ਫੁੱਟਬਾਲ ਖਿਡਾਰੀ ਦਰਸ਼ਨ ਸਿੰਘ ਮਾਹਿਲ ਨੇ ਕੀਤਾ ਢਾਹਾਂ-ਕਲੇਰਾਂ ਸਕੂਲ ਦੀ ਜੂਨੀਅਰ ਅਥੈਲੇਟਿਕ ਮੀਟ ਦਾ ਕੀਤਾ ਉਦਘਾਟਨ
ਬੰਗਾ 6 ਦਸੰਬਰ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਜੂਨੀਅਰ ਅਥੈਲੇਟਿਕ ਮੀਟ ਦਾ ਕੀਤਾ ਉਦਘਾਟਨ ਉੱਘੇ ਫੁਟਬਾਲ ਖਿਡਾਰੀ ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਨੇ ਕੀਤਾ । ਇਸ ਮੌਕੇ ਉਹਨਾਂ ਦਾ ਸਹਿਯੋਗ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਪ੍ਰਿੰਸੀਪਲ ਵਨੀਤਾ ਚੋਟ, ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਅਤੇ ਹੋਰ ਪਤਵੰਤੇ ਸੱਜਣਾਂ ਨੇ ਦਿੱਤਾ ।
ਉਦਾਘਟਨੀ ਸਮਾਗਮ ਵਿਚ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਦਰਸ਼ਨ ਸਿੰਘ ਮਾਹਿਲ ਨੇ ਸਾਲਾਨਾ ਜੂਨੀਅਰ ਅਥੈਲੇਟਿਕ ਮੀਟ ਆਰੰਭ ਕਰਨ ਦਾ ਐਲਾਨ ਕੀਤਾ ਅਤੇ ਸਮੂਹ ਖਿਡਾਰੀਆਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਖੇਡਾਂ ਜੀਵਨ ਦਾ ਅਟੁੱਟ ਅੰਗ ਹਨ ਇਹ ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਸ. ਮਾਹਿਲ ਨੇ ਢਾਹਾਂ ਕਲੇਰਾਂ ਸਕੂਲ ਵਿਖੇ ਬਣਾਏ ਜਾ ਰਹੇ ਸਟੇਡੀਅਮ ਲਈ ਵੀ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਐਲਾਨ ਕੀਤਾ । ਇਸ ਮੌਕੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਨੇ ਮੁੱਖ ਮਹਿਮਾਨ ਅਤੇ ਪਤਵੰਤੇ ਸੱਜਣਾਂ ਨੂੰ ਜੀ ਆਇਆ ਕਿਹਾ । ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਨੇ ਸਕੂਲ ਦੀਆਂ ਖੇਡਾਂ ਵਿਚ ਹੁਣ ਤੱਕ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਮੁੱਖ ਮਹਿਮਾਨ ਦਰਸ਼ਨ ਸਿੰਘ ਮਾਹਿਲ ਦੇ ਖੇਡ ਜੀਵਨ ਬਾਰੇ ਜਾਣਕਾਰੀ ਦਿਤੀ । ਸਕੂਲ ਪ੍ਰਬੰਧਕ ਟਰੱਸਟ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਢਾਹਾਂ ਕਲੇਰਾਂ ਨੇ ਮੁੱਖ ਮਹਿਮਾਨ ਦਰਸ਼ਨ ਸਿੰਘ ਮਾਹਿਲ ਅਤੇ ਪਤਵੰਤੇ ਸੱਜਣਾਂ ਦਾ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਸਕੂਲ ਵਿਖੇ ਪੁੱਜਣ ਲਈ ਤਹਿਦਿਲੋਂ ਧੰਨਵਾਦ ਕੀਤਾ ।
ਇਸ ਮੌਕੇ ਖੇਡਾਂ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਨਰਸਰੀ ਜਮਾਤ ਤੋਂ ਲੈ ਕੇ ਪੰਜਵੀ ਜਮਾਤ ਤਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ । ਜਿਹਨਾਂ ਵਿਚ 50 ਮੀਟਰ ਦੌੜ , 100 ਮੀਟਰ ਦੌੜ, ਰਿਲੇਅ ਦੌੜਾਂ ਅਤੇ ਹਾਈ ਜੰਪ ਦੇ ਮੁਕਾਬਲੇ ਹੋਏ । ਇਸ ਮੌਕੇ ਪਹਿਲੇ ਦੂਜੇ ਅਤੇ ਤੀਜੇ ਸਥਾਨ ਆਏ ਜੇਤੂ ਐਥਲੀਟਾਂ ਨੂੰ ਮੁੱਖ ਮਹਿਮਾਨ ਦਰਸ਼ਨ ਸਿੰਘ ਮਾਹਿਲ ਨੇ ਆਪਣੇ ਕਰ ਕਮਲਾਂ ਨਾਲ ਸਨਮਾਨਿਤ ਕੀਤਾ । ਸਾਲਾਨਾ ਅਥੈਲੇਟਿਕ ਮੀਟ ਵਿਚ ਲੈਣ ਵਾਲੇ ਖਿਡਾਰੀਆਂ ਦੀ ਉਤਸ਼ਾਹਿਤ ਕਰਨ ਲਈ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਪ੍ਰਿੰਸੀਪਲ ਵਨੀਤਾ ਚੋਟ, ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਭਾਈ ਜੋਗਾ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ, ਵਾਈਸ ਪ੍ਰਿੰਸੀਪਲ ਲਾਲ ਚੰਦ ਔਜਲਾ, ਵਾਈਸ ਪ੍ਰਿੰਸੀਪਲ ਰਵਿੰਦਰ ਕੌਰ, ਜਸਬੀਰ ਕੌਰ ਡੀ ਪੀ ਈ, ਕੋਮਲ ਡੀ ਪੀ ਈ, ਅਰਵਿੰਦਰ ਬਸਰਾ ਡੀ ਪੀ ਈ ਤੋਂ ਇਲਾਵਾ ਸਮੂਹ ਸਕੂਲ ਸਟਾਫ਼, ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਜੂਨੀਅਰ ਅਥੈਲੇਟਿਕ ਮੀਟ ਦਾ ਉਦਘਾਟਨ ਕਰਦੇ ਹੋਏ ਮੁਖ ਮਹਿਮਾਨ ਦਰਸ਼ਨ ਸਿੰਘ ਮਾਹਿਲ