-ਨੌਜਵਾਨਾਂ ਵਲੋਂ ਨਸ਼ਿਆਂ ਖਿਲਾਫ ਸੰਦੇਸ਼ ਦਿੰਦੇ ਹੋਏ ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਤੋਂ ਕੱਢੀ ਗਈ ਮੋਟਰਸਾਈਕਲ ਰੈਲੀ
ਨਵਾਂਸ਼ਹਿਰ, 29 ਨਵੰਬਰ :ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਐਂਟੀ ਡਰੱਗ ਕੰਪੇਨ ਦੇ ਤਹਿਤ ਕੇ.ਸੀ ਕਾਲਜ ਨਵਾਂਸ਼ਹਿਰ ਵਿਖੇ ਨਸ਼ਿਆਂ ਦੇ ਖਿਲਾਫ ਪੈਨਲ ਡਿਸਕਸ਼ਨ ਕਰਵਾਇਆ ਗਿਆ। ਇਸ ਤੋਂ ਪਹਿਲਾਂ ਨਸ਼ਿਆਂ ਦੇ ਖਿਲਾਫ ਜ਼ਿਲ੍ਹੇ ਦੀਆਂ ਤਿੰਨੋਂ ਸਬ ਡਵੀਜ਼ਨਾਂ ਨਵਾਂਸ਼ਹਿਰ ਵਿਖੇ ਦੁਸਹਿਰਾ ਗਰਾਊਂਡ ਰਾਹੋਂ, ਸਬ ਡਵੀਜ਼ਨ ਬੰਗਾ ਵਿਖੇ ਖਟਕੜ ਕਲਾਂ ਅਤੇ ਸਬ ਡਵੀਜ਼ਨ ਬਲਾਚੌਰ ਵਿਖੇ ਲੈਂਬਰਿਨ ਯੂਨੀਵਰਸਿਟੀ ਰੈਲ ਮਾਜਰਾ ਤੋਂ ਮੋਟਰਸਾਈਕਲ ਰੈਲੀ ਕੱਢੀ ਗਈ ਜਿਸ ਵਿੱਚ ਨੌਜਵਾਨਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਇਹ ਮੋਟਰਸਾਈਕਲ ਰੈਲੀ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਤੋਂ ਹੁੰਦੀ ਹੋਈ ਕੇ.ਸੀ ਕਾਲਜ ਨਵਾਂਸ਼ਹਿਰ ਵਿਖੇ ਸਮਾਪਤ ਹੋਈ। ਇਸ ਤੋਂ ਬਾਅਦ ਕਾਲਜ ਵਿਖੇ ਪੈਨਲ ਡਿਸਕਸ਼ਨ ਅਤੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਐਸ.ਐਸ.ਪੀ. ਡਾ. ਅਖਿਲ ਚੌਧਰੀ ਸ਼ਾਮਲ ਹੋਏ।
ਪੈਨਲ ਡਿਸਕਰਸ਼ਨ ਦੇ ਵਿੱਚ ਜ਼ਿਲ੍ਹਾ ਮਨੋਵਿਗਿਆਨੀ ਡਾ. ਰਾਜਨ ਸ਼ਾਸ਼ਤਰੀ, ਕੈਂਪਸ ਡਾਇਰੈਕਟਰ ਡਾ. ਰਸ਼ਮੀ ਗੁਜਰਾਤੀ, ਬੀ.ਐਡ ਦੇ ਪ੍ਰਿੰਸੀਪਲ ਡਾ. ਕੁਲਜਿੰਦਰ ਕੌਰ, ਪੁਲਿਸ ਵਿਭਾਗ ਤੋਂ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਮੈਡਮ ਸੰਦੀਪ ਕੌਰ, ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਨੇ ਨੌਜਵਾਨਾਂ ਅਤੇ ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਦਾ ਉਤਰ ਦਿੰਦੇ ਹੋਏ ਨਸ਼ਿਆਂ ਤੋਂ ਦੂਰ ਰਹਿਣ ਦੇ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਆਜ਼ਾਦ ਰੰਗ ਕਲਾ ਮੰਚ ਫਗਵਾੜਾ ਦੇ ਕਲਾਕਾਰਾਂ ਨੇ 'ਦੀਪਾ' ਨਾਮਕ ਨਾਟਕ ਦਾ ਮੰਚਨ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ।
ਇਸ ਦੌਰਾਨ ਐਸ.ਐਸ.ਪੀ ਡਾ. ਅਖਿਲ ਚੌਧਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਿਸ ਤਰ੍ਹਾਂ ਕਿ ਨਾਟਕ ਵਿੱਚ ਦੱਸਿਆ ਗਿਆ ਸੀ ਕਿ ਮਾਪਿਆਂ ਦਾ ਵਿਦਿਆਰਥੀ ਜੀਵਨ ਦੇ ਵਿਚ ਅਹਿੰਮ ਰੋਲ ਹੁੰਦਾ ਹੈ। ਬੱਚਿਆਂ ਨੂੰ ਆਪਣੇ ਮਾਪਿਆਂ ਤੋਂ ਕੋਈ ਵੀ ਗੱਲ ਛੁਪਾਉਣੀ ਨਹੀਂ ਚਾਹੀਦੀ, ਜੇਕਰ ਬੱਚੇ ਕਿਸੇ ਮੁਸੀਬਤ ਵਿੱਚ ਫੱਸ ਜਾਂਦੇ ਹਨ ਤਾਂ ਮਾਪਿਆਂ ਦੀ ਸਲਾਹ ਲੈਣੀ ਚਾਹੀਦੀ ਹੈ, ਕਿਉਂਕਿ ਅਸਲ ਜਿੰਦਗੀ ਵਿੱਚ ਉਹ ਹੀ ਸੱਚੇ ਮਿੱਤਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਤੋਂ ਬਾਅਦ ਸਕੂਲੀ ਅਤੇ ਕਾਲਜ ਪੱਧਰ 'ਤੇ ਅਧਿਆਪਕ ਹੀ ਮੁੱਖ ਭੂਮਿਕਾ ਨਿਭਾਉਂਦੇ ਹਨ। ਅਧਿਆਪਕਾਂ ਨੂੰ ਸ਼ੁਰੂਆਤ ਵਿੱਚ ਹੀ ਵਿਦਿਆਰਥੀਆਂ ਦਾ ਪਤਾ ਲੱਗ ਜਾਂਦਾ ਹੈ ਕਿ ਉਹ ਕਿਸ ਸੰਗਤ ਵਿੱਚ ਜਾ ਰਿਹਾ ਹੈ। ਜੇਕਰ ਬੱਚਾ ਗਲਤ ਸੰਗਤ ਵਿੱਚ ਪੈ ਜਾਂਦਾ ਹੈ ਤਾਂ ਅਧਿਆਪਕਾਂ ਨੂੰ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਬੱਚਿਆਂ ਨੂੰ ਮਾੜੀ ਸੰਗਤ ਵਿੱਚੋਂ ਕੱਢਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਵਿਦਿਆਰਥੀ ਜੀਵਨ ਦੇ ਵਿੱਚ ਆਪਣਾ ਇਕ ਟੀਚਾ ਰੱਖਣਾ ਚਾਹੀਦਾ ਹੈ ਅਤੇ ਉਸਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਰੁਚੀ ਅਨੁਸਾਰ ਕੋਈ ਵੀ ਇਕ ਖੇਡ ਅਪਣਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਖੇਡਾਂ ਨੂੰ ਆਪਣੇ ਜੀਵਨ ਵਿੱਚ ਸ਼ਾਮਲ ਕਰਦੇ ਹਾਂ ਤਾਂ ਅਸੀਂ ਨਸ਼ਿਆਂ ਵਰਗੀਆਂ ਨਾਮੁਰਾਦ ਬਿਮਾਰੀਆਂ ਤੋਂ ਬਚ ਸਕਦੇ ਹਾਂ। ਉਨ੍ਹਾਂ ਕਿਹਾ ਕਿ ਨਸ਼ਿਆਂ 'ਤੇ ਠੱਲ੍ਹ ਪਾਉਣ ਲਈ ਪੁਲਿਸ, ਪ੍ਰਸ਼ਾਸਨ ਅਤੇ ਡਾਕਟਰ ਵੀ ਆਪਣਾ-ਆਪਣਾ ਰੋਲ ਨਿਭਾਉਂਦੇ ਹਨ। ਪੁਲਿਸ ਜਿਥੇ ਨਸ਼ਾ ਤਸਕਰਾਂ 'ਤੇ ਨਕੇਲ ਕੱਸਦੀ ਹੈ,ਉਥੇ ਪ੍ਰਸ਼ਾਸਨ ਵਲੋਂ ਸਮੇਂ ਸਮੇਂ 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ ਅਤੇ ਡਾਕਟਰ ਨਸ਼ੇ ਦੀ ਗ੍ਰਿਫਤ ਵਿਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਦੇ ਵਿੱਚ ਸਹਾਇਤਾਂ ਕਰਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਲੋਂ ਸਮੇਂ ਸਮੇਂ 'ਤੇ ਇਸ ਤਰ੍ਹਾਂ ਦੇ ਜਾਗਰੂਕਤਾ ਸਮਾਗਮ ਕਰਵਾਏ ਜਾਂਦੇ ਹਨ। ਇਸੇ ਕੜੀ ਦੇ ਤਹਿਤ ਆਉਣ ਵਾਲੇ ਸਮੇਂ ਦੇ ਵਿੱਚ ਫੁੱਟਬਾਲ ਮੈਚ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੁਲਿਸ ਵਲੋਂ ਨੌਜਵਾਨਾਂ ਨੂੰ ਆਪਣੇ ਪੈਰਾਂ ਦੇ ਖੜ੍ਹਾ ਕਰਨ ਦੇ ਲਈ ਵੀ ਸਹਾਇਤਾ ਕੀਤੀ ਜਾਂਦੀ ਹੈ ਜਿਸ ਦੇ ਲਈ ਲੋਨ ਆਦਿ ਮੁਹੱਈਆ ਕਰਵਾਉਣ ਦੇ ਵਿੱਚ ਵੀ ਮੱਦਦ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਰਫ ਪਰਚੇ ਦਰਜ ਕਰਕੇ ਹੀ ਪੂਰੀ ਤਰ੍ਹਾਂ ਨਾਲ ਨਸ਼ਿਆਂ ਦਾ ਖਾਤਮਾਂ ਨਹੀਂ ਹੋ ਸਕਦਾ। ਇਸ ਦੇ ਲਈ ਨੌਜਵਾਨਾਂ ਨੂੰ ਵੀ ਨਸ਼ਿਆਂ ਦਾ ਤਿਆਗ ਕਰਨ ਲਈ ਖੁੱਦ ਕਦਮ ਚੁੱਕਣੇ ਚਾਹੀਦੇ ਹਨ।
ਉਨ੍ਹਾਂ ਨੇ ਨਸ਼ੇ ਦੇ ਖਾਤਮੇ ਲਈ ਸਮਾਜ ਨੂੰ ਵੀ ਜਾਗਰੂਕ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਇਲਾਕੇ ਵਿੱਚ ਕੋਈ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਦਾ ਹੈ ਜਾਂ ਨਸ਼ੀਲੇ ਪਦਾਰਥ ਵੇਚਦਾ ਹੈ ਤਾਂ ਇਸ ਦੀ ਸੂਚਨਾ ਐਨ.ਟੀ ਡਰੱਗ ਹੈਲਪਲਾਈਨ ਨੰਬਰ 99883-03232 'ਤੇ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਇਸ ਦੌਰਾਨ ਸਹਾਇਕ ਕਮਿਸ਼ਨਰ ਜਨਰਲ ਡਾ. ਗੁਰਲੀਨ ਕੌਰ ਨੇ ਵੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਪ੍ਰੇਰਿਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ। ਜੇਕਰ ਕੋਈ ਨਸ਼ਿਆਂ ਦੇ ਜਾਲ ਵਿੱਚ ਫੱਸ ਗਿਆ ਹੈ ਤਾਂ ਉਹ ਨਸ਼ਾ ਛੁਡਾਊ ਕੇਂਦਰ ਵਿਚ ਜਾ ਕੇ ਨਸ਼ਾ ਛੱਡਣ ਸਬੰਧੀ ਸਹਾਇਤਾ ਲੈ ਸਕਦਾ ਹੈ। ਇਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਦੇ ਵਿੱਚ ਮਾਹਿਰ ਡਾਕਟਰਾਂ ਅਤੇ ਮਨੋਵਿਗਿਆਨੀ ਮਰੀਜ ਨੂੰ ਚੈਕ ਕਰਕੇ ਮੁਫ਼ਤ ਦਵਾਈ ਦਿੰਦੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਸ ਦੇ ਖਾਤਮੇ ਦੇ ਲਈ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਮੌਕੇ 'ਤੇ ਐਸ.ਪੀ (ਜਾਂਚ) ਡਾ. ਮੁਕੇਸ਼ ਕੁਮਾਰ, ਡੀ.ਐਸ.ਪੀ ਅਮਰ ਨਾਥ, ਡੀ.ਐਸ.ਪੀ ਬੰਗਾ ਸਰਵਨ ਸਿੰਘ ਬੱਲ, ਐਸ.ਐਚ. ਓ ਸਿੱਟੀ ਨਵਾਂਸ਼ਹਿਰ ਨਰੇਸ਼ ਕੁਮਾਰੀ, ਪੰਜਾਬ ਗੁੱਡ ਗਵਰਨੈਂਸ ਫੈਸਲੋ ਸੰਜਨਾ ਸਕਸੈਨਾ ਤੋਂ ਇਲਾਵਾ ਭਾਰੀ ਗਿਣਤੀ ਦੇ ਵਿੱਚ ਨੌਜਵਾਨ ਅਤੇ ਵਿਦਿਆਰਥੀ ਵੀ ਮੌਜੂਦ ਸਨ।