1 ਦਸੰਬਰ ਤੋਂ ਲਗਾਇਆ ਜਾਵੇਗਾ ਖੁੰਬਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸਬੰਧੀ ਸਿਖਲਾਈ ਕੋਰਸ

ਚਾਹਵਾਨ ਅਧਾਰ ਕਾਰਡ ਤੇ ਪਾਸਪੋਰਟ ਸਾਈਜ਼ ਫੋਟੋ ਲੈ ਕੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਰ ਸਕਦੇ ਹਨ ਪਹੁੰਚ
ਨਵਾਂਸ਼ਹਿਰ,29 ਨਵੰਬਰ - ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਦਾ ਆਯੋਜਨ 1 ਤੋਂ 7 ਦਸੰਬਰ ਤੱਕ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਮਾਹਿਰਾਂ ਵੱਲੋਂ ਵਿਸਥਾਰ ਨਾਲ ਖੁੰਬਾਂ ਦੀ ਕਾਸ਼ਤ ਬਾਰੇ ਸਾਰੇ ਤਕਨੀਕੀ ਪਹਿਲੂ- ਵੱਖ-ਵੱਖ ਕਿਸਮਾਂ ਦੀਆਂ ਖੁੰਬਾਂ, ਕੰਪੋਸਟ ਦੀ ਤਿਆਰੀ, ਬਿਜਾਈ, ਕੇਸਿੰਗ, ਖੁੰਬਾਂ ਦੇ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ, ਤੁੜਾਈ ਅਤੇ ਮੰਡੀਕਰਨ ਸਾਂਝੇ ਕੀਤੇ ਜਾਣਗੇ। ਕੋਰਸ ਪੂਰਾ ਹੋਣ ਉਪਰੰਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵੱਲੋ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਚਾਹਵਾਨ ਸਿਖਿਆਰਥੀ 1 ਦਸੰਬਰ ਨੂੰ ਸਵੇਰੇ 10 ਵਜੇ ਆਪਣੇ ਅਧਾਰ ਕਾਰਡ ਦੀ ਫੋਟੋ ਕਾਪੀ ਅਤੇ ਪਾਸਪੋਰਟ ਫੋਟੋ ਲੈ ਕੇ ਕੇਂਦਰ ਵਿਖੇ ਪਹੁੰਚਣ ਸਕਦੇ ਹਨ।