-ਡਿਪਟੀ ਕਮਿਸ਼ਨਰ ਨੇ ਸਰਕਾਰੀ ਗਊਸ਼ਾਲਾ ਦਿਲਾਵਰਪੁਰ ਦਾ ਕੀਤਾ ਦੌਰਾ
ਨਵਾਂਸ਼ਹਿਰ, 19 ਨਵੰਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਗਊ ਪੂਜਾ ਅਸ਼ਟਮੀ 'ਤੇ ਸਰਕਾਰੀ ਗਊਸ਼ਾਲਾ ਦਿਲਾਵਰਪੁਰ ਦਾ ਦੌਰੇ ਕੀਤਾ । ਇਸ ਦੌਰਾਨ ਉਨ੍ਹਾਂ ਨੇ ਗਊਸ਼ਾਲਾ ਵਿਖੇ ਰੱਖੇ ਬੇ-ਸਹਾਰਾ ਗਊਧਨ ਦਾ ਨਿਰੀਖਣ ਕੀਤਾ । ਉਨ੍ਹਾਂ ਨੇ ਖੁੱਦ ਵੀ ਗਊ ਪੂਜਾ ਕੀਤੀ ਅਤੇ ਹਵਨ ਵਿੱਚ ਹਿੱਸਾ ਲਿਆ । ਇਸ ਉਪਰੰਤ ਉਨ੍ਹਾਂ ਨੇ ਲੋੜਵੰਦਾਂ ਨੂੰ ਕੱਪੜੇ ਵੀ ਵੰਡੇ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਡਾਇਰੈਕਟਰ ਪਸੂ ਪਾਲਣ ਵਿਭਾਗ ਡਾ. ਚੰਦਰਪਾਲ ਸਿੰਘ, ਸਹਾਇਕ ਡਾਇਰੈਕਟਰ ਡਾ. ਸੁਖਵਿੰਦਰ ਸਿੰਘ ਅਤੇ ਸੀਨੀਅਰ ਵੈਟਨਰੀ ਅਫ਼ਸਰ ਨਵਾਸ਼ਹਿਰ ਡਾ. ਜਸਵਿੰਦਰ ਰਾਮ ਵੀ ਮੌਜੂਦ ਸਨ ।
ਡਿਪਟੀ ਕਮਿਸ਼ਨਰ ਨੇ ਗਊਸ਼ਾਲਾ ਦੇ ਸਮੁੱਚੇ ਪ੍ਰਬੰਧਾਂ ਅਤੇ ਗਊਧਨ ਦੇ ਰੱਖ—ਰਖਾਵ 'ਤੇ ਤਸੱਲੀ ਪ੍ਰਗਟ ਕੀਤੀ । ਇਸ ਮੌਕੇ ਜ਼ਿਲ੍ਹਾ ਪਸ਼ੂ ਭਲਾਈ ਸੋਸਾਇਟੀ ਦੇ ਮੈਂਬਰਾਂ ਤੇ ਪ੍ਰਬੰਧਕਾਂ ਵੱਲੋਂ ਡਿਪਟੀ ਕਮਿਸ਼ਨਰ ਦਾ ਸਵਾਗਤ ਕੀਤਾ ਗਿਆ ਅਤੇ ਗਊਸ਼ਾਲਾ ਵਿੱਖੇ ਚੱਲ ਰਹੇ ਕਾਰਜਾਂ ਸਬੰਧੀ ਆ ਰਹੀਆਂ ਮੁਸ਼ਕਿਲਾਂ ਸਬੰਧੀ ਜਾਣਕਾਰੀ ਲਈ । ਇਸ ਦੌਰਾਨ ਸੋਸਾਇਟੀ ਵਲੋਂ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ 'ਤੇ ਗਊਸ਼ਾਲਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਸੁਭਾਸ ਪੰਡੋਰੀ , ਮੁੱਖ ਸੇਵਾਦਾਰ ਮਦਨ ਲਾਲ, ਸੇਵਾਦਾਰ ਹਰਬੰਸ ਲਾਲ ਤੇ ਕੰਦਨ ਲਾਲ ਸਾਬਕਾ ਸਰਪੰਚ ਦਿਲਾਵਰਪੁਰ , ਅਵਤਾਰ ਸਿੰਘ ਅਤੇ ਮੌਜੂਦਾ ਸਰਪੰਚ ਦਿਲਾਵਰਪੁਰ ਹਰੀਪਾਲ, ਵੈਟਨਰੀ ਅਫ਼ਸਰ ਡਾ. ਸਤਨਾਮ ਸਿੰਘ, ਆਰ. ਵੀ. ਪੀ ਹਰਮਨ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।