ਪੁਲਿਸ ਪ੍ਰਸ਼ਾਸਨ ਵਲੋਂ ਸਿੱਖ ਨੈਸ਼ਨਲ ਕਾਲਜ ਵਿਖੇ ਕਰਵਾਇਆ ਗਿਆ ਫੁੱਟਬਾਲ ਟੂਰਨਾਮੈਂਟ

ਵਿਧਾਇਕ, ਹਲਕਾ ਇੰਚਾਰਜ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਨੌਜਵਾਨਾਂ ਨੂੰ ਨਸ਼ਿਆਂ
ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ
ਬੰਗਾ, 20 ਦਸੰਬਰ: ਸਿੱਖ ਨੈਸ਼ਨਲ ਕਾਲਜ ਵਿਖੇ ਨਸ਼ਿਆਂ ਦੀ ਰੋਕਥਾਮ ਸਬੰਧੀ ਸੰਦੇਸ਼
ਦਿੰਦਿਆਂ ਪੰਜਾਬ ਪੁਲਿਸ ਵੱਲੋਂ ਫੁੱਟਬਾਲ ਦਾ ਟੂਰਨਾਮੈਂਟ ਕਰਵਾਇਆ ਗਿਆ। ਕਰਵਾਏ ਗਏ
ਫੁੱਟਬਾਲ ਟੂਰਨਾਮੈਂਟ ਵਿੱਚ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆਂ,ਵਾਈਸਚੇਅਰਮੈਨ ਵਾਟਰ
ਰਿਸੋਰਸਿਸ ਡਿਵੈਲਪਮੈਂਟ ਅਤੇ ਮੈਨੇਜਮੈਟ ਕਾਰਪੋਰੇਸ਼ਨ ਪੰਜਾਬ ਅਤੇ ਹਲਕਾ ਇਚਾਰਜ਼ ਬੰਗਾ
ਕੁਲਜੀਤ ਸਿੰਘ ਸਰਹਾਲ, ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਡੀ.ਆਈ ਜੀ
ਲੁਧਿਆਣਾ ਰੇਂਜ ਧਨਪ੍ਰੀਤ ਕੌਰ, ਐਸ.ਐਸ.ਪੀ. ਡਾ. ਅਖਿਲ ਚੌਧਰ ਵਿਸ਼ੇਸ਼ ਤੌਰ 'ਤੇ ਸ਼ਾਮਲ
ਹੋਏ। ਕਰਵਾਏ ਗਏ ਫੁੱਟਬਾਲ ਮੁਕਾਬਲਿਆਂ ਦੌਰਾਨ ਪਹਿਲੇ ਨੰਬਰ 'ਤੇ ਆਉਣ ਵਾਲੇ ਪੰਜਾਬ
ਪੁਲਿਸ ਨਵਾਂਸ਼ਹਿਰ, ਦੂਜੇ ਸਥਾਨ 'ਤੇ ਰਹਿਣ ਵਾਲੇ ਆਜ਼ਾਦ ਫੁੱਟਬਾਲ ਕਲੱਬ ਜਗਤਪੁਰ ਦੇ
ਖਿਡਾਰੀਆਂ ਨੂੰ ਮੁੱਖ ਮਹਿਮਾਨ ਵਲੋਂ ਸਨਮਾਇਤ ਕੀਤਾ ਗਿਆ। ਇਸ ਦੌਰਾਨ ਵਿਧਾਇਕ ਬਲਾਚੌਰ
ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਨਸ਼ਿਆਂ ਦੇ ਖਿਲਾਫ ਸੰਦੇਸ਼ ਦੇਣ ਲਈ
ਕਰਵਾਇਆ ਫੁੱਟਬਾਲ ਟੂਰਨਾਮੇਂਟ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਹਲਕਾ ਇੰਚਾਰਜ ਬੰਗਾ
ਕੁਲਜੀਤ ਸਿੰਘ ਸਰਹਾਲ ਨੇ ਵੀ ਖਿਡਾਰੀਆਂ ਦਾ ਉਤਸ਼ਾਹ ਵਧਾਉਂਦੇ ਹੋਏ ਨੌਜਵਾਨਾਂ ਨੂੰ
ਨਸ਼ਿਆਂ ਤੋਂ ਦੂਰ ਰਹਿਣ ਦੇ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ
ਰੰਧਾਵਾ ਨੇ ਕਿਹਾ ਕਿ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਦੇ ਨਾਲ ਸਮੇਂ ਸਮੇਂ
'ਤੇ ਇਸ ਤਰ੍ਹਾਂ ਦੇ ਆਯੋਜਨ ਕੀਤੇ ਜਾਂਦੇ ਹਨ, ਜਿਨ੍ਹਾਂ ਦੇ ਵਿੱਚ ਨੌਜਵਾਨਾਂ ਨੂੰ
ਸ਼ਾਮਿਲ ਕਰਕੇ ਨਸ਼ਿਆਂ ਤੋਂ ਦੂਰ ਰਹਿਣ ਦੇ ਲਈ ਪ੍ਰੇਰਿਤ ਕੀਤਾ ਜਾਂਦਾ ਹੈ।
ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਧਿਆਨ ਦੇਣ
ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਇਕ ਹੈਲਪਲਾਈਨ ਨੰਬਰ
99883-03232 ਜਾਰੀ ਕੀਤਾ ਗਿਆ ਹੈ, ਜਿਸ 'ਤੇ ਨਸ਼ਿਆਂ ਦੇ ਰੋਕਥਾਮ ਸਬੰਧੀ ਕਿਸੇ ਵੀ
ਤਰ੍ਹਾਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ, ਜਿਸ ਤੇ ਪੁਲਿਸ ਪ੍ਰਸ਼ਾਸਨ ਵਲੋਂ ਤੁਰੰਤ ਐਕਸ਼ਨ
ਲਿਆ ਜਾਂਦਾ ਹੈ। ਅਖੀਰ ਦੇ ਵਿੱਚ
ਮੁੱਖ ਮਹਿਮਾਨਾਂ ਨੂੰ ਯਾਦਗਿਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ
'ਤੇ ਐਸ.ਡੀ.ਐਮ ਨਵਾਂਸ਼ਹਿਰ . ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ ਬੰਗਾ ਬਿਕਰਮਜੀਤ ਸਿੰਘ,
ਸਹਾਇਕ ਕਮਿਸ਼ਨਰ (ਜ) ਗੁਰਲੀਨ ਕੌਰ ਤੋਂ ਇਲਾਵਾ ਹੋਰ ਵੀ ਪ੍ਰਸ਼ਾਸਨਿਕ ਅਧਿਕਾਰੀ ਅਤੇ ਖੇਡ
ਪ੍ਰੇਮੀ ਮੌਜੂਦ ਸਨ।