ਅਧਿਕਾਰੀ ਤੇ ਕਰਮਚਾਰੀਆਂ ਨੂੰ ਦਫ਼ਤਰੀ ਸਮੇਂ 'ਤੇ ਦਫ਼ਤਰ ਆਉਣ ਦੀ ਕੀਤੀ ਹਦਾਇਤ
ਨਵਾਂਸ਼ਹਿਰ, 13 ਦਸੰਬਰ- ਪ੍ਰਸ਼ਾਸਨਿਕ ਕਾਰਜਕੁਸ਼ਲਤਾ ਨੂੰ ਯਕੀਨੀ ਬਣਾਉਣ ਦੇ
ਮੱਦੇਨਜ਼ਰ ਵਧੀਕ ਡਿਪਟੀ
ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਸਵੇਰੇ ਨਗਰ ਕੌਂਸਲ ਦਫ਼ਤਰ ਨਵਾਂਸ਼ਹਿਰ ਦਾ ਅਚਨਚੇਤ
ਨਿਰੀਖਣ ਕੀਤੀ ਗਿਆ। ਨਿਰੀਖਣ ਦਾ ਮੁੱਖ ਉਦੇਸ਼ ਦਫ਼ਤਰ ਦੇ ਕੰਮ-ਕਾਜ ਅਤੇ
ਅਧਿਕਾਰੀਆਂ/ਕਰਮਚਾਰੀਆਂ ਦੀ ਹਾਜ਼ਰੀ ਦਾ ਮੁਲਾਂਕਣ ਕਰਨਾ ਸੀ।ਹਾਜ਼ਰੀ ਰਜਿਸਟਰ ਕਰਨ ਤੇ ਪਾਇਆ
ਗਿਆ ਕਿ ਕੁਝ ਅਧਿਕਾਰੀ ਅਤੇ ਕਰਮਚਾਰੀ ਦਫਤਰ ਤੋਂ ਗੈਰ-ਹਾਜ਼ਰ ਸਨ।
ਨਿਰੀਖਣ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਦੇਖਿਆ ਕਿ ਕੁਝ
ਅਧਿਕਾਰੀ ਅਤੇ ਕਰਮਚਾਰੀ ਆਪਣੇ ਨਿਰਧਾਰਤ ਵਰਕ ਸਟੇਸ਼ਨਾਂ 'ਤੇ ਮੌਜੂਦ ਨਹੀਂ ਸਨ। ਇਸ ਅਣਗਹਿਲੀ
'ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਗੈਰ-ਹਾਜ਼ਰਾਂ ਅਤੇ ਉਨ੍ਹਾਂ ਦੀ ਗੈਰ-ਹਾਜ਼ਰੀ ਦੇ ਕਾਰਨਾਂ
ਨੂੰ ਉਜਾਗਰ ਕਰਨ ਵਾਲੀ ਰਿਪੋਰਟ ਤੁਰੰਤ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।
ਇਸ ਤੋਂ ਇਲਾਵਾ ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਗੈਰ-ਹਾਜ਼ਰੀ ਲਈ ਦਿੱਤੇ
ਗਏ ਕਾਰਨ ਗਲਤ ਪਾਏ ਗਏ, ਤਾਂ ਉਚਿਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ
ਅਧਿਕਾਰੀਆਂ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਕਾਰਵਾਈਆਂ ਲਈ ਜ਼ਿੰਮੇਵਾਰ ਠਹਿਰਾਇਆ ਜਾਣਾ
ਚਾਹੀਦਾ ਹੈ। ਜੇਕਰ ਗੈਰ ਹਾਜ਼ਰੀ ਦੇ ਕਾਰਨ ਜਾਇਜ਼ ਨਹੀਂ ਹਨ, ਤਾਂ ਸਬੰਧਤ ਅਧਿਕਾਰੀਆਂ/ਕਰਮਚਾਰੀਆਂ
ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾ ਹਦਾਇਤ ਕੀਤੀ ਕਿ ਆਮ ਸ਼ਹਿਰ
ਵਾਸੀਆਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ ਅਤੇ ਸ਼ਹਿਰ ਦੀ ਸਾਫ਼-ਸਫਾਈ 'ਤੇ ਵਿਸ਼ੇਸ਼ ਧਿਆਨ
ਦਿੱਤਾ ਜਾਵੇ।