਿਲਾਫ ਜ਼ਿਲ੍ਹੇ ਦੀਆਂ ਤਿੰਨੋਂ ਸਬ ਡਵੀਜ਼ਨਾਂ ਨਵਾਂਸ਼ਹਿਰ ਵਿਖੇ ਦੁਸਹਿਰਾ ਗਰਾਊਂਡ ਰਾਹੋਂ, ਸਬ ਡਵੀਜ਼ਨ ਬੰਗਾ ਵਿਖੇ ਖਟਕੜ ਕਲਾਂ ਅਤੇ ਸਬ ਡਵੀਜ਼ਨ ਬਲਾਚੌਰ ਵਿਖੇ ਲੈਂਬਰਿਨ ਯੂਨੀਵਰਸਿਟੀ ਰੈਲ ਮਾਜਰਾ ਤੋਂ ਮੋਟਰਸਾਈਕਲ ਰੈਲੀ ਕੱਢੀ ਗਈ ਜਿਸ ਵਿੱਚ ਨੌਜਵਾਨਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਇਹ ਮੋਟਰਸਾਈਕਲ ਰੈਲੀ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਤੋਂ ਹੁੰਦੀ ਹੋਈ ਕੇ.ਸੀ ਕਾਲਜ ਨਵਾਂਸ਼ਹਿਰ ਵਿਖੇ ਸਮਾਪਤ ਹੋਈ। ਇਸ ਤੋਂ ਬਾਅਦ ਕਾਲਜ ਵਿਖੇ ਪੈਨਲ ਡਿਸਕਸ਼ਨ ਅਤੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਐਸ.ਐਸ.ਪੀ. ਡਾ. ਅਖਿਲ ਚੌਧਰੀ ਸ਼ਾਮਲ ਹੋਏ।
ਪੈਨਲ ਡਿਸਕਰਸ਼ਨ ਦੇ ਵਿੱਚ ਜ਼ਿਲ੍ਹਾ ਮਨੋਵਿਗਿਆਨੀ ਡਾ. ਰਾਜਨ ਸ਼ਾਸ਼ਤਰੀ, ਕੈਂਪਸ ਡਾਇਰੈਕਟਰ ਡਾ. ਰਸ਼ਮੀ ਗੁਜਰਾਤੀ, ਬੀ.ਐਡ ਦੇ ਪ੍ਰਿੰਸੀਪਲ ਡਾ. ਕੁਲਜਿੰਦਰ ਕੌਰ, ਪੁਲਿਸ ਵਿਭਾਗ ਤੋਂ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਮੈਡਮ ਸੰਦੀਪ ਕੌਰ, ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਨੇ ਨੌਜਵਾਨਾਂ ਅਤੇ ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਦਾ ਉਤਰ ਦਿੰਦੇ ਹੋਏ ਨਸ਼ਿਆਂ ਤੋਂ ਦੂਰ ਰਹਿਣ ਦੇ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਆਜ਼ਾਦ ਰੰਗ ਕਲਾ ਮੰਚ ਫਗਵਾੜਾ ਦੇ ਕਲਾਕਾਰਾਂ ਨੇ 'ਦੀਪਾ' ਨਾਮਕ ਨਾਟਕ ਦਾ ਮੰਚਨ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ।
ਇਸ ਦੌਰਾਨ ਐਸ.ਐਸ.ਪੀ ਡਾ. ਅਖਿਲ ਚੌਧਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਿਸ ਤਰ੍ਹਾਂ ਕਿ ਨਾਟਕ ਵਿੱਚ ਦੱਸਿਆ ਗਿਆ ਸੀ ਕਿ ਮਾਪਿਆਂ ਦਾ ਵਿਦਿਆਰਥੀ ਜੀਵਨ ਦੇ ਵਿਚ ਅਹਿੰਮ ਰੋਲ ਹੁੰਦਾ ਹੈ। ਬੱਚਿਆਂ ਨੂੰ ਆਪਣੇ ਮਾਪਿਆਂ ਤੋਂ ਕੋਈ ਵੀ ਗੱਲ ਛੁਪਾਉਣੀ ਨਹੀਂ ਚਾਹੀਦੀ, ਜੇਕਰ ਬੱਚੇ ਕਿਸੇ ਮੁਸੀਬਤ ਵਿੱਚ ਫੱਸ ਜਾਂਦੇ ਹਨ ਤਾਂ ਮਾਪਿਆਂ ਦੀ ਸਲਾਹ ਲੈਣੀ ਚਾਹੀਦੀ ਹੈ, ਕਿਉਂਕਿ ਅਸਲ ਜਿੰਦਗੀ ਵਿੱਚ ਉਹ ਹੀ ਸੱਚੇ ਮਿੱਤਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਤੋਂ ਬਾਅਦ ਸਕੂਲੀ ਅਤੇ ਕਾਲਜ ਪੱਧਰ 'ਤੇ ਅਧਿਆਪਕ ਹੀ ਮੁੱਖ ਭੂਮਿਕਾ ਨਿਭਾਉਂਦੇ ਹਨ। ਅਧਿਆਪਕਾਂ ਨੂੰ ਸ਼ੁਰੂਆਤ ਵਿੱਚ ਹੀ ਵਿਦਿਆਰਥੀਆਂ ਦਾ ਪਤਾ ਲੱਗ ਜਾਂਦਾ ਹੈ ਕਿ ਉਹ ਕਿਸ ਸੰਗਤ ਵਿੱਚ ਜਾ ਰਿਹਾ ਹੈ। ਜੇਕਰ ਬੱਚਾ ਗਲਤ ਸੰਗਤ ਵਿੱਚ ਪੈ ਜਾਂਦਾ ਹੈ ਤਾਂ ਅਧਿਆਪਕਾਂ ਨੂੰ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਬੱਚਿਆਂ ਨੂੰ ਮਾੜੀ ਸੰਗਤ ਵਿੱਚੋਂ ਕੱਢਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਵਿਦਿਆਰਥੀ ਜੀਵਨ ਦੇ ਵਿੱਚ ਆਪਣਾ ਇਕ ਟੀਚਾ ਰੱਖਣਾ ਚਾਹੀਦਾ ਹੈ ਅਤੇ ਉਸਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਰੁਚੀ ਅਨੁਸਾਰ ਕੋਈ ਵੀ ਇਕ ਖੇਡ ਅਪਣਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਖੇਡਾਂ ਨੂੰ ਆਪਣੇ ਜੀਵਨ ਵਿੱਚ ਸ਼ਾਮਲ ਕਰਦੇ ਹਾਂ ਤਾਂ ਅਸੀਂ ਨਸ਼ਿਆਂ ਵਰਗੀਆਂ ਨਾਮੁਰਾਦ ਬਿਮਾਰੀਆਂ ਤੋਂ ਬਚ ਸਕਦੇ ਹਾਂ। ਉਨ੍ਹਾਂ ਕਿਹਾ ਕਿ ਨਸ਼ਿਆਂ 'ਤੇ ਠੱਲ੍ਹ ਪਾਉਣ ਲਈ ਪੁਲਿਸ, ਪ੍ਰਸ਼ਾਸਨ ਅਤੇ ਡਾਕਟਰ ਵੀ ਆਪਣਾ-ਆਪਣਾ ਰੋਲ ਨਿਭਾਉਂਦੇ ਹਨ। ਪੁਲਿਸ ਜਿਥੇ ਨਸ਼ਾ ਤਸਕਰਾਂ 'ਤੇ ਨਕੇਲ ਕੱਸਦੀ ਹੈ,ਉਥੇ ਪ੍ਰਸ਼ਾਸਨ ਵਲੋਂ ਸਮੇਂ ਸਮੇਂ 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ ਅਤੇ ਡਾਕਟਰ ਨਸ਼ੇ ਦੀ ਗ੍ਰਿਫਤ ਵਿਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਦੇ ਵਿੱਚ ਸਹਾਇਤਾਂ ਕਰਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਲੋਂ ਸਮੇਂ ਸਮੇਂ 'ਤੇ ਇਸ ਤਰ੍ਹਾਂ ਦੇ ਜਾਗਰੂਕਤਾ ਸਮਾਗਮ ਕਰਵਾਏ ਜਾਂਦੇ ਹਨ। ਇਸੇ ਕੜੀ ਦੇ ਤਹਿਤ ਆਉਣ ਵਾਲੇ ਸਮੇਂ ਦੇ ਵਿੱਚ ਫੁੱਟਬਾਲ ਮੈਚ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੁਲਿਸ ਵਲੋਂ ਨੌਜਵਾਨਾਂ ਨੂੰ ਆਪਣੇ ਪੈਰਾਂ ਦੇ ਖੜ੍ਹਾ ਕਰਨ ਦੇ ਲਈ ਵੀ ਸਹਾਇਤਾ ਕੀਤੀ ਜਾਂਦੀ ਹੈ ਜਿਸ ਦੇ ਲਈ ਲੋਨ ਆਦਿ ਮੁਹੱਈਆ ਕਰਵਾਉਣ ਦੇ ਵਿੱਚ ਵੀ ਮੱਦਦ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਰਫ ਪਰਚੇ ਦਰਜ ਕਰਕੇ ਹੀ ਪੂਰੀ ਤਰ੍ਹਾਂ ਨਾਲ ਨਸ਼ਿਆਂ ਦਾ ਖਾਤਮਾਂ ਨਹੀਂ ਹੋ ਸਕਦਾ। ਇਸ ਦੇ ਲਈ ਨੌਜਵਾਨਾਂ ਨੂੰ ਵੀ ਨਸ਼ਿਆਂ ਦਾ ਤਿਆਗ ਕਰਨ ਲਈ ਖੁੱਦ ਕਦਮ ਚੁੱਕਣੇ ਚਾਹੀਦੇ ਹਨ।
ਉਨ੍ਹਾਂ ਨੇ ਨਸ਼ੇ ਦੇ ਖਾਤਮੇ ਲਈ ਸਮਾਜ ਨੂੰ ਵੀ ਜਾਗਰੂਕ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਇਲਾਕੇ ਵਿੱਚ ਕੋਈ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਦਾ ਹੈ ਜਾਂ ਨਸ਼ੀਲੇ ਪਦਾਰਥ ਵੇਚਦਾ ਹੈ ਤਾਂ ਇਸ ਦੀ ਸੂਚਨਾ ਐਨ.ਟੀ ਡਰੱਗ ਹੈਲਪਲਾਈਨ ਨੰਬਰ 99883-03232 'ਤੇ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਇਸ ਦੌਰਾਨ ਸਹਾਇਕ ਕਮਿਸ਼ਨਰ ਜਨਰਲ ਡਾ. ਗੁਰਲੀਨ ਕੌਰ ਨੇ ਵੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਪ੍ਰੇਰਿਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ। ਜੇਕਰ ਕੋਈ ਨਸ਼ਿਆਂ ਦੇ ਜਾਲ ਵਿੱਚ ਫੱਸ ਗਿਆ ਹੈ ਤਾਂ ਉਹ ਨਸ਼ਾ ਛੁਡਾਊ ਕੇਂਦਰ ਵਿਚ ਜਾ ਕੇ ਨਸ਼ਾ ਛੱਡਣ ਸਬੰਧੀ ਸਹਾਇਤਾ ਲੈ ਸਕਦਾ ਹੈ। ਇਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਦੇ ਵਿੱਚ ਮਾਹਿਰ ਡਾਕਟਰਾਂ ਅਤੇ ਮਨੋਵਿਗਿਆਨੀ ਮਰੀਜ ਨੂੰ ਚੈਕ ਕਰਕੇ ਮੁਫ਼ਤ ਦਵਾਈ ਦਿੰਦੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਸ ਦੇ ਖਾਤਮੇ ਦੇ ਲਈ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਮੌਕੇ 'ਤੇ ਐਸ.ਪੀ (ਜਾਂਚ) ਡਾ. ਮੁਕੇਸ਼ ਕੁਮਾਰ, ਡੀ.ਐਸ.ਪੀ ਅਮਰ ਨਾਥ, ਡੀ.ਐਸ.ਪੀ ਬੰਗਾ ਸਰਵਨ ਸਿੰਘ ਬੱਲ, ਐਸ.ਐਚ. ਓ ਸਿੱਟੀ ਨਵਾਂਸ਼ਹਿਰ ਨਰੇਸ਼ ਕੁਮਾਰੀ, ਪੰਜਾਬ ਗੁੱਡ ਗਵਰਨੈਂਸ ਫੈਸਲੋ ਸੰਜਨਾ ਸਕਸੈਨਾ ਤੋਂ ਇਲਾਵਾ ਭਾਰੀ ਗਿਣਤੀ ਦੇ ਵਿੱਚ ਨੌਜਵਾਨ ਅਤੇ ਵਿਦਿਆਰਥੀ ਵੀ ਮੌਜੂਦ ਸਨ।
ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਬੰਗਾ 29 ਨਵੰਬਰ () ਪੰਜਾਬ ਦੇ ਪੇਂਡੂ ਖੇਤਰ ਵਿਚ ਵਿੱਦਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਵਾ ਰਹੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ । ਅੱਜ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਪਾਏ ਗਏ। ਉਪਰੰਤ ਮਹਾਨ ਗੁਰਮਤਿ ਸਮਾਗਮ ਦੌਰਾਨ ਕਥਾਵਾਚਕ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪਰਵਾਨਾ ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਜੀ ਨੇ ਇਕੱਤਰ ਸੰਗਤਾਂ ਨੂੰ ਅਕਾਲ ਪੁਰਖ ਦੀ ਰਜ਼ਾ ਵਿਚ ਰਹਿੰਦੇ ਹੋਏ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਦੇ ਹੋਏ ਸੱਚ ਦੇ ਰਾਹ ਚੱਲਣ ਲਈ ਪ੍ਰੇਰਿਆ । ਇਸ ਮੌਕੇ ਸਜੇ ਪੰਡਾਲ ਵਿਚ ਭਾਈ ਗੁਰਬਚਨ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ ਨਰਸਿੰਗ, ਗੁਰੂ ਨਾਨਕ ਮਿਸ਼ਨ ਹਸਪਤਾਲ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਕੀਰਤਨੀਆਂ ਜਥਿਆਂ ਨੇ ਵੀ ਸਮਾਗਮ ਵਿਚ ਹਾਜ਼ਰੀਆਂ ਭਰੀਆਂ ।
ਮਹਾਨ ਗੁਰਮਤਿ ਸਮਾਗਮ ਵਿਚ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਸਮੁੱਚੇ ਟਰੱਸਟ ਮੈਂਬਰਾਂ ਵੱਲੋਂ ਸਮੂਹ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈਆਂ ਦਿੰਦਿਆਂ ਹੋਇਆ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਸੇਵਾ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਨੂੰ ਯਾਦ ਕਰਦੇ ਹੋਏ ਇਲਾਕੇ ਵਿਚ ਵਧੀਆ ਵਿੱਦਿਅਕ ਅਤੇ ਸਿਹਤ ਸਹੂਲਤਾਂ ਦੇਣ ਲਈ ਟਰੱਸਟ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਚਾਨਣਾ ਪਾਇਆ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਵੀ ਕੀਤਾ । ਸਮਾਗਮ ਵਿਚ ਪ੍ਰੌ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਤੇ ਉਹਨਾਂ ਦੀ ਜੀਵਨ ਜਾਚ ਅਤੇ ਗੁਰ-ਇਤਿਹਾਸ ਬਾਰੇ ਚਾਣਨਾ ਪਾਇਆ । ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਬਾਖੂਬੀ ਮੰਚ ਸੰਚਾਲਨਾ ਕਰਦੇ ਹੋਏ, ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵਿਚ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ ਟਰੱਸਟੀ, ਇੰਦਰਜੀਤ ਸਿੰਘ ਵਾਰੀਆ ਚੇਅਰਮੈਨ ਏਕ ਨੂਰ ਸਵੈ ਸੇਵੀ ਸੰਸਥਾ, ਤਰਲੋਚਨ ਸਿੰਘ ਵਾਰੀਆ, ਸੁੱਚਾ ਸਿੰਘ ਲੋਹਗੜ੍ਹ ਯੂ ਕੇ ਪ੍ਰਧਾਨ ਇੰਟਰਨੈਸ਼ਨਲ ਅਕਾਲ ਮਿਸ਼ਨ, ਗੁਰਦੀਪ ਸਿੰਘ ਢਾਹਾਂ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਸਤਵੀਰ ਸਿੰਘ ਪਲੀ ਝਿਕੀ, ਜਰਨੈਲ ਸਿੰਘ ਪਲੀ ਝਿਕੀ, ਮਹਿੰਦਰ ਸਿੰਘ ਢਾਹਾਂ, ਲੰਬੜਦਾਰ ਸਵਰਨ ਸਿੰਘ ਕਾਹਮਾ, ਹਰਬੰਸ ਸਿੰਘ ਢਾਹਾਂ, ਕਸ਼ਮੀਰ ਸਿੰਘ ਢਾਹਾਂ, ਨਰੇਸ਼ ਕੁਮਾਰ ਸ਼ਰਮਾ, ਰਸ਼ਪਾਲ ਸਿੰਘ ਲਾਦੀਆਂ, ਸੁਰਿੰਦਰ ਸਿੰਘ ਮਾਨ ਲਾਦੀਆਂ, ਕੁਲਵੰਤ ਸਿੰਘ ਗੋਬਿੰਦਪੁਰੀ, ਮਾਸਟਰ ਨਿਰਮਲ ਸਿੰਘ ਖਟਕੜ ਖੁਰਦ, ਮਾਸਟਰ ਗੁਰਬਚਨ ਸਿੰਘ ਬਸਿਆਲਾ, ਸੰਤੋਖ ਸਿੰਘ ਕਲੇਰਾਂ, ਗੁਰਨਾਮ ਸਿੰਘ ਢਾਹਾਂ, ਗੁਰਮੀਤ ਸਿੰਘ ਬਹਿਰਾਮ, ਮਾਸਟਰ ਤਰਲੋਕ ਸਿੰਘ ਫਲੋਰਾ, ਪਰਮਜੀਤ ਸਿੰਘ, ਬਲਬੀਰ ਸਿੰਘ ਅਜ਼ੀਮਲ, ਸੰਦੀਪ ਕੁਮਾਰ ਸਾਬਕਾ ਸਰਪੰਚ, ਨਿਖਿਲ ਕੁਮਾਰ, ਅਸ਼ੋਕ ਕੁਮਾਰ, ਸੁੱਚਾ ਰਾਮ ਢਾਹਾਂ, ਜਸਵੀਰ ਸਿੰਘ ਲੰਬੜਦਾਰ, ਸਰਬਜੀਤ ਸਿੰਘ, ਕੁਲਵੀਰ ਸਿੰਘ ਲੰਗੇਰੀ, ਸੰਤੋਖ ਸਿੰਘ ਢਾਹਾਂ, ਸੁਖਵਿੰਦਰ ਸਿੰਘ ਕਲਸੀ, ਬਲਦੇਵ ਸਿੰਘ ਜੱਸੋਮਜਾਰਾ, ਕਰਨੈਲ ਸਿੰਘ ਭੋਗਲ, ਭਾਈ ਰੇਸ਼ਮ ਸਿੰਘ ਬੰਗਾ, ਢਾਡੀ ਨੱਛਤਰ ਸਿੰਘ ਕਲੇਰਾਂ, ਬਹਾਦਰ ਸਿੰਘ ਮਜਾਰੀ, ਸਤਵੀਰ ਸਿੰਘ ਜੀਂਦੋਵਾਲ, ਜਤਿੰਦਰਪਾਲ ਸਿੰਘ ਸੋਤਰਾਂ, ਦਿਲਬਾਗ ਸਿੰਘ ਬਾਗੀ, ਠਾਣੇਦਾਰ ਬਲਬੀਰ ਸਿੰਘ ਮਜਾਰੀ, ਭੁਪਿੰਦਰ ਸਿੰਘ, ਡਾ, ਰਵਿੰਦਰ ਖਜੂਰੀਆ ਮੈਡੀਕਲ ਸੁਪਰਡੈਂਟ, ਡਾ ਬਲਵਿੰਦਰ ਸਿੰਘ, ਡਾ ਹਰਜੋਤਵੀਰ ਸਿੰਘ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਮੈਡਮ ਵਨੀਤਾ ਚੋਟ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ, ਵਰਿੰਦਰ ਸਿੰਘ ਬਰਾੜ ਐਚ ਆਰ, ਨਰਿੰਦਰ ਸਿੰਘ ਢਾਹਾਂ, ਉਮ ਪ੍ਰਕਾਸ਼ ਮਾਲੀ, ਮੈਡਮ ਦਲਜੀਤ ਕੌਰ, ਨਰਿੰਦਰ ਕੌਰ ਪਤਨੀ ਗੁਰਮੁੱਖ ਸਿੰਘ ਮਜਾਰੀ, ਬੀਬੀ ਮਹਿੰਦਰ ਕੌਰ ਚਾਹਲ, ਇਸਤਰੀ ਸਤਿਸੰਗ ਸਭਾ ਬੰਗਾ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਤੇ ਟਰੱਸਟ ਦਾ ਸਮੂਹ ਸਟਾਫ਼, ਸਮੂਹ ਵਿਦਿਆਰਥੀ ਅਤੇ ਇਲਾਕੇ ਦੀਆਂ ਸਮੂਹ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਅਹੁਦੇਦਾਰ, ਮੈਂਬਰ ਅਤੇ ਇਲਾਕਾ ਨਿਵਾਸੀ ਸਾਧ ਸੰਗਤਾਂ ਹਾਜ਼ਰ ਸਨ। ਸਮਾਗਮ ਵਿਚ ਜੋੜਿਆਂ ਦੀ ਸੇਵਾ ਭਾਈ ਘਨ੍ਹਈਆ ਸੇਵਕ ਦਲ ਜਾਡਲਾ ਵੱਲੋਂ ਨਿਭਾਈ ਗਈ। ਇਸ ਮੌਕੇ ਸਮੂਹ ਸੰਗਤਾਂ ਨੇ ਪੰਗਤਾਂ ਵਿਚ ਬੈਠ ਕੇ ਗੁਰੂ ਕਾ ਲੰਗਰ ਬੜੇ ਸਤਿਕਾਰ ਨਾਲ ਛਕਿਆ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਹੋਏ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੀਆਂ ਝਲਕੀਆਂ
ਅੰਮ੍ਰਿਤਸਰ ਤੋਂ ਚੱਲੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਪਲੇਠੀ ਰੇਲ ਗੱਡੀ
ਅੰਮ੍ਰਿਤਸਰ, 27 ਨਵੰਬਰ -ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ
'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਅੱਜ 27 ਨਵੰਬਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ
ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਲੇਠੀ ਰੇਲ ਗੱਡੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ੍ਰੀ ਹਜੂਰ
ਸਾਹਿਬ ਲਈ ਰਵਾਨਾ ਹੋਈ। ਇਸ ਰੇਲ ਗੱਡੀ ਉਤੇ ਯਾਤਰਾ ਲਈ ਗਏ ਅੰਮ੍ਰਿਤਸਰ ਅਤੇ ਤਰਨਤਾਰਨ
ਜਿਲ੍ਹੇ ਦੇ 344 ਯਾਤਰੀਆਂ ਨੂੰ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਤੇ ਸ. ਹਰਭਜਨ
ਸਿੰਘ ਈ ਟੀ ਓ ਨੇ ਰੇਲਵੇ ਸਟੇਸ਼ਨ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ। ਇਸ ਤੋਂ
ਪਹਿਲਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਦੋਵਾਂ ਜਿਲਿਆਂ ਤੋਂ ਸ਼ਰਧਾਲੂਆਂ ਨੂੰ ਬੱਸਾਂ
ਰਾਹੀਂ ਲਿਆਂਦਾ ਗਿਆ, ਜਿੱਥੇ ਉਨਾਂ ਨੂੰ ਸਵੇਰ ਦਾ ਖਾਣਾ, ਮੈਡੀਕਲ ਚੈਕ ਅੱਪ ਅਤੇ ਯਾਤਰਾ ਉਤੇ
ਜਾਣ ਵਾਲਾ ਲੋੜੀਂਦਾ ਸਮਾਨ ਜਿਸ ਵਿਚ ਕੰਬਲ, ਸਰਹਾਣਾ, ਬੈਡ ਸ਼ੀਟ, ਛੱਤਰੀ, ਸਾਬਣ-ਤੇਲ, ਕਿਤਾਬਚਾ
ਆਦਿ ਸ਼ਾਮਿਲ ਸਨ ਇਕ ਕਿੱਟ ਦੇ ਰੂਪ ਵਿਚ ਦਿੱਤੇ ਗਏ। ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਸ.
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਚਰਨ ਛੋਹ
ਪ੍ਰਾਪਤ ਪਾਵਨ ਧਰਤੀ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਜਿਸ ਦੀ ਦਰਸ਼ਨਾਂ ਦੀ ਤਾਂਘ ਹਰ ਸਿੱਖ ਨੂੰ
ਰਹਿੰਦੀ ਹੈ, ਦੇ ਦਰਸ਼ਨਾਂ ਲਈ ਪਹਿਲੀ ਰੇਲ ਗੱਡੀ ਜਾ ਰਹੀ ਹੈ। ਉਨਾਂ ਕਿਹਾ ਕਿ ਇਸ ਸਕੀਮ ਦੇ
ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ
ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੇਗੀ।
ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਤੋਂ
ਇਲਾਵਾ ਤਖਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ
ਧਾਮ (ਉੱਤਰ
ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸ੍ਰੀ
ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ
ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਅਸਥਾਨਾਂ ਦੀ ਯਾਤਰਾ ਕਰਨ ਦੀ ਇੱਛਾ ਵੀ ਪੂਰੀ ਕੀਤੀ
ਜਾਵੇਗੀ। ਉਨਾਂ ਦੱਸਿਆ ਕਿ ਇੰਨਾ ਤੀਰਥ ਸਥਾਨਾਂ ਦੀ ਯਾਤਰਾਂ ਲਈ ਰੋਜ਼ਾਨਾ ਬੱਸਾਂ ਤੇ ਰੇਲ
ਗੱਡੀਆਂ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਜਾਣ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਮੌਕੇ ਯਾਤਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ
ਕਿਹਾ ਕਿ ਇਸ ਤਰੀਥ ਯਾਤਰਾ ਉਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨਾਂ ਦਾ ਪ੍ਰਬੰਧ ਪੰਜਾਬ ਸਰਕਾਰ
ਵੱਲੋਂ ਕੀਤਾ ਗਿਆ ਹੈ। ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ
ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ। ਉਨਾਂ ਦੱਸਿਆ ਕਿ
ਰੇਲਵੇ ਨੂੰ ਹਦਾਇਤ ਕੀਤੀ ਗਈ ਹੈ ਕਿ ਹਰੇਕ ਡੱਬੇ ਵਿਚ ਯਾਤਰੀਆਂ ਲਈ ਕੀਰਤਨ ਦਾ ਪ੍ਰਬੰਧ ਕੀਤਾ
ਜਾਵੇ ਤਾਂ ਜੋ ਯਾਤਰੀ ਵਾਹਿਗੁਰੂ ਦਾ ਗੁਣਗਾਨ ਕਰਦੇ ਹੋਏ ਆਪਣੀ ਯਾਤਰਾ ਸਫਲ ਕਰਨ। ਇਸ ਤੋਂ
ਇਲਾਵਾ ਸਟੇਸ਼ਨ ਉਤੇ ਯਾਤਰੀਆਂ ਨੂੰ ਲਿਆਉਣ ਅਤੇ ਸ੍ਰੀ ਹਜੂਰ ਸਾਹਿਬ ਦੇ ਰੇਲਵੇ ਸਟੇਸ਼ਨ ਤੋਂ
ਤੁਹਾਡੇ ਠਹਿਰਨ ਵਾਲੇ ਸਥਾਨ ਤੱਕ ਜਾਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਦਾ ਹੋਵੇਗਾ
ਤਾਂ ਕਿ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ।
ਦੱਸਣਯੋਗ ਹੈ ਕਿ ਇਸ ਪਲੇਠੀ ਰੇਲ ਗੱਡੀ ਵਿਚ ਅੰਮ੍ਰਿਤਸਰ ਅਤੇ ਤਰਨਤਾਰਨ ਤੋਂ 344 ਯਾਤਰੀ
ਸ੍ਰੀ ਹਜੂਰ ਸਾਹਿਬ ਨੂੰ ਅੰਮ੍ਰਿਤਸਰ ਤੋਂ ਗਏ, ਇਸ ਤੋਂ ਇਲਾਵਾ ਸਰਕਾਰੀ ਅਧਿਕਾਰੀ ਵੀ ਡਿਊਟੀ
ਵਜੋਂ ਨਾਲ ਗਏ ਹਨ। 27 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਚੱਲ ਕੇ ਇਹ ਰੇਲ
ਗੱਡੀ 29 ਨਵੰਬਰ
ਨੂੰ ਸ਼ਾਮ ਸ੍ਰੀ ਹਜ਼ੂਰ ਸਾਹਿਬ ਪਹੁੰਚੇਗੀ ਅਤੇ ਉਥੇ ਦਰਸ਼ਨਾਂ ਤੋਂ ਬਾਅਦ ਵਾਪਸ 2 ਦਸੰਬਰ ਨੂੰ
ਇਹ ਰੇਲ ਗੱਡੀ ਅੰਮ੍ਰਿਤਸਰ ਵਾਪਸ ਆਵੇਗੀ। ਇਸ ਮੌਕੇ ਵਿਧਾਇਕ ਡਾ. ਅਜੇ ਗੁਪਤਾ, ਸ. ਜਸਵਿੰਦਰ
ਸਿੰਘ ਰਮਦਾਸ, ਡਾ ਜਸਬੀਰ ਸਿੰਘ ਸੰਧੂ, ਸ. ਦਲਬੀਰ ਸਿੰਘ ਟੌਂਗ, ਸ. ਸੁਖਜਿੰਦਰ ਰਾਜ ਸਿੰਘ
ਲਾਲੀ ਮਜੀਠੀਆ, ਚੇਅਰਮੈਨ ਸ ਦਿਲਬਾਗ ਸਿੰਘ ਪੱਟੀ, ਚੇਅਰਮੈਨ ਸ੍ਰੀ ਅਸ਼ੋਕ ਤਲਵਾਰ, ਡਿਪਟੀ
ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ, ਕਮਿਸ਼ਨਰ ਪੁਲਿਸ ਸ. ਗੁਰਪ੍ਰੀਤ ਸਿੰਘ ਭੁੱਲਰ, ਸਹਾਇਕ ਸਟੇਟ
ਟਰਾਂਸਪੋਰਟ ਕਮਿਸ਼ਨਰ ਸ. ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਵਧੀਕ
ਡਿਪਟੀ ਕਮਿਸ਼ਨਰ ਸ੍ਰੀਮਤੀ ਅਨਦੀਪ ਕੌਰ, ਐਸ ਡੀ ਐਮ ਅਰਵਿੰਦਰਪਾਲ ਸਿੰਘ, ਆਰ ਟੀ ਏ ਸ. ਅਰਸ਼ਦੀਪ
ਸਿੰਘ ਲੁਬਾਣਾ, ਸ੍ਰੀ ਸਤਪਾਲ ਸੋਖੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਵਿਚ ਕੋਈ ਕਸਰ ਨਹੀਂ ਛੱਡ ਰਹੀ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ
ਵਿਚ ਕੈਬਨਿਟ ਮੰਤਰੀ ਨੇ ਕੀਤੀ ਸ਼ਿਰਕਤ
ਹੁਸ਼ਿਆਰਪੁਰ, 28 ਨਵੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ
ਪੰਜਾਬ ਸਰਕਾਰ ਖੇਡਾਂ ਦੇ ਖੇਤਰ
ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਜਿਸ ਲਈ
ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਹ
ਹਰਿਆਣਾ ਕਸਬੇ ਦੇ ਪਿੰਡ ਬਸੀ ਬਾਬੂ ਖਾਂ ਵਿਚ ਫਰੈਂਡਜ਼ ਸਪੋਰਟਸ ਕਲੱਬ ਵੱਲੋਂ ਕਰਵਾਏ
ਗਏ ਕਬੱਡੀ ਟੂਰਨਾਮੈਂਟ ਦੌਰਾਨ ਹਾਜ਼ਰ ਖਿਡਾਰੀਆਂ ਤੇ ਦਰਸ਼ਕਾਂ ਨੂੰ ਸੰਬੋਧਨ ਕਰ ਰਹੇ
ਸਨ। ਇਸ ਦੌਰਾਨ ਉਨ੍ਹਾਂ ਦੇ
ਨਾਲ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਅਤੇ ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ
ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ
ਉਨ੍ਹਾਂ ਨੂੰ ਖੇਡ ਮੈਦਾਨ ਵਿਚ ਪਸੀਨਾ ਵਹਾਉਂਦੇ ਨੌਜਵਾਨਾਂ ਨੂੰ ਦੇਖ ਕੇ ਅਨੰਦ ਆਉਂਦਾ
ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਾਡਾ ਸਰੀਰਕ ਅਤੇ ਮਾਨਸਿਕ ਵਿਕਾਸ ਕਰਦੀਆਂ
ਹਨ ਸਗੋਂ ਆਪਸੀ ਭਾਈਚਾਰਾ ਵੀ ਵਧਾਉਂਦੀਆਂ ਹਨ। ਇਸ ਦੌਰਾਨ ਉਨ੍ਹਾਂ ਕਲੱਬ ਨੂੰ 2 ਲੱਖ
ਰੁਪਏ ਦੇਣ ਦਾ ਐਲਾਨ ਕੀਤਾ ਅਤੇ ਖਿਡਾਰੀਆਂ ਨੂੰ ਖੇਡਾਂ ਦੀ ਭਾਵਨਾ ਨਾਲ ਹਮੇਸ਼ਾ ਇਕ
ਦੂਜੇ ਦਾ ਸਾਥ ਦੇਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਕਲੱਬ ਵੱਲੋਂ ਸਾਡੀ ਰਵਾਇਤੀ ਖੇਡ
ਕਬੱਡੀ ਸਬੰਧੀ ਜੋ ਉਪਰਾਲੇ ਕੀਤੇ ਜਾ ਰਹੇ ਹਨ, ਉਹ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ
'ਖੇਡਾਂ ਵਤਨ ਪੰਜਾਬ ਦੀਆਂ' ਦੇ ਨਾਂ ਹੇਠ ਖੇਡ ਮੁਕਾਬਲੇ ਸ਼ੁਰੂ ਕੀਤੇ ਗਏ ਸਨ, ਜਿਸ
ਤਹਿਤ ਇਸ ਸਾਲ ਵੀ ਖੇਡ
ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਇਸ ਮੌਕੇ ਵਰਿੰਦਰ ਸ਼ਰਮਾ ਬਿੰਦੂ, ਐਡਵੋਕੇਟ ਅਮਰਜੋਤ ਸੈਣੀ, ਸਲੀਮ ਕੌਸ਼ਲ, ਰਾਜੇਸ਼
ਗੁਪਤਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਬੇਕਰੀ ਪਦਾਰਥ ਬਣਾਉਣ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ
ਨਵਾਂਸ਼ਹਿਰ, 28 ਨਵੰਬਰ - ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਅਤੇ ਭਾਰਤੀ
ਖੇਤੀ ਖੋਜ ਪ੍ਰੀਸ਼ਦ-ਅਟਾਰੀ
ਜੋਨ-1 ਲੁਧਿਆਣਾ ਦੇ ਅਧੀਨ ਕਾਰਜਸ਼ੀਲ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਬੇਕਰੀ ਪਦਾਰਥ
ਬਣਾਉਣ ਸੰਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ।
ਸਿਖਲਾਈ ਦੌਰਾਨ ਡਿਮਾਨਸਟ੍ਰੇਟਰ (ਗ੍ਰਹਿ ਵਿਗਿਆਨ) ਰੇਨੂੰ ਬਾਲਾ ਨੇ ਸਿਖਿਆਰਥੀਆਂ ਨੂੰ
ਘਰੇਲੂ ਅਤੇ ਵਪਾਰਕ ਪੱਧਰ 'ਤੇ ਕੇਕ ਅਤੇ ਬਿਸਕੁਟ ਤਿਆਰ ਕਰਨਾ ਸਿਖਾਇਆ। ਇਸ ਸਿਖਲਾਈ ਦੌਰਾਨ
ਸਿਖਿਆਰਥੀਆਂ ਨੂੰ 5 ਤਰ੍ਹਾਂ ਦੇ ਕੇਕ, ਪੀਜ਼ਾ ਅਤੇ 5 ਤਰ੍ਹਾਂ ਦੇ ਬਿਸਕੁਟ ਅਤੇ ਕੁਕੀਜ਼ ਤਿਆਰ ਕਰਨ
ਦੀ ਸਿਖਲਾਈ ਦਿੱਤੀ ਗਈ ਕਿ ਬਿਨਾਂ ਆਂਡੇ ਵਾਲਾ ਕੇਕ, ਸਪੌਂਜ ਕੇਕ, ਅਖਰੋਟ ਅਤੇ ਖਜੂਰ ਕੇਕ,
ਕੜਾਹੀ ਕੇਕ, ਸੂਜੀ ਕੇਕ, ਪੀਜ਼ਾ ਬੇਸ ਅਤੇ ਸਜਾਵਟੀ ਪੀਜ਼ਾ, ਨਾਨ ਖਟਾਈ, ਆਟੇ ਦੇ ਬਿਸਕੁਟ ਅਤੇ
ਅਜਵਾਇਣ ਵਾਲੇ ਬਿਸਕੁਟ। ਇਨ੍ਹਾਂ ਸਾਰੇ ਪਦਾਰਥਾਂ ਬਾਰੇ ਮਾਈਕਰੋਵੇਵ ਓਵਨ ਅਤੇ ਕੜਾਹੀ ਵਿੱਚ
ਰਿਵਾਇਤੀ ਤਰੀਕੇ ਨਾਲ ਬਣਾਉਣਾ ਦੱਸਿਆ ਗਿਆ।ਇਸਦੇ ਨਾਲ ਹੀ ਕੇਕ ਤੇ ਆਈਸਿੰਗ ਕਰਨੀ ਵੀ ਦੱਸੀ ਗਈ
। ਉਨ੍ਹਾਂ ਨੇ ਇਸ ਪੰਜ ਦਿਨਾਂ ਸਿਖਲਾਈ ਦੋਰਾਨ ਪੌਸ਼ਟਿਕ ਆਹਾਰ ਅਤੇ ਤਿਆਰ ਉਤਪਾਦਾਂ ਦੀ
ਗੁਣਵੱਤਤਾ ਵਧਾਉਣ ਬਾਰੇ ਵੀ ਜਾਣਕਾਰੀ ਦਿੱਤੀ।
ਸਮਾਪਤੀ ਸਮਾਰੋਹ ਦੌਰਾਨ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ
ਲੰਗੜੋਆ ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਸਿਖਿਆਰਥੀਆਂ ਨੂੰ ਪੰਜਾਬ ਖੇਤੀਬਾੜੀ
ਯੂਨੀਵਰਸਿਟੀ ਲੁਧਿਆਣਾ ਵੱਲੋ ਸਿਖਲਾਈ ਉਪਰੰਤ ਸਰਟੀਫੀਕੇਟ ਵੀ ਜਾਰੀ ਕੀਤੇ ਜਾਣਗੇ। ਉਨ੍ਹਾਂ
ਸਿਖਿਆਰਥੀਆਂ ਨੂੰ ਇਸ ਕਿੱਤਾਮੁਖੀ ਸਿਖਲਾਈ ਕੋਰਸ ਨੂੰ ਘਰੇਲੂ ਪੱਧਰ ਦੇ ਨਾਲ-ਨਾਲ ਵਪਾਰਕ ਪੱਧਰ
'ਤੇ ਵੀ ਅਪਨਾਉਣ ਲਈ ਪ੍ਰੇਰਿਆ ।ਅਖੀਰ ਵਿੱਚ ਉਨ੍ਹਾਂ ਨੇ ਸਾਰੇ ਸਿਖਿਆਰਥੀਆਂ ਨੂੰ ਇਸ ਕੋਰਸ
ਨੂੰ ਪੂਰਾ ਕਰਨ ਲਈ ਵਧਾਈ ਦਿੱਤੀ ਅਤੇ ਇਹ ਵੀ ਅਪੀਲ ਕੀਤੀ ਕਿ ਅਗਾਂਹ ਤੋਂ ਵੀ ਇਸੇ ਤਰ੍ਹਾਂ ਇਸ
ਕੇਂਦਰ ਦੇ ਅਗਲੇਰੇ ਉਲੀਕੇ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ ਜਾਵੇ।
ਪੀ.ਐਮ ਵਿਸ਼ਵਕਰਮਾ ਯੋਜਨਾ ਅਧੀਨ ਉਮੀਦਵਾਰਾਂ ਦੀ ਰਜਿਸਟ੍ਰੇਸ਼ਨ ਸ਼ੁਰੂ-ਵਧੀਕ ਡਿਪਟੀ ਕਮਿਸ਼ਨਰ (ਜ)
ਕਮਿਸ਼ਨਰ (ਜ)
ਨਵਾਂਸ਼ਹਿਰ, 28 ਨਵੰਬਰ - ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਜ਼ਿਲ੍ਹੇ ਦੇ
ਛੋਟੇ ਹਸਤਕਾਰਾਂ ਤੇ ਕਾਰੀਗਰਾਂ
ਨੂੰ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਸਕੀਮ ਅਧੀਨ ਵੱਧ ਤੋ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਇਸ ਸਬੰਧੀ ਉਨ੍ਹਾਂ ਨੇ ਦੱਸਿਆ ਕਿ ਪੀ.ਐਮ ਵਿਸ਼ਵਕਰਮਾ ਸਕੀਮ ਦਾ ਮੁੱਖ ਮੰਤਵ ਛੋਟੇ ਕਾਰੀਗਰਾਂ
ਅਤੇ ਹਸਤਕਾਰਾਂ ਨੂੰ ਵਿੱਤੀ ਸਹਾਇਤਾ ਅਤੇ ਹੁਨਰ ਸਿਖਲਾਈ ਦੇ ਕੇ ਉਨ੍ਹਾਂ ਦੇ ਹੁਨਰ ਨੂੰ
ਪ੍ਰਮਾਣਿਤ ਕਰਨਾ ਹੈ। ਇਸ ਸਕੀਮ ਅਧੀਨ ਤਰਖਾਣ, ਰਾਜ ਮਿਸਤਰੀ, ਦਰਜੀ, ਨਾਈ, ਧੋਬੀ,
ਮੂਰਤੀਕਾਰ, ਖਿਡੌਣੇ ਬਣਾਉਣ ਵਾਲੇ, ਘੁਮਿਆਰ, ਮੋਚੀ, ਮਾਲਾ ਬਣਾਉਣ ਵਾਲੇ ਕਾਰੀਗਰ ਇਸ ਸਕੀਮ
ਦਾ ਲਾਭ ਲੈ ਸਕਦੇ ਹਨ। ਇਸ ਸਕੀਮ ਅਧੀਨ 120 ਘੰਟੇ ਤੱਕ ਦੀ ਮੁਫਤ ਹੁਨਰ ਸਿਖਲਾਈ ਮਗਰੋ 15
ਹਜ਼ਾਰ ਰੁਪਏ ਤੱਕ ਦੀ ਰਾਸ਼ੀ ਦੀ ਟੂਲ ਕਿੱਟ ਦਿੱਤੀ ਜਾਵੇਗੀ। ਹੁਨਰ ਸਿਖਲਾਈ ਦੌਰਾਨ 500 ਰੁਪਏ
ਪ੍ਰਤੀ ਦਿਨ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ
ਹੁਨਰ ਸਿਖਲਾਈ ਪੂਰੀ ਕਰਨ ਉਪਰੰਤ ਕਾਰੀਗਰਾਂ ਨੂੰ 5 ਫੀਸਦੀ ਦੇ ਵਿਆਜ 'ਤੇ 3 ਲੱਖ ਰੁਪਏ ਤੱਕ
ਦਾ ਕਰਜਾ ਦੋ ਕਿਸ਼ਤਾਂ ਵਿੱਚ ਦਿੱਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਕੋਈ ਵੀ ਪੇਂਡੂ ਜਾਂ
ਸ਼ਹਿਰੀ ਕਾਰੀਗਰ ਜਿਸਦੀ ਉਮਰ 18 ਸਾਲ ਤੋਂ ਵੱਧ ਹੋਵੇ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ
'ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। ਸਕੀਮ ਦੀ ਵਧੇਰੇ ਜਾਣਕਾਰੀ ਲਈ ਪੰਜਾਬ
ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਟੀਮ ਨਾਲ ਕਮਰਾ ਨੰਬਰ 413, ਡੀ.ਸੀ. ਦਫਤਰ ਨਵਾਂਸ਼ਹਿਰ
ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਕੈਬਿਨਟ ਮੰਤਰੀ ਧਾਲੀਵਾਲ ਨੇ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ ਵੱਖ ਸੜਕਾਂ ਦੇ ਉਦਘਾਟਨ ਅਤੇ ਰੱਖੇ ਨੀਂਹ ਪੱਥਰ
ਸਿੰਘ ਧਾਲੀਵਾਲ
ਅੰਮ੍ਰਿਤਸਰ 26 ਨਵੰਬਰ 2023-- ਪਿਛਲੇ 50 ਸਾਲਾਂ ਦੋਰਾਨਕਿਸੇ ਵੀ ਰਾਜਨੀਤਿਕ ਪਾਰਟੀ
ਨੇ ਬਾਰਡਰ ਦੇ ਹਲਕੇ ਦੀਆਂ ਸੜਕਾਂ ਦੀ ਕੋਈ ਸਾਰ ਨਹੀ ਲਈ ਅਤੇ ਸਾਡੀਸਰਕਾਰ ਰਾਜਨੀਤੀ
ਕਰਨ ਨਹੀ ਸਗੋ ਰਾਜਨੀਤੀ ਵਿਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇਰ ਹੀ
ਹੈ।
ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ
ਸ: ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਵਿਚ ਕਰੀਬ 1 ਕਰੋੜ ਰੁਪਏ ਦੀਲਾਗਤ
ਨਾਲ ਬਣੀਆਂ ਸੜਕਾਂ ਦਾ ਉਦਘਾਟਨ ਕਰਨ ਸਮੇ ਕੀਤਾ। ਸ: ਧਾਲੀਵਾਲ ਨੇ ਦੱਸਿਆ ਕਿ 7
ਪਿੰਡਾਂ ਵਿਚ 1 ਕਰੋੜ ਰੁਪਏ ਦੀਲਾਗਤ ਨਾਲ ਬਣੀਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ ਹੈ
ਅਤੇ ਕਰੀਬ 1.5 ਕਰੋੜ ਰੁਪਏ ਦੀਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨੀਹ ਪੱਥਰ ਵੀ ਰੱਖੇ
ਗਏ ਹਨ। ਉਨ੍ਹਾਂ ਕਿਹਾ ਕਿ ਅਗਲੇ ਇਕਮਹੀਨੇ ਵਿਚ ਸਾਰੀਆਂ ਸੜਕਾਂ ਮੁਕੰਮਲ ਹੋ ਜਾਣਗੀਆਂ।
ਸ: ਧਾਲੀਵਾਲ ਨੇ ਦੱਸਿਆ ਕਿ ਬਾਰਡਰ ਦੇ ਇਲਾਕੇਦੇ ਲੋਕਾਂ ਦੀ ਕਾਫੀ ਚਿਰਾਂ ਤੋ ਮੰਗ ਸੀ
ਕਿ ਇੰਨ੍ਹਾਂ ਸੜਕਾਂ ਨੂੰ ਨਵਾਂ ਬਣਾਇਆ ਜਾਵੇ । ਉਨ੍ਹਾਂਦੱਸਿਆ ਕਿ ਪਿੰਡ ਘੋਨੇਵਾਲ ਦੀ
ਪੱਕੀ ਸੜਕ ਜਿਸਦੀ ਲੰਬਾਈ 220 ਮੀਟਰ, ਪਿੰਡ ਘੋਨੇਵਾਲਧੁੱਸੀ ਤੋ ਡੇਰੇ ਜਸਵੰਤ ਸਿੰਘ
ਜਿਸਦੀ ਲੰਬਾਈ 800 ਮੀਟਰ ਹੈ ਦਾ ਉਦਘਾਟਨ ਕੀਤਾਗਿਆ ਹੈ ਜਿਸ ਤੇ 19.67 ਲੱਖ ਰੁਪਏ ਖ਼ਰਚ
ਆਏ ਹਨ। ਉਨ੍ਹਾਂ ਦੱਸਿਆ ਕਿ ਇਸੇਤਰਾ੍ਹ ਹੀ ਜੱਟਾਂ ਨਿਸੋਕੇ ਰੋਡ ਤੋ ਡੇਰੇ ਸਵਿੰਦਰ
ਸਿੰਘ ਦੀ ਸੜਕ ਜਿਸਦੀ ਲੰਬਾਈ 150 ਮੀਟਰ, ਫਿਰਨੀ ਪਿੰਡ ਜੱਟਾਤੋ ਡੇਰੇ ਜੱਜਮੋਹਨ ਦੀ
ਸੜਕ ਦੀ ਲੰਬਾਈ 300 ਮੀਟਰ ਤੇ ਕੁਲ 9.74 ਲੱਖ ਰੁਪਏ ਖ਼ਰਚਕੀਤੇ ਗਏ ਹਨ।
ਸ: ਧਾਲੀਵਾਲ ਨੇਦੱਸਿਆ ਕਿ ਅੱਜ ਪਿੰਡ ਮਾਛੀਵਾਲਾ
ਤੋ ਡੇਰੇ ਗੁਰਦੀਪ ਸਿੰਘ ਅਤੇ ਪੱਕੀ ਸੜਕ ਰਮਦਾਸ ਘੋਨੇਵਾਲ ਰੋਡਤੋਡੇਰਾ ਗੁਰਨਾਮ ਸਿੰਘ
ਜਿਸ ਦੀ ਕੁਲ ਲੰਬਾਈ 725 ਮੀਟਰ ਹੈ ਤੇ 14.36 ਲੱਖ ਰੁਪਏ ਖ਼ਰਚਕੀਤੇ ਹਨ। ਉਨ੍ਹਾਂ
ਦੱਸਿਆ ਕਿ ਇਸ ਤੋ ਇਲਾਵਾ Çਲੰਕ ਰੋਡ ਰਮਦਾਸ ਤੋ ਬਾਉਲੀਖੁੁਰਾਵਾਲੀ, Çਲੰਕ ਰੋਡ ਰਮਦਾਸ
ਤੋ ਕੋਟ ਮੋਲਵੀ ਆਦਿ ਸੜਕਾਂ ਦੇ ਨੀਹ ਪੱਥਰ ਰੱਖ ਦਿਤੇਹਨ ਅਤੇ ਇਕ ਮਹੀਨੇ ਦੇ ਅੰਦਰ
ਅੰਦਰ ਇਹ ਸੜਕਾਂ ਮੁਕੰਮਲ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਵਿਕਾਸਕਾਰਜਾਂ ਲਈ ਫੰਡਾਂ
ਦੀ ਕੋਈ ਕਮੀ ਨਹੀ ਹੈ।
ਸ: ਧਾਲੀਵਾਲ ਨੇਦੱਸਿਆ ਕਿ ਮੁੱਖ ਮੰਤਰੀ ਪੰਜਾਬ
ਸ: ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਅਜਨਾਲਾ ਹਲਕੇ ਵਿਚਲਗਾਤਾਰ ਵਿਕਾਸ ਕਾਰਜ
ਜਾਰੀ ਹਨ ਅਤੇ ਆਉਦੇ ਕੁਝ ਮਹੀਨਿਆਂ ਵਿਚ ਹੀ ਅਜਨਾਲਾ ਹਲਕੇ ਨੂੰ ਸ਼ਹਿਰਵਰਗੀਆਂ ਸਾਰੀਆਂ
ਸਹੂਲਤਾਂ ਮੁਹੱਈਆ ਹੋਣਗੀਆਂ। ਉਨ੍ਹਾਂ ਕਿਹਾ ਕਿ ਅਜਨਾਲੇ ਦੇ ਚਾਰੇ ਪਾਸੇ ਸੜਕਾਂਦਾ ਜਾਲ
ਵਿੱਛ ਰਿਹਾ ਹੈ ਅਤੇ ਅਜਨਾਲੇ ਦੇ ਸਰਵਪੱਖੀ ਵਿਕਾਸ ਲਈ ਕੋਈ ਵੀ ਕਸਰ ਨਹੀ ਰਹਿਣ
ਦਿੱਤੀਜਾਵੇਗੀ। ਸ: ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ
ਸੂਬੇ ਦੋ ਲੋਕਾਂਦੀ ਭਲਾਈ ਲਈ ਅਸੀ ਲਗਾਤਾਰ ਕੰਮ ਕਰ ਰਹੇ ਹਾਂ ਤਾਂ ਜੋ ਪੰਜਾਬ ਨੂੰ
ਰੰਗਲਾ ਪੰਜਾਬ ਬਣਾਇਆ ਜਾ ਸਕੇ।
ਇਸ ਮੌਕੇ ਸ:ਖੁਸ਼ਪਾਲ ਸਿੰਘ ਧਾਲੀਵਾਲ, ਸ: ਗੁਰਜੰਟ
ਸਿੰਘ ਸੋਹੀ, ਸਾਬਕਾ ਸਰਪੰਚ ਬਲਜੀਤ ਸਿੰਘ, ਸਾਬਕਾ ਸਰਪੰਚ ਕਾਬਲਸਿੰਘ,ਸਰਪੰਚ
ਪ੍ਰਿਥੀਪਾਲ ਸਿੰਘ ਘੋਨੇਵਾਲ ਤੋ ਇਲਾਵਾ ਵੱਡੀ ਗਿਣਤੀ ਵਿਚਇਲਾਕਾ ਨਿਵਾਸੀ ਹਾਜ਼ਰ ਸਨ।
Fwd: ਗੁਰਦੁਆਰਾ ਪਰਮੇਸ਼ਵਰ ਭਵਨ ਅਤੇ ਮਾਊਂਟਵਿਊ ਕੌਨਸੈੰਟ ਸਕੂਲ ਜਹਾਨ ਖੇਲਾਂ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
ਚੇਤਨ ਸਿੰਘ ਜੌੜਾਮਾਜਰਾ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਬੈਠਕ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ 'ਇਮਾਨਦਾਰੀ ਨਾਲ ਕਰੋ ਕੰਮ' ਦਾ ਸੁਨੇਹਾ ਦਿੱਤਾ
ਪਟਿਆਲਾ, 25 ਨਵੰਬਰ: ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਜਲ
ਸਰੋਤ ਵਿਭਾਗ ਦੇ ਪਟਿਆਲਾ ਜ਼ਿਲ੍ਹੇ ਨਾਲ ਜੁੜੇ ਡਰੇਨੇਜ ਤੇ ਸਿੰਚਾਈ ਵਿਭਾਗਾਂ ਦੇ ਸਮੂਹ
ਅਧਿਕਾਰੀਆਂ ਨਾਲ ਪਲੇਠੀ ਜਾਇਜ਼ਾ
ਬੈਠਕ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ 'ਇਮਾਨਦਾਰੀ ਨਾਲ ਕੰਮ ਕਰੋ' ਵਾਲਾ ਸਪੱਸ਼ਟ
ਸੁਨੇਹਾ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਗੁਰਲਾਲ ਘਨੌਰ ਵੀ ਮੌਜੂਦ ਸਨ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਹੈ ਕਿ ਧਰਤੀ
ਹੇਠਲਾ ਪਾਣੀ ਬਚਾਉਣ ਲਈ ਨਹਿਰਾਂ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਇਸ ਨੂੰ ਹਰ ਖੇਤ
ਅਤੇ ਟੇਲਾਂ ਤੱਕ ਪੁੱਜਦਾ ਕੀਤਾ ਜਾਵੇ ਤਾਂ ਕਿ ਪੰਜਾਬ ਅੰਦਰ ਸਿੰਚਾਈ ਲਈ ਟਿਊਬਵੈਲਾਂ ਉਪਰ
ਨਿਰਭਰਤਾ ਘਟਾਈ ਜਾ ਸਕੇ। ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਘਟਦਾ ਜਾ ਰਿਹਾ ਹੈ ਇਸ ਲਈ
ਜੇਕਰ ਅਸੀਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਾ ਨਿਭਾਈ ਤਾਂ ਅਗਲੀਆਂ ਪੀੜ੍ਹੀਆਂ ਸਾਨੂੰ
ਨਹੀਂ ਬਖ਼ਸ਼ਣਗੀਆਂ।
ਜਲ ਸਰੋਤ ਮੰਤਰੀ ਨੇ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਕੀਤੀਆਂ ਕਿ ਪੰਜਾਬ
ਸਰਕਾਰ ਦੀ ਨੀਤੀ ਅਤੇ ਨੀਅਤ ਬਿਲਕੁਲ ਸਾਫ਼ ਹੈ ਇਸ ਲਈ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ
ਹੱਲ ਤਾਂ ਕੀਤਾ ਹੀ ਜਾਵੇ ਸਗੋਂ ਨਾਲ ਦੀ ਨਾਲ ਨਹਿਰੀ ਵਿਭਾਗ ਦੇ ਖਾਲਿਆਂ ਉਪਰ ਹੋਏ ਨਾਜਾਇਜ਼
ਕਬਜੇ ਵੀ ਖਾਲੀ ਕਰਵਾਏ ਜਾਣ। ਉਨ੍ਹਾਂ ਇਸ ਲਈ ਤਜਵੀਜ਼ ਤਿਆਰ ਕਰਕੇ ਹਾੜੀ ਦੇ ਆਗਾਮੀ ਸੀਜਨ
ਦੌਰਾਨ ਜਮੀਨਾਂ ਖਾਲੀ ਹੋਣ 'ਤੇ ਇਨ੍ਹਾਂ ਉਪਰ ਮੁੜ ਤੋਂ ਖਾਲੇ ਚਲਾਉਣ ਦੀ ਸਖ਼ਤ ਹਦਾਇਤ ਕੀਤੀ।
ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਜਮੀਨ ਵਿੱਚ ਨਹਿਰੀ ਪਾਣੀ ਲਗਵਾਉਣ
ਲਈ ਵਿਭਾਗ ਨੂੰ ਸਹਿਯੋਗ ਦੇਕੇ ਖਾਲਿਆਂ ਨੂੰ ਛੱਡ ਦੇਣ।
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਮੂਹ ਅਧਿਕਾਰੀਆਂ ਨੂੰ ਫੀਲਡ 'ਚ ਜਾਣ ਦੇ ਸਖ਼ਤ ਨਿਰਦੇਸ਼
ਦਿੰਦਿਆਂ ਕਿਹਾ ਕਿ ਉਹ ਹਰ ਮਹੀਨੇ ਜਾਇਜ਼ਾ ਬੈਠਕ ਲੈਣਗੇ ਇਸ ਲਈ ਆਪਣੇ ਕੀਤੇ ਕੰਮ ਦੀ ਹਲਕਾ
ਵਾਰ ਪੂਰੀ ਤਫ਼ਸੀਲ ਤਿਆਰ ਕੀਤੀ ਜਾਵੇ ਅਤੇ ਉਹ ਆਪਣੇ ਹੇਠਲੇ ਅਧਿਕਾਰੀਆਂ ਤੇ ਕਰਮਚਾਰੀਆਂ ਉਪਰ
ਹੀ ਨਿਰਭਰ ਨਾ ਰਹਿਣ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਜਲ ਸਰੋਤ ਵਿਭਾਗ ਕੋਲੋਂ ਕੰਮ
ਕਰਵਾਉਣ ਸਮੇਂ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਖੇਤਾਂ ਵਿੱਚ ਪਾਣੀ ਲਈ ਲੱਗੇ ਮੋਘੇ
ਦੀ ਪੂਰੀ ਵਰਤੋਂ ਯਕੀਨੀ ਬਣਾਈ ਜਾਵੇ।
ਮੀਟਿੰਗ ਮੌਕੇ ਆਈ ਬੀ ਸਰਕਲ ਪਟਿਆਲਾ ਦੇ ਨਿਗਰਾਨ ਇੰਜੀਨੀਅਰ ਸੁਖਜੀਤ ਸਿੰਘ ਭੁੱਲਰ, ਜਲ
ਨਿਕਾਸ ਦੇ ਮਨੋਜ ਬਾਂਸਲ, ਕੈਨਾਲ ਤੇ ਗਰਾਊਂਡ ਵਾਟਰ ਕਾਰਜਕਾਰੀ ਇੰਜੀਨੀਅਰ ਗਗਨਦੀਪ ਸਿੰਘ
ਗਿੱਲ, ਲਹਿਲ ਮੰਡਲ ਦੇ ਨਵਰੀਤ ਸਿੰਘ ਘੁੰਮਣ, ਬੀ.ਐਮ.ਐਲ. ਦੇ ਸੰਦੀਪ ਮਾਂਗਟ ਅਤੇ ਜਲ ਨਿਕਾਸ
ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ ਸਮੇਤ ਸਾਰੇ ਫੀਲਡ ਅਧਿਕਾਰੀ ਤੇ ਮਾਲ ਅਧਿਕਾਰੀ,
ਜ਼ਿਲ੍ਹੇਦਾਰ ਮੌਜੂਦ ਸਨ, ਜਿਨ੍ਹਾਂ ਨੇ ਆਪਣੇ ਨਵੇਂ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ
ਦਾ ਸਵਾਗਤ ਕੀਤਾ ਅਤੇ ਵਿਸ਼ਵਾਸ਼ ਦੁਆਇਆ ਕਿ ਉਹ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੂਰੀ
ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ, ਗੁਰਦੇਵ ਸਿੰਘ ਟਿਵਾਣਾ, ਬਲਕਾਰ
ਸਿੰਘ ਗੱਜੂਮਾਜਰਾ, ਅਮਨਦੀਪ ਸਿੰਘ ਸੋਨੂ ਥਿੰਦ ਅਤੇ ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ ਵੀ
ਮੌਜੂਦ ਸਨ।
ਵੋਟਰ ਜਾਗਰੂਕਤਾ ਸਬੰਧੀ ਕਰਵਾਇਆ ਗਿਆ ਪੋਸਟਰ ਮੇਕਿੰਗ ਮੁਕਾਬਲਾ
ਦੇਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਰਕਾਰੀ ਹਾਈ ਸਕੂਲ,ਮਕਬੂਲਪੁਰਾ ਵਿਖੇ ਵੋਟਰ
ਜਾਗਰੂਕਤਾ ਸਬੰਧੀ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸਮੁਕਾਬਲੇ ਦੌਰਾਨ ਡਿਪਟੀ
ਡਾਇਰੈਕਟਰ-ਕਮ- ਡੈਡੀਕੇਟਿਡ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ, 018-ਅੰਮ੍ਰਿਤਸਰ
ਪੂਰਬੀ ਸ਼੍ਰੀਮਤੀ ਨੀਲਮ ਮਹੇ ਵੱਲੋਂ 18-20 ਸਾਲ ਦੇ ਨੌਜਵਾਨਾਂ ਨੂੰ ਆਪਣੀ ਵੋਟ
ਰਜਿਸਟਰਕਰਾਉਣ ਬਾਰੇ ਅਪੀਲ ਕੀਤੀ ਗਈ। ਇਸ ਪੋਸਟਰ ਮੇਕਿੰਗ ਮੁਕਾਬਲੇ ਦੌਰਾਨ ਡਿਪਟੀ
ਡਾਇਰੈਕਟਰ ਸ਼੍ਰੀਮਤੀਨੀਲਮ ਮਹੇ ਵੱਲੋਂ ਸਕੂਲ ਦੇ 18 ਸਾਲ ਦੇਬੱਚਿਆਂ ਨਾਲ 1-1
ਵਾਰਤਾਲਾਪ ਕੀਤੀਗਈ ਅਤੇ ਆਪਣੀ ਵੋਟ ਬਣਾਉਣ ਅਤੇ ਵੋਟ ਪਾਉਣ ਬਾਰੇ ਜਾਗਰੂਕ ਕੀਤਾ ।
ਸਕੂਲ ਦੇ ਬੱਚਿਆਂ ਨੇ ਇਸਮੁਕਾਬਲੇ ਸਬੰਧੀ ਉਤਸਾਹ ਦਿਖਾਉਂਦੇ ਹੋਏ ਵੱਧ ਚੜ੍ਹ ਕੇ ਭਾਗ
ਲਿਆ ਅਤੇ ਜੇਤੂ ਰਹਿਣ ਵਾਲੇਵਿਦਿਆਰਥੀਆਂ ਨੂੰ ਇਨਾਮ ਵੀ ਵੰਢੇ ਗਏ। ਸਰਕਾਰੀ ਹਾਈ ਸਕੂਲ,
ਮਕਬੂਲਪੁਰਾ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਗੋਲਡੂ ਨੇ ਇਸ ਮੁਕਾਬਲੇਵਿੱਚ ਪਹਿਲਾਂ
ਸਥਾਨ ਹਾਸਲ ਕੀਤਾ । ਇਸ ਮੌਕੇ ਸਰਕਾਰੀ ਹਾਈ ਸਕੂਲ, ਮਕਬੂਲਪੁਰਾ ਦੇ ਪ੍ਰਿੰਸੀਪਲ
ਸ਼੍ਰੀਮਤੀ ਦੀਪਿਕਾਡੀਨ, ਕੈਰੀਅਰ ਕਾਊਂਸਲਰਸ਼੍ਰੀ ਗੌਰਵ ਕੁਮਾਰ, ਜਿਲ੍ਹਾ
ਗਾਈਡੈਂਸਕਾਊਂਸਲਰ ਸ਼੍ਰੀ ਜਸਬੀਰ ਸਿੰਘ ਆਦਿ ਹਾਜਰ ਸਨ।
ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਵਿਚ ਸੰਗਤਾਂ ਨੇ ਭਾਰੀ ਉਤਸ਼ਾਹ ਨਾਲ ਭਾਗ ਲਿਆ
ਬੰਗਾ 25 ਨਵੰਬਰ : ( ) ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਚੱਲ ਰਹੀਆਂ ਪ੍ਰਭਾਤ ਫੇਰੀਆਂ ਵਿਚ ਰੋਜ਼ਾਨਾ ਵੱਡੀ ਗਿਣਤੀ ਸੰਗਤਾਂ ਨੇ ਸ਼ਾਮਿਲ ਹੋ ਕੇ ਭਾਰੀ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਗੁਰੂ ਜੱਸ ਗਾਇਨ ਕੀਤਾ । ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਆਰੰਭ ਗੁਰੁਦਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਨਿਤਨੇਮ ਉਪਰੰਤ ਹੋਇਆ। ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਅਤੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਇਕਤਰ ਸੰਗਤਾਂ ਵੱਲੋਂ ਸੰਗਤੀ ਰੂਪ ਵਿਚ ਗੁਰਬਾਣੀ ਕੀਰਤਨ ਅਤੇ ਨਾਮ-ਸਿਮਰਨ ਕਰਦੇ ਹੋਏ ਹਸਪਤਾਲ ਕੰਪਲੈਕਸ ਵਿਚ ਪ੍ਰਭਾਤ ਫੇਰੀ ਕੱਢੀ ਗਈ ਅਤੇ ਜਿਸ ਦੀ ਸੰਪੂਰਨਤਾ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਹੋਈ, ਜਿਥੇ ਸੰਗਤਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ । ਇਸ ਮੌਕੇ ਪ੍ਰਭਾਤ ਫੇਰੀ ਵਿਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਦਾ ਸਿਰੋਪਾਉ ਦੇ ਕੇ ਸਨਮਾਨ ਵੀ ਕੀਤਾ ਗਿਆ। ਸਮੂਹ ਸੰਗਤਾਂ ਨੂੰ ਚਾਹ-ਪਕੌੜਿਆਂ ਦਾ ਲੰਗਰ ਬੜੇ ਸਤਿਕਾਰ ਨਾਲ ਵਰਤਾਇਆ ਗਿਆ । ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਵਿਚ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਬੀਬੀ ਜਿੰਦਰ ਕੌਰ ਢਾਹਾਂ, ਬੀਬੀ ਰਸ਼ਪਾਲ ਕੌਰ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਭਾਈ ਜੋਗਾ ਸਿੰਘ, ਡਾ. ਕੁਲਦੀਪ ਸਿੰਘ, ਡਾ. ਬਲਪ੍ਰੀਤ ਸਿੰਘ, ਭਾਈ ਪ੍ਰਵੀਨ ਸਿੰਘ, ਭਾਈ ਨਰਿੰਦਰ ਸਿੰਘ ਢਾਹਾਂ, ਵੇਦ ਪ੍ਰਕਾਸ਼, ਮੈਡਮ ਰਸ਼ਪਾਲ ਕੌਰ, ਮੈਡਮ ਸੀਮਾ ਪੂਨੀ, ਮੈਡਮ ਜਗਜੀਤ ਕੌਰ ਆਈ ਸੀ ਐਨ, ਰਣਜੀਤ ਸਿੰਘ ਮਾਨ, ਸੁਰਜੀਤ ਸਿੰਘ, ਸੀਤਲ ਸਿੰਘ, ਗੁਰਮੁਖ ਸਿੰਘ ਤੋਂ ਇਲਾਵਾ ਸਮੂਹ ਮੈਡੀਕਲ ਸਟਾਫ਼ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਸਮੂਹ ਵਿਦਿਆਰਥੀ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵੀ ਸ਼ਾਮਿਲ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਕੰਪਲੈਕਸ ਵਿਖੇ ਪ੍ਰਭਾਤ ਫੇਰੀ ਵਿਚ ਗੁਰਬਾਣੀ ਕੀਰਤਨ ਕਰਦੀਆਂ ਹੋਈਆਂ ਸੰਗਤਾਂ
Fwd: श्री राम दुलारे हनुमान दल हरि नगर ने श्रद्धालुओं को करवाई हरिद्वारा यात्रा: मनीश शर्मा
यात्रा: मनीश शर्मा
कहा, सोसायटी के माध्यम से नौैजवानों का किया जा रहा है धार्मिक व नैतिक
विकास
होशियारपुर, 24 नवंबर: श्री राम दुलारे हनुमान दल हरि नगर शिव शक्ति चौक
होशियारपुर के प्रधान मनीश शर्मा ने बताया कि हमारी सोसायटी की ओर से
हरिद्वार यात्रा आयोजित की गई।
उन्होंने बताया कि इस यात्रा के दौरान श्रद्धालुओं को माता मनसा देवी, हर की
पौड़ी, नील कंठ महादेव की यात्रा करवाई गई। उन्होंने बताया कि यात्रा के दौरान
विशेष तौर पर दशहरा उत्सव के दौरान भगवान श्री हनुमान जी का स्वरुप धारण करने
वालों को उक्त दर्शन करवा कर उन्हें गंगा मैया में स्नान करवाया गया।
प्रधान मनीश शर्मा ने बताया कि सोसायटी कई वर्षों से लगातार धार्मिक आयोजन
करती रही है और इसी कड़ी में यह धार्मिक यात्रा निकाली गई है ताकि नौजवानों को
धर्म के साथ जोडक़र उनका धार्मिक व नैतिक विकास किया जा सके। इस मौके पर
सोसायटी के सदस्य विकास सैनी, चिराग ओहरी, अचिंतन, दिव्यांश शर्मा, अभिषेक
रामपाल, सौरभ, अभिनव ठाकुर, सक्षम शर्मा, अंकुश, केतन नारंग, कृष्णा देवांश,
चिराग, दक्ष, दानिश के अलावा अन्य गणमान्य भी मौजूद थे।
ਪੀ ਐੱਸ ਐਮ ਐਸ ਯੂ ਵੱਲੋਂ ਚਲਦੀ ਹੜਤਾਲ 17ਵੇਂ ਦਿਨ ਵਿੱਚ ਦਾਖਲ ਅਤੇ ਡਿਪਟੀ ਕਮਿਸ਼ਨਰ ਦਫਤਰ ਬਾਹਰ ਭਰਵੀਂ ਰੋਸ ਰੈਲੀ ਉਪਰੰਤ ਸ਼ਹਿਰ ਵਿੱਚ ਮਾਰਚ ਕਰਕੇ ਭਗਵੰਤ ਮਾਨ ਸਰਕਾਰ ਦਾ ਫੂਕਿਆ ਗਿਆ ਪੁਤਲਾ
ਬਾਡੀ ਵੱਲੋ ਸਰਕਾਰੀ ਮੁਲਾਜਮਾਂ ਦੀਆਂ ਜਾਇਜ ਮੰਗਾਂ ਜਿਵੇ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ
ਕਰਨਾ, ਬਕਾਇਆ ਡੀ.ਏ. ਦੀਆਂ ਕਿਸਤਾਂ ਜਾਰੀ ਕਰਨਾ,ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ
ਕਰਨਾ,15.01.2015 ਦਾ ਪੱਤਰ ਰੱਦ ਕਰਕੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਭੱਤਿਆਂ
ਸਮੇਤ ਜਾਰੀ ਕਰਨਾ , 17.07.2020 ਤੋਂ ਬਾਅਦ ਕੇਂਦਰੀ ਪੈਟਰਨ ਤੇ ਨਵੀਂ ਭਰਤੀ ਕਰਨ ਦਾ ਪੱਤਰ
ਰੱਦ ਕਰਨਾ, ਅਤੇ 04—09—14 ਏ.ਸੀ.ਪੀ. ਸਕੀਮ ਬਹਾਲ ਕਰਨਾ,ਟਾਈਪ ਟੈਸਟ ਦੀ ਸ਼ਰਤ ਹਟਾ ਕੇ
ਕੰਪਿਊਟਰ ਕੋਰਸ ਲਾਗੂ ਕਰਨਾ,ਕੱਚੇ ਮੁਲਾਜ਼ਮ ਪੱਕੇ ਕਰਨਾ,37 ਤਰਾਂ ਦੇ ਕੱਟੇ ਹੋਏ ਭੱਤੇ ਬਹਾਲ
ਕਰਨਾ ਆਦਿ ਮੰਗਾਂ ਸਬੰਧੀ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਪ੍ਰੰਤੂ ਸਰਕਾਰ ਵੱਲੋਂ
ਮੁਲਾਜਮਾਂ ਦੀਆਂ ਹੱਕੀ ਮੰਗਾ ਪ੍ਰਤੀ ਕੋਈ ਹਾਂ—ਪੱਖੀ ਹੁੰਗਾਰਾ ਨਾ ਦੇਣ ਕਾਰਣ, ਸੂਬਾ ਬਾਡੀ
ਵੱਲੋਂ ਮਿਤੀ: 28.11.2023 ਤੱਕ ਕਲਮਛੋੜ ਹੜਤਾਲ ਵਿੱਚ ਵਾਧਾ ਕੀਤਾ ਗਿਆ ਹੈ।
ਜਿਸ ਦੀ ਜਾਣਕਾਰੀ ਦੇਂਦੇ ਹੋਏ ਜਿਲਾ ਪ੍ਰਧਾਨ ਮਨਜਿੰਦਰ ਸਿੰਘ ਸੰਧੂ ,ਜਗਦੀਸ਼ ਠਾਕੁਰ ਜਿਲਾ
ਜਨਰਲ ਸਕੱਤਰ ਅਤੇ ਮਨਦੀਪ ਸਿੰਘ ਚੌਹਾਨ ਜਿਲਾ ਵਿੱਤ ਸਕੱਤਰ ਪੀ ਐੱਸ ਐਮ ਐਸ ਯੂ ਨੇ ਦੱਸਿਆ
ਕਿ ਮਿਤੀ 08/11/23 ਤੋਂ ਲਗਾਤਾਰ ਚਲਦੀ ਕਲਮਛੋੜ ਹੜਤਾਲ ਦੀ ਲੜੀ ਤਹਿਤ ਅੱਜ ਮਿਤੀ:
24.11.2023 ਨੂੰ 17ਵੇਂ ਦਿਨ ਵੀ ਦੇ ਜਿਲ੍ਹੇ ਦੇ ਸਮੁੱਚੇ ਦਫ਼ਤਰੀ ਕਾਮਿਆ ਵੱਲੋਂ ਕਲਮਛੋੜ
ਹੜਤਾਲ ਕੀਤੀ ਗਈ ਅਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ
ਫਰੰਟ/ਸਾਂਝਾ ਮੁਲਾਜ਼ਮ ਮੰਚ ਵਿੱਚ ਸ਼ਾਮਿਲ ਭਰਾਤਰੀ ਜਥੇਬੰਦੀਆਂ ਦੇ ਆਗੂ ਸਹਿਬਾਨ ਵੱਲੋਂ
ਸਾਥੀਆਂ ਸਮੇਤ ਭਰਵੀਂ ਸ਼ਮੂਲੀਅਤ ਕਰਕੇ ਪੰਜਾਬ ਖਿਲਾਫ ਜ਼ੋਰਦਾਰ ਭਰਵੀਂ ਰੋਸ ਰੈਲੀ ਕੀਤੀ ਗਈ
ਰੈਲੀ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ ।
ਇਸ ਰੋਸ ਰੈਲੀ ਵਿੱਚ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੇ ਆਗੂ ਤੇਜਿੰਦਰ ਸਿੰਘ ਢਿਲੋਂ
ਜਿਲਾ ਮੁੱਖ ਬੁਲਾਰਾ,ਅਸ਼ਨੀਲ ਕੁਮਾਰ ਸ਼ਰਮਾਂ ਜਿਲਾ ਮੁੱਖ ਸਲਾਹਕਾਰ,ਗੁਰਵੇਲ ਸਿੰਘ ਸੇਖੋਂ
ਐਡੀਸ਼ਨਲ ਜਨਰਲ ਸਕੱਤਰ, ਅਮਨ ਥਰੀਏਵਾਲ,ਮੁਨੀਸ਼ ਕੁਮਾਰ ਸੂਦ ਅਤੇ ਸਾਹਿਬ ਕੁਮਾਰ ਜਿਲਾ ਸੀਨੀਅਰ
ਮੀਤ ਪ੍ਰਧਾਨ,ਭਰਾਤਰੀ ਜਥੇਬੰਦੀਆਂ ਦੇ ਆਗੂ ਸੁਰਜੀਤ ਸਿੰਘ ਗੋਰਾਇਆ, ਸੁਖਦੇਵ ਸਿੰਘ
ਪੰਨੂੰ,ਮਦਨਲਾਲ ਗੋਪਾਲ ,ਸੁਖਦੇਵ ਰਾਜ ਕਾਲੀਆ,ਗੁਰਪ੍ਰੀਤ ਸਿੰਘ ਰਿਆੜ,ਰਕੇਸ਼ ਕੁਮਾਰ,ਗੁਰਬਿੰਦਰ
ਸਿੰਘ ਖਹਿਰਾ,ਨਰਿੰਦਰ ਸਿੰਘ,ਪ੍ਰੇਮ ਚੰਦ,ਗੁਰਦੀਪ ਸਿੰਘ ਬਾਜਵਾ,ਕੰਵਲਜੀਤ ਸਿੰਘ,ਹੀਰਾ
ਸਿੰਘ,ਗੁਰਮੇਜ ਸਿੰਘ ਕਲੇਰ,ਪ੍ਰਭਜੀਤ ਸਿੰਘ ਵੇਰਕਾ,ਕਰਮਜੀਤ ਸਿੰਘ ਕੇ ਪੀ,ਭਵਾਨੀਫੇਰ,ਤਰਲੋਕ
ਸਿੰਘ, ਨਰਿੰਦਰ ਬੱਲ ਆਗੂ ਸਹਿਬਾਨ ਸਮੇਤ ਵੱਖ ਵੱਖ ਵਿਭਾਗਾਂ ਤੋਂ ਅਤੁੱਲ ਸ਼ਰਮਾਂ,ਕੁਲਦੀਪ
ਸਿੰਘ, ਜਰਨੈਲ ਸਿੰਘ, ਦੀਪਕ ਅਰੋੜਾ,ਮੁਨੀਸ਼ ਕੁਮਾਰ ਸ਼ਰਮਾਂ,ਗੁਰਮੁੱਖ ਸਿੰਘ ਚਾਹਲ, ਤੇਜਿੰਦਰ
ਸਿੰਘ ਛੱਜਲਵੱਡੀ,ਸੰਦੀਪ ਅਰੋੜਾ,ਬਿਕਰਮਜੀਤ ਸਿੰਘ,ਮਲਕੀਅਤ ਸਿੰਘ,ਤੇਜਿੰਦਰ ਕੁਮਾਰ,ਅਕਾਸ਼ਦੀਪ
ਮਹਾਜਨ,ਰੋਬਿੰਦਰ ਸ਼ਰਮਾਂ, ਜਗਜੀਵਨ ਸ਼ਰਮਾਂ,ਗੁਰਦਿਆਲ ਸਿੰਘ, ਰਾਹੁਲ ਸ਼ਰਮਾ,ਨਵਨੀਤ
ਸ਼ਰਮਾਂ,ਹਰਸਿਮਰਨ ਸਿੰਘ ਹੀਰਾ,ਸ਼ਮਸ਼ੇਰ ਸਿੰਘ, ਕੁਲਬੀਰ ਸਿੰਘ,ਹਸ਼ਵਿੰਦਰਪਾਲ ਸਿੰਘ,ਦਵਿੰਦਰ
ਸਿੰਘ, ਸੁਰਜੀਤ ਸਿੰਘ ਬਰਨਾਲਾ,ਜਿਮੀ ਬਧਵਾਰ, ਸੁਰਿੰਦਰ ਸਿੰਘ,ਜਗਜੀਤ ਸਿੰਘ ਆਦਿ ਬਹੁਤ ਸਾਰੇ
ਮੁਲਾਜ਼ਮ ਆਗੂ ਹਾਜ਼ਰ ਸਨ।
ਸਕੂਲਾਂ 'ਚ ਬਸਤਿਆਂ ਦਾ ਭਾਰ ਦਾ ਨਿਰੀਖਣ ਕਰਨ ਲਈ ਪ੍ਰਸ਼ਾਸਨਿਕ ਟੀਮ ਵੱਲੋਂ ਸਕੂਲਾਂ ਦਾ ਦੌਰਾ
ਭਾਰ ਘਟਾਉਣ ਲਈ ਜ਼ਿਲ੍ਹੇ ਦੇ ਸਾਰੇ ਸਕੂਲ ਮੁਖੀਆਂ ਨਾਲ ਬੈਠਕ ਕਰਕੇ ਰਾਸ਼ਟਰੀ ਬਾਲ
ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ
ਦਾ ਪਾਲਣ ਯਕੀਨੀ ਬਣਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣਗੇ। ਇਹ ਪ੍ਰਗਟਾਵਾ ਡਿਪਟੀ
ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੇ ਜ਼ਿਲ੍ਹੇ ਦੇ ਸਕੂਲਾਂ ਵਿੱਚ ਬੱਚਿਆਂ ਦੇ ਬਸਤਿਆਂ
ਦੇ ਭਾਰ ਦਾ ਅਨੁਮਾਨ ਲਗਾਉਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ ਤੇ ਉਪ ਜ਼ਿਲ੍ਹਾ
ਸਿੱਖਿਆ ਅਫ਼ਸਰ ਐਲੀਮੈਂਟਰੀ ਮਨਵਿੰਦਰ ਕੌਰ ਭੁੱਲਰ ਦੀ ਅਗਵਾਈ ਹੇਠ ਇੱਕ ਟੀਮ ਦਾ ਵੀ ਗਠਨ ਕੀਤਾ
ਹੈ, ਜਿਸ ਵੱਲੋਂ ਅੱਜ ਕੁਝ ਸਕੂਲਾਂ ਦਾ ਦੌਰਾ ਕਰਕੇ ਬੱਚਿਆਂ ਦੇ ਬਸਤਿਆਂ ਦੇ ਭਾਰ ਦਾ ਜਾਇਜ਼ਾ
ਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਕੂਲ ਬੈਗ ਨੀਤੀ ਮੁਤਾਬਕ ਇਹ ਲਾਜਮੀ ਹੈ ਕਿ ਪਹਿਲੀ ਤੋਂ
12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਬਸਤਿਆਂ ਦਾ ਭਾਰ ਵਿਦਿਆਰਥੀਆਂ ਦੇ ਆਪਣੇ ਭਾਰ ਦੇ 10
ਫੀਸਦੀ ਤੋਂ ਵੱਧ ਨਹੀਂ ਹੋਣਾ ਚਾਹੀਦਾ। ਜਦੋਂਕਿ ਪ੍ਰੀ-ਨਰਸਰੀ ਵਿੱਚ ਕੋਈ ਬੈਗ ਨਹੀਂ ਚਾਹੀਦਾ।
ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਨਿਯਮ ਹਨ, ਜਿਨ੍ਹਾਂ ਬਾਰੇ ਸਕੂਲਾਂ ਅਤੇ ਅਧਿਆਪਕਾਂ ਨੂੰ
ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਣੂ ਕਰਵਾਕੇ ਬੱਚਿਆਂ ਦੇ ਬਸਤਿਆਂ ਦਾ ਭਾਰ ਘਟਾਉਣਾ ਚਾਹੀਦਾ
ਹੈ। ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਨੂੰ ਭਾਰੀ ਬੈਗ ਨਾ ਦੇਣ ਅਤੇ ਖਾਸ ਕਰਕੇ ਟਰਾਲੀ
ਬੈਗ ਤੋਂ ਪ੍ਰਹੇਜ ਕੀਤਾ ਜਾਵੇ।
ਇਸ ਟੀਮ ਨੇ ਅੱਜ ਕਈ ਸਕੂਲਾਂ ਦਾ ਦੌਰਾ ਕੀਤਾ ਅਤੇ ਸਕੂਲ ਮੁਖੀਆਂ, ਅਧਿਆਪਕਾਂ ਨਾਲ ਗੱਲਬਾਤ
ਕੀਤੀ ਹੈ ਅਤੇ ਨਾਲ ਹੀ ਜਮਾਤਾਂ ਵਿੱਚ ਜਾ ਕੇ ਬੱਚਿਆਂ ਦੇ ਬਸਤਿਆਂ ਵਿੱਚ ਕਾਪੀਆਂ, ਕਿਤਾਬਾਂ
ਤੇ ਹੋਰ ਸਮਾਨ ਦਾ ਵੀ ਬਾਰੀਕੀ ਨਾਲ ਨਿਰੀਖਣ ਕੀਤਾ ਹੈ। ਇਸ ਟੀਮ ਨੇ ਸਕੂਲਾਂ ਦੇ ਬਾਹਰ ਖੜ੍ਹੇ
ਵਿਦਿਆਰਥੀਆਂ ਦੇ ਮਾਪਿਆਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਆਪਣੇ ਬੱਚਿਆਂ ਦੇ ਬਸਤਿਆਂ ਦਾ
ਭਾਰ ਘਟਾਉਣ ਲਈ ਜਰੂਰੀ ਨੁਕਤੇ ਸਮਝਾਏ ਹਨ।
ਇਸੇ ਦੌਰਾਨ ਸ਼ਾਇਨਾ ਕਪੂਰ ਤੇ ਮਨਵਿੰਦਰ ਕੌਰ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਨੇ ਡਿਪਟੀ
ਕਮਿਸ਼ਨਰ ਸਾਕਸ਼ੀ ਸਾਹਨੀ ਦੇ ਹੁਕਮਾਂ ਤਹਿਤ ਕੁਝ ਸਕੂਲਾਂ ਦਾ ਅੱਜ ਦੌਰਾ ਕਰਕੇ ਬੱਚਿਆਂ ਦੇ
ਬਸਤਿਆਂ ਦਾ ਨਿਰੀਖਣ ਕੀਤਾ ਹੈ ਅਤੇ ਇਹ ਪਾਇਆ ਕਿ ਇਨ੍ਹਾਂ ਵਿੱਚ ਲੋੜ ਤੋਂ ਜਿਆਦਾ ਭਾਰ ਸੀ।
ਉਨ੍ਹਾਂ ਦੱਸਿਆ ਕਿ ਸਿਲੇਬਸ ਤੇ ਟਾਈਮ ਟੇਬਲ ਮੁਤਾਬਕ ਕਿਤਾਬਾਂ ਘੱਟ ਹੋਣੀਆਂ ਚਾਹੀਦੀਆਂ ਸਨ,
ਜਦੋਂਕਿ ਹੁਣ ਸਕੂਲਾਂ ਦੀ ਐਪ ਕੰਮ ਕਰਦੀ ਹੈ ਤਾਂ ਬਸਤੇ ਵਿੱਚ ਡਾਇਰੀ ਦਾ ਕੋਈ ਕੰਮ ਨਹੀਂ ਹੈ।
ਇਸ ਦੇ ਨਾਲ ਹੀ ਬਸਤਿਆਂ ਵਿੱਚ ਪਾਣੀ ਦੀ ਬੋਤਲ, ਲੰਚ ਬੌਕਸ ਤੇ ਪੈਨ-ਪੈਨਸਿਲ ਵਾਲਾ ਬੌਕਸ ਵੀ
ਭਾਰਾ ਪਾਇਆ ਗਿਆ ਤੇ ਕੁਝ ਕਿਤਾਬਾਂ ਉਪਰ ਗੱਤੇ ਦੀ ਜ਼ਿਲਦ ਪਾਈ ਗਈ ਅਤੇ ਹਰ ਕਲਾਸ ਵਿੱਚ
ਬੱਚਿਆਂ ਦੀ ਲਾਇਬ੍ਰੇਰੀ ਚਾਹੀਦੀ ਹੈ ਤਾਂ ਕਿ ਬੱਚੇ ਲੋੜ ਤੋਂ ਜਿਆਦਾ ਕਿਤਾਬਾਂ ਉਥੇ ਰੱਖ ਸਕਣ
ਤੇ ਉਥੋਂ ਲੈਕੇ ਹੀ ਪੜ੍ਹ ਸਕਣ। ਇਸ ਟੀਮ ਵਿੱਚ ਸਿੱਖਿਆ ਵਿਭਾਗ ਤੋਂ ਰਾਜਵੰਤ ਸਿੰਘ ਤੇ ਰਵੀ
ਬਾਂਸਲ ਸਮੇਤ ਬਾਲ ਸੁਰੱਖਿਆ ਅਫ਼ਸਰ ਸਿਮਰਨਜੀਤ ਕੌਰ, ਸੁਖਦੀਪ ਸਿੰਘ ਤੇ ਪ੍ਰਦੀਪ ਸ਼ਰਮਾ ਸ਼ਾਮਲ
ਸਨ।
****
ਸੁਰੇਂਦਰ ਲਾਂਬਾ ਨੇ ਐਸ. ਐਸ. ਪੀ ਹੁਸ਼ਿਆਰਪੁਰ ਵਜੋਂ ਚਾਰਜ ਸੰਭਾਲਿਆ
ਦੂਰ ਕਰਨਾ ਪਹਿਲੀ ਤਰਜੀਹ
ਹੁਸ਼ਿਆਰਪੁਰ, 23 ਨਵੰਬਰ : 2013 ਬੈਚ ਦੇ ਆਈ. ਪੀ. ਐਸ ਅਫਸਰ ਸੁਰੇਂਦਰ ਲਾਂਬਾ ਨੇ ਅੱਜ
ਹੁਸ਼ਿਆਰਪੁਰ ਜ਼ਿਲ੍ਹੇ ਦੇ ਐਸ. ਐਸ. ਪੀ ਵਜੋਂ ਆਪਣਾ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ
ਉਹ ਸੰਗਰੂਰ ਜ਼ਿਲ੍ਹੇ ਦੇ ਐਸ. ਐਸ.ਪੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਆਪਣੇ ਦਫ਼ਤਰ
ਵਿਖੇ ਚਾਰਜ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ
ਸਰਹੱਦੀ ਜ਼ਿਲ੍ਹਾ ਹੋਣ ਕਾਰਨ ਹੁਸ਼ਿਆਰਪੁਰ ਇਕ ਸੰਵੇਦਨਸ਼ੀਲ ਜ਼ਿਲ੍ਹਾ ਹੈ ਅਤੇ ਇਥੇ
ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ
ਕਿਹਾ ਕਿ ਕਿਸੇ ਵੀ ਅਪਰਾਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਆਮ
ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਜਲਦ ਅਤੇ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਸ਼ਿਕਾਇਤ ਸਬੰਧਤ ਥਾਣੇ ਜਾਂ
ਚੌਕੀ ਵਿਚ ਹੀ ਦਰਜ ਕਰਵਾਉਣ ਅਤੇ ਜੇਕਰ ਉਥੇ ਉਨ੍ਹਾਂ ਦੀ ਸੁਣਵਾਈ ਨਹੀਂ ਹੁੰਦੀ ਤਾਂ ਹੀ
ਉਹ ਐਸ. ਐਸ. ਪੀ ਦਫ਼ਤਰ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮੂਹ ਚੌਕੀਆਂ
ਅਤੇ ਥਾਣਿਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ
ਫਿਰਕੂ ਏਕਤਾ ਅਤੇ ਸਦਭਾਵਨਾ ਬਣਾਈ ਰੱਖਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਕੋਈ ਕਸਰ ਬਾਕੀ
ਨਹੀਂ
ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ
ਵੱਡੀ ਪੱਧਰ 'ਤੇ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਪਹਿਲਾ
ਕੰਮ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ 'ਚੋਂ ਬਾਹਰ ਕੱਢਣ ਦਾ ਕੀਤਾ ਜਾਵੇਗਾ ਅਤੇ ਦੂਜਾ
ਕੰਮ ਨਸ਼ਿਆਂ ਨੂੰ ਪੈਸੇ ਕਮਾਉਣ ਦਾ ਧੰਦਾ ਬਣਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦਾ
ਹੋਵੇਗਾ। ਇਸ ਤੋਂ ਪਹਿਲਾਂ ਹੁਸ਼ਿਆਰਪੁਰ ਪਹੁੰਚਣ 'ਤੇ ਪੁਲਿਸ ਵੱਲੋਂ ਉਨ੍ਹਾਂ ਨੂੰ
ਸ਼ਾਨਦਾਰ ਸਲਾਮੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਪੁਲਿਸ ਦੇ ਸਮੂਹ ਆਹਲਾ ਅਧਿਕਾਰੀ ਹਾਜ਼ਰ
ਸਨ।
Fwd: ਡਿਪਟੀ ਕਮਿਸ਼ਨਰ ਨੇ ਨਜ਼ਾਇਜ ਮਾਈਨਿੰਗ ਨੂੰ ਰੋਕਣ ਸਬੰਧੀ ਸਤਲੁਜ ਦਰਿਆ ‘ਤੇ ਕੀਤੀ ਚੈਕਿੰਗ
ਨਵਾਂਸ਼ਹਿਰ, 24 ਨਵੰਬਰ- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ੁੱਕਰਵਾਰ
ਨੂੰ ਸਤਲੁਜ ਦਰਿਆ ਵਿੱਚ ਅਚਨਚੇਤ ਚੈਕਿੰਗ ਕੀਤੀ ਅਤੇ ਨਜ਼ਾਇਜ ਮਾਈਨਿੰਗ ਨੂੰ ਰੋਕਣ
ਸਬੰਧੀ ਸਬੰਧਤ ਅਧਿਕਾਰੀਆਂ ਨੂੰ
ਨਿਰਦੇਸ਼ ਦਿੱਤੇ। ਇਸ ਮੌਕੇ 'ਤੇ ਐਸ.ਡੀ.ਐਮ. ਨਵਾਂਸ਼ਹਿਰ ਸ਼ਿਵਰਾਜ ਸਿੰਘ ਬੱਲ ਵੀ ਉਨ੍ਹਾਂ ਨਾਲ
ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦਰਿਆ 'ਚ ਅਵੈਧ ਮਾਈਨਿੰਗ ਸਬੰਧੀ ਸੂਚਨਾਵਾਂ
ਮਿਲ ਰਾਹੀਆਂ ਸਨ। ਇਸ ਸਬੰਧੀ ਅੱਜ ਸਤਲੁਜ ਦਰਿਆ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਵੀ ਦੋ ਵਾਰੀ ਚੈਕਿੰਗ ਕੀਤੀ ਗਈ ਸੀ ਅਤੇ ਸਮਾਲ
ਅਪਰੇਟਰਾਂ ਵੱਲੋਂ ਇੱਥੇ ਨਜਾਇਜ ਮਾਈਨਿੰਗ ਕੀਤੀ ਜਾ ਰਹੀ ਸੀ ਜਿਸ 'ਤੇ ਪੋਕਲੈਨ ਕਬਜੇ ਵਿੱਚ
ਲੈ ਕੇ ਪਰਚਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਅੱਜ ਚੈਕਿੰਗ ਦੌਰਾਨ ਮਾਈਨਿੰਗ ਵਾਲੀ
ਜਗ੍ਹਾਂ 'ਤੇ ਖੱਡੇ ਪੁੱਟ ਕੇ ਅਵੈਧ ਮਾਈਨਿੰਗ ਕੀਤੀ ਗਈ ਹੈ ਜੋ ਕਿ ਸਮਾਲ ਅਪਰੇਟਰ ਟਰੈਕਟਰ
ਟਰਾਲੀਆਂ ਰਾਹੀਂ ਕੀਤੀ ਲੱਗਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਬੰਧਤ ਵਿਭਾਗ ਅਤੇ ਪੁਲਿਸ
ਅਧਿਕਾਰੀਆਂ ਨੂੰ ਜਾਂਚ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਜ਼ਾਇਜ ਮਾਈਨਿੰਗ ਨੂੰ
ਰੋਕਣ ਲਈ ਪੁਖਤਾ ਪ੍ਰਬੰਧਕ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰਾਤ ਦੇ ਸਮੇਂ ਦਰਿਆ 'ਤੇ
ਪੈਟਰੋਲਿੰਗ ਪਾਰਟੀਆਂ ਵੱਲੋਂ ਪੈਟਰੋਲਿੰਗ ਕੀਤੀ ਜਾਂਦੀ ਹੈ ਪਰ ਦਰਿਆ ਦਾ ਏਰੀਆ 50-60
ਕਿਲੋਮੀਟਰ ਦਾ ਹੈ ਅਤੇ ਦਰਿਆ ਵਿੱਚ ਕਿਤੋਂ ਵੀ ਐਂਟਰੀ ਹੋ ਸਕਦੀ ਹੈ। ਦਰਿਆ ਨੂੰ ਲਗਭਗ 30
ਸੜਕਾਂ ਲੱਗਦੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਲਿਸੀ ਅਨੁਸਾਰ ਅਚਨਚੇਤ ਚੈਕਿੰਗ
ਕੀਤੀਆਂ ਜਾਂਦੀਆਂ ਹਨ ਪਰ ਫਿਰ ਵੀ ਮਾਈਨਿੰਗ ਕਰਨ ਵਾਲੇ ਕਿਸੇ ਨਾ ਕਿਸੇ ਤਰੀਕੇ ਮਾਈਨਿੰਗ ਕਰ
ਜਾਂਦੇ ਹਨ। ਉਨ੍ਹਾਂ ਕਿਹਾ ਕਿ ਨਜ਼ਾਇਜ ਮਾਈਨਿੰਗ ਨੂੰ ਰੋਕਣ ਲਈ ਪ੍ਰਸ਼ਾਸਨ ਪੂਰੀ ਨਾਲ ਸਖਤ ਹੈ।
ਉਨ੍ਹਾਂ ਕਿਹਾ ਕਿ ਇਹ ਵੀ ਦੇਖਣ ਵਿੱਚ ਆਇਆ ਕਿ ਕੁਝ ਪਿੰਡਾਂ ਦੇ ਲੋਕ ਆਪਣੇ ਵਾਸਤੇ ਦਰਿਆ
ਵਿਚੋਂ ਰੇਤਾ ਦੀਆਂ ਟਰਾਲੀਆਂ ਭਰ ਲੈਂਦੇ ਹਨ ਜੋ ਕਿ ਕਾਨੂੰਨੀ ਤੌਰ 'ਤੇ ਗਲਤ ਹੈ, ਉਨ੍ਹਾਂ
ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਖੱਡਾਂ ਵਿਚੋਂ ਹੀ ਰੇਤਾ ਲੈਣੀ ਚਾਹੀਦੀ ਹੈ।
ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਨੇ ਦਰਿਆ 'ਤੇ ਹੜ੍ਹਾਂ ਦੌਰਾਨ ਪਹਿਲਾਂ ਤੋਂ
ਬਣਾਏ ਗਏ ਬੰਨ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ ਅਤੇ ਪਿੰਡ ਵਾਸੀਆਂ ਨੂੰ ਸਮੇਂ-ਸਮੇਂ 'ਤੇ ਇਸ
ਦੀ ਮਜਬੂਤੀ ਦਾ ਧਿਆਨ ਰੱਖਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਬੰਨ ਦੀ ਮਜਬੂਤੀ ਖਰਾਬ
ਹੋਣ ਸੰਬੰਧੀ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਵੇ ਤਾਂ ਤੁਰੰਤ ਪ੍ਰਸ਼ਾਸਨ ਨੂੰ ਇਸ ਦੀ ਸੂਚਨਾ
ਦਿੱਤੀ ਜਾਵੇ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਢਾਹਾਂ-ਕਲੇਰਾਂ ਸਕੂਲ ਦੀ ਸਾਲਾਨਾ ਦੋ ਦਿਨਾਂ ਇੰਟਰਹਾਊਸ ਸਪੋਰਟਸ ਮੀਟ ਦਾ ਕੀਤਾ ਉਦਘਾਟਨ
ਸਕੂਲ ਵਿਚ ਸਟੇਡੀਅਮ ਦੀ ਸਥਾਪਨਾ ਲਈ ਪੰਜ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ
ਬੰਗਾ 24 ਨਵੰਬਰ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸਾਲਾਨਾ ਦੋ ਦਿਨਾਂ ਇੰਟਰ ਹਾਊਸ ਸਪਰੋਟਸ ਮੀਟ ਦਾ ਉਦਘਾਟਨ ਮਾਣਯੋਗ ਸ. ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਸਰਕਾਰ ਨੇ ਕੀਤਾ। ਇਸ ਮੌਕੇ ਉਹਨਾਂ ਦਾ ਸਹਿਯੋਗ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਪ੍ਰਿੰਸੀਪਲ ਵਨੀਤਾ ਚੋਟ, ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿਖਿਆ ਅਤੇ ਹੋਰ ਪਤਵੰਤੇ ਸੱਜਣਾਂ ਨੇ ਦਿੱਤਾ।
ਉਦਾਘਟਨੀ ਸਮਾਗਮ ਵਿਚ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਸ. ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਸਰਕਾਰ ਨੇ ਕਿਹਾ ਕਿ ਖੇਡਾਂ ਸਾਡੇ ਸਰੀਰ, ਸਾਡੀ ਸਿਹਤ, ਸਾਡੇ ਸਮਾਜ ਦੀ ਤਰੱਕੀ ਲਈ ਬਹੁਤ ਜ਼ਰੂਰੀ ਹਨ। ਉਹਨਾਂ ਨੇ ਪੜ੍ਹਾਈ ਦੇ ਨਾਲ ਨਾਲ ਸਮੂਹ ਵਿਦਿਆਰਥੀਆਂ ਨੂੰ ਚੰਗੇ ਖਿਡਾਰੀ ਬਣਨ ਲਈ ਪ੍ਰੇਰਿਤ ਕੀਤਾ ਅਤੇ ਸਾਲਾਨਾ ਖੇਡਾਂ ਆਰੰਭ ਕਰਨ ਦਾ ਐਲਾਨ ਕੀਤਾ । ਇਸ ਮੌਕੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਜੀ ਨੂੰ ਯਾਦ ਕਰਦੇ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਕਿਹਾ ਕਿ ਸਮੂਹ ਐਨ ਆਰ ਆਈ ਵੀਰਾਂ ਵਲੋਂ ਸੰਸਥਾ ਦੀ ਤਰੱਕੀ ਅਤੇ ਵਿਕਾਸ ਵਿਚ ਅਹਿਮ ਯੋਗਦਾਨ ਪਾਇਆ ਹੈ ਅਤੇ ਇਸ ਲਈ ਉਹ ਵਧਾਈ ਦੇ ਪਾਤਰ ਹਨ । ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵੀ ਖੇਡਾਂ ਦੀ ਮਹੱਤਤਾ ਨੂੰ ਜਾਣਦੇ ਹੋਏ ਪੂਰੇ ਪੰਜਾਬ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਉੱਦਮ ਕਰ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਢਾਹਾਂ ਕਲੇਰਾਂ ਸਕੂਲ ਵਿਖੇ ਸਟੇਡੀਅਮ ਦੀ ਸਥਾਪਨਾ ਕਰਨ ਲਈ ਪੰਜ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ।
ਇਸ ਤੋਂ ਪਹਿਲਾਂ ਸਮਾਗਮ ਵਿਚ ਸਕੂਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਅਤੇ ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿਖਿਆ ਨੇ ਮੁੱਖ ਮਹਿਮਾਨ ਤੇ ਪਤਵੰਤੇ ਸੱਜਣਾਂ ਨੂੰ ਜੀ ਆਇਆ ਕਿਹਾ ਅਤੇ ਸਕੂਲ ਦੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਲਈ ਸਕੂਲ ਵਿਚ ਵਿਸ਼ੇਸ਼ ਤੌਰ ਤੇ ਪੁੱਜਣ ਲਈ ਧੰਨਵਾਦ ਕੀਤਾ । ਇਸ ਮੌਕੇ ਸ਼ਾਨਦਾਰ ਮਾਰਚ ਪਾਸਟ ਹੋਇਆ ਅਤੇ ਖਿਡਾਰੀਆਂ ਨੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ। ਖੇਡਾਂ ਨੂੰ ਖੇਡ ਦੀ ਭਾਵਨਾ ਨਾਲ ਖੇਡਣ ਦੀ ਸੁੰਹ ਚੁਕਣ ਦੀ ਰਸਮ ਨੈਸ਼ਨਲ ਪੱਧਰ ਦੀ ਵੇਟ ਲਿਫਟਰ ਹਰਜੋਤ ਕੌਰ ਨੇ ਨਿਭਾਈ । ਖੇਡਾਂ ਦੇ ਪਹਿਲੇ ਦਿਨ 100 ਮੀਟਰ, 200 ਮੀਟਰ, 400ਮੀਟਰ, ਲੌਂਗ ਜੰਪ, ਸ਼ਾਟਪੁੱਟ, ਤਿੰਨ ਟੰਗੀ ਦੌੜ ਅਤੇ ਬੋਰੀ ਦੌੜ ਦੇ ਮੁਕਾਬਲੇ ਹੋਏ । ਇਸ ਮੌਕੇ ਸੂਬਾ ਪੱਧਰ 'ਤੇ ਸਕੂਲ ਦਾ ਨਾਮ ਰੋਸ਼ਨ ਕਰਨ ਵਾਲੇ ਵੇਟ ਲਿਫਟਰਾਂ ਹਰਜੋਤ ਕੌਰ ਅਤੇ ਹਰਜੋਤ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਮੁੱਖ ਮਹਿਮਾਨ ਸ. ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਸਰਕਾਰ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਦੋ ਦਿਨਾ ਸਾਲਾਨਾ ਇੰਟਰ ਹਾਊਸ ਸਪੋਰਟਸ ਮੁਕਾਬਲਿਆਂ ਭਾਗ ਲੈਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਲਈ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਬਲਬੀਰ ਕਰਨਾਣਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਪਰਮਜੀਤ ਸਿੰਘ ਰਾਏਪੁਰ ਮੈਂਬਰ ਐਸ ਜੀ ਪੀ ਸੀ, ਜਸ਼ਨਜੀਤ ਸਿੰਘ ਐਸ ਡੀ. ਐਮ. ਬੰਗਾ, ਡੀ. ਐਸ. ਪੀ ਸ਼ਹਿਬਾਜ਼ ਸਿੰਘ, ਗੁਰਵਿੰਦਰ ਕੌਰ ਸਰਹਾਲ ਪਤਨੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ , ਰੌਬੀ ਕੰਗ ਯੂਥ ਆਗੂ, ਸੁਰਿੰਦਰ ਢੀਂਡਸਾ ਬਲਾਕ ਪ੍ਰਧਾਨ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਸਮਾਜ ਸੇਵਕ ਗੁਰਦੀਪ ਸਿੰਘ ਢਾਹਾਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਲਾਲ ਚੰਦ ਔਜਲਾ ਟੂਰਨਾਮੈਂਟ ਕੁਆਰਡੀਨੇਟਰ, ਜਸਬੀਰ ਕੌਰ ਡੀ ਪੀ ਈ ਤੋਂ ਇਲਾਵਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼, ਸਕੂਲ ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ¸ਕਲੇਰਾਂ ਵਿਖੇ ਆਰੰਭ ਹੋਈ ਸਪੋਰਟਸ ਮੀਟ ਦੀਆਂ ਝਲਕੀਆਂ
ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਵਾਲੇ 7 ਕਿਸਾਨਾਂ ਨੂੰ ਕੀਤਾ ਸਨਮਾਨਿਤ
ਇਸ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਸਾਨਾਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਪਰਾਲੀ ਨਾ ਸਾੜ ਕੇ ਨਾ ਕੇਵਲ ਵਾਤਾਵਰਣ ਨੂੰ ਖਰਾਬ ਹੋਣ ਤੋਂ ਬਚਾਇਆ ਹੈ ਬਲਕਿ ਹੋਰਨਾਂ ਕਿਸਾਨਾਂ ਲਈ ਵੀ ਪ੍ਰੇਰਨਾਂ ਸਰੋਤ ਬਣੇ ਹਨ। ਉਨ੍ਹਾਂ ਨੇ ਕੁੰਬੋਟਾ ਟਰੈਕਟਰ ਏਜੰਸੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਕੇ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਕਿਸਾਨ ਤਲਵਿੰਦਰ ਸਿੰਘ ੳੜਾਪੜ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਉਹ ਪਰਾਲੀ ਨੂੰ ਸੰਭਾਲਣ ਦੇ ਆਧੁਨਿਕ ਤਕਨੀਕਾਂ ਦਾ ਪ੍ਰਯੋਗ ਕਰ ਰਹੇ ਹਨ। ਉਨ੍ਹਾਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਆਧੁਨਿਕ ਤਕਨੀਕਾਂ ਦਾ ਪ੍ਰਯੋਗ ਕਰਨ। ਜਿਸ ਦੇ ਲਈ ਉਕਤ ਏਜੰਸੀ ਦਾ ਸਹਿਯੋਗ ਵੀ ਲਿਆ ਜਾ ਸਕਦਾ ਹੈ। ਇਸ ਮੌਕੇ ਤੇ ਜਸਕਰਨ ਸਿੰਘ, ਬਰੇਨਜੀਤ ਸਿੰਘ, ਜੋਗਿੰਦਰ ਸਿੰਘ ੳੜਾਪੜ, ਬਲਿਹਾਰ ਸਿੰਘ ਚੜਬਜਾਰਾ, ਅਸ਼ੋਕ ਕੁਮਾਰ ਧਮਾਈ, ਇੰਦਰਬੀਰ ਸਿੰਘ ਜਗਜੀਤ ਗਰੁੱਪ ਤੋਂ ਇਲਾਵਾ ਹੋਰ ਕਿਸਾਨ ਵੀ ਮੌਜੂਦ ਸਨ।
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਨੇ ਬਲਾਕ ਨਵਾਂਸ਼ਹਿਰ ਅਤੇ ਬੰਗਾ ਦੇ ਵੱਖ-ਵੱਖ ਸਰਕਾਰੀ ਸਕੂਲਾਂ, ਆਂਗਨਵਾੜੀ ਸੈਂਟਰਾਂ ਤੇ ਰਾਸ਼ਨ ਡਿਪੂ ਦੀ ਕੀਤੀ ਅਚਨਚੇਤ ਚੈਂਕਿੰਗ
ਨਵਾਂਸ਼ਹਿਰ, 23 ਨਵੰਬਰ :- ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਨਵਾਂਸ਼ਹਿਰ ਅਤੇ ਬਲਾਕ ਬੰਗਾ ਦੇ ਵੱਖ-ਵੱਖ ਸਰਕਾਰੀ ਸਕੂਲਾਂ, ਆਂਗਨਵਾੜੀ ਸੈਂਟਰਾਂ ਅਤੇ ਸਰਕਾਰੀ ਰਾਸ਼ਨ ਡਿਪੂ ਦੀ ਅਚਨਚੇਤ ਚੈਂਕਿੰਗ ਕਰਕੇ ਮਿਡ-ਡੇ-ਮੀਲ ਅਤੇ ਹੋਰ ਕਲਿਆਣਕਾਰੀ ਯੋਜਨਾਵਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਬਲਾਕ ਨਵਾਂਸ਼ਹਿਰ ਦੇ ਪਿੰਡ ਕੁਲਾਮ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਰਾਸ਼ਨ ਡਿਪੂ ਦੀ ਚੈਂਕਿੰਗ ਕੀਤੀ ਅਤੇ ਬਲਾਕ ਬੰਗਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਹਿਰਾਮ ਅਤੇ ਆਂਗਨਵਾੜੀ ਸੈਂਟਰ ਨੰਬਰ 4 ਦੀ ਚੈਂਕਿੰਗ ਕੀਤੀ। ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਚੈਂਕਿੰਗ ਦੌਰਾਨ ਮਿਡ-ਡੇ-ਮੀਲ ਰਸੋਈ, ਮੀਲ ਟੇਸਟ ਰਜਿਸਟਰ, ਬੱਚਿਆਂ ਦਾ ਹਾਜ਼ਰੀ ਰਜਿਸਟਰ, ਆਟਾ, ਚਾਵਲ, ਕਮਿਸ਼ਨ ਦਾ ਹੈਲਪਲਾਈਨ ਨੰਬਰ, ਬੱਚਿਆਂ ਅਤੇ ਮਿਡ-ਡੇ-ਮੀਲ ਵਰਕਰਾਂ ਦੇ ਹੈਲਥ ਚੈਕਅੱਪ ਦੀ ਜਾਂਚ ਕੀਤੀ। ਉਨ੍ਹਾਂ ਨੇ ਸਕੂਲਾਂ ਦੇ ਬੱਚਿਆਂ ਨਾਲ ਮਿਡ ਡੇ ਮੀਲ ਨਾਲ ਸਬੰਧਤ ਗੱਲ ਕਰਕੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਕੂਲ ਮਿਡ ਡੇ ਮੀਲ ਇੰਚਾਰਜ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੱਚਿਆਂ ਨੂੰ ਸਵੱਛ ਭੋਜਣ ਉਪਲਬੱਧ ਕਰਵਾਇਆ ਜਾਵੇ ਅਤੇ ਭੋਜਣ ਬਣਾਉਂਦੇ ਅਤੇ ਪਰੋਸਦੇ ਸਮੇਂ ਸਾਫ਼ ਸਫ਼ਾਈ ਦਾ ਧਿਆਨ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਲਾਭਪਾਤਰੀ ਨੂੰ ਉਕਤ ਸਕੀਮਾਂ ਨੂੰ ਲੈ ਕੇ ਕੋਈ ਸ਼ਿਕਾਇਤ ਹੋਵੇ ਤਾਂ ਉਹ ਕਮਿਸ਼ਨ ਦੇ ਹੈਲਪਲਾਇਨ ਨੰਬਰ 9876764545 ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਤੋਂ ਇਲਾਵਾ ਕਮਿਸ਼ਨ ਨੇ ਸਕੂਲਾਂ ਦੇ ਵਿਦਿਆਰਥੀਆਂ ਦਾ ਹਰ 6 ਮਹੀਨੇ ਵਿੱਚ ਹੈਲਥ ਚੈਕਅੱਪ ਕਰਨ ਦੇ ਨਿਰਦੇਸ਼ ਦਿੱਤੇ ਅਤੇ ਮਿਡ ਡੇ ਮੀਲ ਵਰਕਰਾਂ ਦਾ ਵੀ ਮੈਡੀਕਲ ਚੈਕਅੱਪ ਕਰਵਾਉਣ ਦੀ ਹਦਾਇਤ ਵੀ ਕੀਤੀ।
ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਦੱਸਿਆ ਕਿ ਉਹ ਸਮੇਂ-ਸਮੇਂ ਤੇ ਅਚਨਚੇਤ ਦੌਰੇ ਕਰਦੇ ਰਹਿਣਗੇ ਤਾਂ ਕਿ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਬਣਦਾ ਲਾਭ ਲਗਾਤਾਰ ਮਿਲ ਸਕੇ। ਉਨ੍ਹਾਂ ਕਿਹਾ ਕਿ ਜੇਕਰ ਇੰਨ੍ਹਾਂ ਸਕੀਮਾਂ ਦੇ ਪ੍ਰਤੀ ਕੋਈ ਅਧਿਕਾਰੀ ਲਾਪਰਵਾਹੀ ਕਰੇਗਾ ਜਿਸ ਨਾਲ ਲਾਭਪਾਤਰੀਆਂ ਦਾ ਨੁਕਸਾਨ ਹੋਵੇ ਤਾਂ ਉਸਦੇ ਖਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਅਸਿਸਟੈਂਟ ਡਾਇਰੈਕਟਰ ਸਪੋਰਟਸ ਅਥਾਰਟੀ ਆਫ ਇੰਡੀਆਂ ਜੀਰਕਪੁਰ ਪੰਜਾਬ ਨੇ ਪਿੰਡ ਭੰਗਲ ਕਲਾਂ ਵਿਖੇ ਖੇਲੋ ਇੰਡੀਆ ਮਲਟੀਪਰਪਜ ਇੰਨਡੋਰ ਸਟੇਡੀਅਮ ਦਾ ਕੀਤਾ ਦੌਰਾ
ਨਵਾਂਸ਼ਹਿਰ, 23 ਨਵੰਬਰ :- ਅਸਿਸਟੈਂਟ ਡਾਇਰੈਕਟਰ ਸਪੋਰਟਸ ਅਥਾਰਟੀ ਆਫ ਇੰਡੀਆ ਜੀਰਕਪੁਰ ਪੰਜਾਬ ਪੁਸ਼ਕਰ ਸਿੰਘ, ਜੇ.ਸੀ. ਇਨਫਰਾਸਪੋਰਟਸ ਅਥਾਰਟੀ ਆਫ ਇੰਡੀਆ ਅੰਕਿਤ ਕੁਮਾਰ ਅਤੇ ਕਾਰਜਕਾਰੀ ਇੰਜੀਨੀਅਰ ਪੰਜਾਬ ਸਟੇਟ ਸਪੋਰਟਸ ਕੌਸਲ ਸੰਜੇ ਮਹਾਜਨ ਵੱਲੋਂ ਪਿੰਡ ਭੰਗਲ ਕਲਾਂ ਵਿਖੇ ਬਣੇ ਖੇਲੋ ਇੰਡੀਆ ਮਲਟੀਪਰਪਜ ਇੰਨਡੋਰ ਸਟੇਡੀਅਮ ਦਾ ਦੌਰਾ ਕੀਤਾ ਗਿਆ। ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫਸਰ ਵੰਦਨਾਂ ਚੌਹਾਨ ਨੇ ਦਿੰਦਿਆ ਦੱਸਿਆ ਕਿ ਖੇਲੋ ਇੰਡੀਆ ਮਲਟੀਪਰਪਜ ਇੰਨਡੋਰ ਸਟੇਡੀਅਮ ਬਣਕੇ ਤਿਆਰ ਹੋ ਗਿਆ ਹੈ ਅਤੇ ਇਸ ਸਟੇਡੀਅਮ ਨੂੰ ਹੈਂਡਓਵਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਇੰਨਡੋਰ ਸਟੇਡੀਅਮ ਵਿੱਚ ਬਹੁਤ ਹੀ ਜਲਦ ਵੱਖ-ਵੱਖ ਖੇਡਾਂ ਜਿਵੇਂ ਸ਼ੂਟਿੰਗ, ਟੇਬਲ ਟੈਨਿਸ, ਸ਼ੁਕੈਸ਼, ਬਾਸਕਿਟਬਾਲ, ਬੈਡਮਿੰਟਨ ਅਤੇ ਹਾਈਟੈਕ ਜਿੰਮ ਆਦਿ ਖੇਡਾਂ ਸ਼ੂਰੁ ਕਰ ਦਿੱਤੀਆ ਜਾਣਗੀਆਂ।
ਖੇਤੀਬਾੜੀ ਵਿਭਾਗ ਨਵਾਂਸ਼ਹਿਰ ਨੇ ਪਰਾਲੀ ਨੂੰ ਅੱਗ ਨਾ ਲਗਾਉਣੇ ਵਾਲੇ ਕਿਸਾਨਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ
ਸਮਾਰੋਹ ਦੌਰਾਨ ਡਾ. ਰਾਜ ਕੁਮਾਰ ਨੇ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਨਾ ਲਗਾਉਣ ਸੰਬੰਧੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉੱਤਰੀ ਭਾਰਤ ਖਾਸ ਕਰਕੇ ਪੰਜਾਬ ਵਿੱਚ ਅਕਤੂਬਰ-ਨਵੰਬਰ ਮਹੀਨੇ ਝੋਨੇ ਦੀ ਪਰਾਲੀ ਨੂੰ ਜਲਾਉਣ ਨਾਲ ਪੈਦਾ ਹੋਇਆ ਧੂੰਆਂ ਅਤੇ ਕਾਰਬਨ ਦੇ ਅੱਧ ਜਲੇ ਬਰੀਕ ਕਣ, ਵਾਤਾਵਰਨ ਨੂੰ ਆਪਣੀ ਲਪੇਟ ਵਿੱਚ ਲੈ ਲੈਂਦੇ ਹਨ, ਜਿਸ ਕਰਕੇ ਸਾਹ ਲੈਣ ਵਿੱਚ ਮੁਸ਼ਕਿਲ ਆਉਂਦੀ ਹੈ ਅਤੇ ਆਵਾਜਾਈ ਦੌਰਾਨ ਦੁਰਘਟਨਾਵਾਂ ਵੀ ਹੁੰਦੀਆਂ ਹਨ। ਉਨਾਂ ਕਿਹਾ ਕਿ ਇੱਕ ਟਨ ਪਰਾਲੀ ਸਾੜਨ ਨਾਲ 60 ਕਿਲੋਗ੍ਰਾਮ ਕਾਰਬਨ ਡਾਈਆਕਸਾਈਡ, 199 ਕਿਲੋਗ੍ਰਾਮ ਸਵਾਹ ਅਤੇ 2 ਕਿਲੋਗ੍ਰਾਮ ਸਲਫਰ ਡਾਈਆਕਸਾਈਡ ਵਰਗੀਆਂ ਜਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ। ਜਮੀਨ ਵਿੱਚ ਮੌਜੂਦ ਸੂਖਮ ਜੀਵਾਣੂ ਪਰਾਲੀ ਸਾੜਨ ਨਾਲ ਪੈਦਾ ਹੁੰਦੀ ਗਰਮੀ ਨਾਲ ਮਰ ਜਾਂਦੇ ਹਨ ਅਤੇ ਜਮੀਨ ਦੀ ਭੌਤਿਕ ਬਣਤਰ ਖਰਾਬ ਹੋ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਬਲਕਿ ਇਸ ਦੀ ਸਾਂਭ ਸੰਭਾਲ ਕਰਕੇ ਪਸ਼ੂਆਂ ਲਈ ਵਰਤੀ ਜਾਵੇ।
ਇਸ ਮੌਕੇ ਡਾ. ਕੁਲਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਨਵਾਂਸ਼ਹਿਰ ਨੇ ਦੱਸਿਆ ਕਿ ਕੌਮੀ ਗ੍ਰੀਨ ਟ੍ਰਿਬਿਊਨਲ ਵਲੋਂ ਵਾਤਾਵਰਣ ਤੇ ਮਨੁੱਖੀ ਸਿਹਤ ਨੂੰ ਫਸਲਾਂ ਦੀ ਰਹਿੰਦ ਖੂੰਹਦ ਸਾੜਨ ਨਾਲ ਹੁੰਦੇ ਨੁਕਸਾਨ ਉੱਤੇ ਡੂੰਘੀ ਚਿੰਤਾ ਪ੍ਰਗਟਾਈ ਗਈ ਹੈ। ਇਸ ਕਰਕੇ ਇਸ ਸੰਸਥਾ ਵਲੋਂ ਖੇਤਾਂ ਵਿੱਚ ਪਰਾਲੀ ਸਾੜਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ ਅਤੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਜੁਰਮਾਨਾ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਬਿਨਾ ਜਲਾਏ ਅਤੇ ਖੇਤ ਨੂੰ ਬਿਨਾ ਵਾਹੇ ਕਣਕ ਦੀ ਸੁਪਰਸੀਡਰ ਮਸ਼ੀਨ ਨਾਲ ਬਿਜਾਈ ਕੀਤੀ ਜਾ ਸਕਦੀ ਹੈ। ਉਹਨਾਂ ਨੇ ਖੇਤੀਬਾੜੀ ਵਿੱਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਅਤੇ ਸੰਦਾਂ ਦੀ ਵਰਤੋਂ ਅਤੇ ਸਾਂਭ ਸੰਭਾਲ ਸੰਬੰਧੀ ਵੀ ਕਿਸਾਨਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਕਮਲਦੀਪ ਸਿੰਘ ਸੰਘਾ ਪੀ.ਡੀ ਆਤਮਾ ਨੇ ਕਿਸਾਨਾਂ ਨੂੰ ਸਬਜੀਆਂ ਦੀ ਘਰੇਲੂ ਬਗੀਚੀ ਲਗਾਉਣ ਵਾਸਤੇ ਪ੍ਰੇਰਿਤ ਕੀਤਾ। ਇਸ ਮੌਕੇ ਸਰਬਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ, ਡਾ. ਪਰਮਵੀਰ ਕੌਰ ਡੀ.ਪੀ.ਡੀ ਆਤਮਾ, ਜਸਵਿੰਦਰ ਕੌਰ ਏ.ਟੀ.ਐਮ, ਸ੍ਰੀਮਤੀ ਕ੍ਰਿਸ਼ਨਾ ਦੇਵੀ ਅਗਾਂਹ ਵਧੂ ਕਿਸਾਨ ਸ੍ਰੀ ਹਰਮੀਤ ਸਿੰਘ ਗੁੱਜਰਪੁਰ ਕਲਾਂ, ਸੰਦੀਪ ਸਿੰਘ ਭੰਗਲ ਕਲਾਂ, ਓਮ ਲਾਲ ਸ਼ਮਸਪੁਰ, ਰਣਜੀਤ ਸਿੰਘ ਅਮਰਗੜ, ਸੋਮਨਾਥ ਹੁਸੈਨਪੁਰ, ਜਗਜੀਤ ਸਿੰਘ ਬਰਨਾਲਾ ਕਲਾਂ, ਚਰਨਜੀਤ ਸਿੰਘ ਹਿਆਲਾ, ਕੁਲਵੀਰ ਸਿੰਘ ਹੰਸਰੋਂ, ਗੁਰਦੀਪ ਸਿੰਘ ਸਜਾਵਲਪੁਰ,ਪਰਮਜੀਤ ਸਿੰਘ ਉਟਾਲ ਆਦਿ ਹਾਜਰ ਸਨ।
ਸਹਿਕਾਰੀ ਸਭਾਵਾਂ ਰਾਹੀਂ ਸਰਕਾਰੀ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੇ ਹਰ ਇਕ ਨੂੰ ਪਹੁੰਚਾਉਣ ਲਈ ਯੋਗ ਉਪਰਾਲੇ ਕੀਤੇ ਜਾਣ: ਡਿਪਟੀ ਕਮਿਸ਼ਨਰ
ਨਵਾਂਸ਼ਹਿਰ, 23 ਨਵੰਬਰ:- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ ਦੀ ਮੀਟਿੰਗ ਕਰਦਿਆਂ ਪਿਛਲੀ ਮੀਟਿੰਗ ਦੌਰਾਨ ਕਾਰਵਾਈ ਦੀ ਪ੍ਰਗਤੀ ਵਾਚੀ ਗਈ। ਮੀਟਿੰਗ ਦੀ ਕਨਵਿੰਨਰ ਪਰਮਜੀਤ ਕੌਰ, ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ ਨੇ ਜ਼ਿਲ੍ਹੇ ਦੀਆਂ 142 ਤੋਂ ਵੱਧ ਬਹੁਮੰਤਵੀ ਸਹਿਕਾਰੀ ਸਭਾਵਾ ਵਿੱਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ ਵਲੋਂ ਮੋਨੀਟਰ ਕੀਤੀਆਂ ਜਾਂਦੀਆਂ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੇ ਹਰ ਇਕ ਲੋੜਵੰਦ ਵਿਅਕਤੀ ਤੱਕ ਪਹੁੰਚਾਣ ਲਈ ਯੋਗ ਉਪਰਾਲੇ ਕੀਤੇ ਜਾਣ। ਇਸ ਸਮੇਂ ਭਾਰਤ ਸਰਕਾਰ ਦੀਆਂ ਸਕੀਮਾ ਅਨੁਸਾਰ 140 ਸਹਿਕਾਰੀ ਸਭਾਵਾ ਵਿੱਚ ਕੰਪਿਊਟਰਾਇਜੇਸ਼ਨ ਦਾ ਕੰਮ, 49 ਸਹਿਕਾਰੀ ਸਭਾਵਾਂ ਵਿਚ ਕਾਮਨ ਸਰਵਿਸ ਸੈਂਟਰ ਅਤੇ ਵੱਖ-2 ਸਭਾਵਾਂ ਵਿੱਚ ਪੈਟਰੋਲ ਪੰਪ/ਡੀਜਲ ਪੰਪ/ਜਨਔਸ਼ਧੀ ਕੇਂਦਰਾ ਦਾ ਕੰਮ ਚਲਾਉਣ ਦੀ ਪ੍ਰੀਕ੍ਰਿਆ ਸ਼ੁਰੂ ਕਰ ਦਿਤੀ ਗਈ ਹੈ।ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਰਾਜੀਵ ਵਰਮਾ, ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਦੇ ਵੈਟਰਨਰੀ ਅਫ਼ਸਰ ਡਾ. ਅੱਛਰ ਸਿੰਘ, ਡੇਅਰੀ ਵਿਕਾਸ ਵਿਭਾਗ ਦੇ ਡੀ.ਡੀ-1 ਰਾਮ ਸ਼ਰਨ, ਮੱਛੀ ਪਾਲਣ ਵਿਭਾਗ ਦੇ ਏ.ਡੀ.ਐਫ. ਰਾਜੀਵ ਕੁਮਾਰ, ਖੇਤੀਬਾੜੀ ਅਫ਼ਸਰ ਨਰੇਸ਼ ਕਟਾਰੀਆ, ਕੇਂਦਰੀ ਸਹਿਕਾਰੀ ਬੈਂਕ ਦੇ ਸੀਨੀਅਰ ਮੈਨੇਜਰ ਕਮਲ ਕੁਮਾਰ ਗੋਗਨਾ, ਏ.ਜੀ.ਐਮ ਨਬਾਰਡ, ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾ ਬਲਾਚੌਰ ਜੋਗਿੰਦਰ ਪਾਲ, ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾ ਨਵਾਂਸ਼ਹਿਰ ਹਰਪ੍ਰੀਤ, ਦੀ ਨਵਾਂਸ਼ਹਿਰ ਸਹਿਕਾਰੀ ਖੰਡ ਮਿਲ ਦੇ ਅਧਿਕਾਰੀ ਸੁਖਪਾਲ, ਮਾਰਕਫੈਡ ਤੋਂ ਅਨਿਲ ਕੁਮਾਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜਰ ਸਨ।
Fwd: -ਡਿਪਟੀ ਕਮਿਸ਼ਨਰ ਨੇ ਕੀਤਾ ਸ਼ੂਗਰ ਮਿੱਲ ਦਾ ਕੀਤਾ ਦੌਰਾ
ਨਵਾਂਸ਼ਹਿਰ, 22 ਨਵੰਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ੂਗਰ ਮਿੱਲ ਦਾ ਦੌਰਾ ਕੀਤਾ। ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ ਪਾਵਰ ਪਲਾਂਟ ਵਲੋਂ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ 24 ਨਵੰਬਰ 2023 ਤੱਕ ਸ਼ੂਗਰ ਮਿੱਲ ਦਾ ਕੰਮ ਸ਼ੁਰੂ ਹੋ ਜਾਵੇਗਾ। ਇਸ ਤੋਂ ਪਹਿਲਾਂ ਸ਼ੂਗਰ ਮਿੱਲ ਵਿੱਚ ਧੂਏ ਦੇ ਨਿਕਾਸ ਸਬੰਧੀ ਲਗਾਏ ਗਏ ਪ੍ਰੋਜੈਕਟ ਦਾ ਵੀ ਨਿਰੀਖਣ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ ਨਵਾਂਸ਼ਹਿਰ ਡਾ. ਸ਼ਿਵਰਾਜ ਸਿੰਘ ਬੱਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਮਿੱਲ ਦੇ ਵਿੱਚ ਗੰਨਾ ਲੈ ਕੇ ਆਉਣ ਵਾਲੇ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਲੈਣ ਉਪਰੰਤ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਪੰਜਾਬ ਗੁੱਡ ਗਵਰਨੈਂਸ ਫੈਲੋ ਸੰਜਨਾ ਸਕਸੈਨਾ, ਕਾਰਜਕਾਰੀ ਇੰਜੀਨੀਅਰ ਪਾਵਰ ਪਲਾਂਟ, ਮੈਨੇਜਰ ਸ਼ੂਗਰਫੈੱਡ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
Fwd: - ਡਿਪਟੀ ਕਮਿਸ਼ਨਰ ਨੇ 32 ਮਾਲ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
- ਡਿਪਟੀ ਕਮਿਸ਼ਨਰ ਨੇ 32 ਮਾਲ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਨਵਾਂਸ਼ਹਿਰ, 22 ਨਵੰਬਰ,- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਨਵ-ਨਿਯੁਕਤ 32 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਬਣਾਉਣ ਲਈ ਸੂਬੇ ਵਿੱਚ 1090 ਮਾਲ ਪਟਵਾਰੀਆਂ ਦੀ ਭਰਤੀ ਕੀਤੀ ਗਈ ਹੈ, ਜਿਸ ਤਹਿਤ ਅੱਜ ਜ਼ਿਲ੍ਹੇ ਵਿੱਚ 32 ਹੋਰ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਨਵ-ਨਿਯੁਕਤ ਪਟਵਾਰੀ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਮਾਨਦਾਰੀ 'ਤੇ ਸਖ਼ਤ ਮਿਹਨਤ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ।
Fwd: -ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ 'ਚ ਲਿਖੇ ਜਾਣ ਸੰਬੰਧੀ ਦੁਕਾਨਦਾਰਾਂ ਨੂੰ ਕੀਤਾ ਜਾਗਰੂਕ
ਲੇਬਰ ਅਫ਼ਸਰ ਰਣਦੀਪ ਸਿੰਘ ਅਤੇ ਭਾਸ਼ਾ ਅਫ਼ਸਰ ਸੰਦੀਪ ਸਿੰਘ ਨੇ ਦੁਕਾਨਾਂ ਦੇ ਬੋਰਡ ਗੁਰਮੁਖੀ ਲਿਪੀ 'ਚ ਲਿਖੇ ਜਾਣ ਸੰਬੰਧੀ ਦੁਕਾਨਦਾਰਾਂ ਨੂੰ ਕੀਤਾ ਜਾਗਰੂਕ
ਨਵਾਂਸ਼ਹਿਰ, 22 ਨਵੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਅਤੇ ਪੂਰਾ ਮਾਣ- ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਦੀਆਂ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਦੇ ਨਾਲ਼ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਸੀ ਕਿ ਅਜਿਹਾ ਕਰਦੇ ਸਮੇਂ ਸਭ ਤੋਂ ਉੱਪਰ ਪੰਜਾਬੀ ਭਾਸ਼ਾ/ ਗੁਰਮੁਖੀ ਲਿਪੀ ਵਿੱਚ ਲਿਖਿਆ ਜਾਵੇ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿੱਚ ਲਿਖਣਾ ਹੋਵੇ ਤਾਂ ਹੇਠਾਂ ਦੂਸਰੀ ਭਾਸ਼ਾ ਵਿੱਚ ਲਿਖਿਆ ਜਾਵੇ। ਇਹਨਾਂ ਹਦਾਇਤਾਂ ਵਿੱਚ ਸਰਕਾਰੀ ਅਦਾਰਿਆਂ ਤੋਂ ਇਲਾਵਾ ਗ਼ੈਰ- ਸਰਕਾਰੀ, ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ ਵੀ ਆਪੋ-ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਭਾਸ਼ਾ ਅਫ਼ਸਰ ਸੰਦੀਪ ਸਿੰਘ ਅਤੇ ਲੇਬਰ ਅਫ਼ਸਰ ਰਣਦੀਪ ਸਿੰਘ ਨੇ ਨਵਾਂਸ਼ਹਿਰ ਵਿਖੇ ਦੁਕਾਨਦਾਰਾਂ ਨੂੰ ਦੁਕਾਨਾਂ ਦੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਲਈ ਜਾਗਰੂਕ ਕੀਤਾ। ਜ਼ਿਲ੍ਹਾ ਭਾਸ਼ਾ ਅਫ਼ਸਰ ਸੰਦੀਪ ਸਿੰਘ ਨੇ ਜ਼ਿਲ੍ਹਾ ਵਾਸੀਆਂ ਅਤੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਇਸ ਕਾਰਜ ਲਈ ਪੂਰਨ ਸਹਿਯੋਗ ਦਿੱਤਾ ਜਾਵੇ। ਸੂਚਨਾ ਅਤੇ ਮੁੱਖ ਬੋਰਡ ਲਿਖਣ ਸਮੇਂ ਪੰਜਾਬੀ ਸ਼ਬਦ-ਜੋੜਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਮੌਕੇ 'ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਤੇ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਅਤੇ ਪੁਲਿਸ ਕਰਮਚਾਰੀਆਂ ਵੀ ਨਾਲ ਸਨ।