ਡਾਇਰੈਕਟਰ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸ ਕਾਰਪੋਰੇਸ਼ਨ ਨੇ ਵਿਧਾਨ ਸਭਾ ਸ਼ਾਮਚੁਰਾਸੀ ਦੇ ਸ਼ਰਧਾਲੂਆਂ ਦੀ ਬੱਸ ਨੂੰ ਦਿਖਾਈ ਹਰੀ ਝੰਡੀ

ਗੁਰਵਿੰਦਰ ਸਿੰਘ ਪਾਬਲਾ ਨੇ ਮਾਤਾ ਨੈਨਾ ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ
ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇਵੀ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਕੀਤਾ
ਰਵਾਨਾ
ਹੁਸ਼ਿਆਰਪੁਰ, 25 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ
ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮੁੱਖ
ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਅੱਜ ਡਾਇਰੈਕਟਰ ਪੰਜਾਬ ਸਟੇਟ ਕੰਟੇਨਰ ਐਂਡ
ਵੇਅਰਹਾਊਸ ਕਾਰਪੋਰੇਸ਼ਨ ਗੁਰਵਿੰਦਰ ਸਿੰਘ ਪਾਬਲਾ ਨੇ ਮਾਤਾ ਨੈਨਾ ਦੇਵੀ, ਸ਼੍ਰੀ ਅਨੰਦਪੁਰ
ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇਵੀ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ
ਨੂੰ ਹਰੀ ਝੰੰੰਡੀ ਦਿਖਾ ਕੇ ਰਵਾਨਾ ਕੀਤਾ।
ਡਾਇਰੈਕਟਰ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸ ਕਾਰਪੋਰੇਸ਼ਨ ਨੇ ਕਿਹਾ ਕਿ ਅੱਜ ਬਹੁਤ
ਹੀ ਖੁਸ਼ੀ ਦਾ ਦਿਨ ਹੈ ਕਿ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਲੋਕਾਂ ਤੀਰਥ ਸਥਾਨਾਂ ਦੇ
ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ
ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਨਿਭਾਇਆ ਹੈ। ਉਨ੍ਹਾਂ ਪੰਜਾਬ
ਵਾਸੀਆਂ ਨੂੰ ਤੀਰਥ ਯਾਤਰਾ
ਕਰਵਾਉਣ ਦਾ ਵਾਅਦਾ ਵੀ ਕੀਤਾ ਸੀ, ਜਿਸ ਨੂੰ ਪੂਰਾ ਕੀਤਾ ਹੈ ਅਤੇ ਪੂਰੇ ਸੂਬੇ ਤੋਂ ਲੋਕ
ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾ ਲਈ ਜਾ ਰਹੇ ਹਨ। ਸ਼ਾਮਚੁਰਾਸੀ ਤੋਂ ਮਾਤਾ ਨੈਨਾ
ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇਵੀ ਜੀ ਦੀ
ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਗੁਰਵਿੰਦਰ ਸਿੰਘ ਪਾਬਲਾ ਨੇ
ਕਿਹਾ ਕਿ ਇਸ ਸਕੀਮ
ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਦੇ ਵੱਖ-ਵੱਖ ਤੀਰਥ ਸਥਾਨਾਂ ਦੇ
ਦਰਸ਼ਨਾਂ ਲਈ ਜਾਣ ਲਈ ਸਫ਼ਰ ਦੀ ਸੁਵਿਧਾ ਮੁਫ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ
ਤਹਿਤ ਯਾਤਰਾ 'ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ, ਜਿਸ ਵਿਚ
ਉਨ੍ਹਾਂ ਦੇ ਆਣ-ਜਾਣ, ਠਹਿਰਨ ਤੇ ਖਾਣ-ਪੀਣ ਦਾ ਸਾਰਾ ਖਰਚਾ ਸ਼ਾਮਲ ਹੈ।