ਬੀ.ਐਲ.ਓਜ਼. ਵੱਲੋਂ 02 ਅਤੇ 03 ਦਸੰਬਰ ਨੂੰ ਲਗਾਇਆ ਜਾਵੇਗਾ ਸਪੈਸ਼ਲ ਕੈਂਪ: ਵਧੀਕ ਡਿਪਟੀ ਕਮਿਸ਼ਨਰ (ਜ)

ਵੋਟਰ ਸੂਚੀ ਦੀ ਤਿਆਰ ਲਈ ਬੀ.ਐਲ.ਓਜ਼. ਵੱਲੋਂ 02 ਅਤੇ 03 ਦਸੰਬਰ ਨੂੰ ਲਗਾਇਆ ਜਾਵੇਗਾ
ਸਪੈਸ਼ਲ ਕੈਂਪ: ਵਧੀਕ ਡਿਪਟੀ ਕਮਿਸ਼ਨਰ (ਜ)
ਨਵਾਂਸ਼ਹਿਰ, 1 ਦਸੰਬਰ :- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਯੋਗਤਾ ਮਿਤੀ
01.01.2024 ਦੇ ਅਧਾਰ ਤੇ ਕੀਤੀ ਜਾ ਰਹੀ ਵੋਟਰ ਸੂਚੀ ਦੀ ਸੁਧਾਈ ਲਈ 02 ਅਤੇ 03 ਦਸੰਬਰ,
2023 ਨੂੰ ਸਪੈਸ਼ਲ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ
ਡਿਪਟੀ ਕਮਿਸ਼ਨਰ(ਜ) ਰਾਜੀਵ ਵਰਮਾ ਵੱਲੋਂ ਜਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਅਤੇ
ਸਪੁਰਵਾਈਜ਼ਰ ਨਾਲ ਮੀਟਿੰਗ ਕਰਦਿਆਂ ਦਿੱਤੀ।

ਮੀਟਿੰਗ ਵਿੱਚ ਹਾਜਰ ਆਏ ਸੁਪਰਵਾਈਜ਼ਰ ਨੂੰ ਜਾਣਕਾਰੀ ਦਿੰਦਿਆ ਵਧੀਕ ਜਿਲ੍ਹਾ
ਚੋਣ ਅਫਸਰ ਵਲੋਂ ਦੱਸਿਆ ਗਿਆ ਕਿ ਵੋਟਰ ਸੂਚੀ ਦੇ ਸ਼ਡਿਊਲ ਅਨੁਸਾਰ 02 ਅਤੇ 03 ਦਸੰਬਰ, 2023
(ਦਿਨ ਸ਼ਨੀਵਾਰ ਅਤੇ ਐਤਵਾਰ) ਨੂੰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ, ਜਿਸ ਦਿਨ ਬੀ.ਐਲ.ਓ.
ਸਬੰਧਤ ਪੋਲਿੰਗ ਸਟੇਸ਼ਨ ਤੇ ਸਵੇਰੇ 10.00 ਵਜੇ ਤੋਂ ਸ਼ਾਮ 05.00 ਵਜੇ ਬੈਠਣਗੇ ਅਤੇ ਯੋਗ
ਉਮੀਦਵਾਰਾਂ ਪਾਸੋਂ ਵੋਟਰ ਸੂਚੀ ਦੀ ਸੁਧਾਈ ਸਬੰਧੀ ਫਾਰਮ ਪ੍ਰਾਪਤ ਕਰਨਗੇ। ਉਨ੍ਹਾਂ ਨੇ ਦੱਸਿਆ
ਕਿ ਅਜੇ ਵੀ 18-19 ਸਾਲ ਦੇ 9800 ਦੇ ਕਰੀਬ ਅਜਿਹੇ ਨੌਜਵਾਨ ਹਨ ਜਿਨ੍ਹਾਂ ਵੱਲੋਂ ਆਪਣੀ ਵੋਟ
ਬਣਾਉਣ ਲਈ ਫਾਰਮ ਨਹੀਂ ਭਰਿਆਂ ਗਿਆ। ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੀ ਵੱਧ ਤੋਂ ਵੱਧ ਵੋਟ
ਰਜਿਸਟਰ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀ ਨੂੰ ਕਿਹਾ ਕਿ ਉਹ ਸਕੂਲਾਂ/
ਕਾਲਜ਼ ਅਤੇ ਤਕਨੀਕੀ ਸਸੰਥਾਵਾਂ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕਰਕੇ ਵੋਟ ਬਣਾਉਣ ਲਈ
ਪ੍ਰੇਰਿਤ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਯੋਗ ਵਿਅਕਤੀ ਜਿਸ ਦੀ ਉਮਰ
01.01.2024 ਨੂੰ 18 ਸਾਲ ਜਾਂ ਉਸ ਤੋਂ ਵੱਧ ਹੈ, ਉਹ 9 ਦਸੰਬਰ 2023 ਤੱਕ ਆਪਣੇ ਫਾਰਮ
https://voters.eci.gov.in/ ਤੇ ਆਨ ਲਾਈਨ ਅਪਲਾਈ ਕਰ ਸਕਦਾ ਹੈ ਜਾਂ ਮੋਬਾਇਲ ਤੇ ਵੋਟਰ
ਐਪ ਰਾਹੀ ਜਾਂ ਫਿਰ ਆਫ ਲਾਈਨ ਆਪਣੇ ਸਬੰਧਤ ਬੀ.ਐਲ.ਓਜ਼. ਨੂੰ ਵੀ ਫਾਰਮ ਨੰ. 6 ਭਰਕੇ ਜਮ੍ਹਾਂ
ਕਰਵਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਆਮ ਜਨਤਾ ਦੀ ਜਾਣਕਾਰੀ ਲਈ ਵੋਟਰ ਸੂਚੀ ਹਰੇਕ ਪੋਲਿੰਗ
ਬੂਥ ਤੇ ਸਬੰਧਤ ਪੋਲਿੰਗ ਸਟੇਸ਼ਨ ਦੇ ਬੀ.ਐਲ.ਓ., ਈ.ਆਰ.ਓ. ਤੇ ਜ਼ਿਲ੍ਹਾ ਚੋਣ ਅਫਸਰ ਦੇ ਦਫਤਰ
ਵਿੱਚ ਵੇਖਣ ਲਈ ਉਪਲੱਬਧ ਹੋਵੇਗੀ। ਇਸ ਤੋਂ ਇਲਾਵਾ ਇਹ ਵੋਟਰ ਸੂਚੀ www.ceopunjab.nic.in.
ਤੇ ਵੀ ਵੇਖਣ ਲਈ ਉਪਲੱਬਧ ਹੋਵੇਗੀ।