Fwd: -ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੋਲ੍ਹੀਆਂ ਜਾ ਰਹੀਆਂ ਹਨ ਖੇਡ ਅਕੈਡਮੀਆਂ: ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ

-ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੋਲ੍ਹੀਆਂ ਜਾ ਰਹੀਆਂ ਹਨ ਖੇਡ ਅਕੈਡਮੀਆਂ: ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ

ਬਲਾਚੌਰ, 10 ਦਸੰਬਰ:    ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਰਿਆਤ ਬਾਹਰਾ ਇੰਸਟੀਚਿਊਟ ਰੈਲ ਮਾਜਰਾ ਵਿਖੇ ਕਰਵਾਈ ਗਈ 70ਵੀਂ ਸੀਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਵਿੱਚ ਸ਼ਿਰਕਰਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆਂ, ਵਿਧਾਇਕ ਰੂਪਨਗਰ ਦਿਨੇਸ਼ ਚੱਡਾ, ਕਬੱਡੀ ਐਸੋਸ਼ੀਏਸ਼ਨ ਦੇ ਪ੍ਰਧਾਨ ਸਕੰਦਰ ਸਿੰਘ ਮਲੂਕਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

       ਇਸ ਦੌਰਾਨ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਹੋਰ ਵੀ ਉਤਸ਼ਾਹਿਤ ਕਰਨ ਦੇ ਲਈ ਖੇਡ ਨਰਸਰੀਆਂ ਖੋਲ੍ਹੀਆਂ ਜਾ ਰਹੀਆਂ ਹਨ, ਜਿਸ ਦੇ ਵਿੱਚ ਕੋਚ ਅਤੇ ਖੇਡਾਂ ਦੇ ਮਾਹਿਰ ਵੱਖ-ਵੱਖ ਖੇਡਾਂ ਨਾਲ ਸਬੰਧਤ ਖਿਡਾਰੀਆਂ ਨੂੰ ਖੇਡਾਂ ਦੇ ਲਈ ਟ੍ਰੇਨਿੰਗ ਦੇਣਗੇ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਖਿਡਾਰੀ ਵੀ ਇੰਟਰਨੈਸ਼ਨਲ ਪੱਧਰ 'ਤੇ ਮੱਲਾ ਮਾਰ ਰਹੇ ਰਹੇ ਹਨ। ਸੂਬਾ ਸਰਕਾਰ ਖਿਡਾਰੀਆਂ ਨੂੰ ਹਰ ਤਰ੍ਹਾਂ ਦੀਆਂ ਮਾਡਰਨ ਸਹੂਲਤਾਂ ਦੇਣਾ ਚਾਹੁੰਦੀ ਹੈ, ਇਸ ਦੇ ਲਈ ਮੁੱਢਲੇ ਪੱਧਰ ਤੋਂ ਸਹੂਲਤਾ ਮੁਹੱਈਆ ਕਰਵਾਈਆਂ ਜਾਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲੀ ਪੱਧਰ 'ਤੇ ਵੀ ਛੋਟੇ ਬੱਚਿਆਂ ਨੂੰ ਖੇਡਾਂ ਵੱਲ ਲਗਾਇਆ ਜਾ ਰਿਹਾ ਹੈ। ਜੇਕਰ ਮੁਢ ਤੋਂ ਹੀ ਛੋਟੇ ਬੱਚਿਆਂ ਦਾ ਧਿਆਨ ਖੇਡਾਂ ਵੱਲ ਹੋਵੇਗਾ, ਤਾਂ ਉਹ ਕਈ ਤਰ੍ਹਾਂ ਦੀਆਂ ਗਲਤ ਸਾਵਧਾਨੀਆਂ ਤੋਂ ਬੱਚ ਸਕਦੇ ਹਨ। ਇਸ ਦੌਰਾਨ ਉਨ੍ਹਾਂ ਨੇ ਕਾਲਜ ਵਿੱਚ ਕਰਵਾਈ ਜਾ ਰਹੀ ਸੀਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਰੀ ਕੀਤੀ।

       ਇਸ ਦੌਰਾਨ ਵਧਾਇਕ ਬਲਾਚੌਰ ਸੰਤੋਸ਼ ਕਟਾਰੀਆਂ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਨੌਜਵਾਨ ਵੱਧ ਤੋਂ ਵੱਧ ਖੇਡਾਂ ਵਿੱਚ ਹਿੱਸਾ ਲੈ ਰਹੇ ਹਨ। ਖੇਡਾਂ ਜਿਥੇ ਸਾਨੂੰ ਸਰੀਰਕ ਤੌਰ 'ਤੇ ਮਜ਼ਬੂਤ ਬਣਾਉਂਦੀਆਂ ਹਨ, ਉਥੇ ਨਸ਼ਿਆਂ ਵਰਗੀਆਂ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਆਪਣਾ ਧਿਆਨ ਲਗਾਉਣ ਦੇ ਲਈ ਪ੍ਰੇਰਿਤ ਵੀ ਕੀਤਾ।

       ਇਸ ਮੌਕੇ 'ਤੇ ਜ਼ਿਲ੍ਹਾ ਖੇਡ ਅਫ਼ਸਰ ਨਵਾਂਸ਼ਹਿਰ ਵੰਦਨਾ ਚੌਹਾਨ, ਚਾਂਸਲਰ ਡਾ. ਸੰਦੀਪ ਸਿੰਘ ਕੌੜਾ, ਐਨ ਐਸ ਰਿਆਤ, ਤਿਜੇਂਦਰ ਸਿੰਘ ਮਿਡੂ ਖੇੜਾ, ਵਾਈਸ ਪ੍ਰਧਾਨ ਅਰੁਨ ਰਾਘਬ, ਦਿਨੇਸ਼ ਕੁਮਾਰ ਡਿੰਪੀ ਪਹਿਲਵਾਨ ਭਾਰਤੀ ਕਿਸਾਨ ਯੂਨੀਅਰ ਹਰਿਆਣਾ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਖਿਡਾਰੀ ਮੌਜੂਦ ਸਨ।