ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਬੰਗਾ 03 ਨਵੰਬਰ () ਸਮੂਹ ਸਾਧ ਸੰਗਤ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਤੇ ਉਤਸ਼ਾਹ  ਭਾਵਨਾ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਮਨਾਇਆ ਗਿਆ  ਗੁਰਦੁਆਰਾ ਸਾਹਿਬ ਵਿਖੇ ਹੋਏ ਗੁਰਮਤਿ ਸਮਾਗਮ ਵਿਚ ਅੱਜ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਸਜੇ ਦੀਵਾਨ ਵਿਚ ਭਾਈ ਬਲਵਿੰਦਰ ਸਿੰਘ ਜੀ ਲਾਡੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਨੇ ਇਕੱਤਰ ਸੰਗਤਾਂ ਨੂੰ ਧੰਨ ਧੰਨ ਗੁਰੂ ਰਾਮ ਦਾਸ ਜੀ ਸਾਹਿਬ ਜੀ ਦੀ ਉਚਾਰਣ ਕੀਤੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ  ਗੁ: ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੇ ਕੀਰਤਨੀ ਜਥੇ ਨੇ ਵੀ ਹਾਜ਼ਰੀਆਂ ਭਰੀਆਂ ਸਮਾਗਮ ਵਿਚ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਸੰਗਤਾਂ ਨੂੰ ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਢਾਲ ਕੇ ਲੋਕ ਸੇਵਾ ਦੇ ਕਾਰਜਾਂ ਵਿਚ ਜੁੱਟਣਾ ਚਾਹੀਦਾ ਹੈਸਟੇਜ ਸੰਚਾਲਨ ਕਰਦਿਆਂ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਹਨਾਂ ਦੀ ਬਾਣੀ  ਬਾਰੇ ਚਾਣਨਾ ਪਾਇਆ   ਇਸ ਮੌਕੇ ਦਾਨੀ ਸੰਗਤਾਂ ਦਾ ਸਨਮਾਨ ਵੀ ਕੀਤਾ ਗਿਆ   ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਪ੍ਰੌ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ,  ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ,  ਮਹਿੰਦਰਪਾਲ ਸਿੰਘ ਸੁਪਰਡੈਂਟ,  ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰਮਨਦੀਪ ਕੌਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ , ਟਰੱਸਟ ਅਧੀਨ ਚੱਲਦੇ ਅਦਾਰਿਆਂ ਦੇ ਮੁੱਖੀ, ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ

ਫੋਟੋ ਕੈਪਸ਼ਨ :   ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਏ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦੀਆਂ ਤਸਵੀਰਾਂ