Fwd: Punjabi and Hindi Press Note---ਸਾਂਝੇ ਯਤਨਾਂ ਨਾਲ ਹੀ ਖਤਮ ਹੋਵੇਗੀ ਨਸ਼ੇ ਦੀ ਅਲਾਮਤ : ਜੈ ਕ੍ਰਿਸ਼ਨ ਸਿੰਘ ਰੌੜੀ

ਸਾਂਝੇ ਯਤਨਾਂ ਨਾਲ ਹੀ ਖਤਮ ਹੋਵੇਗੀ ਨਸ਼ੇ ਦੀ ਅਲਾਮਤ : ਜੈ ਕ੍ਰਿਸ਼ਨ ਸਿੰਘ ਰੌੜੀ
ਨਸ਼ਿਆਂ ਵਿਰੁੱਧ ਜਾਗਰੂਕਤਾ ਤਹਿਤ ਕਰਵਾਏ ਪ੍ਰੋਗਰਾਮ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਨੇ ਆਪਣੀ ਆਵਾਜ਼ ਕੀਤੀ ਬੁਲੰਦ 
ਹੁਸ਼ਿਆਰਪੁਰ, 22 ਨਵੰਬਰ :ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਂਝੇ ਯਤਨਾਂ ਦੀ ਲੋੜ ਹੈ, ਇਸ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਆਪੋ-ਆਪਣੀ ਜ਼ਿੰਮੇਵਾਰੀ ਸਮਝਦਿਆਂ ਰਲ-ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮੁੱਦੇ 'ਤੇ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਇਸ ਸਬੰਧੀ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ ਹਨ। ਅੱਜ ਉਹ ਰਿਆਤ-ਬਾਹਰਾ ਐਜੂਕੇਸ਼ਨ ਸਿਟੀ ਵਿਖੇ ਦਾਖਲਾ, ਮਾਰਕੀਟਿੰਗ ਅਤੇ ਪੀ.ਆਰ ਵਿਭਾਗ ਵੱਲੋਂ ਕਰਵਾਏ ਗਏ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਪ੍ਰੋਗਰਾਮ 'ਸੈਨਰਜੀ-3' ਤਹਿਤ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਸ਼ਾਮਚੁਰਾਸੀ ਡਾ: ਰਵਜੋਤ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਰਿਆਤ-ਬਾਹਰਾ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਪ੍ਰੋਗਰਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਇਸ ਜਾਗਰੂਕਤਾ ਮੁਹਿੰਮ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਲਈ ਆਵਾਜ਼ ਬੁਲੰਦ ਕੀਤੀ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਜਿਥੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਨਸ਼ਿਆਂ ਦੀ ਦਲਦਲ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਵੀ ਪੰਜਾਬ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਨਾ ਸਿਰਫ਼ ਇਕ ਵਿਅਕਤੀ ਅਤੇ ਉਸ ਦੇ ਪਰਿਵਾਰ ਨੂੰ ਪ੍ਰਭਾਵਿਤ ਕਰਦਾ ਹੈ ਸਗੋਂ ਸਮੁੱਚੇ ਸਮਾਜ 'ਤੇ ਮਾੜਾ ਪ੍ਰਭਾਵ ਪਾਉਂਦਾ ਹੈ। ਇਸ ਲਈ ਆਓ ਸਾਰੇ ਮਿਲ ਕੇ ਇਸ ਨੂੰ ਖ਼ਤਮ ਕਰਨ ਦਾ ਸੰਕਲਪ ਕਰੀਏ। ਇਸ ਦੌਰਾਨ ਵਿਧਾਇਕ ਸ਼ਾਮਚੁਰਾਸੀ ਡਾ: ਰਵਜੋਤ ਸਿੰਘ ਨੇ ਵੀ ਹਾਜ਼ਰੀਨ ਨੂੰ ਨਸ਼ਿਆਂ ਦਾ ਸੇਵਨ ਨਾ ਕਰਨ ਲਈ ਪ੍ਰੇਰਿਤ ਕਰਦਿਆਂ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿਚ ਅੱਗੇ ਵੱਧ ਕੇ ਦੇਸ਼ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਲਈ ਕਿਹਾ |

ਇਸ ਮੌਕੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਬੱਚਿਆਂ ਦੇ ਪੋਸਟਰ ਮੇਕਿੰਗ, ਸੈਲਫੀ ਮੇਕਿੰਗ, ਹੈਲਥ ਐਂਡ ਯੋਗਾ ਕਾਰਨਰ, ਡਿਬੇਟ, ਲੇਖ ਲੇਖਣ, ਵਿਗਿਆਨ ਮੇਲਾ, ਕਾਮੇਡੀ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਅੰਤ ਵਿਚ ਰਿਆਤ-ਬਾਹਰਾ ਗਰੁੱਪ ਵੱਲੋਂ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਕੈਂਪਸ ਡਾਇਰੈਕਟਰ ਡਾ: ਚੰਦਰ ਮੋਹਨ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਡੀ.ਐਸ.ਪੀ ਜਗੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਭਗਵੰਤ ਸਿੰਘ, ਡਾ. ਹਰਿੰਦਰ ਗਿੱਲ, ਡਾ. ਰੰਗ ਨਾਥ ਸਿੰਘ, ਡਾ. ਕੁਲਦੀਪ ਵਾਲੀਆ, ਡਾ. ਜੋਤਸਨਾ, ਡਾ.ਮੀਨਾਕਸ਼ੀ ਚੰਦ, ਡਾ. ਪੱਲਵੀ ਪੰਡਿਤ, ਡਾ. ਸੁਖਮੀਤ ਬੇਦੀ, ਪ੍ਰੋ. ਮਨੋਜ ਕਟਿਆਲ, ਡਾ. ਗੌਰਵ ਪਰਾਸ਼ਰ, ਪ੍ਰੇਮ ਲਤਾ, ਹਰਿੰਦਰ ਜਸਵਾਲ, ਗੁਰਪ੍ਰੀਤ ਬੇਦੀ, ਕੁਲਦੀਪ ਰਾਣਾ, ਰਜਿੰਦਰ ਮਾੜੀ, ਡਾ. ਮੁਕੇਸ਼ ਕੰਡਾ, ਯੋਗੇਸ਼ ਕੰਡਾ, ਡਾ.ਅਮਿਤ ਸ਼ਰਮਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ |