ਡਿਪਟੀ ਕਮਿਸ਼ਨਰ ਨੇ ਐਮ.ਆਰ ਪਬਲਿਕ ਸਕੂਲ ਭੱਦੀ ਵਿਖੇ ਸਨਾਲਾ ਸਮਾਹੋਰ ਵਿੱਚ ਕੀਤੀ ਸ਼ਿਰਕਤ
ਬਲਾਚੌਰ 4 ਅਗਸਤ : ਐਮ.ਆਰ ਪਬਲਿਕ ਸਕੂਲ ਭੱਦੀ ਵਿਖੇ ਸਲਾਨਾ ਸਮਾਹੋਰ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ ਵਿਕਰਮਜੀਤ ਸਿੰਘ ਵੀ ਮੌਜੂਦ ਸਨ।
ਇਸ ਸਮਾਗਮ ਤੇ ਡਿਪਟੀ ਕਮਿਸ਼ਨਰ ਨੇ ਪ੍ਰਿੰਸੀਪਲ ਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵਿਸ਼ੇਸ਼ ਰੁਚੀ ਦਿਖਾਉਣੀ ਚਾਹੀਦੀ ਹੈ, ਕਿਉਂਕਿ ਖੇਡਾਂ ਸਾਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ, ਇਸ ਲਈ ਪੂਰੀ ਤਨਦੇਹੀ ਨਾਲ ਮਿਹਨਤ ਕਰੋਂ ਅਤੇ ਸੂਬੇ ਹੋਰ ਬੁਲੱਦੀਆਂ ਤੱਕ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਦਿਓ। ਇਸ ਮੌਕੇ ਪ੍ਰਿੰਸੀਪਲ ਮਾਨਸੀ ਤਿਆਗੀ, ਸਮੂਹ ਸਟਾਫ ਤੇ ਵਿਦਿਆਰਥੀ ਮੌਜੂਦ ਸਨ।