ਨਵਾਂਸ਼ਹਿਰ, 14 ਨਵੰਬਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ
ਅਤੇ ਮਾਨਯੋਗ ਜ਼ਿਲ੍ਹਾ
ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ
ਬਾਜਵਾ ਦੀਆਂ ਹਦਾਇਤਾਂ 'ਤੇ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਸਰਕਾਰੀ
ਕੰਨਿਆ ਸੀਨੀਅਰ ਸੰਕੈਡਰੀ ਸਕੂਲ ਚੱਕ ਬਿਲਗਾਂ ਵਿਖੇ ਬਾਲ ਦਿਵਸ ਤੇ ਸੈਮੀਨਾਰ ਕਰਵਾਇਆ
ਗਿਆਂ। ਇਸ ਸਮਾਗਮ ਵਿੱਚ ਸੀ.ਜੇ.ਐਮ-ਕਮ-ਸਕੱਤਰ ਸ.ਕਮਲਦੀਪ ਸਿੰਘ ਧਾਲੀਵਾਲ ਮੁੱਖ
ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ ਕਮਲਦੀਪ ਸਿੰਘ ਧਾਲੀਵਾਲ ਨੇ ਬੱਚਿਆਂ
ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਬਾਲ ਦਿਵਸ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਅਤੇ
ਭਲਾਈ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ । ਉਨ੍ਹਾਂ
ਕਿਹਾ ਕਿ ਬਾਲ ਦਿਵਸ ਮਨਾਉਣ ਦਾ ਮੁੱਖ ਮੰਤਵ ਦੁਨੀਆਂ ਭਰ ਵਿੱਚ ਬੱਚਿਆਂ ਦੀ ਚੰਗੀ
ਪਰਵਰਿਸ਼ ਨੂੰ ਉਤਸ਼ਾਹਿਤ ਕਰਨਾ ਹੈ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ
ਕਰਨ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਲੀਗਲ ਸਰਵਿਸਜ਼ ਐਕਟ ਅਤੇ
ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਬਾਰੇ ਜਾਗਰੂਕਤ ਕੀਤਾ ਅਤੇ ਉਨ੍ਹਾਂ ਨੇ ਦੱਸਿਆ
ਕਿ ਜੇਕਰ ਕਿਸੇ ਵੀ ਵਿਦਿਆਰਥੀ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਮੁਫਤ ਕਾਨੂੰਨੀ
ਸਹਾਇਤਾ ਦੀ ਜ਼ਰੂਰਤ ਪੈਦੀ ਹੈ, ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ
ਟੈਲੀਫੋਨ ਨੰਬਰ 01823-223511 ਅਤੇ ਪੰਜਾਬ ਸਟੇਟ ਲੀਗਲ ਸਰਵਿਸਜ ਦੇ ਟੋਲ ਫ੍ਰੀ ਨੰਬਰ
1968 'ਤੇ ਸੰਪਰਕ ਕਰਕੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ । ਇਸ ਮੌਕੇ
'ਤੇ ਸਮੂਹ ਸਕੂਲ ਸਟਾਫ ਮੈਂਬਰ, ਪੈਰਾ ਲੀਗਲ ਵਲੰਟੀਅਰਜ਼ ਤੋਂ ਇਲਾਵਾ ਵਿਦਿਆਰਥੀ ਮੌਜੂਦ
ਸਨ।