Fwd: -ਹਲਕਾ ਇੰਜਾਰਜ ਬੱਲੂ ਨੇ ਨਵ-ਨਿਯੁਕਤ 63 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਲਕਾ ਇੰਜਾਰਜ ਬੱਲੂ ਨੇ ਨਵ-ਨਿਯੁਕਤ 63 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਨਵਾਂਸ਼ਹਿਰ, 2 ਨਵੰਬਰ:   ਹਲਕਾ ਇੰਜਾਰਜ ਲਲਿਤ ਮੋਹਨ ਪਾਠਕ ਬੱਲੂ ਨੇ ਨਵ-ਨਿਯੁਕਤ 63 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਨਿੱਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਮਾਨਦਾਰੀ 'ਤੇ ਸਖ਼ਤ ਮਿਹਨਤ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਬਿਨ੍ਹਾਂ ਕਿਸੇ ਸਿਫਾਰਿਸ਼ ਅਤੇ ਰਿਸ਼ਵਤ ਖੋਰੀ ਦੇ ਮੈਰਿਟ ਦੇ ਆਧਾਰ 'ਤੇ ਲਿਸਟ ਤਿਆਰ ਕਰਕੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਨਵਾਂਸ਼ਹਿਰ ਵਿਖੇ ਜਿਥੇ ਆਂਗਣਵਾੜੀ ਸੈਂਟਰ ਨਹੀਂ ਹਨ, ਉਥੇ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਇਹ ਆਂਗਣਵਾੜੀ ਸੈਂਟਰਾਂ ਦਾ ਕੰਮ ਸ਼ੁਰੂ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਨਿਯੁਕਤੀ ਪੱਤਰ ਲੈਣ ਵਾਲੇ ਉਮੀਦਵਾਰਾਂ ਨੂੰ ਮਿਹਨਤ ਅਤੇ ਲਗਨ ਦੇ ਨਾਲ ਆਪਣਾ ਕੰਮ ਕਰਨ ਸਬੰਧੀ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਸਰਕਾਰ ਵਲੋਂ 37 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਜਿਸ ਨੂੰ ਲੈ ਕੇ ਨੌਜਵਾਨਾਂ ਵਿੱਚ ਵੀ ਬਹੁਤ ਉਤਸ਼ਾਹ ਹੈ।
       ਇਸ ਦੌਰਾਨ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ ਰਾਜਦੀਪ ਸ਼ਰਮਾ ਨੇ ਵੀ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਮੁਬਾਰਕਬਾਤ ਦਿੰਦਿਆਂ ਕਿਹਾ ਕਿ ਇਹ ਬਹੁਤ ਖੁੱਸ਼ੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਮੈਰਿਟ ਦੇ ਆਧਾਰ 'ਤੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਨ੍ਹਾਂ ਕਿਸੇ ਭੇਦ-ਭਾਵ ਦੇ ਆਪਣਾ ਕੰਮ ਕਰ ਰਹੀ ਹੈ ਅਤੇ ਹਰ ਵਰਗ ਨੂੰ ਆਪਣੇ ਨਾਲ ਲੈ ਕੇ ਰਾਜ ਦੀ ਤਰੱਕੀ ਦੇ ਲਈ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਪਰਿਵਾਰ ਦੀ ਜ਼ਿੰਮੇਵਾਰੀ ਸੰਭਾਲਣ ਦੇ ਨਾਲ ਨਾਲ ਆਰਥਿਕ ਤੌਰ 'ਤੇ ਵੀ ਮਜ਼ਬੂਤ ਹੋ ਰਹੀਆਂ ਹਨ, ਜਿਸ ਨਾਲ ਨਾ ਕੇਵਲ ਸਮਾਜ ਵਿੱਚ ਸਨਮਾਨ ਵੱਧਦਾ ਹੈ, ਬਲਕਿ ਆਤਮ ਵਿਸ਼ਵਾਸ਼ ਵੀ ਪੈਦਾ ਹੁੰਦਾ ਹੈ। ਇਸ ਮੌਕੇ 'ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨ ਅਗਨੀਹੋਤਰੀ ਅਤੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਨੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਵਧਾਈ ਦਿੰਦੇ ਹੋਏ ਆਪਣਾ ਕੰਮ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਤ ਕੀਤਾ।    ਇਸ ਮੌਕੇ ਸੀ.ਡੀ.ਪੀ.ਓ ਜਗਰੂਪ ਸਿੰਘ, ਰਮਨ ਉਮਟ , ਦਵਿੰਦਰ ਥਾਂਬੜਾ, ਲੱਡੂ ਮਹਾਲੋਂ, ਮਹਿੰਦਰ ਸਿੰਘ ਡੀ.ਐਸ.ਪੀ, ਵਿਨੋਦ ਪਿੰਕਾਂ, ਜੋਗੇਸ਼ ਰਾਹੋਂ, ਭੁਪਿੰਦਰ ਸਿੰਘ ਉੜਾਪੜ, ਜਸਵੀਰ ਟਾਂਕ, ਗੀਤਾ ਰਾਹੋਂ, ਤਜਿੰਦਰ ਪਾਲ ਤੇਜਾ ਤੋਂ ਇਲਾਵਾ ਹੋਰ ਵੀ ਪਾਰਟੀ ਦੇ ਮੈਂਬਰ ਮੌਜ਼ੂਦ ਸਨ।