ਨਵਾਂਸ਼ਹਿਰ, 7 ਦਸੰਬਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅਗਾਮੀ
ਲੋਕ ਸਭਾ ਚੋਣਾਂ—2024
ਸਬੰਧੀ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਸਬੰਧੀ ਡਿਪਟੀ
ਕਮਿਸ਼ਨਰ—ਕਮ—ਜਿਲ੍ਹਾ ਚੋਣ ਅਫ਼ਸਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੇ ਸਮੂਹ
ਸਹਾਇਕ ਰਿਟਰਨਿੰਗ ਅਫ਼ਸਰਾਂ, ਡਵੀਜ਼ਨ ਪੱਧਰ 'ਤੇ ਨਿਯੁਕਤ ਡੀ.ਐਸ.ਪੀਜ਼ ਅਤੇ ਸਮੂਹ
ਸੁਪਰਵਾਈਜ਼ਰ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੰਵੇਦਨ ਅਤੇ ਅਤਿ
ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਹਿਚਾਣ ਕਰਕੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ
ਜਾਣ। ਉਨ੍ਹਾਂ ਕਿਹਾ ਕਿ ਸੰਵੇਦਨ ਅਤੇ ਅਤਿ ਸੰਵੇਦਨਸ਼ੀਲ ਪੋਲਿਸ ਸਟੇਸ਼ਨਾਂ ਦੀ ਵੱਖਰੇ
ਤੌਰ ਤੇ ਲਿਸਟ ਤਿਆਰ ਕੀਤੀ ਜਾਵੇ ਅਤੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ਤੇ
ਪਹੁੰਚ ਕੇ ਜਾਣਕਾਰੀ ਹਾਸਲ ਕਰਨ। ਇਨ੍ਹਾਂ ਪੋਲਿਸ ਸਟੇਸ਼ਨਾਂ ਤੇ ਕਿਹੜੇ ਕਿਹੜੇ ਅਤਿ
ਜ਼ਰੂਰੀ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਅਤੇ
ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਮਿਹਨਤ ਦੇ ਨਾਲ
ਕੰਮ ਕਰਨ ਦੀ ਹਦਾਇਤ ਕੀਤੀ।
ਇਸ ਦੌਰਾਨ ਸਟੇਟ ਲੈਵਲ ਮਾਸਟਰ ਟ੍ਰੇਨਰ ਦਿਨੇਸ਼ ਸੈਣੀ ਨੇ ਹਾਜ਼ਰੀਨ ਨੂੰ
ਟਰੇਨਿੰਗ ਦਿੰਦੇ ਹੋਏ ਚੋਣਾਂ ਸਬੰਧੀ ਜ਼ਰੂਰੀ ਜਾਣਕਾਰੀ ਮੁਹੱਈਆਂ ਕਰਵਾਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਜੀਵ ਵਰਮਾ, ਉਪ ਮੰਡਲ ਮੈਜਿਸਟ੍ਰੇਟ
ਨਵਾਂਸ਼ਹਿਰ ਡਾ. ਸ਼ਿਵਰਾਜ ਸਿੰਘ ਬਲ, ਚੋਣ ਤਹਿਸੀਲਦਾਰ ਪਲਵਿੰਦਰ ਸਿੰਘ ਹਾਜਿਰ ਸਨ।