ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 891283 ਲੋੜਵੰਦਾਂ ਨੇ ਲਿਆ ਸਿਹਤ ਸੇਵਾਵਾਂ ਦਾ ਲਾਭ
ਅੰਮ੍ਰਿਤਸਰ, 15 ਦਸੰਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ
ਪੰਜਾਬ ਸਰਕਾਰ ਵਲੋਂ ਬੀਤੇ ਵਰ੍ਹੇ 15 ਅਗਸਤ 2022 ਤੋਂ ਜਿਲ੍ਹਾ ਅੰਮ੍ਰਿਤਸਰ ਵਿਖੇ
ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਵਿੱਚ 30 ਨਵੰਬਰ 2023 ਤੱਕ ਲਗਭਗ 9 ਲੱਖ ਦੇ
ਕਰੀਬ ਲੋੜਵੰਦ ਮਰੀਜਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ ਹੈ ਅਤੇ 143701 ਵਿਅਕਤੀਆਂ
ਨੇ ਆਪਣੇ ਮੁਫ਼ਤ ਵਿੱਚ ਟੈਸਟ ਕਰਵਾਏ ਹਨ।
ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵਲੋਂ ਨੇ ਜਿਲ੍ਹੇ ਵਿਚ ਚੱਲ ਰਹੇ
60 ਆਮ ਆਦਮੀ ਕਲੀਨਿਕਾਂ ਦੇ ਕੰਮਾਂ ਦੀ ਸਮੀਖਿਆ ਕਰਦੇ ਦੱਸਿਆ ਕਿ ਲੋਕਾਂ ਦੇ ਮਿਲੇ
ਹੁੰਗਾਰੇ ਤੋਂ ਬਾਅਦ ਜਿਲ੍ਹੇ ਵਿਚ ਵੱਖ-ਵੱਖ ਸਥਾਨਾਂ ਉਤੇ 12 ਹੋਰ ਆਮ ਆਦਮੀ ਕਲੀਨਿਕ
ਖੋਲ੍ਹੇ ਜਾਣਗੇ। ਉਨਾਂ ਕਿਹਾ ਕਿ ਮੈਂ ਵੀ ਹਾਲ ਹੀ ਵਿਚ ਕਲੀਨਿਕਾਂ ਦਾ ਦੌਰਾ ਕੀਤਾ ਹੈ
ਅਤੇ ਵੇਖਿਆ ਹੈ ਕਿ ਲੋਕ ਆਪਣੇ ਸਿਹਤ ਸੇਵਾਵਾਂ ਦਾ ਘਰਾਂ ਦੇ ਨੇੜੇ ਤੋਂ ਹੀ ਆਮ ਆਦਮੀ
ਕਲੀਨਿਕਾਂ ਤੋਂ ਇਲਾਜ ਕਰਵਾ ਕੇ ਪੂਰੀ ਤਰ੍ਹਾਂ ਸੰਤੁਸ਼ਟ ਹਨ।
ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕਾਂ ਵਿੱਚ ਕੰਮ ਕਰ ਰਹੇ
ਡਾਕਟਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨਾਂ ਦੱਸਿਆ ਕਿ ਮਰੀਜਾਂ ਨੂੰ ਸਾਰੀਆਂ ਦਵਾਈਆਂ
ਇਥੋਂ ਹੀ ਪ੍ਰਾਪਤ ਹੋ ਜਾਂਦੀਆਂ ਹਨ। ਉਨਾਂ ਕਿਹਾ ਕਿ ਪਹਿਲਾਂ ਆਮ ਲੋਕਾਂ ਨੂੰ ਆਪਣੀ
ਸਿਹਤ ਸਮੱਸਿਆ ਨੂੰ ਲੈ ਕੇ ਹਸਪਤਾਲਾਂ ਵਿੱਚ ਜਾਣਾ ਪੈਂਦਾ ਸੀ ਅਤੇ ਹਸਪਤਾਲਾਂ ਵਿੱਚ
ਮਰੀਜਾਂ ਦੀ ਵਧੇਰੇ ਗਿਣਤੀ ਹੋਣ ਕਾਰਨ ਲੋਕਾਂ ਨੂੰ ਇੰਤਜ਼ਾਰ ਵੀ ਕਰਨਾ ਪੈਂਦਾ ਸੀ,
ਪਰੰਤੂ ਹੁਣ ਆਮ ਆਦਮੀ ਕਲੀਨਿਕਾ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਸਿਹਤ ਸੁਵਿਧਾਵਾਂ
ਮੁਹੱਈਆ ਹੋ ਰਹੀਆਂ ਹਨ।
ਇਸ ਮੌਕੇ ਸਿਵਲ ਸਰਜਨ ਸ੍ਰੀ ਵਿਜੈ ਕੁਮਾਰ, ਜਿਲ੍ਹਾ ਸਿਹਤ ਅਫ਼ਸਰ ਡਾ. ਜਸਪਾਲ ਸਿੰਘ ਅਤੇ
ਹੋਰ ਅਧਿਕਾਰੀ ਵੀ ਹਾਜ਼ਰ ਸਨ।