ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਐਨ.ਸੀ.ਓ.ਆਰ.ਡੀ. ਸਬੰਧੀ ਹੋਈ ਬੈਠਕ
ਨਵਾਂਸ਼ਹਿਰ, 2 ਨਵੰਬਰ - ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਨਸ਼ਿਆਂ ਦੇ ਪੂਰੀ ਤਰ੍ਹਾਂ ਖਾਤਮੇ ਲਈ ਸਾਰਿਆਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਨਸ਼ਿਆਂ ਨੂੰ ਰੋਕਣ ਲਈ ਪੁਲਿਸ ਵਲੋਂ ਵੀ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਮੇਂ ਸਮੇਂ 'ਤੇ ਨਸ਼ਾ ਤਸਕਰੀ ਕਰਨ ਵਾਲਿਆਂ 'ਤੇ ਪਰਚੇ ਵੀ ਦਰਜ ਕੀਤੇ ਜਾਂਦੇ ਹਨ। ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਨ.ਸੀ.ਓ.ਆਰ.ਡੀ. ਸਬੰਧੀ ਬਣਾਈ ਗਈ ਕਮੇਟੀ ਨਾਲ ਮੀਟਿੰਗ ਕਰ ਰਹੇ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਸਰਕਾਰ ਵੀ ਇਸ ਵਿਸ਼ੇ 'ਤੇ ਬਹੁਤ ਗੰਭੀਰ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਇਸ ਸਬੰਧੀ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਐਨ.ਡੀ.ਪੀ.ਐਸ ਐਕਟ ਤਹਿਤ ਸਤੰਬਰ 2023 ਵਿੱਚ ਨਸ਼ਾ ਤਸਕਰਾਂ ਦੇ ਖਿਲਾਫ਼ 25 ਮੁਕੱਦਮੇ ਦਰਜ ਕੀਤੇ ਗਏ ਹਨ ਅਤੇ 25 ਦੋਸ਼ੀ ਗ੍ਰਿਫ਼ਤਾਰ ਕੀਤੇ ਗਏ ਹਨ, ਜਿਨ੍ਹਾਂ ਪਾਸੋਂ ਅਫੀਮ, ਹੈਰੋਈਨ, ਨਸ਼ੀਲੇ ਕੈਪਸੂਲ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਸਬੰਧੀ ਸਕੂਲਾਂ ਵਿੱਚ 18, ਕਾਲਜਾਂ ਵਿੱਚ 11,ਪਿੰਡ/ਮੁਹੱਲੇ ਅਤੇ ਸਾਂਝ ਕੇਂਦਰਾਂ ਵਿੱਚ 503, ਟੈਕਸੀ ਸਟੈਂਡ, ਟੈਂਪੂ ਯੂਨੀਅਨ/ਟਰੱਕ ਯੂਨੀਅਨ ਵਿੱਚ 10 ਸਮੇਤ ਕੁਲ 542 ਸੈਮੀਨਾਰ ਲਗਾਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਵਲੋਂ ਡਰੱਗ ਹੋਟਸਪੋਟ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਇਨ੍ਹਾਂ ਪਿੰਡਾਂ ਵਿੱਚ ਡਰੱਗ ਜਾਗਰੂਕਤਾ ਸੈਮੀਨਾਰ, ਮੀਟਿੰਗਾਂ ਅਤੇ ਕਮੇਟੀਆਂ ਬਣਾ ਕੇ ਪਿੰਡਾਂ ਨੂੰ ਨਸ਼ਾ ਮੁਕਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 38 ਪਿੰਡਾਂ ਦੀਆਂ ਪੰਚਾਇਤਾਂ ਵਲੋਂ ਡਰੱਗ ਫਰੀ ਪਿੰਡ ਘੋਸ਼ਿਤ ਕਰਕੇ ਮਤੇ ਪਾਏ ਗਏ ਹਨ।
ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ 13 ਓਟ ਸੈਂਟਰਾਂ ਅਤੇ ਪ੍ਰਾਈਮਰੀ ਹੈਲਥ ਓਟ ਸੈਂਟਰਾਂ ਦੇ ਵਿੱਚ ਨਸ਼ਾ ਛੁਡਾਉਣ ਸਬੰਧੀ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਵਾ 7 ਨਸ਼ਾ ਛੁਡਾਊ ਕੇਂਦਰ ਅਤੇ ਰੀਹੈਬਲੀਟੇਸ਼ਨ ਸੈਂਟਰ ਵਿਖੇ ਇਲਾਜ ਕੀਤਾ ਜਾਂਦਾ ਹੈ। ਇਸ ਮੌਕੇ 'ਤੇ ਡੀ.ਐਸ.ਪੀ ਸੋਮ ਨਾਥ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।