ਨਸ਼ਿਆਂ ਤੇ ਸਖਤ ਐਕਸ਼ਨ ਲੈਂਦੇ ਹੋਏ 400 ਦੇ ਕਰੀਬ ਦੋਸ਼ੀਆਂ ਨੂੰ ਭੇਜਿਆ ਗਿਆ ਜੇਲ੍ਹ—ਐਸ.ਐਸ.ਪੀ. ਡਾ. ਅਖਿਲ ਚੌਧਰੀ
ਖਟਕੜ ਕਲਾਂ/ਨਵਾਂਸ਼ਹਿਰ, 17 ਨਵੰਬਰ : ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਤੌਰ 'ਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਮਿਊਜ਼ੀਅਮ ਪਿੰਡ ਖਟਕੜ ਕਲਾਂ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਜਾਗਰੂਕ ਕਰਨ ਲਈ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ ਡਾ. ਅਖਿਲ ਚੌਧਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਖਟਕੜ ਕਲਾਂ ਵਿਖੇ ਵੱਡੇ ਪੱਧਰ 'ਤੇ ਆਯੋਜਿਤ ਕੀਤੇ ਗਏ ਸਮਾਗਮਾਂ ਵਿਚੋਂ ਇਹ ਦੂਜਾ ਸਮਾਗਮ ਹੈ। ਉਨ੍ਹਾਂ ਕਿਹਾ ਕਿ ਪਹਿਲੇ ਸਮਾਗਮ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ 5 ਹਜ਼ਾਰ ਦੇ ਕਰੀਬ ਬੱਚਿਆਂ ਵਲੋਂ ਖਟਕੜ ਕਲਾਂ ਮਿਊਜੀਅਮ ਤੋ ਜਾਗਰੂਕਤਾ ਰੈਲੀ ਕੱਢੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਇਸ ਸਮਾਗਮ ਵਿੱਚ ਦੁਆਬਾ ਪਬਲਿਕ ਸਕੂਲ ਮਾਹਿਲਪੁਰ ਦੀ 9ਵੀਂ ਜਮਾਤ ਦੀ ਵਿਦਿਆਰਥਣ ਦੀਕਸ਼ਾ ਨੇ 2800 ਸਕੇਅਰ ਫੁੱਟ ਦੀ ਰੰਗੋਲੀ ਬਣਾ ਕੇ ਵਰਲਡ ਰਿਕਾਰਡ ਬਣਾਇਆ ਹੈ। ਉਨ੍ਹਾਂ ਕਿਹਾ ਕਿ ਆਸ਼ਾ ਰਾਣੀ ਪਿੰਡ ਅਟਾਰੀ ਜੋ ਆਇਰਨ ਮੈਨ ਇੰਡੀਆ ਦੇ ਨਾਮ ਤੋਂ ਮਸ਼ਹੂਰ ਹੈ, ਨੇ ਆਪਣੇ ਵਾਲਾ ਨਾਲ ਸਕੂਲੀ ਬੱਸ ਨੂੰ ਖਿਚਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਅੰਦਰ ਇਹ ਭਾਵਨਾ ਹੋਣੀ ਚਾਹੀਦੀ ਹੈ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਨੂੰ ਇੱਕ ਚੰਗੀ ਸੇਧ ਦੇਣ ਅਤੇ ਹੋਰਨਾਂ ਲੋਕਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਨਸ਼ਿਆਂ 'ਤੇ ਕਾਬੂ ਪਾਇਆ ਜਾ ਸਕਦਾ ਹੈ। ਇਸ ਵਿੱਚ ਜਿਥੇ ਪੁਲਿਸ ਪ੍ਰਸ਼ਾਸਨ ਅਹਿੰਮ ਰੋਲ ਨਿਭਾਉਂਦਾ ਹੈ, ਉਥੇ ਸਮਾਜਿਕ ਤੌਰ 'ਤੇ ਵੀ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਮਿਲ ਕੇ ਨਸ਼ਿਆਂ ਨੂੰ ਰੋਕਣ ਲਈ ਕੰਮ ਕਰੀਏ।
ਇਸ ਮੌਕੇ ਤੇ ਐਸ.ਐਸ.ਪੀ ਡਾ. ਅਖਿਲ ਚੌਧਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹ ਕਿ ਪੁਲਿਸ ਪ੍ਰਸ਼ਾਸ਼ਨ ਵੱਲੋਂ ਨਸ਼ਿਆਂ ਤੇ ਸਖ਼ਤ ਐਕਸ਼ਨ ਲੈਂਦਿਆ ਹੋਇਆ ਲਗਭਗ 350 ਐਫ.ਆਈ.ਆਰ. ਰਜਿਸਟਰਡ ਕਰਕੇ 400 ਦੇ ਕਰੀਬ ਦੋਸ਼ੀਆਂ ਨੂੰ ਜੇਲ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਡਰੱਗ ਸਮਗਲਰਾਂ ਉਪਰ ਬਹੁਤ ਸਖਤ ਕਾਰਵਾਈ ਕਰਕੇ ਉਨ੍ਹਾਂ ਦੀਆਂ ਸੰਪਤੀਆਂ ਅਟੈਂਚ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਆਪਣਾ ਅਹਿੰਮ ਰੋਲ ਨਿਭਾਉਂਦੀ ਹੈ ਅਤੇ ਜਦ ਵੀ ਪੁਲਿਸ ਨੂੰ ਕੋਈ ਸੂਚਨਾ ਜਾਂ ਮਾੜੇ ਅਨਸਰਾਂ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਹ ਆਪਣੀ ਕਾਰਵਾਈ ਕਰਦੇ ਹੋਏ ਸਪਲਾਈ ਚੇਨ ਨੂੰ ਕੱਟ ਕਰਦੀ ਹੈ ਤਾਂ ਜੋ ਕਿਸੇ ਤਰ੍ਹਾਂ ਦਾ ਨਸ਼ਾ ਰੂਪੀ ਜਹਿਰ ਸਮਾਜ ਦੇ ਵਿੱਚ ਨਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਨਾਲ ਅਧਿਆਪਕ, ਮਾਤਾ ਪਿਤਾ, ਸਮਾਜ, ਪੁਲਿਸ ਪ੍ਰਸ਼ਾਸਨ, ਐਨ.ਜੀ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਆਪਣੀ ਭੂਮਿੰਕਾ ਨਿਭਾਅ ਕੇ ਆਪਸੀ ਤਾਲਮੇਲ ਅਤੇ ਮਿਲ ਕੇ ਨਸ਼ਿਆਂ 'ਤੇ ਠੱਲ੍ਹ ਪਾ ਸਕਦੇ ਹਨ।
ਐਸ.ਐਸ.ਪੀ ਨੇ ਕਿਹਾ ਕਿ ਜੇਕਰ ਕਿਸੇ ਇਲਾਕੇ ਵਿੱਚ ਕੋਈ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਦਾ ਹੈ ਜਾਂ ਨਸ਼ੀਲੇ ਪਦਾਰਥ ਵੇਚਦਾ ਹੈ ਤਾਂ ਇਸ ਦੀ ਸੂਚਨਾ ਐਨ.ਟੀ ਡਰੱਗ ਹੈਲਪਲਾਈਨ ਨੰਬਰ 99883-03232 'ਤੇ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਇਸ ਮੌਕੇ ਤੇ ਆਜ਼ਾਦ ਰੰਗ ਮੰਚ ਕਲਾਂ ਭਵਨ ਫਗਵਾੜਾ ਵਲੋਂ ਇਕ ਨਾਟਕ ਦਾ ਮੰਚਨ ਕੀਤਾ ਗਿਆ। ਜਿਸ ਵਿੱਚ ਬੀਬਾ ਕੁਲਵੰਤ ਦੀ ਟੀਮ ਨੇ ਬਹੁਤ ਹੀ ਵਧੀਆ ਢੰਗ ਦੇ ਨਾਲ ਨਾਟਕ ਦਾ ਮੰਚਨ ਕਰਕੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ 'ਤੇ ਐਨ.ਆਰ.ਆਈ ਸਭਾ ਵੱਲੋਂ ਵਿਦਿਆਰਥਣ ਦੀਕਸ਼ਾ ਨੂੰ ਨਕਦ ਇਨਾਮ ਰਾਸ਼ੀ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਸਹਾਇਕ ਕਮਿਸ਼ਨਰ ਜਨਰਲ ਡਾ. ਗੁਰਲੀਨ ਕੌਰ, ਐਸ.ਡੀ.ਐਮ ਬੰਗਾ ਜਸ਼ਨਜੀਤ ਸਿੰਘ, ਸਿਵਲ ਸਰਜਨ ਡਾ. ਜਸਪ੍ਰੀਤ ਕੌਰ, ਜ਼ਿਲ੍ਹਾ ਮਨੋਵਿਗਿਆਨੀ ਡਾ. ਰਾਜਨ ਸ਼ਾਸ਼ਤਰੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।