Fwd: -ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਪ੍ਰਾਈਮਰੀ ਖੇਡ ਮੁਕਾਬਲਿਆਂ ਦਾ ਕੀਤਾ ਉਦਘਾਟਨ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਪ੍ਰਾਈਮਰੀ ਖੇਡ ਮੁਕਾਬਲਿਆਂ ਦਾ ਕੀਤਾ ਉਦਘਾਟਨ

ਨਵਾਂਸ਼ਹਿਰ, 2 ਨਵੰਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਿੰਡ ਭਗੋਰਾਂ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰਾਈਮਰੀ ਖੇਡ ਮੁਕਾਬਲਿਆਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਅ)ਅਸ਼ੀਸ਼ ਕੁਮਾਰ ਸ਼ਰਮਾ, ਡਿਪਟੀ ਡੀ.ਈ.ਓ ਵਰਿੰਦਰ ਸਿੰਘ ਵੀ ਮੌਜੂਦ ਸਨ। ਇਸ ਦੌਰਾਨ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਮਨੁੱਖ ਦੇ ਜੀਵਨ ਵਿੱਚ ਅਹਿੰਮ ਰੋਲ ਨਿਭਾਉਂਦੀਆਂ ਹਨ। ਵਿਦਿਆਰਥੀਆਂ ਦੇ ਲਈ ਖੇਡਾਂ ਬਹੁਤ ਮਹੱਤਵਪੂਰਨ ਹਨ। ਬਚਪਨ ਦੇ ਵਿੱਚ ਸਰੀਰਕ ਵਿਕਾਸ ਦੇ ਲਈ ਹਰ ਇਕ ਬੱਚੇ ਨੂੰ ਖੇਡਾਂ ਖੇਡਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਵੀ ਹਰ ਸਾਲ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ, ਤਾਂ ਜੋ ਬੱਚਿਆਂ ਵਿੱਚ ਖੇਡ ਭਾਵਨਾ ਵਿਕਸਿਤ ਕੀਤੀ ਜਾ ਸਕੇ। ਇਸ ਦੌਰਾਨ ਫੁੱਟਬਾਲ, ਖੋਹ-ਖੋਹ, ਦੌੜ ਅਤੇ ਹੋਰ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਬੱਚਿਆਂ ਨੇ ਬਹੁਤ ਗਰਮਜ਼ੋਸ਼ੀ ਨਾਲ ਭਾਗ ਲਿਆ। ਇਸ ਮੌਕੇ 'ਤੇ ਸਰਪੰਚ ਜੋਗਾ ਸਿੰਘ, ਕਸ਼ਮੀਰੀ ਲਾਲ ਤੋਂ ਇਲਾਵਾ ਭਾਰੀ ਸੰਖਿਆ ਵਿੱਚ ਪਿੰਡ ਵਾਸੀ ਵੀ ਮੌਜੂਦ ਸਨ।