ਰੈਡ ਕਰਾਸ ਨੇ ਬੇਸਹਾਰਾ ਲੋਕਾਂ ਨੂੰ ਵੰਡੇ ਕੰਬਲ

ਅੰਮ੍ਰਿਤਸਰ 28 ਦਸੰਬਰ - ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ
ਕਰਾਸ ਸੁਸਾਇਟੀ, ਅੰਮ੍ਰਿਤਸਰ
ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਹੱਡ ਚੀਰਵੀਂ ਠੰਡ ਨੂੰ ਵੇਖਦੇ ਹੋਏ ਗੁਰੂ ਨਾਨਕ ਦੇਵ
ਹਸਪਤਾਲ ਦੇ ਬਾਹਰ ਬੇਸਹਾਰਾ ਗਰੀਬ, ਲੇਬਰ ਅਤੇ ਅੋਰਤਾਂ ਨੂੰ 80 ਕੰਬਲਾਂ ਦੀ ਵੰਡ ਕੀਤੀ
ਗਈ। ਇਸ ਤੋਂ ਇਲਾਵਾ ਬੇਬੇ ਨਾਨਕੀ (ਬੱਚਾ ਵਾਰਡ) ਗੁਰੂ ਨਾਨਕ ਦੇਵ ਹਸਪਤਾਲ ਵਿਖੇ
ਅੋਰਤਾਂ ਨੂੰ 82 ਹਾਈਜੀਨਿਕ ਕਿਟਾਂ ਦੀ ਵੰਡ ਕੀਤੀ ਗਈ ।

ਇਸ ਮੌਕੇ ਸ੍ਰੀ ਅਸੀਸਇੰਦਰ ਸਿੰਘ, ਕਾਰਜਕਾਰੀ ਸਕੱਤਰ, ਰੈਡ ਕਰਾਸ ਸੋਸਾਇਟੀ ਅਤੇ ਸਮੂਹ ਰੈਡ
ਕਰਾਸ ਸਟਾਫ ਮੌਜੂਦ ਸਨ। ਰੈਡ ਕਰਾਸ ਵਲੋਂ ਅੰਗਹੀਣ ਵਿਅਕਤੀਆਂ ਨੂੰ ਮੁਫ਼ਤ ਟਰਾਈਸਾਇਕਲ, ਵਹੀਲ
ਚੇਅਰ, ਕੰਨਾਂ ਦੀਆਂ ਮਸ਼ੀਨਾਂ, ਭੋੜੀਆ, ਨਕਲੀ ਅੰਗ, ਵਿਧਵਾ ਔਰਤਾਂ ਨੂੰ ਸਿਲਾਈ ਮਸ਼ੀਨਾਂ
ਦਿੱਤੀਆਂ ਜਾਂਦੀਆਂ ਹਨ।

ਇਸ ਮੌਕੇ ਤੇ ਸਕੱਤਰ, ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਵਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ
ਹੈ ਕਿ ਲੋਕ ਭਲਾਈ ਦੇ ਕੰਮਾਂ ਨੂੰ ਜਾਰੀ ਰਖਣ ਲਈ ਰੈਡ ਕਰਾਸ ਦੇ ਵੱਧ ਤੋਂ ਵੱਧ ਮੈਂਬਰ ਬਣਕੇ
ਇਸ ਭਲਾਈ ਦੇ ਕੰਮਾਂ ਵਿੱਚ ਆਪਣਾ ਯੋਗਦਾਨ ਪਾਉਣ।