Fwd: ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਵਿਧਾਇਕ ਘੁੰਮਣ ਅਤੇ ਐਸ ਡੀ ਐਮ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ- 14.12.2023

-ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਰਹੇ ਮੌਜੂਦ
ਦਸੂਹਾ/ਹੁਸ਼ਿਆਰਪੁਰ, 14 ਦਸੰਬਰ:   ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਹਲਕਾ ਦਸੂਹਾ ਦੇ ਬਲਾਕ ਤਲਵਾੜਾ ਦੇ ਪਿੰਡ ਅਮਰੋਹ ਵਿਖੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਐਸ ਡੀ ਐਮ ਅਸ਼ੋਕ ਕੁਮਾਰ  ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠ ਕੇ 15 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਜ਼ਿਆਦਾਤਰ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ। ਇਸ ਦੌਰਾਨ ਐਸ. ਡੀ. ਐਮ ਮੁਕੇਰੀਆਂ ਅਸ਼ੋਕ ਕੁਮਾਰ  ਬੀਂਡੀ ਪੀੳ ਸੁੱਖਪ੍ਰੀਤ ਸਿੰਘ ਬੋਦਲ,ਨਾਇਬ ਤਹਿਸੀਲਦਾਰ ਉਂਕਾਰ ਸਿੰਘ , ਐਕਸੀਅਨ ਅਨੁਜ ਸ਼ਰਮਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
  ਇਸ ਮੌਕੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਸੂਬੇ ਦੇ ਵੱਖ-ਵੱਖ ਪਿੰਡਾਂ 'ਚ ਅਜਿਹੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ, ਜਿਥੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਅੱਜ ਪਿੰਡ ਅਮਰੋਹ ਵਿਚ ਲਗਾਏ ਗਏ ਇਸ ਕੈਂਪ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵੱਲੋਂ ਆਸ-ਪਾਸ ਦੇ 15 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ। ਉਨ੍ਹਾਂ ਕਿਹਾ ਕਿ ਅਜਿਹੇ ਸ਼ਿਕਾਇਤ ਨਿਵਾਰਨ ਕੈਂਪਾਂ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪਿੰਡਾਂ ਦੇ ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ 'ਤੇ ਦਰਖਾਸਤਾਂ ਪ੍ਰਾਪਤ ਕਰਕੇ ਬਣਦੀ ਕਾਰਵਾਈ ਕੀਤੀ।
ਇਸ ਦੌਰਾਨ ਵਿਧਾਇਕ। ਘੁੰਮਣ  ਨੇ ਦੱਸਿਆ ਕਿ ਅੱਜ ਦੇ ਸ਼ਿਕਾਇਤ ਨਿਵਾਰਨ ਕੈਂਪ ਵਿਚ ਜ਼ਿਆਦਾਤਰ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਜਿਨ੍ਹਾਂ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ ਨਹੀਂ ਹੋਇਆ, ਉਨ੍ਹਾਂ ਦਾ ਜਲਦੀ ਹੀ ਸਬੰਧਤ ਵਿਭਾਗ ਵੱਲੋਂ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 460 ਦੇ ਕਰੀਬ ਦਰਖ਼ਾਸਤਾਂ ਆਈਆਂ, ਜਿਨ੍ਹਾਂ ਵਿਚੋਂ 246 ਦਾ ਮੌਕੇ 'ਤੇ ਹੀ ਨਿਪਟਾਰਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਜਿਹੇ ਕੈਂਪ ਲਗਦੇ ਰਹਿਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਹੱਲ ਕੀਤੀਆਂ ਜਾ ਸਕਣ। ਇਸ ਦੌਰਾਨ ਸਵੈ-ਸਹਾਇਤਾ ਗਰੁੱਪਾਂ ਵੱਲੋਂ ਵੱਖ-ਵੱਖ ਉਤਪਾਦਾਂ ਦੀਆਂ ਪ੍ਰਦਰਸ਼ੀਆਂ ਅਤੇ ਸਟਾਲ ਵੀ ਲਗਾਏ ਗਏ।
ਇਸ ਮੌਕੇ ਨਾਇਬ ਤਹਿਸੀਲਦਾਰ ਓਂਕਾਰ ਸਿੰਘ, ਐਸ. ਐਚ. ਓ ਤਲਵਾੜਾ ਹਰਗੁਰਦੇਵ ਸਿੰਘ, ਐਸ. ਐਮ. ਓ  ਭੋਲ ਅਨੂਪਿੰਦਰ ਕੌਰ,ਐਸ. ਐਮ. ਓ ਹਾਜੀਪੁਰ ਦਵਿੰਦਰ ਪੁਰੀ, ਗੁਰਬਚਨ ਡਡਵਾਲ, ਵਕੀਲ ਬਟਵਾਰਾ,ਡਾ ਸ਼ਿਵ ਦੱਤ,ਪੁਸਪਿੰਦਰ ਯੋਗੀ, ਸੰਬੂ ਦੱਤ ਬਲਾਕ ਪ੍ਰਧਾਨ,ਰਵਿੰਦਰ ਮਹਿਤਾ,ਹਰਦੀਪ ਰਾਣਾ, ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।