ਡਿਪਟੀ ਕਮਿਸ਼ਨਰ ਨੇ ਝੰਡਾ ਦਿਵਸ ਸਬੰਧੀ ਕੱਢੀ ਜਾ ਰਹੀ ਜਾਗਰੂਕਤਾ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਝੰਡਾ ਦਿਵਸ ਸਬੰਧੀ ਕੱਢੀ ਜਾ ਰਹੀ ਜਾਗਰੂਕਤਾ ਸਾਈਕਲ ਰੈਲੀ ਨੂੰ ਹਰੀ
ਝੰਡੀ ਦਿਖਾ ਕੇ ਕੀਤਾ ਰਵਾਨਾ
ਨਵਾਂਸ਼ਹਿਰ, 09 ਨਵੰਬਰ: ਦੇਸ਼ ਦੀ ਰੱਖਿਆ ਕਰਨ ਦੇ ਲਈ ਫੌਜ ਵਿੱਚ ਤਾਇਨਾਤ ਜਵਾਨ
ਅਹਿੰਮ ਭੂਮਿਕਾ ਨਿਭਾਉਂਦੇ
ਹਨ। ਦੇਸ਼ ਦੀ ਰੱਖਿਆ ਕਰਕੇ ਇਹ ਸੈਨਿਕ ਦੇਸ਼ ਦੇ ਨਾਗਰਿਕਾਂ ਨੂੰ ਸਨਮਾਨ ਜਨਕ ਜੀਵਨ ਜਿਊਣ
ਦੇ ਵਿੱਚ ਮੋਹਰੀ ਰੋਲ ਅਦਾ ਕਰਦੇ ਹਨ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੰਡਾ ਦਿਵਸ ਸਬੰਧੀ ਜਾਗਰੂਕ ਕਰਨ ਹਿੱਤ ਕੱਢੀ ਗਈ
ਸਾਈਕਲ ਰੈਲੀ ਨੂੰ ਹਰੀ ਝੰਡੀ ਦੇਣ ਉਪਰੰਤ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੀਤਾ। ਇਸ
ਤੋਂ ਪਹਿਲਾਂ ਉਨ੍ਹਾਂ ਦੇ ਸ਼ਹੀਦਾਂ ਦੇ 10 ਪਰਿਵਾਰਾਂ ਨੂੰ 5-5 ਹਜ਼ਾਰ ਰੁਪਏ ਦੇ ਚੈਕ ਵੀ
ਵੰਡੇ।
ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ
ਕਿਹਾ ਕਿ ਇਹ ਸਾਈਕਲ ਰੈਲੀ 7 ਨਵੰਬਰ ਨੂੰ ਚੰਡੀਗੜ੍ਹ ਤੋਂ ਰਵਾਨਾ ਹੋਈ ਸੀ, ਜੋ ਕਿ
ਰੂਪਨਗਰ ਤੋਂ ਹੁੰਦੀ ਹੋਈ ਅੱਜ ਨਵਾਂਸ਼ਹਿਰ ਵਿਖੇ ਪਹੁੰਚੀ ਹੈ, ਜਿਸ ਨੂੰ ਹਰੀ ਝੰਡੀ
ਦਿਖਾ ਕੇ ਹੁਸ਼ਿਆਰਪੁਰ ਲਈ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਾਈਕਲ ਰੈਲੀ
ਰਾਜ ਦੇ ਸਾਰੇ ਜ਼ਿਲ੍ਹਿਆਂ ਵਿਚੋਂ ਹੁੰਦੀ ਹੋਈ 7 ਦਸੰਬਰ ਨੂੰ ਝੰਡਾ ਦਿਵਸ ਮੌਕੇ
ਚੰਡੀਗੜ੍ਹ ਵਿਖੇ ਸਮਾਪਤ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਾਈਕਲ ਰੈਲੀ ਦਾ ਮੁੱਖ ਉਦੇਸ਼ ਲੋਕਾਂ ਵਿੱਚ
ਦੇਸ਼ ਦੀ ਰਾਖੀ ਲਈ ਸੈਨਿਕਾਂ ਵੱਲੋਂ ਕੀਤੀਆਂ ਕੁਰਬਾਨੀਆਂ ਬਾਰੇ ਜਾਗਰੂਕਤਾ ਫੈਲਾਉਣਾ,
ਨੌਜਵਾਨਾਂ ਵਿੱਚ ਦੇਸ਼-ਭਗਤੀ ਦੀ ਭਾਵਨਾ ਪੈਦਾ ਕਰਨਾਂ, ਨੌਜਵਾਨਾਂ ਨੂੰ ਹਥਿਆਰਬੰਦ ਸੈਨਾ
ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨਾ, ਸੂਬਾ ਵਾਸੀਆਂ ਨੂੰ ਝੰਡਾ ਦਿਵਸ ਬਾਰੇ ਜਾਣਕਾਰੀ
ਦੇਣਾ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਉਤਸ਼ਾਹਿਤ ਕਰਨਾ ਹੈ।
ਇਸ ਮੌਕੇ 'ਤੇ ਸੁਪਰਡੈਂਟ ਕੁਲਵੰਤ ਸਿੰਘ, ਸਟੈਨੋ ਰਣਜੀਤਾ ਸਹੋਤਾ,
ਭਲਾਈ ਕਰਮਚਾਰੀ ਇਕਬਾਲ ਸਿੰਘ ਅਤੇ ਹੋਰ ਸਟਾਫ ਤੋਂ ਇਲਾਵਾ ਕੈਪਟਨ (ਰਿਟਾ:) ਗੁਰਪਾਲ
ਸਿੰਘ, ਕੈਪਟਨ (ਰਿਟਾ:) ਸਤਪਾਲ ਸਿੰਘ, ਸੂਬੇਦਾਰ (ਰਿਟਾ:) ਬਲਬੀਰ ਸਿੰਘ, ਸਮੂਹ
ਸਟਾਫ਼, ਸੀ-ਪਾਈਟ ਕੈਂਪ ਰਾਹੋਂ ਤੋਂ ਇੰਸਟਕਟਰ ਨਿਰਮਲ ਸਿੰਘ, ਇੰਸਟਕਟਰ ਰਵਿੰਦਰ ਸਿੰਘ,
ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਪਰਿਵਾਰ ਹਾਜਰ ਸਨ।