ਸਰਕਾਰ ਦਾ ਟੀਚਾ ਸਾਲ 2047 ਤੱਕ ਭਾਰਤ ਨੂੰ ਵਿਕਸਤ ਮੁਲਕ ਬਣਾਉਣਾ ਹੈ- ਮੇਘਵਾਲ*
ਅੰਮ੍ਰਿਤਸਰ 17/12/2023 : - ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ
ਮੇਘਵਾਲ ਨੇ ਐਤਵਾਰ ਨੂੰ ਅੰਮ੍ਰਿਤਸਰ
ਦੇ ਪਿੰਡ ਸੋਹੀਆਂ ਕਲਾਂ ਵਿੱਚ 'ਵਿਕਸਿਤ ਭਾਰਤ ਸੰਕਲਪ ਯਾਤਰਾ' ਵਿਚ ਸ਼ਮੂਲੀਅਤ ਕੀਤੀ। ਇਸ
ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਸਾਲ 2047 ਤੱਕ ਭਾਰਤ ਨੂੰ ਵਿਕਸਤ ਮੁਲਕ ਬਣਾਉਣਾ
ਹੈ, ਜਿਸ ਲਈ ਲੋਕਾਂ ਵਿਚਕਾਰ ਜਾਗਰੂਕਤਾ ਫੈਲਾਉਣਾ ਅਤੇ ਸੁਝਾਅ ਲੈਣਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਲਾਏ ਗਏ ਕੈਂਪਾਂ ਦੇ ਜ਼ਰੀਏ ਲੋਕ
ਵੱਖੋ ਵੱਖ ਯੋਜਨਾਵਾਂ ਦਾ ਲਾਹਾ ਲੈਣ ਤੋਂ ਇਲਾਵਾ ਖੁਦ ਨੂੰ ਰਜਿਸਟਰ ਵੀ ਕਰਵਾ ਸਕਦੇ ਨੇ।
ਸ਼੍ਰੀ ਮੇਘਵਾਲ ਨੇ ਕਿਹਾ ਕਿ ਇਹ ਯਾਤਰਾ ਦੇਸ਼ ਦੀਆਂ ਗ੍ਰਾਮ ਪੰਚਾਇਤਾਂ ਸਣੇ ਵੱਖੋ ਵੱਖ
ਇਲਾਕਿਆਂ ਤੱਕ ਜਾਏਗੀ।
ਇਸ ਮੌਕੇ ਭਾਰਤ ਸਰਕਾਰ ਦੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਰਾਜ ਸਰਕਾਰ ਦੇ
ਕਈ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਭਾਰਤ ਸਰਕਾਰ ਦੇ ਮੁੱਖ ਕਲਿਆਣਕਾਰੀ
ਪ੍ਰੋਗਰਾਮਾਂ ਦਾ ਸੁਨੇਹਾ ਪ੍ਰਚਾਰਿਤ ਕਰਨ ਲਈ ਖਾਸ ਤੌਰ 'ਤੇ ਡਿਜ਼ਾਈਨ ਕੀਤੀਆਂ ਗਈਆਂ ਇਹ
ਆਈਈਸੀ (ਸੂਚਨਾ, ਸਿੱਖਿਆ ਅਤੇ ਸੰਚਾਰ) ਵੈਨਾਂ ਅੰਮ੍ਰਿਤਸਰ ਅਤੇ ਨੇੜਲੇ ਇਲਾਕਿਆਂ ਦੇ ਵੱਖੋ
ਵੱਖ ਪਿੰਡਾਂ ਤੱਕ ਪਹੁੰਚ ਕਰਨਗੀਆਂ।
ਇਸ ਦੌਰਾਨ ਲੋਕਾਂ ਨੂੰ ਜਿੱਥੇ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ, ਉੱਥੇ ਹੀ
ਖੇਤੀਬਾੜੀ ਦੇ ਵਿਕਾਸ ਨੂੰ ਦਰਸਾਉਂਦਿਆਂ ਡਰੋਨ ਵੀ ਪ੍ਰਦਰਸ਼ਿਤ ਕੀਤਾ ਗਿਆ, ਜਿਸ ਦਾ ਫਾਇਦਾ
ਕਿਸਾਨ ਆਪਣੇ ਉਤਪਾਦਨ ਅਤੇ ਉਤਪਾਦਕਤਾ ਨੂੰ ਵਧਾਉਣ ਲਈ ਚੁੱਕ ਸਕਦੇ ਹਨ। ਇਸ ਯਾਤਰਾ ਦਾ ਮੁੱਖ
ਮੰਤਵ ਲੋਕਾਂ ਨਾਲ ਸੰਪਰਕ ਕਰਨਾ, ਜਾਗਰੂਕਤਾ ਪੈਦਾ ਕਰਨਾ ਅਤੇ ਸਵੱਛਤਾ ਸੁਵਿਧਾਵਾਂ, ਜ਼ਰੂਰੀ
ਵਿੱਤੀ ਸੇਵਾਵਾਂ, ਬਿਜਲੀ ਕਨੈਕਸ਼ਨ, ਐੱਲਪੀਜੀ ਸਿਲੰਡਰ ਨੂੰ ਸੁਲਭ ਕਰਵਾਉਣ, ਗ਼ਰੀਬਾਂ ਲਈ
ਆਵਾਸ, ਖੁਰਾਕ ਸੁੱਰਖਿਆ, ਉਚਿਤ ਪੋਸ਼ਣ, ਭਰੋਸੇਯੋਗ ਸਿਹਤ ਸੇਵਾਵਾਂ, ਸਵੱਛ ਪੇਯਜਲ ਆਦਿ
ਜਿਹੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਪ੍ਰਦਾਨ ਕਰਨਾ ਹੈ।
ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਆਯੁਸ਼ਮਾਨ ਭਾਰਤ; ਪੀਏਜੇਏਵਾਈ ਪ੍ਰਧਾਨ ਮੰਤਰੀ ਬਾਲਿਕਾ
ਕਲਿਆਣ ਅੰਨ ਯੋਜਨਾ; ਦੀਨਦਿਆਲ ਅੰਤਯੋਦਯ ਯੋਜਨਾ – ਰਾਸ਼ਟਰੀ ਗ੍ਰਾਮੀਣ ਆਜੀਵਿਕਾ ਮਿਸ਼ਨ ;
ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ); ਪ੍ਰਧਾਨ ਮੰਤਰੀ ਉੱਜਵਲਾ ਯੋਜਨਾ; ਪ੍ਰਧਾਨ ਮੰਤਰੀ
ਵਿਸ਼ਵਕਰਮਾ; ਪ੍ਰਧਾਨ ਮੰਤਰੀ ਕਿਸਾਨ ਸੰਮਾਨ; ਕਿਸਾਨ ਕ੍ਰੈਡਿਟ ਕਾਰਡ (ਕੇਸੀਸੀ); ਪ੍ਰਧਾਨ
ਮੰਤਰੀ ਪੋਸ਼ਣ ਅਭਿਯਾਨ; ਹਰ ਘਰ ਜਲ –ਜਲ ਜੀਵਨ ਮਿਸ਼ਨ; ਪਿੰਡਾਂ ਦਾ ਸਰਵੇਖਣ ਅਤੇ ਪੇਂਡੂ
ਖੇਤਰਾਂ ਵਿੱਚ ਉੱਨਤ ਟੈਕਨੋਲੋਜੀ ਦੇ ਨਾਲ ਮੈਪਿੰਗ ; ਜਨ ਧਨ ਯੋਜਨਾ; ਜੀਵਨ ਜਯੋਤੀ ਬੀਮਾ
ਯੋਜਨਾ; ਸੁਰਕਸ਼ਾ ਬੀਮਾ ਯੋਜਨਾ; ਅਟਲ ਪੈਨਸ਼ਨ ਯੋਜਨਾ ਆਦਿ ਨੂੰ ਪ੍ਰਚਾਰਿਤ ਕੀਤਾ ਜਾ ਰਿਹਾ ਹੈ,
ਤਾਂ ਜੋ ਹਰ ਵਿਅਕਤੀ ਇਨ੍ਹਾਂ ਦਾ ਲਾਹਾ ਲੈ ਸਕੇ।
ਵਿਕਾਸ ਭਾਰਤ ਸੰਕਲਪ ਯਾਤਰਾ ਭਾਰਤ ਸਰਕਾਰ ਦੀ ਹੁਣ ਤੱਕ ਦੀ ਸਭ ਤੋਂ ਵਿਆਪਕ ਪਹਿਲ ਹੈ।
ਬਹੁਪੱਖੀ ਵਿਕਾਸ ਦੇ ਦ੍ਰਿਸ਼ਟੀਕੋਣ 'ਤੇ ਆਧਾਰਿਤ ਇਸ ਯਾਤਰਾ ਦੇ ਜ਼ਰੀਏ, ਇਹ ਯਕੀਨੀ ਬਣਾਉਣ
ਲਈ ਲਗਾਤਾਰ ਕੋਸ਼ਿਸ਼ ਕੀਤੀ ਗਈ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਦੇਸ਼ ਦੇ ਹਰ ਕੋਨੇ ਵਿੱਚ
100% ਮੁਕੰਮਲ ਹੋ ਸਕੇ। ਇਹ ਯਾਤਰਾ ਵਿਆਪਕ ਪਹੁੰਚ ਬਣਾਉਣ ਦੇ ਨਾਲ-ਨਾਲ ਜਾਣਕਾਰੀ ਦਾ ਪ੍ਰਸਾਰ
ਕਰਨ ਅਤੇ ਨਾਗਰਿਕਾਂ ਨੂੰ ਦੇਸ਼ ਦੇ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਸ਼ਕਤੀ ਪ੍ਰਦਾਨ
ਕਰਕੇ ਇਸ ਉਦੇਸ਼ ਨੂੰ ਪ੍ਰਾਪਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।