ਟਰੈਫਿਕ ਨਿਯਮਾਂ ਸਬੰਧੀ ਵਾਹਨਾ ਚਾਲਕਾਂ ਨੂੰ ਹੋਣੀ ਚਾਹੀਦੀ ਹੈ ਪੂਰੀ ਜਾਣਕਾਰੀ : ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 3 ਨਵੰਬਰ :   ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਰੋਟਰੀ ਕਲੱਬ ਨਵਾਂਸ਼ਹਿਰ ਵੱਲੋਂ ਕਰਵਾਏ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾਉਨ੍ਹਾਂ ਕਿਹਾ ਕਿ ਵਾਹਨ ਚਾਲਕਾ ਨੂੰ ਟਰੇਨਿਕ ਨਿਯਮਾਂ ਸਬੰਧੀ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ। ਸੜਕ ਦੁਰਘਟਨਾਵਾਂ ਨੂੰ ਰੋਕਣ ਵਿੱਚ ਟਰੈਫਿਕ ਨਿਯਮ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਜਦੋਂ ਅਸੀਂ ਟਰੈਫਿਕ ਨਿਯਮਾਂ ਦੀ ਅਣਦੇਖੀ ਕਰਦੇ ਹਾਂ ਤਾਂ ਸੜਕ ਦੁਰਘਟਨਾਵਾਂ ਦੇ ਸ਼ਿਕਾਰ ਹੋ ਜਾਂਦੇ ਹਾਂ।

ਉਨ੍ਹਾਂ ਕਿਹਾ ਕਿ ਟ੍ਰੈਫਿਕ ਚਿੰਨ੍ਹ ਸਾਡੇ ਸੜਕ ਸੁਰੱਖਿਆ ਪ੍ਰੋਗਰਾਮ ਦਾ ਇੱਕ ਬਹੁਤ ਮਹੱਤਵਪੂਰਨ ਹਿੱਸਾ ਹਨਸਾਡੇ ਵਿੱਚੋਂ ਜ਼ਿਆਦਾਤਰ ਅਤੇ ਨੌਜਵਾਨ ਸਾਰੇ ਟ੍ਰੈਫਿਕ ਚਿੰਨ੍ਹਾਂ ਤੋਂ ਜਾਣੂ ਨਹੀਂ ਹਨ। ਉਨ੍ਹਾਂ ਕਿਹਾ ਵੱਖ-ਵੱਖ ਦੇਸ਼ਾਂ ਵਿੱਚ ਵੱਖੋ-ਵੱਖਰੇ ਟ੍ਰੈਫਿਕ ਪ੍ਰਣਾਲੀਆਂ ਕਾਰਨ, ਜਦੋਂ ਲੋਕ ਕਈ ਵਾਰ ਭਾਰਤ ਵਾਪਸ ਆ ਕੇ ਵਾਹਨ ਚਲਾਉਂਦੇ ਹਨ, ਉਨ੍ਹਾਂ ਨੂੰ ਗੱਡੀ ਚਲਾਉਣ ਵਿੱਚ ਮੁਸ਼ਕਲ ਆਉਂਦੀ ਹੈ। ਇਸ ਮੌਕੇ 'ਤੇ ਰੋਟਰੀ ਕਲੱਬ ਦੇ ਮੈਂਬਰ ਮੌਜੂਦ ਸਨ।