ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਢਾਹਾਂ-ਕਲੇਰਾਂ ਸਕੂਲ ਦੀ ਸਾਲਾਨਾ ਦੋ ਦਿਨਾਂ ਇੰਟਰਹਾਊਸ ਸਪੋਰਟਸ ਮੀਟ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ  ਢਾਹਾਂ-ਕਲੇਰਾਂ  ਸਕੂਲ  ਦੀ ਸਾਲਾਨਾ ਦੋ ਦਿਨਾਂ ਇੰਟਰਹਾਊਸ ਸਪੋਰਟਸ ਮੀਟ ਦਾ ਕੀਤਾ ਉਦਘਾਟਨ

ਸਕੂਲ ਵਿਚ ਸਟੇਡੀਅਮ ਦੀ ਸਥਾਪਨਾ ਲਈ ਪੰਜ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ


ਬੰਗਾ  24 ਨਵੰਬਰ  : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸਾਲਾਨਾ ਦੋ ਦਿਨਾਂ ਇੰਟਰ ਹਾਊਸ ਸਪਰੋਟਸ ਮੀਟ ਦਾ ਉਦਘਾਟਨ ਮਾਣਯੋਗ ਸ. ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਸਰਕਾਰ ਨੇ ਕੀਤਾ। ਇਸ ਮੌਕੇ ਉਹਨਾਂ ਦਾ ਸਹਿਯੋਗ  ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਪ੍ਰਿੰਸੀਪਲ ਵਨੀਤਾ ਚੋਟ, ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿਖਿਆ ਅਤੇ ਹੋਰ ਪਤਵੰਤੇ ਸੱਜਣਾਂ  ਨੇ  ਦਿੱਤਾ।
ਉਦਾਘਟਨੀ ਸਮਾਗਮ ਵਿਚ  ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਸ. ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਸਰਕਾਰ ਨੇ ਕਿਹਾ ਕਿ ਖੇਡਾਂ ਸਾਡੇ ਸਰੀਰ, ਸਾਡੀ ਸਿਹਤ, ਸਾਡੇ ਸਮਾਜ ਦੀ ਤਰੱਕੀ ਲਈ ਬਹੁਤ ਜ਼ਰੂਰੀ ਹਨ। ਉਹਨਾਂ ਨੇ ਪੜ੍ਹਾਈ ਦੇ ਨਾਲ ਨਾਲ ਸਮੂਹ ਵਿਦਿਆਰਥੀਆਂ ਨੂੰ ਚੰਗੇ ਖਿਡਾਰੀ ਬਣਨ ਲਈ ਪ੍ਰੇਰਿਤ ਕੀਤਾ ਅਤੇ ਸਾਲਾਨਾ ਖੇਡਾਂ  ਆਰੰਭ ਕਰਨ ਦਾ ਐਲਾਨ ਕੀਤਾ । ਇਸ ਮੌਕੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਜੀ ਨੂੰ ਯਾਦ ਕਰਦੇ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਕਿਹਾ ਕਿ ਸਮੂਹ ਐਨ ਆਰ ਆਈ ਵੀਰਾਂ ਵਲੋਂ ਸੰਸਥਾ ਦੀ ਤਰੱਕੀ ਅਤੇ ਵਿਕਾਸ ਵਿਚ ਅਹਿਮ ਯੋਗਦਾਨ ਪਾਇਆ ਹੈ ਅਤੇ ਇਸ ਲਈ ਉਹ ਵਧਾਈ ਦੇ ਪਾਤਰ ਹਨ । ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵੀ ਖੇਡਾਂ ਦੀ ਮਹੱਤਤਾ ਨੂੰ ਜਾਣਦੇ ਹੋਏ ਪੂਰੇ ਪੰਜਾਬ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਉੱਦਮ ਕਰ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਢਾਹਾਂ ਕਲੇਰਾਂ ਸਕੂਲ ਵਿਖੇ ਸਟੇਡੀਅਮ ਦੀ ਸਥਾਪਨਾ ਕਰਨ ਲਈ ਪੰਜ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ।
ਇਸ ਤੋਂ ਪਹਿਲਾਂ ਸਮਾਗਮ ਵਿਚ ਸਕੂਲ ਪ੍ਰਬੰਧਕ  ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਅਤੇ  ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿਖਿਆ ਨੇ ਮੁੱਖ ਮਹਿਮਾਨ ਤੇ ਪਤਵੰਤੇ ਸੱਜਣਾਂ ਨੂੰ ਜੀ ਆਇਆ ਕਿਹਾ ਅਤੇ ਸਕੂਲ ਦੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਲਈ  ਸਕੂਲ ਵਿਚ ਵਿਸ਼ੇਸ਼ ਤੌਰ ਤੇ ਪੁੱਜਣ ਲਈ ਧੰਨਵਾਦ ਕੀਤਾ । ਇਸ ਮੌਕੇ  ਸ਼ਾਨਦਾਰ ਮਾਰਚ ਪਾਸਟ ਹੋਇਆ ਅਤੇ ਖਿਡਾਰੀਆਂ ਨੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ। ਖੇਡਾਂ ਨੂੰ ਖੇਡ ਦੀ ਭਾਵਨਾ ਨਾਲ ਖੇਡਣ ਦੀ ਸੁੰਹ ਚੁਕਣ ਦੀ ਰਸਮ ਨੈਸ਼ਨਲ ਪੱਧਰ ਦੀ ਵੇਟ ਲਿਫਟਰ ਹਰਜੋਤ ਕੌਰ  ਨੇ ਨਿਭਾਈ । ਖੇਡਾਂ ਦੇ ਪਹਿਲੇ ਦਿਨ 100 ਮੀਟਰ, 200 ਮੀਟਰ, 400ਮੀਟਰ, ਲੌਂਗ ਜੰਪ, ਸ਼ਾਟਪੁੱਟ, ਤਿੰਨ ਟੰਗੀ ਦੌੜ ਅਤੇ ਬੋਰੀ  ਦੌੜ ਦੇ ਮੁਕਾਬਲੇ ਹੋਏ । ਇਸ ਮੌਕੇ ਸੂਬਾ ਪੱਧਰ 'ਤੇ ਸਕੂਲ ਦਾ ਨਾਮ ਰੋਸ਼ਨ ਕਰਨ ਵਾਲੇ  ਵੇਟ ਲਿਫਟਰਾਂ ਹਰਜੋਤ ਕੌਰ ਅਤੇ ਹਰਜੋਤ ਸਿੰਘ ਦਾ ਵਿਸ਼ੇਸ਼ ਸਨਮਾਨ ਵੀ  ਮੁੱਖ ਮਹਿਮਾਨ ਸ. ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਸਰਕਾਰ ਨੇ ਆਪਣੇ ਕਰ ਕਮਲਾਂ ਨਾਲ  ਕੀਤਾ।  ਇਸ ਦੋ ਦਿਨਾ ਸਾਲਾਨਾ ਇੰਟਰ ਹਾਊਸ ਸਪੋਰਟਸ ਮੁਕਾਬਲਿਆਂ ਭਾਗ ਲੈਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਲਈ  ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਬਲਬੀਰ ਕਰਨਾਣਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ,  ਪਰਮਜੀਤ ਸਿੰਘ ਰਾਏਪੁਰ ਮੈਂਬਰ ਐਸ ਜੀ ਪੀ ਸੀ, ਜਸ਼ਨਜੀਤ ਸਿੰਘ ਐਸ ਡੀ. ਐਮ. ਬੰਗਾ, ਡੀ. ਐਸ. ਪੀ ਸ਼ਹਿਬਾਜ਼ ਸਿੰਘ, ਗੁਰਵਿੰਦਰ ਕੌਰ ਸਰਹਾਲ ਪਤਨੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ , ਰੌਬੀ ਕੰਗ ਯੂਥ ਆਗੂ, ਸੁਰਿੰਦਰ ਢੀਂਡਸਾ ਬਲਾਕ ਪ੍ਰਧਾਨ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਸਮਾਜ ਸੇਵਕ ਗੁਰਦੀਪ ਸਿੰਘ ਢਾਹਾਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਲਾਲ ਚੰਦ ਔਜਲਾ ਟੂਰਨਾਮੈਂਟ ਕੁਆਰਡੀਨੇਟਰ,  ਜਸਬੀਰ ਕੌਰ ਡੀ ਪੀ ਈ  ਤੋਂ ਇਲਾਵਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼, ਸਕੂਲ ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ¸ਕਲੇਰਾਂ ਵਿਖੇ ਆਰੰਭ ਹੋਈ ਸਪੋਰਟਸ ਮੀਟ ਦੀਆਂ ਝਲਕੀਆਂ