ਕ੍ਰਿਸ਼ੀ ਵਿਗਿਆਨ ਕੇਂਦਰ ਨੇ ਝੋਨੇ ਦੇ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਘੁੰਮਣ ਤੇ ਜਾਡਲੀ ‘ਚ ਲਗਾਏ ਜਾਗਰੂਕਤਾ ਕੈਂਪ

ਨਵਾਂਸ਼ਹਿਰ, 3 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਪਰਾਲੀ ਪ੍ਰਬੰਧਨ ਚੇਤਨਾ ਯਾਤਰਾ ਮੁਹਿੰਮ ਤਹਿਤ ਪਿੰਡ ਘੁੰਮਣ ਅਤੇ ਜਾਡਲੀ ਵਿੱਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ

          ਇਸ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਦੇ ਸਹਿਯੋਗੀ ਨਿਰਦੇਸ਼ਕ ਡਾ.ਮਨਿੰਦਰ ਸਿੰਘ ਬੌਂਸ ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾਉਣ ਨਾਲ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਬਾਰੇ ਦੱਸਿਆ ਅਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਵਿਕਸਿਤ ਤਕਨੀਕਾਂ ਦੀ ਵਰਤੋਂ ਲਈ ਪ੍ਰੇਰਿਤ ਕੀਤਾਉਨ੍ਹਾਂ ਨੇ ਪਰਾਲੀ ਪ੍ਰਬੰਧਨ ਲਈ ਉਪਲਬੱਧ ਮਸ਼ੀਨਾਂ ਦੀ ਵੱਧ ਤੋਂ ਵੱਧ ਅਤੇ ਸੁਚੱਜੀ ਵਰਤੋਂ 'ਤੇ ਵੀ ਜੋਰ ਦਿੱਤਾ

       ਕੇਂਦਰ ਦੇ ਵੱਖ-ਵੱਖ ਮਾਹਿਰਾਂ ਨੇ ਕਿਸਾਨਾਂ ਨਾਲ ਤਕਨੀਕੀ ਜਾਣਕਾਰੀ ਸਾਂਝੀ ਕੀਤੀਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ (ਹੁਸ਼ਿਆਰਪੁਰ) ਦੇ ਖੇਤੀਬਾੜੀ ਇੰਜੀਨੀਅਰ ਡਾ. ਅਜੈਬ ਸਿੰਘ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਦੇ ਖੇਤੀਬਾੜੀ ਇੰਜੀਨੀਅਰ ਡਾ. ਕਿਰਨਦੀਪ ਨੇ ਪਰਾਲੀ ਦੇ ਨਿਪਟਾਰੇ ਦੀਆਂ ਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਨਾਲ ਹੀ ਪਰਾਲੀ ਦੀ ਸਾਂਭ-ਸੰਭਾਲ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਰਤੋਂ ਲਈ ਉਪਲਬੱਧ ਵੱਖ-ਵੱਖ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਦੇ ਪਸ਼ੂ ਪਾਲਣ ਮਾਹਿਰ ਡਾ. ਗੁਰਿੰਦਰ ਸਿੰਘ ਨੇ ਪਸ਼ੂਆਂ ਦੇ ਚਾਰੇ ਵਿੱਚ ਅਤੇ ਪਸ਼ੂ ਪਾਲਣ ਵਿੱਚ ਫ਼ਸਲੀ ਰਹਿੰਦ-ਖੂੰਹਦ ਦੀ ਵਰਤੋਂ ਬਾਰੇ ਚਾਨਣਾ ਪਾਇਆ ਅਤੇ ਪਸ਼ੂਆਂ ਦੀ ਸਿਹਤ ਸੰਭਾਲ ਸਬੰਧੀ ਨੁਕਤੇ ਦੱਸੇਪੌਦਾ ਰੋਗ ਮਾਹਿਰ ਡਾ. ਬਲਜੀਤ ਸਿੰਘ ਨੇ ਹਾੜ੍ਹੀ ਦੀਆਂ ਫ਼ਸਲਾਂ ਅਤੇ ਖਾਸਕਰ ਪਰਾਲੀ ਪ੍ਰਬੰਧਨ ਵਾਲੇ ਖੇਤਾਂ ਵਿੱਚ ਕੀਟ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ

       ਇਸ ਮੌਕੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨਵਿਰਸਿਟੀ ਲੁਧਿਆਣਾ ਵੱਲੋਂ ਪਰਾਲੀ ਪ੍ਰਬੰਧਨ ਬਾਬਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਖੇਤੀ ਸਾਹਿਤ ਵੀ ਉਪਲਬੱਧ ਕਰਵਾਇਆ ਗਿਆ