Fwd: - ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ‘ਚ ਟਰੈਕਟਰਾਂ ਤੇ ਸਬੰਧਤ ਸੰਦਾਂ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ‘ਤੇ ਲਗਾਈ ਪਾਬੰਦੀ

 ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ 'ਚ ਟਰੈਕਟਰਾਂ ਤੇ ਸਬੰਧਤ ਸੰਦਾਂ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ 'ਤੇ ਲਗਾਈ ਪਾਬੰਦੀ

ਨਵਾਂਸ਼ਹਿਰ, 01 ਨਵੰਬਰ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਵਿੱਚ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ 'ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ।

          ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਪ ਸਕੱਤਰ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆ ਵਿਭਾਗ (ਗ੍ਰਹਿ-5 ਸ਼ਾਖਾ) ਦੇ ਪੱਤਰ ਨੰਬਰ ਗ੍ਰਹਿ-5/ਸਪੈਸ਼ਲ/2023/1 ਚੰਡੀਗੜ੍ਹ ਮਿਤੀ 30.10.2023 ਰਾਹੀਂ ਲਿਖਿਆ ਹੈ ਕਿ ਰਾਜ ਵਿੱਚ ਬੀਤੇ ਦਿਨੀ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇੱਕ ਨੌਜਵਾਨ ਦੀ ਮੌਤ ਵੀ ਹੋਈ ਹੈ। ਇਸ ਲਈ ਉਕਤ ਪਾਬੰਦੀ ਦਾ ਹੁਕਮ ਜਾਰੀ ਕੀਤਾ ਜਾਂਦਾ ਹੈ। ਇਹ ਹੁਕਮ 31 ਦਸੰਬਰ, 2023 ਤੱਕ ਲਾਗੂ ਰਹੇਗਾ।