Fwd: - ਡਿਪਟੀ ਕਮਿਸ਼ਨਰ ਨੇ 32 ਮਾਲ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ


- ਡਿਪਟੀ ਕਮਿਸ਼ਨਰ ਨੇ 32 ਮਾਲ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਨਵਾਂਸ਼ਹਿਰ, 22 ਨਵੰਬਰ,-  ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਨਵ-ਨਿਯੁਕਤ 32 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਰਹੇ ਹਨ।

        ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਬਣਾਉਣ ਲਈ ਸੂਬੇ ਵਿੱਚ 1090 ਮਾਲ ਪਟਵਾਰੀਆਂ ਦੀ ਭਰਤੀ ਕੀਤੀ ਗਈ ਹੈ, ਜਿਸ ਤਹਿਤ ਅੱਜ ਜ਼ਿਲ੍ਹੇ ਵਿੱਚ 32 ਹੋਰ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਨਵ-ਨਿਯੁਕਤ ਪਟਵਾਰੀ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਮਾਨਦਾਰੀ 'ਤੇ ਸਖ਼ਤ ਮਿਹਨਤ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ।