ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਵੱਲੋਂ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ
ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ ਸੂਬਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚੋਂ 3 ਕਾਂਸੀ ਦੇ ਮੈਡਲ ਜਿੱਤੇ
ਸਮਾਜ ਸੇਵਕ ਮੈਡਮ ਰਾਜਨੀਤੀ ਕੌਰ ਕੈਨੇਡਾ ਨੇ ਜੇਤੂ ਪਹਿਲਵਾਨਾਂ ਦਾ ਸਨਮਾਨ ਆਪਣੇ ਕਰ ਕਮਲਾਂ ਨਾਲ ਕੀਤਾ
ਬੰਗਾ 22 ਨਵੰਬਰ -() ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਮੁੱਖ ਕੁਸ਼ਤੀ ਅਖਾੜੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਪਿੰਡ ਬਾਹੜੋਵਾਲ ਦੇ ਪਹਿਲਵਾਨ ਲੜਕੇ - ਲੜਕੀਆਂ ਨੇ ਬੀਤੇ ਦਿਨੀਂ ਹੋਈਆਂ ਵੱਖ ਵੱਖ ਸੂਬਾ ਪੱਧਰੀ ਕੁਸ਼ਤੀ ਚੈਪੀਅਨਸ਼ਿੱਪਾਂ ਵਿਚੋਂ 3 ਕਾਂਸੀ ਦੇ ਮੈਡਲ ਜਿੱਤ ਕੇ ਆਪਣਾ, ਆਪਣੇ ਮਾਪਿਆਂ ਦਾ, ਕਲੱਬ ਦਾ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੌਸ਼ਨ ਕੀਤਾ ਹੈ । ਇਹਨਾਂ ਜੇਤੂ ਪਹਿਲਵਾਨਾਂ ਦਾ ਸਨਮਾਨ ਦੇ ਮੁੱਖ ਮਹਿਮਾਨ ਸਮਾਜ ਸੇਵਕ ਮੈਡਮ ਰਾਜਨੀਤੀ ਕੌਰ ਕੈਨੇਡਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ । ਉਹਨਾਂ ਨੇ ਕਲੱਬ ਵੱਲੋਂ ਇਲਾਕੇ ਦੇ ਨੌਜਵਾਨ ਲੜਕੇ - ਲੜਕੀਆਂ ਨੂੰ ਫਰੀ ਕੁਸ਼ਤੀ ਟਰੇਨਿੰਗ ਪ੍ਰਦਾਨ ਕਰਨ ਦੇ ਕਾਰਜ ਦੀ ਭਾਰੀ ਸ਼ਲਾਘਾ ਕੀਤੀ ਅਤੇ ਕੁਸ਼ਤੀ ਅਖਾੜੇ ਲਈ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਿਵਾਇਆ। ਉਹਨਾਂ ਨੇ ਜੇਤੂ ਪਹਿਲਵਾਨ ਲੜਕੇ ਲੜਕੀਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਉਹਨਾਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ। ਕਲੱਬ ਦੇ ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ (ਸਾਬਕਾ ਚੇਅਰਮੈਨ ਮਾਰਕਫੈੱਡ ਪੰਜਾਬ) ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬੀਤੀ ਦਿਨੀ 68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਜ਼ਿਲ੍ਹਾ ਪਟਿਆਲਾ ਵਿਖੇ ਹੋਈਆਂ ਸਨ ਜਿਸ ਵਿਚ ਲੜਕੀਆਂ ਦੇ ਕੁਸ਼ਤੀ ਮੁਕਾਬਲੇ ਵਿਚ ਪਹਿਲਵਾਨ ਹੇਜ਼ਲ ਕੌਰ ਪੁੱਤਰੀ ਮਾਸਟਰ ਗੁਰਨਾਮ ਰਾਮ ਪਿੰਡ ਭਰੋ ਮਜਾਰਾ ਨੇ 17 ਸਾਲ ਉਮਰ ਵਰਗ ਤੇ 49 ਕਿਲੋ ਭਾਰ ਵਰਗ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਮੈਡਲ ਜਿੱਤਿਆ ਹੈ । ਜਦੋਂ ਕਿ ਸ੍ਰੀ ਅਮਿ੍ੰਤਸਰ ਸਾਹਿਬ ਵਿਖੇ ਹੋਈ ਪੰਜਾਬ ਰਾਜ ਸਕੂਲ ਕੁਸ਼ਤੀ ਖੇਡਾਂ ਵਿਚ ਉਮਰਵਰਗ 19 ਸਾਲ ਅਤੇ 130 ਕਿਲੋ ਭਾਰ ਵਰਗ ਵਿਚੋਂ ਪਹਿਲਵਾਨ ਗੁਰਸਹਿਜਪ੍ਰੀਤ ਸਿੰਘ ਪੁੱਤਰ ਸੁਖਜੀਤ ਸਿੰਘ ਪਿੰਡ ਕੰਗਰੋੜ ਨੇ ਗ੍ਰੀਕੋ ਰੋਮਨ ਸਟਾਈਲ ਕੁਸ਼ਤੀ ਵਿਚੋਂ ਤੀਜਾ ਸਥਾਨ ਅਤੇ ਦਿਲਸ਼ਾਨ ਸਿੰਘ ਪੁੱਤਰ ਮਾਸਟਰ ਗੁਰਨਾਮ ਰਾਮ ਪਿੰਡ ਭਰੋ ਮਜਾਰਾ ਨੇ ਵੀ 17 ਸਾਲ ਉਮਰ ਵਰਗ 55 ਕਿਲੋਗ੍ਰਾਮ ਭਾਰ ਵਰਗ ਵਿਚੋਂ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦੇ ਮੈਡਲ ਦੇ ਮੈਡਲ ਜਿੱਤੇ ਹਨ । ਇਸ ਸਨਮਾਨ ਸਮਾਰੋਹ ਮੌਕੇ ਮੁੱਖ ਮਹਿਮਾਨ ਮੈਡਮ ਰਾਜਨੀਤੀ ਕੌਰ ਕਨੈਡਾ, ਸ. ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ, ਮਾਸਟਰ ਗੁਰਨਾਮ ਰਾਮ, ਸ. ਸਰਬਜੀਤ ਸਿੰਘ ਸੱਬਾ ਸਾਬਕਾ ਸਰਪੰਚ ਬਾਹੜੋਵਾਲ, ਸ੍ਰੀ ਬਲਬੀਰ ਸੋਂਧੀ ਕੁਸ਼ਤੀ ਕੋਚ ਅਤੇ ਸ੍ਰੀ ਬਲਜੀਤ ਸਿੰਘ ਕੰਗ ਅਤੇ ਅਖਾੜੇ ਵਿਚ ਟਰੇਨਿੰਗ ਪ੍ਰਾਪਤ ਕਰਨ ਵਾਲੇ ਸਮੂਹ ਪਹਿਲਵਾਨ ਵੀ ਹਾਜ਼ਰ ਸਨ। ਵਰਨਣਯੋਗ ਹੈ ਕਲੱਬ ਦੇ ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ ਦੀ ਅਗਵਾਈ ਵਿਚ ਸਾਲ 2008 ਵਿਚ ਪਿੰਡ ਬਾਹੜੋਵਾਲ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੁਸ਼ਤੀ ਟਰੇਨਿੰਗ ਹਾਲ ਬਣਾਇਆ ਗਿਆ ਜਿੱਥੇ ਗੱਦੇ ਦੀ ਅਤੇ ਮਿੱਟੀ ਦੀ ਕੁਸ਼ਤੀ ਦੀ ਟਰੇਨਿੰਗ ਮੁਫਤ ਵਿਚ ਦਿੱਤੀ ਜਾਂਦੀ ਹੈ ।
ਫੋਟੋ ਕੈਪਸ਼ਨ : ਕੁਸ਼ਤੀ ਮੁਕਾਬਲਿਆਂ ਵਿਚ ਕਾਂਸੀ ਦਾ ਮੈਡਲ ਜੇਤੂ ਪਹਿਲਵਾਨਾਂ ਦਾ ਸਨਮਾਨ ਕਰਨ ਮੌਕੇ ਮੈਡਮ ਰਾਜਨੀਤੀ ਕੌਰ ਕੈਨੇਡਾ, ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ ਤੇ ਪਤਵੰਤੇ ਸੱਜਣ
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਮਾਜ ਸੇਵਕ ਭਾਈ ਜਗਤਾਰ ਸਿੰਘ ਆਸਟਰੀਆ ਦਾ ਸਨਮਾਨ
ਬੰਗਾ 22 ਨਵੰਬਰ :-() ਆਸਟਰੀਆ ਨਿਵਾਸੀ ਸਮਾਜ ਸੇਵਕ ਅਤੇ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਵੀਆਨਾ ਦੇ ਮੁੱਖ ਸੇਵਾਦਾਰ ਭਾਈ ਜਗਤਾਰ ਸਿੰਘ ਦਾ ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਭਾਈ ਜਗਤਾਰ ਸਿੰਘ ਦਾ ਨਿੱਘਾ ਸਵਾਗਤ ਕੀਤਾ ਅਤੇ ਉਹਨਾਂ ਵੱਲੋਂ ਢਾਹਾਂ ਕਲੇਰਾਂ ਵਿਖੇ ਲੋੜਵੰਦਾਂ ਦੀ ਸਹਾਇਤਾ ਲਈ ਚੱਲ ਰਹੇ ਵੱਖ ਵੱਖ ਸੇਵਾ ਕਾਰਜਾਂ ਵਿਚ ਸਹਿਯੋਗ ਕਰਨ ਲਈ ਹਾਰਦਿਕ ਧੰਨਵਾਦ ਵੀ ਕੀਤਾ । ਡਾ. ਢਾਹਾਂ ਨੇ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਅਤੇ ਬਲੱਡ ਬੈਂਕ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਅਤੇ ਅਦਾਰਿਆਂ ਦਾ ਦੌਰਾ ਕਰਵਾਇਆ। ਇਸ ਮੌਕੇ ਭਾਈ ਜਗਤਾਰ ਸਿੰਘ ਆਸਟਰੀਆ ਨੇ ਟਰੱਸਟ ਵੱਲੋਂ ਇਲਾਕੇ ਵਿਚ ਕੀਤੇ ਜਾਂਦੇ ਸਮਾਜ ਸੇਵੀ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ ਅਤੇ ਪਿਛਲੇ ਸਮੇਂ ਵਾਂਗ ਭਵਿੱਖ ਵਿਚ ਵੀ ਟਰੱਸਟ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ । ਉਹਨਾਂ ਆਸਟਰੀਆ ਦੀਆਂ ਸੰਗਤਾਂ ਵੱਲੋਂ ਹਸਪਤਾਲ ਦੇ ਚਾਲੀ ਸਾਲਾਂ ਦੇ ਕਰਵਾਏ ਸ਼ਾਨਦਾਰ ਸਮਾਗਮਾਂ ਦੀਆਂ ਵਧਾਈਆਂ ਵੀ ਦਿੱਤੀਆਂ । ਇਸ ਮੌਕੇ ਉਹਨਾਂ ਨੂੰ ਸਿਰੋਪਾਉ ਤੇ ਯਾਦ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਵਰਨਣਯੋਗ ਪਿੰਡ ਸੂਨੀ ਦੇ ਜੱਦੀ ਅਤੇ ਹੁਣ ਵੀਆਨਾ ਆਸਟਰੀਆ ਦੇ ਵਾਸੀ ਭਾਈ ਜਗਤਾਰ ਸਿੰਘ ਦੇ ਪ੍ਰਸਿੱਧ ਸਮਾਜ ਸੇਵਕ, ਧਾਰਮਿਕ ਸ਼ਖਸ਼ੀਅਤ ਅਤੇ ਦਾਨੀ ਹਨ । ਇਸ ਮੌਕੇ ਪ੍ਰੌ: ਹਰਬੰਸ ਸਿੰਘ ਬੋਲੀਨ ਡਾਇਰੈਕਟਰ ਸਿੱਖਿਆ, ਸ. ਮਹਿੰਦਰ ਸਿੰਘ ਦਫਤਰ ਸੁਪਰਡੈਂਟ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਟਰੱਸਟ ਦਫਤਰ ਢਾਹਾਂ ਕਲੇਰਾਂ ਵਿਖੇ ਭਾਈ ਜਗਤਾਰ ਸਿੰਘ ਆਸਟਰੀਆ ਦਾ ਸਨਮਾਨ ਕਰਦੇ ਹੋਏ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ
ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨ ਲੜਕੇ - ਲੜਕੀਆਂ ਨੇ ਸੂਬਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚੋਂ 3 ਕਾਂਸੀ ਦੇ ਮੈਡਲ ਜਿੱਤੇ
ਫੋਟੋ ਕੈਪਸ਼ਨ : ਕੁਸ਼ਤੀ ਮੁਕਾਬਲਿਆਂ ਵਿਜੇਤਾ ਨੌਜਵਾਨ ਪਹਿਲਵਾਨਾਂ ਦਾ ਸਨਮਾਨ ਕਰਨ ਮੌਕੇ ਯਾਦਗਾਰੀ ਤਸਵੀਰ ਵਿਚ ਬੀਬੀ ਰਾਜਨੀਤੀ ਕੌਰ ਸੰਧੂ ਕੈਨੇਡਾ, ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ ਤੇ ਪਤਵੰਤੇ ਸੱਜਣ
ਕੈਬਨਿਟ ਮੰਤਰੀ ਧਾਲੀਵਾਲ ਨੇ ਰਮਦਾਸ ਸਕੂਲ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦਿਵਾਰੀ ਅਤੇ ਬਾਥਰੂਮਾਂ ਦਾ ਕੀਤਾ ਉਦਘਾਟਨ ਅੰਮ੍ਰਿਤਸਰ 19 ਨਵੰਬਰ 2024--- ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਵਿੱਚ ਹੋਰ ਕ੍ਰਾਂਤੀ ਲਿਆਉਣ ਲਈ ਵਿਸ਼ੇਸ਼ ਉਪਰਾਲੇ ਅਤੇ ਨਿਵੇਕਲੀਆਂ ਪਹਿਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵੀ ਅਹਿਮ ਉਪਰਾਲੇ ਆਰੰਭੇ ਜਾ ਰਹੇ ਹਨ। ਇਨਾਂ ਸ਼ਬ�
ਅੰਮ੍ਰਿਤਸਰ 19 ਨਵੰਬਰ - ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਵਿੱਚ ਹੋਰ ਕ੍ਰਾਂਤੀ ਲਿਆਉਣ ਲਈ ਵਿਸ਼ੇਸ਼ ਉਪਰਾਲੇ ਅਤੇ ਨਿਵੇਕਲੀਆਂ ਪਹਿਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵੀ ਅਹਿਮ ਉਪਰਾਲੇ ਆਰੰਭੇ ਜਾ ਰਹੇ ਹਨ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਬਾਬਾ ਬੁੱਢਾ ਜੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰਮਦਾਸ ਵਿਖੇ ਇੱਕ 25 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਚਾਰਦਿਵਾਰੀ, ਬਾਥਰੂਮਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਸ: ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਦਾ ਸ਼ੁਰੂ ਤੋਂ ਹੀ ਮੁੱਖ ਉਦੇਸ਼ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣਾ ਰਿਹਾ ਹੈ। ਉਨਾਂ ਕਿਹਾ ਕਿ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਵੀ ਟ੍ਰੇਨਿੰਗ ਦਿਵਾਈ ਗਈ ਹੈ ਤਾਂ ਜੋ ਸਾਡੇ ਬੱਚੇ ਅੱਗੇ ਚਲ ਕੇ ਕਾਮਯਾਬ ਬਣਾ ਸਕਣ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਸਕੂਲ ਆਫ਼ ਐਮੀਨੈਂਸ ਵੀ ਬਣਾਏ ਗਏ ਹਨ, ਜਿਥੇ ਬੱਚਿਆਂ ਨੂੰ ਮੁੱਢਲਾ ਢਾਂਚੇ ਤੋਂ ਇਲਾਵਾ, ਖੇਡ ਮੈਦਾਨ, ਕੰਪਿਊਟਰਾਈਜ਼ਡ ਸਿੱਖਿਆ ਅਤੇ ਸਕੂਲਾਂ ਵਿੱਚ ਖੇਡ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।
ਸ: ਧਾਲੀਵਾਲ ਨੇ ਦੱਸਿਆ ਕਿ ਮਾਨ ਸਰਕਾਰ ਹੁਣ ਤੱਕ 48 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾ ਚੁੱਕੀ ਹੈ। ਉਨਾਂ ਦੱਸਿਆ ਕਿ ਸਰਕਾਰੀ ਨੌਕਰੀਆਂ ਵਿੱਚ ਭਾਈ ਭਤੀਜਾਵਾਦ ਨੂੰ ਨਹੀਂ ਬਲਿਕ ਯੋਗਤਾ ਦੇ ਆਧਾਰ ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪਰਮਿੰਦਰ ਕੌਰ , ਸ: ਖੁਸ਼ਪਾਲ ਸਿੰਘ ਧਾਲੀਵਾਲ, ਜਿਲ੍ਹਾ ਸਿੱਖਿਆ ਅਫ਼ਸਰ ਸ: ਹਰਭਗਵੰਤ ਸਿੰਘ , ਸ੍ਰੀ ਰਾਜੀਵ ਮਾਦਾਨ, ਰਾਜਾ ਹਰਬੀਰ ਸਿੰਘ, ਬਬਲੂ ਸਿੰਧ, ਬਲਾਕ ਪ੍ਰਧਾਨ ਸ: ਹਰਪਾਲ ਸਿੰਘ ਵਾਹਲਾ, ਸ਼ਹਿਰੀ ਪ੍ਰਧਾਨ ਸੰਦੀਪ ਸਿੰਘ ਖਹਿਰਾ, ਸ੍ਰੀਮਤੀ ਕਰਮਜੀਤ ਕੌਰ, ਡਿੰਪਲ ਰਮਦਾਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਵੀ ਹਾਜ਼ਰ ਸਨ।
Fwd: with pics--Punjabi & Eng, ਚੱਬੇਵਾਲ ਜ਼ਿਮਨੀ ਚੋਣ ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
ਚੱਬੇਵਾਲ ਦੇ ਵੋਟਰਾਂ ਲਈ ਉਦਯੋਗਿਕ ਇਕਾਈਆਂ ਵੱਲੋਂ ਪੇਡ ਛੁੱਟੀ ਦਾ ਐਲਾਨ
ਹੁਸ਼ਿਆਰਪੁਰ, 19 ਨਵੰਬਰ: ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਲਈ ਬੁੱਧਵਾਰ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਅੱਜ ਚੋਣ ਅਮਲੇ ਦੀਆਂ 205 ਟੀਮਾਂ ਨੂੰ ਉਨ੍ਹਾਂ ਦੇ ਅਲਾਟ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕੀਤਾ ਗਿਆ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਸਥਾਨਕ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਪਹੁੰਚ ਕੇ ਚੋਣ ਅਮਲੇ ਨੂੰ ਚੋਣ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਦੀ ਤਾਕੀਦ ਕੀਤੀ ਤਾਂ ਜੋ ਸਮੁੱਚਾ ਚੋਣ ਅਮਲ ਸੁਚੱਜੇ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਵਿਚ ਕੁੱਲ 205 ਪੋਲਿੰਗ ਸਟੇਸ਼ਨ ਹਨ ਜਿਨ੍ਹਾਂ ਲਈ 205 ਟੀਮਾਂ ਨੂੰ ਈ.ਵੀ.ਐਮ ਅਤੇ ਹੋਰ ਚੋਣ ਸਮੱਗਰੀ ਦੇ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਕ ਟੀਮ ਵਿਚ 4 ਮੈਂਬਰ ਸ਼ਾਮਿਲ ਹਨ ਜਿਨ੍ਹਾਂ ਵਿਚ ਪ੍ਰੀਜਾਈਡਿੰਗ ਅਫ਼ਸਰ, ਸਹਾਇਕ ਪ੍ਰੀਜਾਈਡਿੰਗ ਅਤੇ ਦੋ ਪੋਲਿੰਗ ਅਫ਼ਸਰ ਹੋਣਗੇ।
ਵਿਧਾਨ ਸਭਾ ਹਲਕੇ ਦੇ ਸਮੂਹ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰਿਆਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਜ਼ਿਲ੍ਹੇ ਵਿਚ ਲੋਕਲ ਛੁੱਟੀ ਐਲਾਨੀ ਗਈ ਹੈ ਜਿਸ ਦੌਰਾਨ ਸਰਕਾਰ ਦਫ਼ਤਰ, ਬੋਰਡਾਂ, ਕਾਰਪੋਰੇਸ਼ਨਾਂ, ਵਿਦਿਅਕ ਅਦਾਰੇ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਉਹ ਵੋਟਰ, ਜਿਹੜੇ ਰਜਿਸਟਰਡ ਫੈਕਟਰੀਆਂ ਆਦਿ ਵਿਚ ਕੰਮ ਕਰਦੇ ਹਨ, ਲਈ ਪੇਡ ਛੁੱਟੀ ਐਲਾਨੀ ਗਈ ਹੈ। ਇਸੇ ਤਰ੍ਹਾਂ ਜ਼ਿਲ੍ਹੇ ਦੀਆਂ ਉਦਯੋਗਿਕ ਇਕਾਈਆਂ ਸੋਨਾਲੀਕਾ, ਹਾਕਿੰਸ, ਕੁਆਂਟਮ ਪੇਪਰ ਮਿੱਲ ਆਦਿ ਵੱਲੋਂ ਵੀ ਚੱਬੇਵਾਲ ਦੇ ਉਨ੍ਹਾਂ ਵੋਟਰਾਂ, ਜਿਹੜੇ ਇਨ੍ਹਾਂ ਇਕਾਈਆਂ 'ਚ ਕੰਮ ਕਰਦੇ ਹਨ, ਲਈ ਪੇਡ ਛੁੱਟੀ ਐਲਾਨੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਰਦਰਸ਼ੀ, ਆਜ਼ਾਦਾਨਾ ਅਤੇ ਸ਼ਾਂਤਮਈ ਢੰਗ ਨਾਲ ਵੋਟਿੰਗ ਪ੍ਰਕਿਰਿਆ ਮੁਕੰਮਲ ਕਰਵਾਉਣ ਲਈ ਹਰ ਪੱਖੋਂ ਢੁਕਵੇਂ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਵੇਗੀ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ 6 ਵਜੇ ਤੱਕ ਲਾਈਨਾਂ ਵਿਚ ਲੱਗੇ ਵੋਟਰਾਂ ਦੀ ਵੋਟ ਭੁਗਤਾਈ ਜਾਵੇਗੀ।
ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ ਅਤੇ 1500 ਦੇ ਕਰੀਬ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ ਜਿਨ੍ਹਾਂ ਵਿਚੋਂ 650 ਚੱਬੇਵਾਲ ਹਲਕੇ ਵਿਚ ਡਿਊਟੀ 'ਤੇ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੁਲਿਸ ਫੋਰਸ ਗਸ਼ਤ, ਨਾਕਿਆਂ, ਨਾਈਟ ਡੋਮੀਨੇਸ਼ਨ ਅਤੇ ਚੈਕਿੰਗ ਲਈ ਵੀ ਤਾਇਨਾਤ ਕੀਤੀ ਗਈ ਹੈ। ਸੁਰੇਂਦਰ ਲਾਂਬਾ ਨੇ ਦੱਸਿਆ ਕਿ ਹਲਕੇ ਵਿਚ 25 ਸੰਵੇਦਨਸ਼ੀਨ ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ ਜਿਥੇ ਸੁਰੱਖਿਆਂ ਪੱਖੋਂ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਆਸੀ ਪਾਰਟੀਆਂ ਨੂੰ ਪੋਲਿੰਗ ਸਟੇਸ਼ਨ ਤੋਂ 200 ਮੀਟਰ ਦੂਰੀ 'ਤੇ ਆਪਣੇ ਪੋਲਿੰਗ ਬੂਥ ਲਾਉਣ ਦੀ ਹਦਾਇਤ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਚੱਬੇਵਾਲ ਹਲਕੇ ਵਿਚ ਕੁੱਲ 205 ਪੋਲਿੰਗ ਸਟੇਸ਼ਨ, 159432 ਵੋਟਰ ਜਿਨ੍ਹਾਂ ਵਿਚ 83704 ਪੁਰਸ਼, 75724 ਮਹਿਲਾ ਅਤੇ 4 ਟਰਾਂਸਜੈਂਡਰ ਵੋਟਰ ਸ਼ਾਮਿਲ ਹਨ।
Fwd: -ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਚੁਣੇ ਪੰਚਾਂ ਨੂੰ ਚੁਕਾਈ ਸਹੁੰ
ਨਵਾਂਸ਼ਹਿਰ, 19 ਨਵੰਬਰ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਨਵਾਂਸ਼ਹਿਰ ਵਿਖੇ ਵਿਸ਼ਾਲ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ 466 ਪੰਚਾਇਤਾਂ ਦੇ ਨਵੇਂ ਚੁਣੇ ਗਏ 2822 ਪੰਚਾਂ ਨੂੰ ਸਹੁੰ ਚੁਕਾਈ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਇਸ ਸ਼ਾਨਦਾਰ ਸਮਾਗਮ ਦੌਰਾਨ ਉਨ੍ਹਾਂ ਨਵੇਂ ਚੁਣੇ ਗਏ ਪੰਚਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪਿੰਡਾਂ ਦੀ ਖ਼ੁਸ਼ਹਾਲੀ, ਸਰਵਪੱਖੀ ਵਿਕਾਸ ਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਦਾ ਦਿੱਤਾ ਸੱਦਾ। ਉਨ੍ਹਾਂ ਕਿਹਾ ਕਿ ਪੰਚਾਇਤ ਮੈਂਬਰ, ਆਪਣੀ ਸਰਗਰਮ ਭੂਮਿਕਾ ਨਾਲ ਪਿੰਡਾਂ ਦੀ ਕਾਇਆ ਕਲਪ ਕਰਕੇ ਇਨ੍ਹਾਂ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਪਹੁੰਚਾ ਸਕਦੇ ਹਨ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਚਾਇਤਾਂ ਨੂੰ ਹਰ ਨੇਕ ਕੰਮ ਲਈ ਪੂਰਾ ਸਹਿਯੋਗ ਦੇਵੇਗੀ।
ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਡੀ ਗਿਣਤੀ ਵਿਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਅਤੇ ਜਿਥੇ ਚੋਣਾਂ ਹੋਈਆਂ ਹਨ, ਉਹ ਵੀ ਸ਼ਾਂਤਮਈ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀਆਂ ਹਨ। ਇਸ ਦੇ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਵਾਸੀ ਵਧਾਈ ਦੇ ਪਾਤਰ ਹਨ। ਉਨ੍ਹਾਂ ਪੰਚਾਂ ਨੂੰ ਕਿਹਾ ਕਿ ਲੋਕਾਂ ਨੇ ਜਿਨ੍ਹਾਂ ਆਸਾਂ-ਉਮੀਦਾਂ ਨਾਲ ਉਨ੍ਹਾਂ ਨੂੰ ਚੁਣਿਆ ਹੈ, ਉਹ ਆਉਣ ਵਾਲੇ ਸਮੇਂ ਵਿਚ ਉਨ੍ਹਾਂ 'ਤੇ ਪੂਰੇ ਉਤਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ 'ਲੋਕਤੰਤਰ ਦੇ ਥੰਮ੍ਹ' ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਕੋਲ ਅਥਾਹ ਸ਼ਕਤੀ ਹੁੰਦੀ ਹੈ ਅਤੇ ਪੰਚਾਇਤ ਦੇ ਫ਼ੈਸਲੇ ਨੂੰ ਪੂਰਾ ਪਿੰਡ ਸਤਿਕਾਰ ਨਾਲ ਮੰਨਦਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸਮੁਖੀ ਸਕੀਮਾਂ ਦੇ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੀਤੀਆਂ ਬਣਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿਚ ਸਰਪੰਚਾਂ-ਪੰਚਾਂ ਦੀ ਵੱਡੀ ਭੂਮਿਕਾ ਹੁੰਦੀ ਹੈ। ਉਨ੍ਹਾਂ ਸਮੂਹ ਪੰਚਾਂ ਨੂੰ ਆਪਣੇ ਸਰਪੰਚਾਂ ਦੀ ਅਗਵਾਈ ਵਿਚ ਅੱਜ ਤੋਂ ਹੀ ਵਿਕਾਸ ਕਾਰਜਾਂ ਲਈ ਸਮਰਪਿਤ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਪੰਚਾਇਤ ਮੈਂਬਰਾਂ ਨੂੰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਪੰਚਾਂ ਨੂੰ ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਵੀ ਕਿਹਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕੀਤੀਆਂ ਜਾ ਰਹੀਆਂ ਨਿਵੇਕਲੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਾਲ ਹੀ ਵਿਚ 'ਨਵੀਂ ਉਡਾਣ - ਸੂਚਨਾ ਦੀ ਸਵਾਰੀ' ਤਹਿਤ ਜ਼ਿਲ੍ਹੇ ਦੇ ਅਖ਼ਬਾਰਾਂ ਵੰਡਣ ਵਾਲਿਆਂ ਨੂੰ ਨਵੇਂ ਸਾਈਕਲ ਦੇ ਕੇ ਸਨਮਾਨਿਤ ਕਰਨਾ ਇਕ ਬੇਹੱਦ ਸਲਾਘਯੋਗ ਉਪਰਾਲਾ ਹੈ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ
ਇਸ ਮੌਕੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ, ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐਸ.ਐਸ.ਪੀ ਡਾ. ਮਹਿਤਾਬ ਸਿੰਘ, ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ 'ਬੱਲੂ', ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਕੁਲਜੀਤ ਸਿੰਘ ਸਰਹਾਲ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸਤਨਾਮ ਸਿੰਘ ਜਲਵਾਹਾ ਚੇਅਰਮੈਨ ਮਾਰਕੀਟ ਕਮੇਟੀ ਗਗਨ ਅਗਨੀਹੋਤਰੀ, ਹਰਜੋਤ ਕੌਰ ਲੋਹਟੀਆ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੀਵ ਵਰਮਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐਸ.ਡੀ.ਐਮ ਬਲਾਚੌਰ ਪ੍ਰੀਤ ਇੰਦਰ ਸਿੰਘ ਬੈਂਸ, ਡੀ.ਡੀ.ਪੀ.ਓ ਨਿਧੀ ਸਿਨਹਾ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।
ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ
ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ
ਬੰਗਾ : 19 ਨਵੰਬਰ :() ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਅੱਜ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ । ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ, ਇਸ ਉਪਰੰਤ ਸਜੇ ਦੀਵਾਨ ਵਿਚ ਵਿਚ ਭਾਈ ਜਸਕਰਨ ਸਿੰਘ ਜੀ ਪਟਿਆਲਾ ਨੇ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ। ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਮ੍ਰਿੰਤਸਰ ਦੇ ਪ੍ਰਮੁੱਖ ਪ੍ਰਚਾਰਕ ਗਿਆਨੀ ਸਰਬਜੀਤ ਸਿੰਘ ਢੋਟੀਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਉਂਦੇ ਹੋਏ ਗੁਰੂ ਜੀ ਵੱਲੋਂ ਦਰਸਾਏ ਸੇਵਾ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ ।
ਇਸ ਮਹਾਨ ਗੁਰਮਤਿ ਸਮਾਗਮ ਵਿਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ.ਕੁਲਵਿੰਦਰ ਸਿੰਘ ਢਾਹਾਂ ਨੇ ਇਕੱਤਰ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਟਰੱਸਟ ਵੱਲੋਂ ਚਲਾਏ ਜਾ ਰਹੇ ਅਦਾਰਿਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ । ੳਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵਾਂ ਆਤਮਿਕ ਗਿਆਨ, ਧਰਮ, ਮਨੋਵਿਗਿਆਨ ਅਤੇ ਸਮਾਜ ਸ਼ਾਸਤਰ ਦੀ ਰੂਪਰੇਖਾ ਲਈ ਜਾਗਰੂਕ ਕੀਤਾ ਅਤੇ ਕਿਰਤ ਕਰਨ, ਵੰਡ ਛਕਣ, ਨਾਮ ਸਿਮਰਨ ਕਰਨ ਲਈ ਪ੍ਰੇਰਿਆ ਹੈ । ਸਮਾਗਮ ਵਿਚ ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਜਥੇਦਾਰ ਸਤਨਾਮ ਸਿੰਘ ਲਾਦੀਆਂ ਅਤੇ ਪ੍ਰੌ ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਨੇ ਸਮੂਹ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਸੇਵਾ ਮਾਰਗ ਸਬੰਧੀ ਸੰਗਤਾਂ ਨੂੰ ਚਾਣਨਾ ਪਾਇਆ । ਇਸ ਮੌਕੇ ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਵੱਲੋਂ ਸੰਪਾਦਿਤ ਪੁਸਤਕ '' ਸਲੋਕ ਅਰਥਾਵਲੀ ਮਹਲਾ ੧ ਕੇ '' ਸਮੂਹ ਸੰਗਤ ਦੀ ਹਾਜ਼ਰੀ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਰਲੀਜ਼ ਕੀਤੀ ਗਈ ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵਿਚ ਸਰਵ ਸ੍ਰੀ ਜਥੇਦਾਰ ਬਾਬਾ ਨੌਰੰਗ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਮੰਜੀ ਸਾਹਿਬ ਨਵਾਂਸ਼ਹਿਰ, ਸ. ਜੋਗਿੰਦਰ ਸਿੰਘ ਸਾਧੜਾ ਸੀਨੀਅਰ ਮੀਤ ਪ੍ਰਧਾਨ ਟਰੱਸਟ, ਸ. ਅਮਰਜੀਤ ਸਿੰਘ ਕਲੇਰਾਂ ਸਕੱਤਰ ਟਰੱਸਟ, ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਸ.ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਸਮਾਜ ਸੇਵਕ ਗੁਰਦੀਪ ਸਿੰਘ ਢਾਹਾਂ, ਇੰਦਰਜੀਤ ਸਿੰਘ ਵਾਰੀਆ ਏਕ ਨੂਰ ਸਵੈ ਸੇਵੀ ਸੰਸਥਾ, ਸ. ਬਲਜਿੰਦਰ ਸਿੰਘ ਹੈਪੀ ਕਲੇਰਾਂ, ਡਾ. ਗਗਨਦੀਪ ਸਿੰਘ ਗੁਰੂ ਨਾਨਕ ਸੇਵਾ ਸੁਸਾਇਟੀ ਨਵਾਂਸ਼ਹਿਰ, ਸ. ਦਲਜੀਤ ਸਿੰਘ ਕਲੇਰਾਂ, ਸ. ਦਾਰਾ ਸਿੰਘ ਸਰਪੰਚ ਕਲੇਰਾਂ, ਸ. ਮਹਿੰਦਰ ਸਿੰਘ ਕਲਸੀ ਕਲੇਰਾਂ, ਪ੍ਰਿੰਸੀਪਲ ਰਣਜੀਤ ਸਿੰਘ ਬਾਬਾ ਸੰਗਤ ਸਿੰਘ ਕਾਲਜ ਬੰਗਾ, ਪ੍ਰੋ ਗੁਲਬਹਾਰ ਸਿੰਘ , ਸ. ਸੁਖਵਿੰਦਰ ਸਿੰਘ ਥਾਂਦੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ, ਜਥੇਦਾਰ ਨਵਦੀਪ ਸਿੰਘ ਅਨੋਖਰਵਾਲ, ਜਥੇਦਾਰ ਸੁਖਦੇਵ ਸਿੰਘ ਮੇਹਲੀਆਣਾ,ਸ. ਮਹਿੰਦਰ ਸਿੰਘ ਢਾਹਾਂ ਕੈਨੇਡਾ, ਸ. ਗੁਰਮਿੰਦਰ ਸਿੰਘ ਡਿੰਪਲ, ਸ੍ਰੀ ਸੰਦੀਪ ਕੁਮਾਰ ਸਾਬਕਾ ਸਰਪੰਚ ਢਾਹਾਂ, ਸ. ਕੁਲਵੰਤ ਸਿੰਘ ਕਲੇਰਾਂ, ਸ. ਸੁਰਿੰਦਰ ਸਿੰਘ ਸ਼ਾਹ ਜੀ ਘੁੰਮਣਾ, ਸ. ਬਹਾਦਰ ਸਿੰਘ ਮਜਾਰੀ, ਸ, ਦਵਿੰਦਰ ਸਿੰਘ ਕਲਸੀ, ਸ. ਸਰਬਜੀਤ ਸਿੰਘ ਜੇ ਜੇ ਬਿਲਡਰ, ਸ. ਗੁਰਨਾਮ ਸਿੰਘ ਢਾਹਾਂ, ਸ. ਬਲਬੀਰ ਸਿੰਘ ਅਜ਼ੀਮਲ, ਡਾ. ਸੁਖਵਿੰਦਰ ਸਿੰਘ ਕਲਸੀ, ਸ. ਸਤਵੀਰ ਸਿੰਘ ਜੀਂਦੋਵਾਲ, ਸ. ਧਰਮਿੰਦਰ ਸਿੰਘ ਕਲੇਰਾਂ ਸ. ਗੁਰਸੁਮੀਤ ਪਾਲ ਸਿੰਘ ਸੰਧੂ, ਸ. ਮੁਖਤਿਆਰ ਸਿੰਘ ਜੱਸੋਮਜਾਰਾ, ਸ. ਨਰਿੰਦਰ ਸਿੰਘ ਢਾਹਾਂ, ਸ. ਰੇਸ਼ਮ ਸਿੰਘ ਢਾਹਾਂ, ਸ. ਬੂਟਾ ਸਿੰਘ ਢੰਹੂਹਾ, ਸ.ਗੁਦਾਵਰ ਸਿੰਘ ਕਲੇਰਾਂ, ਸ. ਜੋਗਿੰਦਰ ਸਿੰਘ ਕਲਸੀ, ਸ. ਕੁਲਦੀਪ ਸਿੰਘ ਮੁਬਾਰਕਪੁਰ, ਸ ਗੁਰਜੀਵਨ ਸਿੰਘ, ਸ. ਪਾਲ ਸਿੰਘ ਮੇਹਲੀਆਣਾ, ਸ. ਚਰਨ ਸਿੰਘ ਜੱਸੋਮਜਾਰਾ, ਭਾਈ ਸਤਨਾਮ ਸਿੰਘ ਢਾਹਾਂ, ਸ. ਭੁਪਿੰਦਰ ਸਿੰਘ ਢਾਹਾਂ, ਸ ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਡਾ. ਰਵਿੰਦਰ ਖਜੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਜਸਦੀਪ ਸਿੰਘ ਸੈਣੀ, ਡਾ. ਵਿਵੇਕ ਗੁੰਬਰ, ਡਾ. ਹਰਤੇਸ਼ ਸਿੰਘ ਪਾਹਵਾ, ਡਾ. ਮਾਨਵਦੀਪ ਸਿੰਘ ਬੈਂਸ, ਡਾ. ਸ਼ਵੇਤਾ ਬਗੜਿਆ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਭਾਈ ਨਰਿੰਦਰ ਸਿੰਘ ਢਾਹਾਂ, ਮੈਂਬਰ ਕਲਗੀਧਰ ਸੇਵਕ ਜਥਾ ਬੰਗਾ, ਗੁਰਮਤਿ ਪ੍ਰਚਾਰ ਰਾਗੀ ਸਭਾ ਬੰਗਾ, ਇਸਤਰੀ ਸਭਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੰਗਾ, ਇਲਾਕਾ ਨਿਵਾਸੀ ਸਮੂਹ ਸਾਧ ਸੰਗਤ ਤੋਂ ਇਲਾਵਾ ਟਰੱਸਟ ਅਧੀਨ ਚੱਲਦੇ ਸਮੂਹ ਅਦਾਰਿਆਂ ਦਾ ਸਟਾਫ਼, ਡਾਕਟਰ ਸਾਹਿਬਾਨ, ਮੈਡੀਕਲ ਸਟਾਫ, ਪੈਰਾ ਮੈਡੀਕਲ ਸਟਾਫ, ਸਮੂਹ ਅਦਾਰਿਆਂ ਦੇ ਵਿਦਿਆਰਥੀਆਂ ਨੇ ਵੀ ਹਾਜ਼ਰੀਆਂ ਭਰੀਆਂ । ਇਸ ਮੌਕੇ ਭਾਈ ਘਨੱਈਆ ਸੇਵਕ ਜਥਾ ਜਾਡਲਾ ਨੇ ਜੋੜਿਆਂ ਦੀ ਸੇਵਾ ਨਿਭਾਈ । ਸਮਾਗਮ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਦੀਆਂ ਝਲਕੀਆਂ
ਵੈਨਕੂਵਰ, ਕੈਨੇਡਾ ਵਿਖੇ ਢਾਹਾਂ ਸਾਹਿਤ ਇਨਾਮ 2024 ਦੇ ਜੇਤੂ ਰਹੇ ਕਹਾਣੀਕਾਰ ਜਿੰਦਰ 25 ਹਜ਼ਾਰ ਕੈਨੇਡੀਅਨ ਡਾਲਰ ਨਾਲ ਸਨਮਾਨਿਤ
ਦੋ ਫਾਈਨਲਿਸਟ ਸੁਰਿੰਦਰ ਨੀਰ ਅਤੇ ਸ਼ਹਿਜ਼ਾਦ ਅਸਲਮ ਦਾ 10-10 ਹਜ਼ਾਰ ਡਾਲਰ ਦੇ ਪੁਰਸਕਾਰ ਨਾਲ ਸਨਮਾਨ
ਬੰਗਾ / ਵੈਨਕੂਵਰ (ਬੀ.ਸੀ) 16 ਨਵੰਬਰ () ਪਿੰਡ ਢਾਹਾਂ ਤੋਂ ਕੈਨੇਡਾ ਆ ਕੇ ਵੱਸੇ ਢਾਹਾਂ ਪਰਿਵਾਰ ਵੱਲੋਂ 2013 'ਚ ਸ਼ੁਰੂ ਕੀਤੇ ਪੰਜਾਬੀ ਗਲਪ ਲਈ ਵਿਸ਼ਵ ਦੇ ਪ੍ਰਸਿੱਧ ਸਾਹਿਤਕ ਢਾਹਾਂ ਸਾਹਿਤ ਇਨਾਮ ਨੇ ਆਪਣੇ 11ਵੇਂ ਜੇਤੂ ਕਹਾਣੀਕਾਰ ਜਿੰਦਰ (ਜਲੰਧਰ, ਪੰਜਾਬ, ਭਾਰਤ) ਨੂੰ ਉਸਦੇ ਗੁਰਮੁਖੀ ਲਿਪੀ ਵਿਚ ਲਿਖੇ ਕਹਾਣੀ ਸੰਗ੍ਰਹਿ, 'ਸੇਫਟੀ ਕਿੱਟ' ਲਈ 25,000 ਕੈਨੇਡੀਅਨ ਡਾਲਰ ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ । ਜਦ ਕਿ ਦੋ ਫਾਈਨਲਿਸਟਾਂ ਸ਼ਹਿਜ਼ਾਦ ਅਸਲਮ (ਲਾਹੌਰ, ਪੰਜਾਬ, ਪਾਕਿਸਤਾਨ) ਨੂੰ ਸ਼ਾਹਮੁਖੀ ਲਿਪੀ ਵਿਚ ਲਿਖੇ ਕਹਾਣੀ ਸੰਗ੍ਰਹਿ 'ਜੰਗਲ ਰਾਖੇ ਜਗ ਦੇ' ਅਤੇ ਸ੍ਰੀਮਤੀ ਸੁਰਿੰਦਰ ਨੀਰ (ਜੰਮੂ, ਭਾਰਤ) ਨੂੰ ਉਸ ਦੇ ਗੁਰਮੁਖੀ ਵਿਚ ਲਿਖੇ ਕਹਾਣੀ ਸੰਗ੍ਰਹਿ 'ਟੈਬੂ' ਲਈ ਦਾ 10-10 ਹਜ਼ਾਰ ਡਾਲਰ ਦਾ ਇਨਾਮ ਮਿਲਿਆ ਹੈ । ਇਹਨਾਂ ਤਿੰਨਾਂ ਪੁਸਤਕਾਂ ਦੇ ਗੁਰਮੁਖੀ ਅਤੇ ਸ਼ਾਹਮੁਖੀ ਵਿੱਚ ਲਿਪੀਅੰਤਰਨ ਲਈ 6,000 ਕਨੈਡੀਅਨ ਡਾਲਰ ਦਾ ਇਨਾਮ ਵੀ ਦਿੱਤਾ ਗਿਆ ਹੈ । ਸਰੀ, ਬੀ.ਸੀ. ਦੇ ਨੌਰਥਵਿਊ ਗੋਲਫ ਐਂਡ ਕੰਟਰੀ ਕਲੱਬ ਵਿਖੇ ਆਯੋਜਿਤ ਸਨਮਾਨ ਸਮਾਰੋਹ ਦੌਰਾਨ ਦੋ ਜੇਤੂ ਕਹਾਣੀਕਾਰਾਂ ਨੂੰ ਹੱਥ ਕਲਾ ਨਾਲ ਤਿਆਰ ਕੀਤੀ ਵਿਸ਼ੇਸ਼ ਟਰਾਫੀ ਦੇ ਨਾਲ ਉਹਨਾਂ ਨੂੰ ਪੁਰਸਕਾਰ ਭੇਟ ਕੀਤੇ ਗਏ । ਸ੍ਰੀ ਸ਼ਹਿਜ਼ਾਦ ਅਸਲਮ ਲਾਹੌਰ ਨੂੰ ਲਹਿੰਦੇ ਪੰਜਾਬ ਵਿਚ ਵਿਸ਼ੇਸ਼ ਸਮਾਗਮ ਕਰਕੇ ਉਹਨਾਂ ਦੀ ਟਰਾਫੀ ਭੇਟ ਕੀਤੀ ਜਾਵੇਗੀ ।
ਇਸ ਮੌਕੇ ਕਹਾਣੀਕਾਰ ਜਿੰਦਰ ਨੇ ਕਿਹਾ ਕਿ, "ਮੈਂ ਇਸ ਵੱਕਾਰੀ ਢਾਹਾਂ ਸਾਹਿਤ ਇਨਾਮ ਜਿੱਤਣ ਦੀ ਖੁਸ਼ੀ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦਾ। ਮੈਂ ਕਦੇ ਸੁਪਨੇ ਵਿਚ ਵੀ ਨਹੀਂ ਸੋਚਿਆ ਸੀ ਕਿ ਮੈਂ ਕੈਨੇਡਾ ਵਿਚ ਇਹ ਸਨਮਾਨ ਪ੍ਰਾਪਤ ਕਰਾਂਗਾ। ਹੁਣ ਮੈਂ ਆਪਣੀਆਂ ਲਿਖਤਾਂ ਪ੍ਰਤੀ ਹੋਰ ਵੀ ਵੱਡੀ ਜ਼ਿੰਮੇਵਾਰੀ ਮਹਿਸੂਸ ਕਰਦਾ ਹਾਂ।" ਸ੍ਰੀਮਤੀ ਸੁਰਿੰਦਰ ਨੀਰ ਨੇ ਕਿਹਾ ਕਿ "ਮੈਂ ਢਾਹਾਂ ਸਾਹਿਤ ਇਨਾਮ ਦੇ ਫਾਈਨਲਿਸਟ ਬਣਨ 'ਤੇ ਇੰਨੀ ਰੋਮਾਂਚਿਤ ਸੀ ਕਿ ਮੇਰੇ ਰੌਂਗਟੇ ਖੜ੍ਹੇ ਹੋ ਗਏ । ਇਹ ਮੇਰੇ ਜੀਵਨ ਵਿਚ ਸਭ ਤੋਂ ਵੱਡੇ ਸਨਮਾਨ ਦੀ ਗੱਲ ਹੈ, ਜੋ ਕਿ ਜੰਮੂ-ਕਸ਼ਮੀਰ ਦੇ ਸਮੁੱਚੇ ਸਾਹਿਤ ਨੂੰ ਵਿਸ਼ਵ ਪੱਧਰ 'ਤੇ ਵੀ ਮਾਨਤਾ ਦਿੰਦਾ ਹੈ। ਸ਼ਹਿਜ਼ਾਦ ਅਸਲਮ ਨੇ ਕਿਹਾ ਕਿ ਉਸਦਾ ਲਿਖਣ ਦਾ ਜਨੂੰਨ ਹੁਣ ਜੋਸ਼ ਵਿੱਚ ਬਦਲ ਗਿਆ ਹੈ । ਸ਼ਹਿਜ਼ਾਦ ਅਸਲਮ ਨੇ ਕਿਹਾ ਕਿ ਢਾਹਾਂ ਇਨਾਮ ਨਾਲ ਇੱਕ ਲੇਖਕ ਵਜੋਂ ਮਾਨਤਾ ਮਿਲਣੀ ਬਹੁਤ ਵੱਡੀ ਪ੍ਰਾਪਤੀ ਹੈ । ਇਸ ਨਾਲ ਮੇਰਾ ਲਿਖਣ ਦਾ ਜਨੂੰਨ, ਹੁਣ ਜੋਸ਼ ਵਿੱਚ ਬਦਲ ਗਿਆ ਹੈ ।
ਢਾਹਾਂ ਸਾਹਿਤ ਇਨਾਮ ਦੇ ਬਾਨੀ ਸੰਸਥਾਪਕ ਸ. ਬਰਜਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਸਾਡਾ ਟੀਚਾ ਦੁਨੀਆਂ ਭਰ ਵਿਚ ਹਰ ਸਾਲ ਪ੍ਰਕਾਸ਼ਿਤ ਹੋਣ ਵਾਲੀਆਂ ਪੰਜਾਬੀ ਗਲਪ ਦੀਆਂ ਉੱਤਮ ਰਚਨਾਵਾਂ ਨੂੰ ਆਮ ਲੋਕਾਈ ਤੱਕ ਪਹੁੰਚਾਉਣਾ ਹੈ । ਜਥੇਬੰਦਕ ਤੌਰ 'ਤੇ ਅਸੀਂ ਪ੍ਰਵਾਸੀ ਪੰਜਾਬੀ, ਗਲਪ ਸਾਹਿਤ ਰਾਹੀਂ ਦੋਵਾਂ ਪੰਜਾਬਾਂ ਵਿਚ ਸਾਂਝਾ ਦਾ ਪੁਲ ਬਣਾਉਣ ਲਈ ਯਤਨਸ਼ੀਲ ਰਹੇ ਹਾਂ। ਪੁਸਤਕਾਂ ਦਾ ਲਿਪੀਅੰਤਰਨ ਕਰਕੇ ਆਮ ਲੋਕਾਈ ਤੱਕ ਪੁੰਹਚਣਾ ਇਸ ਦੇ ਸਭ ਤੋਂ ਪ੍ਰਭਾਵਸ਼ਾਲੀ ਤਰੀਕਿਆਂ ਵਿੱਚੋਂ ਇੱਕ ਹੈ । ਸ. ਢਾਹਾਂ ਨੇ ਕਿਹਾ ਅਸੀਂ ਉਮੀਦ ਕਰਦੇ ਹਾਂ ਕਿ ਲਿਪੀਅੰਤਰ ਕੀਤੀਆਂ ਪੁਸਤਕਾਂ ਦੁਨੀਆ ਭਰ ਦੇ ਪੰਜਾਬੀਆਂ ਦੇ ਹੱਥਾਂ ਵਿੱਚ ਜਲਦੀ ਆਉਣਗੀਆਂ । ਸਨਮਾਨ ਸਮਾਰੋਹ ਦੌਰਾਨ ਸ. ਬਰਜਿੰਦਰ ਸਿੰਘ ਢਾਹਾਂ ਨੇ ਦੋ ਲੱਖ ਕੈਨੇਡੀਅਨ ਡਾਲਰ ਦੇ ਢਾਹਾਂ ਲਿਊਮਿਨਰੀਜ਼ ਅਵਾਰਡ ਦੀ ਘੋਸ਼ਣਾ ਕੀਤੀ। ਇਹ ਫੰਡ ਅਗਲੇ ਛੇ ਸਾਲਾਂ ਵਿੱਚ ਢਾਹਾਂ ਸਾਹਿਤ ਇਨਾਮ ਦੀਆਂ ਦੁਨੀਆ ਭਰ ਵਿਚ ਸਹਿਯੋਗੀ ਪੰਜ ਯੂਨੀਵਰਸਿਟੀਆਂ ਵਿਚ ਮਾਂ ਬੋਲੀ ਪੰਜਾਬੀ ਵਿਚ ਐਮ. ਏ. ਦੀ ਡਿਗਰੀ ਕਰਨ ਵਾਲੇ 42 ਵਿਦਿਆਰਥੀਆਂ ਨੂੰ ਪ੍ਰਦਾਨ ਕੀਤੇ ਜਾਣਗੇ ।
ਢਾਹਾਂ ਇਨਾਮ ਸਲਾਹਕਾਰ ਬੋਰਡ ਦੇ ਚੇਅਰ ਸ੍ਰੀ ਜ਼ੁਬੈਰ ਅਹਿਮਦ ਨੇ ਕਿਹਾ ਕਿ ਢਾਹਾਂ ਸਾਹਿਤ ਇਨਾਮ ਲਈ ਚੁਣੀਆਂ ਕਿਤਾਬਾਂ ਵਿੱਚ ਵੱਖ-ਵੱਖ ਦੇਸ਼ਾਂ ਰਹਿੰਦੇ ਪੰਜਾਬੀਆਂ ਨਾਲ ਜੁੜੇ ਮੁੱਦੇ ਸ਼ਾਮਲ ਹਨ । ਇਹਨਾਂ ਦੇ ਵਿਸ਼ਿਆਂ ਵਿੱਚ ਵਾਤਾਵਰਨ, ਔਰਤਾਂ ਦਾ ਸਸ਼ਕਤੀਕਰਨ, ਜਾਤ-ਪਾਤ, ਮਰਦਾਂ ਅਤੇ ਔਰਤਾਂ ਵਿਚਕਾਰ ਮਨੁੱਖੀ ਰਿਸ਼ਤੇ, ਪੰਜਾਬੀ ਡਾਇਸਪੋਰਾ ਅਤੇ ਹੋਰ ਬਹੁਤ ਕੁਝ ਸ਼ਾਮਲ ਹਨ । ਸਾਰੇ ਲੇਖਕਾਂ ਨੇ ਕਹਾਣੀਆਂ ਦੀ ਪੇਸ਼ਕਾਰੀ ਸ਼ਾਨਦਾਰ ਢੰਗ ਨਾਲ ਕੀਤੀ ਹੈ । ਉਹਨਾਂ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਸਾਡੇ ਕੋਲ ਇਹਨਾਂ ਪੁਸਤਕਾਂ ਦੇ ਲਿਪੀਅੰਤਰ ਲਈ ਚੰਗੇ ਅਨੁਵਾਦਕ ਹਨ, ਜਿਸ ਨਾਲ ਇਹ ਸਨਮਾਨਿਤ ਪੁਸਤਕਾਂ ਨੂੰ ਦੂਜੀਆਂ ਭਾਸ਼ਾਵਾਂ ਦੇ ਪਾਠਕਾਂ ਤੱਕ ਪੁੰਹਚੀਆਂ ਕਰ ਸਕਾਂਗੇ ।
ਇਸ ਸਨਮਾਨ ਸਮਾਗਮ ਵਿਚ ਪੁੱਜੇ ਵਿਧਾਇਕ ਸ੍ਰੀ ਰਾਜ ਚੌਹਾਨ ਨੇ ਬ੍ਰਿਟਿਸ਼ ਕੋਲੰਬੀਆ ਸੂਬੇ ਵੱਲੋਂ ਢਾਹਾਂ ਸਾਹਿਤ ਇਨਾਮ ਨੂੰ ਸਮਰਪਿਤ "ਪੰਜਾਬੀ ਸਾਹਿਤ ਹਫਤੇ" ਦਾ ਐਲਾਨ ਕੀਤਾ। ਸ੍ਰੀ ਕੈਰੋਲ ਰਿਚਰਡਸਨ ਕਾਰਜਕਾਰੀ ਸਹਾਇਕ ਮੇਅਰ ਬਰੈਂਡਾ ਲੌਕ ਸਰੀ ਨੇ ਵੀ ਇਸ ਬਾਰੇ ਸਰੀ ਸ਼ਹਿਰ ਵਿਚ ਪੰਜਾਬੀ ਸਾਹਿਤ ਹਫਤੇ ਦੀ ਘੋਸ਼ਣਾ ਕੀਤੀ। ਵੈਨਕੂਵਰ ਸਿਟੀ ਨੇ ਇਸ ਦਾ ਇੱਕ ਦਿਨ ਪਹਿਲਾਂ ਐਲਾਨ ਕਰ ਦਿੱਤਾ ਸੀ । ਸਮਾਗਮ ਵਿੱਚ ਰਾਜਨਿਤਕ ਆਗੂ, ਸਮਾਜਿਕ ਕਾਰਕੁੰਨ ਤੇ ਪੰਜਾਬੀ ਮਾਂ-ਬੋਲੀ ਨੂੰ ਪਿਆਰ ਕਰਨ ਵਾਲੀਆਂ ਸ਼ਖਸੀਅਤਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਸਨਮਾਨ ਸਮਾਗਮ ਵਿੱਚ ਸਮਾਜਿਕ ਕਾਰਕੁੰਨ, ਸਿਆਸੀ ਆਗੂ ਅਤੇ ਪੰਜਾਬੀ ਮਾਂ-ਬੋਲੀ ਨੂੰ ਪਿਆਰ ਕਰਨ ਵਾਲੀਆਂ ਸ਼ਖਸੀਅਤਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਵਰਨਣਯੋਗ ਹੈ ਕਿ ਢਾਹਾਂ ਸਾਹਿਤ ਇਨਾਮ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ, ਕੈਨੇਡਾ ਵਿੱਚ ਸਥਾਪਿਤ ਕੀਤਾ ਗਿਆ ਸੀ, ਜਿੱਥੇ ਪੰਜਾਬੀ ਲੋਕਾਂ, ਭਾਸ਼ਾ ਅਤੇ ਸੱਭਿਆਚਾਰ ਦਾ ਇੱਕ ਅਮੀਰ ਇਤਿਹਾਸ ਹੈ। ਪੰਜਾਬੀ ਹੁਣ ਕੈਨੇਡਾ ਵਿੱਚ ਤੀਜੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ, ਅਤੇ ਦੇਸ਼ ਦੇ ਬਹੁ-ਸੱਭਿਆਚਾਰਕ ਤਾਣੇ-ਬਾਣੇ ਵਿੱਚ ਇੱਕ ਮਜ਼ਬੂਤ ਧਾਗਾ ਹੈ। ਇਸ ਦੇ ਪ੍ਰਮੁੱਖ ਸੰਸਥਾਪਕ ਸ. ਬਰਜਿੰਦਰ ਸਿੰਘ ਢਾਹਾਂ ਤੇ ਉਹਨਾਂ ਦੀ ਪਤਨੀ ਰੀਟਾ ਢਾਹਾਂ ਹਨ । ਸ. ਬਰਜਿੰਦਰ ਸਿੰਘ ਢਾਹਾਂ ਅਤੇ ਉਹਨਾਂ ਦੀ ਪਤਨੀ ਰੀਟਾ ਢਾਹਾਂ, ਸਮੂਹ ਢਾਹਾਂ ਪਰਿਵਾਰ, ਕੈਨੇਡਾ ਇੰਡੀਆ ਐਜੂਕੇਸ਼ਨ ਸੁਸਾਇਟੀ (CIES) ਅਤੇ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ (UBC) ਦੇ ਸਹਿਯੋਗ ਨਾਲ ਸਾਲ 2013 ਵਿੱਚ ਢਾਹਾਂ ਪੁਰਸਕਾਰ ਦੀ ਸ਼ੁਰੂਆਤ ਕੀਤੀ ਗਈ ਸੀ । ਢਾਹਾਂ ਸਾਹਿਤ ਇਨਾਮ ਨੇ ਪਿਛਲੇ ਗਿਆਰਾਂ ਸਾਲਾਂ ਦੇ ਸ਼ਾਨਾਮੱਤੇ ਸਫਰ ਵਿਚ ਆਲੋਚਨਾਤਮਕ ਪ੍ਰਸ਼ੰਸਾ ਪ੍ਰਾਪਤ ਕੀਤੀ ਹੈ ਅਤੇ ਲੇਖਕਾਂ ਅਤੇ ਉਨ੍ਹਾਂ ਦੀਆਂ ਕਿਤਾਬਾਂ ਲਈ ਵਿਆਪਕ, ਬਹੁ-ਭਾਸ਼ਾਈ ਸਰੋਤਿਆਂ ਤੱਕ ਪਹੁੰਚਣ ਲਈ ਨਵੇਂ ਰਾਹ ਬਣਾਏ ਹਨ । ਜ਼ਿਕਰਯੋਗ ਹੈ ਕਿ ਬਰਜਿੰਦਰ ਸਿੰਘ ਢਾਹਾਂ, ਬੀਬੀ ਕਸ਼ਮੀਰ ਕੌਰ ਢਾਹਾਂ ਅਤੇ ਪ੍ਰਸਿੱਧ ਸਮਾਜ ਸੇਵਕ ਸਵ: ਬਾਬਾ ਬੁੱਧ ਸਿੰਘ ਢਾਹਾਂ ਬਾਨੀ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਹੋਣਹਾਰ ਸਪੁੱਤਰ ਅਤੇ ਟਰੱਸਟ ਦੇ ਮੌਜੂਦਾ ਮੀਤ ਪ੍ਰਧਾਨ ਵੀ ਹਨ । ਢਾਹਾਂ ਸਾਹਿਤ ਇਨਾਮ ਪੰਜਾਬੀ ਭਾਸ਼ਾ ਵਿੱਚ ਗਲਪ ਪੁਸਤਕਾਂ ਲਈ ਸਭ ਤੋਂ ਵੱਡਾ ਅੰਤਰਰਾਸ਼ਟਰੀ ਸਾਹਿਤਕ ਪੁਰਸਕਾਰ ਹੈ ।
ਫੋਟੋ ਕੈਪਸ਼ਨ : ਢਾਹਾਂ ਪੁਰਸਕਾਰ ਦੇ ਜੇਤੂ ਕਹਾਣੀਕਾਰ ਜਿੰਦਰ ਅਤੇ ਕਹਾਣੀਕਾਰ ਸੁਰਿੰਦਰ ਨੀਰ ਆਪਣੀਆਂ ਜੇਤੂ ਟਰਾਫੀਆਂ ਸਮੇਤ ਅਤੇ ਨਾਲ ਹਨ ਬਰਜਿੰਦਰ ਸਿੰਘ ਢਾਹਾਂ ਬਾਨੀ ਢਾਹਾਂ ਸਾਹਿਤ ਇਨਾਮ
Fwd: Hindi, Punjabi & Hindi---ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ
ਯੁਵਕ ਮੇਲੇ, ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖ਼ਾਰਨ ਲਈ ਇੱਕ ਮੰਚ ਵਜੋਂ ਕੰਮ ਕਰਦੇ ਹਨ: ਭਗਵੰਤ ਸਿੰਘ ਮਾਨ
ਹੁਸ਼ਿਆਰਪੁਰ, 14 ਨਵੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਕਾਲਜ ਵਿੱਚ ਕਰਵਾਏ ਗਏ ਯੁਵਕ ਮੇਲੇ 'ਚ ਆਪਣੇ ਕਾਲਜ ਦੇ ਦਿਨਾਂ ਦੀਆਂ ਯਾਦਾਂ ਤਾਜ਼ਾ ਕਰਦਿਆਂ ਸਟੇਜ ਤੋਂ ਪ੍ਰਸਿੱਧ ਪੰਜਾਬੀ ਕਵੀ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਰਚਨਾ "ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ" ਸੁਣਾ ਕੇ ਸਰੋਤਿਆਂ ਨੂੰ ਮੰਤਰਮੁਗਧ ਕਰ ਦਿੱਤਾ।
ਮੁੱਖ ਮੰਤਰੀ ਨੇ ਇੱਥੇ ਡੀ.ਏ.ਵੀ. ਕਾਲਜ ਵਿਖੇ ਕਰਵਾਏ ਗਏ ਯੁਵਕ ਮੇਲੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸਟੇਜ ਤੋਂ ਆਪਣੇ ਪੁਰਾਣੇ ਸਾਥੀ ਅਤੇ ਕਲਾਕਾਰ ਕਰਮਜੀਤ ਅਨਮੋਲ ਨਾਲ ਕਵਿਤਾ ਸੁਣਾਉਣ ਤੋਂ ਪਹਿਲਾਂ ਕਿਹਾ ਕਿ ਇਹ ਕ੍ਰਾਂਤੀਕਾਰੀ ਕਵਿਤਾ ਮੇਰੇ ਦਿਲ ਦੇ ਬਹੁਤ ਨੇੜੇ ਹੈ ਕਿਉਂਕਿ ਅਸੀਂ ਆਪਣੇ ਕਾਲਜ ਦੇ ਦਿਨਾਂ ਦੌਰਾਨ ਇਸ ਨੂੰ ਵੱਖ-ਵੱਖ ਮੁਕਾਬਲਿਆਂ ਵਿੱਚ ਸੁਣਾਇਆ ਕਰਦੇ ਸੀ ਅਤੇ ਅੱਜ ਮੈਂ ਇਥੇ ਆ ਕੇ ਮੁੜ ਆਪਣੇ ਕਾਲਜ ਦੇ ਦਿਨਾਂ ਨੂੰ ਜੀਅ ਰਿਹਾ ਹਾਂ।
ਸਟੇਜ ਤੋਂ ਦੋ ਮਿੰਟ ਦੀ ਕਵਿਤਾ ਸੁਣਾਉਂਦਿਆਂ ਮੁੱਖ ਮੰਤਰੀ ਨੇ ਆਪਣੀ ਕਿਸਮ ਦੀ ਵੱਖਰੀ ਪੇਸ਼ਕਾਰੀ ਦੇ ਕੇ ਦਰਸ਼ਕਾਂ ਦਾ ਮਨ ਮੋਹ ਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਵਿਤਾ ਸੁਣਾਏ ਜਾਣ ਦੇ ਇਸ ਅਹਿਮ ਮੌਕੇ 'ਤੇ ਦਰਸ਼ਕਾਂ ਨੇ ਪੂਰੀ ਤਰ੍ਹਾਂ ਸ਼ਾਂਤੀ ਬਣਾ ਕੇ ਰੱਖੀ। ਮੌਕੇ 'ਤੇ ਮੌਜੂਦ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰਨਾਂ ਨੇ ਇਸ ਸ਼ਾਨਦਾਰ ਪੇਸ਼ਕਾਰੀ ਲਈ ਮੁੱਖ ਮੰਤਰੀ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੁਵਕ ਮੇਲਿਆਂ ਨੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਇੱਕ ਕਲਾਕਾਰ ਅਤੇ ਹੁਣ ਇੱਕ ਸਿਆਸਤਦਾਨ ਵਜੋਂ ਵੱਡੇ ਮੁਕਾਮ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਸ਼ਖ਼ਸੀਅਤ ਨੂੰ ਨਿਖ਼ਾਰਨ ਲਈ ਇਹਨਾਂ ਪਲੇਟਫਾਰਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਹ ਉਹਨਾਂ ਦੀ ਸਫ਼ਲਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ।
ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਯੁਵਕ ਮੇਲਿਆਂ ਵਿੱਚ ਹਿੱਸਾ ਲਿਆ ਅਤੇ ਅਜਿਹੇ ਮੇਲਿਆਂ 'ਚ ਕਾਲਜ ਲਈ ਟਰਾਫੀਆਂ ਵੀ ਜਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਤਣਾ ਹੀ ਉਨ੍ਹਾਂ ਦਾ ਇੱਕੋ ਇੱਕ ਜਨੂੰਨ ਹੈ ਅਤੇ ਉਹ ਹਮੇਸ਼ਾ ਜਿੱਤਣ ਦੀ ਸਕਾਰਾਤਮਕ ਸੋਚ ਰੱਖਦੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਬੁਲੰਦ ਹੌਸਲੇ ਨਾਲ ਅੱਗੇ ਵਧਣ ਅਤੇ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਪ੍ਰੇਰਿਤ ਕੀਤਾ ਕਿਉਂਕਿ ਇਹ ਸਫ਼ਲਤਾ ਦੀ ਇੱਕੋ ਇੱਕ ਕੁੰਜੀ ਹੈ ਅਤੇ ਕਿਹਾ ਕਿ ਨੌਜਵਾਨਾਂ ਨੂੰ ਆਪਣਾ ਟੀਚਾ ਮਿੱਥਣਾ ਚਾਹੀਦਾ ਹੈ ਅਤੇ ਇਸ ਦੀ ਪ੍ਰਾਪਤੀ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ ਅਤੇ ਦੂਜੇ ਪਾਸੇ ਸੂਬੇ ਵਿੱਚ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਹੀ ਪਾਸੇ ਲਾਉਣ ਲਈ ਵੀ ਅਹਿਮ ਉਪਰਾਲੇ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲੇ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖੇ ਜਾਣਗੇ ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਖਾਕਾ ਤਿਆਰ ਕਰ ਲਿਆ ਹੈ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ ਅਤੇ ਆਸਮਾਨ ਨੂੰ ਛੂਹਣ ਦਾ ਜਨੂੰਨ ਰੱਖਣ । ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ 'ਤੇ ਮਾਣ ਨਾ ਕਰਨ ਸਗੋਂ ਨਿਮਰਤਾ ਨਾਲ ਕੰਮ ਕਰਨ ਅਤੇ ਹੋਰ ਸਫ਼ਲਤਾ ਲਈ ਸਖ਼ਤ ਮਿਹਨਤ ਕਰਨ।
ਮੁੱਖ ਮੰਤਰੀ ਨੇ ਕਿਹਾ ਕਿ ਜੀਵਨ ਵਿੱਚ ਵੱਡੇ ਮੁਕਾਮ ਹਾਸਲ ਕਰਨ ਲਈ ਦ੍ਰਿੜ ਅਤੇ ਕੇਂਦਰਿਤ ਪਹੁੰਚ ਹਰ ਨੌਜਵਾਨ ਦੀ ਸ਼ਖਸੀਅਤ ਦਾ ਹਿੱਸਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਦ੍ਰਿਸ਼ਟੀਕੋਣ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹਰ ਖੇਤਰ ਵਿੱਚ ਸਫ਼ਲਤਾ ਹਾਸਲ ਕਰਨ ਦੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।
ਪੰਜਾਬ ਨੂੰ ਵਿਸ਼ਵ ਭਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਨੌਜਵਾਨਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਅਤੇ ਸੂਬਾ ਸਰਕਾਰ ਦਾ ਸਹਿਯੋਗ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਬੇਅੰਤ ਊਰਜਾ ਅਤੇ ਪ੍ਰਤਿਭਾ ਦੀ ਬਖਸ਼ਿਸ਼ ਹੈ ਜਿਸ ਨੇ ਹਮੇਸ਼ਾ ਹੀ ਸਮਾਜ ਵਿੱਚ ਸਕਾਰਤਾਮਕ ਬਦਲਾਅ ਲਿਆਉਣ ਲਈ ਇੱਕ ਉਤਪ੍ਰੇਰਕ ਵਜੋਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਨੌਜਵਾਨਾਂ ਨੂੰ ਰਾਜ ਅਤੇ ਸਮਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਕਾਰਾਤਮਕ ਯੋਗਦਾਨ ਪਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਭਲਾਈ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Fwd: Punjabi & Hindi--ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਮਾਈਕਰੋ ਅਬਜ਼ਰਵਰਾਂ ਦੀ ਦੂਸਰੀ ਤੇ ਪੋਲਿੰਗ ਸਟਾਫ ਦੀ ਤੀਸਰੀ ਰੈਂਡੇਮਾਈਜੇਸ਼ਨ
ਜਨਰਲ ਅਬਜ਼ਰਵਰ ਦੀ ਮੌਜੂਦਗੀ 'ਚ ਹੋਈ ਮਾਈਕਰੋ ਅਬਜ਼ਰਵਰਾਂ ਦੀ ਦੂਸਰੀ ਤੇ ਪੋਲਿੰਗ ਸਟਾਫ ਦੀ ਤੀਸਰੀ ਰੈਂਡੇਮਾਈਜੇਸ਼ਨ
ਹੁਸ਼ਿਆਰਪੁਰ, 18 ਨਵੰਬਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਵਿਧਾਨ ਸਭਾ ਹਲਕਾ 044 ਚੱਬੇਵਾਲ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਸੋਮਵਾਰ ਜਨਰਲ ਅਬਜ਼ਰਵਰ 2011 ਬੈਚ ਦੇ ਆਈ.ਏ.ਐਸ ਅਧਿਕਾਰੀ ਤਪਸ ਕੁਮਾਰ ਬਾਗਚੀ ਦੀ ਮੌਜੂਦਗੀ ਵਿਚ ਐਨ.ਆਈ.ਸੀ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮਾਈਕਰੋ ਅਬਜ਼ਰਵਰਾਂ ਦੀ ਦੂਸਰੀ ਤੇ ਪੋਲਿੰਗ ਸਟਾਫ ਦੀ ਤੀਸਰੀ ਰੈਂਡੇਮਾਈਜੇਸ਼ਨ ਹੋਈ। ਰੈਂਡੇਮਾਈਜੇਸ਼ਨ ਦੌਰਾਨ ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਚਾਬਾ ਵੀ ਮੌਜੂਦ ਸਨ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਵਿਧਾਨ ਸਭਾ ਹਲਕੇ ਵਿਚ 29 ਸਥਾਨਾਂ 'ਤੇ ਮਾਈਕਰੋ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਅਬਜ਼ਰਵਰ ਵਿਧਾਨ ਸਭਾ ਖੇਤਰ ਦੇ ਨਾਜ਼ੁਕ, ਸੰਵੇਦਨਸ਼ੀਲ, ਸ਼ੈਡੋ ਏਰੀਏ ਬੂਥਾਂ ਦੀ ਨਿਗਰਾਨੀ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੋਲਿੰਗ ਸਟਾਫ ਦੀ ਰੈਂਡੇਮਾਈਜੇਸ਼ਨ ਕਰਕੇ ਵਿਧਾਨ ਸਭਾ ਦੇ 205 ਪੋਲਿੰਗ ਬੂਥਾਂ ਦੇ ਲਈ 205 ਪੋਲਿੰਗ ਪਾਰਟੀਆਂ ਬਣਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਿਯੁਕਤ ਕੀਤੇ ਗਏ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣੀ ਚਾਹੀਦੀ ਅਤੇ ਮਾਣ ਮਹਿਸੂਸ ਹੋਣਾਂ ਚਾਹੀਦਾ ਹੈ ਕਿ ਉਹ ਚੋਣ ਪ੍ਰਣਾਲੀ ਦਾ ਹਿੱਸਾ ਬਣ ਰਹੇ ਹਨ।
ਰਾਹੁਲ ਚਾਬਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਲ ਵੱਲੋਂ ਜ਼ਿਮਨੀ ਚੋਣ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਕੋਈ ਕਮੀਂ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ ਲਈ ਵੋਟਾਂ 20 ਨਵੰਬਰ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਇਸ ਮੌਕੇ ਡੀ.ਈ.ਓ ਪ੍ਰਦੀਪ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਧੀਰਜ ਵਸ਼ਿਸ਼ਟ, ਚੋਣ ਕਾਨੂੰਗੋ ਸਰਬਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
Fwd: ਹਰ ਵਿਦਿਆਰਥੀ ਦੇ ਅੰਦਰ ਲੁਕਿਆ ਹੁੰਦਾ ਹੈ ਇਕ ਨਿਡਰ ਲੇਖਕ : ਏ. ਐਸ. ਰਾਏ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਦਿਆਰਥੀਆਂ ਵਿੱਚ ਵਿਗਿਆਨਕ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਖ਼ਾਲਸਾ ਕਾਲਜ, ਅੰਮ੍ਰਿਤਸਰ ਵਿੱਚ ਤਿੰਨ ਰੋਜ਼ਾ ਸਾਇੰਸ ਫੈਸਟੀਵਲ ਦਾ ਕੀਤਾ ਉਦਘਾਟਨ
ਅੰਮ੍ਰਿਤਸਰ 18 ਨਵੰਬਰ -ਖ਼ਾਲਸਾ ਕਾਲਜ, ਅੰਮ੍ਰਿਤਸਰ ਵਿਖੇ ਹੋ ਰਹੇ ਤਿੰਨ ਰੋਜਾ ਸਾਇੰਸ ਫੈਸਟੀਵਲ ਦਾ ਉਦਘਾਟਨ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਕੀਤਾ ਗਿਆ। ਇਹ ਤਿੰਨ ਰੋਜ਼ਾ ਵਿਗਿਆਨ ਮੇਲਾ ਸੋਸਾਇਟੀ ਫਾਰ ਪ੍ਰਮੋਸ਼ਨ ਆਫ਼ ਸਾਇੰਸ ਐਂਡ ਟੈਕਨਾਲੋਜੀ ਇਨ ਇੰਡੀਆ (ਐਸਪੀਐਸਟੀਆਈ), ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀਐਸਸੀਐਸਟੀ), ਅਤੇ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗੀ ਨਾਲ ਕਰਵਾਇਆ ਜਾ ਰਿਹਾ ਹੈ। ਇਸ ਇਵੈਂਟ ਦਾ ਉਦੇਸ਼ ਵਿਦਿਆਰਥੀਆਂ ਦੀ ਵਿਗਿਆਨ, ਤਕਨਾਲੋਜੀ, ਇੰਜਨੀਅਰਿੰਗ, ਅਤੇ ਗਣਿਤ (STEM) ਵਿੱਚ ਦਿਲਚਸਪੀ ਪੈਦਾ ਕਰਨਾ ਹੈ, ਜਿਸ ਨਾਲ ਇੰਟਰਐਕਟਿਵ ਪ੍ਰਦਰਸ਼ਨੀਆਂ, ਰੁਝੇਵੇਂ ਵਾਲੀਆਂ ਗਤੀਵਿਧੀਆਂ ਅਤੇ ਰਚਨਾਤਮਕ ਪ੍ਰਤੀਯੋਗਤਾਵਾਂ ਨੂੰ ਉਤਸ਼ਾਹਿਤ ਕਰਨਾ ਹੈ।
ਆਪਣੇ ਉਦਘਾਟਨੀ ਭਾਸ਼ਣ ਵਿੱਚ, ਸ਼੍ਰੀਮਤੀ ਸਾਹਨੀ ਨੇ ਵਿਦਿਆਰਥੀਆਂ ਨੂੰ ਉਤਸੁਕਤਾ ਅਤੇ ਤਰਕਪੂਰਨ ਸੋਚ ਅਪਣਾਉਣ ਲਈ ਉਤਸ਼ਾਹਿਤ ਕੀਤਾ। ਡਿਪਟੀ ਕਮਿਸ਼ਨਰ ਨੇ ਜਲਵਾਯੂ ਪਰਿਵਰਤਨ, ਪ੍ਰਦੂਸ਼ਣ ਅਤੇ ਜਨਤਕ ਸਿਹਤ ਮੁੱਦਿਆਂ ਵਰਗੀਆਂ ਗਲੋਬਲ ਚੁਣੌਤੀਆਂ ਨੂੰ ਹੱਲ ਕਰਨ ਵਿੱਚ ਰਚਨਾਤਮਕਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਵਲੋਂ ਵਿਗਿਆਨ ਮੇਲੇ ਵਿੱਚ ਵਿਦਿਆਰਥੀਆਂ ਵਲੋਂ ਲਗਾਏ ਗਏ ਵਿਗਿਆਨਿਕ ਰੂਚੀਆਂ ਵਾਲੇ ਸਟਾਲਾਂ ਦਾ ਨਿਰੀਖਣ ਵੀ ਕੀਤਾ। ਉਨਾਂ ਕਿਹਾ ਕਿ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਅੰਦਰ ਵਿਗਿਆਨਿਕ ਰੂਚੀ ਪੈਦਾ ਕਰਨੀ ਚਾਹੀਦੀ ਹੈ। ਉਨਾਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਸਕੂਲੀ ਬੱਚਿਆਂ ਵਲੋਂ ਵਿਗਿਆਨ ਨਾਲ ਸਬੰਧਤ ਸਟਾਲ ਲਗਾਏ ਗਏ ਹਨ। ਜਿਸ ਤੋਂ ਸਾਬਤ ਹੁੰਦਾ ਹੈ ਕਿ ਵਿਦਿਆਰਥੀਆਂ ਦੀ ਰੂਚੀ ਵਿਗਿਆਨ ਪ੍ਰਤੀ ਵੱਧ ਰਹੀ ਹੈ।
ਐਸ.ਪੀ.ਐਸ.ਟੀ.ਆਈ. ਦੇ ਪ੍ਰਧਾਨ ਧਰਮਵੀਰ (ਸੇਵਾਮੁਕਤ ਆਈ.ਏ.ਐਸ.) ਨੇ ਸਮਾਜਿਕ ਵਿਕਾਸ ਵਿੱਚ ਵਿਗਿਆਨ ਅਤੇ ਤਕਨਾਲੋਜੀ ਦੀ ਪਰਿਵਰਤਨਸ਼ੀਲ ਭੂਮਿਕਾ ਨੂੰ ਉਜਾਗਰ ਕੀਤਾ, ਜਦਕਿ ਈ.ਆਰ. ਪੀਐਸਸੀਐਸਟੀ ਦੇ ਕਾਰਜਕਾਰੀ ਨਿਰਦੇਸ਼ਕ ਪ੍ਰਿਤਪਾਲ ਸਿੰਘ ਨੇ ਐਸਟੀਈਐਮ ਸਿੱਖਿਆ ਰਾਹੀਂ ਵਿਗਿਆਨਕ ਸੁਭਾਅ ਨੂੰ ਪੈਦਾ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਬਾਰੇ ਚਰਚਾ ਕੀਤੀ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਵਾਈਸ-ਚਾਂਸਲਰ ਪ੍ਰੋ: ਅਰੁਣ ਕੇ. ਗਰੋਵਰ ਨੇ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਖੇਤਰ ਦੇ ਉੱਘੇ ਵਿਗਿਆਨੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਖਾਲਸਾ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਾਈਸ-ਚਾਂਸਲਰ ਡਾ. ਮਹਿਲ ਸਿੰਘ ਨੇ ਟਿਕਾਊ ਵਿਕਾਸ ਟੀਚਿਆਂ ਨਾਲ ਮੇਲ ਖਾਂਦੀਆਂ ਰਵਾਇਤੀ, ਵਾਤਾਵਰਣ-ਅਨੁਕੂਲ ਅਭਿਆਸਾਂ ਨੂੰ ਮੁੜ ਸੁਰਜੀਤ ਕਰਨ ਅਤੇ ਦੁਹਰਾਉਣ ਦੀ ਲੋੜ 'ਤੇ ਜ਼ੋਰ ਦਿੱਤਾ।
ਫੈਸਟੀਵਲ ਵਿੱਚ ਇੰਟਰਐਕਟਿਵ ਸਾਇੰਸ ਪ੍ਰਦਰਸ਼ਨੀਆਂ ਅਤੇ ਹੈਂਡ-ਆਨ ਗਤੀਵਿਧੀ ਸਟਾਲਾਂ ਦੀ ਵਿਸ਼ੇਸ਼ਤਾ ਹੈ ਜੋ ਵਿਗਿਆਨ ਨੂੰ ਪਹੁੰਚਯੋਗ ਅਤੇ ਰੋਮਾਂਚਕ ਦੋਵਾਂ ਲਈ ਤਿਆਰ ਕੀਤਾ ਗਿਆ ਹੈ। ਹਾਈਲਾਈਟਸ ਵਿੱਚ ਲੈਬ ਆਨ ਵ੍ਹੀਲਜ਼ ਅਤੇ ਸਰਕਸ ਆਫ਼ ਸਾਇੰਸ ਸ਼ਾਮਲ ਹਨ, ਦੋਵੇਂ ਵਿਦਿਆਰਥੀਆਂ ਨੂੰ STEM ਸਿੱਖਿਆ ਵਿੱਚ ਇੱਕ ਦਿਲਚਸਪ ਅਤੇ ਆਨੰਦਦਾਇਕ ਢੰਗ ਨਾਲ ਲੀਨ ਕਰਨ ਲਈ ਤਿਆਰ ਕੀਤੇ ਗਏ ਹਨ। ਰਚਨਾਤਮਕਤਾ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਕਾਲਜ ਦੇ ਵਿਦਿਆਰਥੀਆਂ ਲਈ ਕੁਇਜ਼ ਅਤੇ ਸਕੂਲੀ ਵਿਦਿਆਰਥੀਆਂ ਲਈ ਪੋਸਟਰ ਮੇਕਿੰਗ ਵਰਗੇ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।
ਇਸ ਵਿਗਿਆਨ ਉਤਸਵ ਦੇ ਮੇਲੇ ਵਿੱਚ 1,000 ਤੋਂ ਵੱਧ ਸਕੂਲ ਅਤੇ ਕਾਲਜ ਦੇ ਵਿਦਿਆਰਥੀ ਪਹਿਲਾਂ ਹੀ ਉੱਘੇ ਸਰੋਤ ਵਿਅਕਤੀਆਂ ਦੀ ਅਗਵਾਈ ਵਿੱਚ ਕਈ ਥਾਵਾਂ ਦਾ ਦੌਰਾ ਕਰ ਚੁੱਕੇ ਹਨ। ਵਿਦਿਆਰਥੀ ਵੱਖ ਵੱਖ ਵਿਸ਼ਿਆਂ ਵਿੱਚ ਜਿਓਮੈਟਰੀ, ਸਿਹਤ ਅਤੇ ਨਵੀਨਤਾਕਾਰੀ ਵਿਗਿਆਨ, ਰਾਤ ਦਾ ਅਸਮਾਨ ਨਿਰੀਖਣ, ਟੈਲੀਸਕੋਪ ਬਣਾਉਣਾ, ਰੋਬੋਟਿਕਸ ਅਤੇ ਡਰੋਨ, 3D ਪ੍ਰਿੰਟਿੰਗ, ਅਤੇ ਰਾਕੇਟ ਬਣਾਉਣਾ ਅਤੇ ਲਾਂਚ ਕਰਨਾ ਸ਼ਾਮਲ ਹਨ। ਪੰਜਾਬ ਰਾਜ ਜਲਵਾਯੂ ਪਰਿਵਰਤਨ ਗਿਆਨ ਕੇਂਦਰ, EIACP ਹੱਬ, ਅਤੇ PSCST ਨਾਲ ਜੁੜੇ ਜ਼ਮੀਨੀ ਪੱਧਰ ਦੇ ਇਨੋਵੇਟਰਾਂ ਦੁਆਰਾ ਅਤਿਰਿਕਤ ਗਤੀਵਿਧੀ ਕਾਰਨਰਾਂ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ।
ਇਸ ਇਵੈਂਟ ਵਿੱਚ ਇੱਕ ਵਿਗਿਆਨ ਪੁਸਤਕ ਪ੍ਰਦਰਸ਼ਨੀ, ਫਿਲਮ ਸਕ੍ਰੀਨਿੰਗ, ਵਿਗਿਆਨੀਆਂ ਨਾਲ ਗੱਲਬਾਤ, ਅਤੇ ਵਿਗਿਆਨ 'ਤੇ ਕੇਂਦਰਿਤ ਸਟੇਜ ਸ਼ੋਅ ਵੀ ਸ਼ਾਮਲ ਹਨ, ਹਾਜ਼ਰੀਨ ਲਈ ਇੱਕ ਵਿਲੱਖਣ ਵਿਦਿਅਕ ਅਨੁਭਵ ਦੀ ਪੇਸ਼ਕਸ਼ ਕਰਦੇ ਹਨ। ਇਸ ਤੋਂ ਇਲਾਵਾ, ਦਸਤਕਾਰੀ ਅਤੇ ਸਿਹਤ ਉਤਪਾਦਾਂ ਵਿੱਚ ਮੁਹਾਰਤ ਰੱਖਣ ਵਾਲੇ ਪੰਜਾਬ ਦੇ ਸਥਾਨਕ ਉਦਯੋਗ ਰੋਜ਼ਾਨਾ ਜੀਵਨ ਵਿੱਚ ਵਿਗਿਆਨ ਦੇ ਵਿਹਾਰਕ ਉਪਯੋਗਾਂ ਨੂੰ ਉਜਾਗਰ ਕਰਦੇ ਹੋਏ, ਆਪਣੇ ਨਵੀਨਤਾਕਾਰੀ ਯੋਗਦਾਨਾਂ ਦਾ ਪ੍ਰਦਰਸ਼ਨ ਕਰ ਰਹੇ ਹਨ।
ਐਸਪੀਐਸਟੀਆਈ ਟੈਲੀਸਕੋਪਾਂ ਦੀ ਵਰਤੋਂ ਕਰਦੇ ਹੋਏ ਰਾਤ ਨੂੰ ਵਿਸ਼ੇਸ਼ ਸਕਾਈ-ਵਾਚ ਸੈਸ਼ਨ ਆਯੋਜਿਤ ਕੀਤਾ ਜਾਵੇਗਾ।
ਇਸ ਇਵੈਂਟ ਨੂੰ ਨੈਸ਼ਨਲ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ (NCSTC), ਭਾਰਤ ਸਰਕਾਰ ਦੁਆਰਾ ਸਮਰਥਨ ਪ੍ਰਾਪਤ ਹੈ।
ਇਸ ਮੌਕੇ ਸ਼੍ਰੀਮਤੀ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ, ਅੰਮ੍ਰਿਤਸਰ; ਪ੍ਰੋ: ਕੀਆ ਧਰਮਵੀਰ, ਜਨਰਲ ਸਕੱਤਰ, ਐਸ.ਪੀ.ਐਸ.ਟੀ.ਆਈ. ਡਾ: ਕੇ.ਐਸ. ਬਾਠ, ਜੁਆਇੰਟ ਡਾਇਰੈਕਟਰ, ਪੀ.ਐਸ.ਸੀ.ਐਸ.ਟੀ. ਡਾ: ਨਿਤਿਨ ਮੌਰਿਆ, ਵਿਗਿਆਨੀ, ਨੈਸ਼ਨਲ ਇਨੋਵੇਸ਼ਨ ਫਾਊਂਡੇਸ਼ਨ, ਭਾਰਤ ਸਰਕਾਰ; ਅਤੇ ਹਰਭਗਵੰਤ ਸਿੰਘ ਵੜੈਚ, ਜ਼ਿਲ੍ਹਾ ਸਿੱਖਿਆ ਅਫ਼ਸਰ, ਅੰਮ੍ਰਿਤਸਰ ਵੀ ਹਾਜ਼ਰ ਸਨ।
Fwd: ਮਾਰਕਫੈੱਡ ਨੇ 71ਵਾਂ ਸਹਿਕਾਰਤਾ ਸਪਤਾਹ ਮਨਾਇਆ
ਪਟਿਆਲਾ, 18 ਨਵੰਬਰ: ਸਹਿਕਾਰੀ ਸਭਾਵਾਂ ਦੇ ਉਪ ਰਜਿਸਟਰਾਰ ਸੰਗਰਾਮ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਮਾਰਕਫੈੱਡ ਵੱਲੋਂ ਜ਼ਿਲ੍ਹਾ ਦਫ਼ਤਰ ਪਟਿਆਲਾ ਵਿਖੇ 71ਵਾਂ ਸਹਿਕਾਰੀ ਸਪਤਾਹ ਮਨਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸੰਯੁਕਤ ਰਜਿਸਟਰਾਰ, ਸਹਿਕਾਰੀ ਸਭਾਵਾਂ, ਮੰਡਲ ਪਟਿਆਲਾ ਕੁਲਦੀਪ ਕੁਮਾਰ ਨੇ ਸ਼ਿਰਕਤ ਕੀਤੀ।
ਸਮਾਰੋਹ ਦੌਰਾਨ ਸੀਨੀਅਰ ਮੈਨੇਜਰ, ਸੈਂਟਰਲ ਕੋਆਪ੍ਰੇਟਿਵ ਬੈਂਕ ਪਟਿਆਲਾ ਸੁਰਿੰਦਰ ਗਰਗ ਨੇ ਮੈਂਬਰਾਂ ਨੂੰ ਸਹਿਕਾਰੀ ਬੈਂਕਾਂ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਬੈਂਕ ਦੀਆਂ ਨਵੀਂਆਂ ਸਕੀਮਾਂ ਬਾਰੇ ਜਾਣੂੰ ਕਰਵਾਇਆ। ਸਹਿਕਾਰੀ ਸਭਾਵਾਂ ਦੇ ਇੰਸਪੈਕਟਰ ਰਾਹੁਲ ਗੁਪਤਾ ਵੱਲੋਂ ਸਮਾਰੋਹ ਥੀਮ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਜ਼ਿਲ੍ਹਾ ਪ੍ਰਬੰਧਕ ਸੰਜੀਵ ਸ਼ਰਮਾ ਵੱਲੋਂ ਸਭ ਨੂੰ ਜੀ ਆਇਆਂ ਕਹਿੰਦੇ ਹੋਏ ਮਾਰਕਫੈੱਡ ਦੀਆਂ ਪ੍ਰਾਪਤੀਆਂ/ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਸਮਾਰੋਹ ਵਿੱਚ ਜ਼ਿਲ੍ਹਾ ਕੰਟਰੋਲਰ, ਖ਼ੁਰਾਕ ਸਿਵਲ ਸਪਲਾਈਜ਼ ਖਪਤਕਾਰ ਮਾਮਲੇ ਵਿਭਾਗ ਰੂਪਪ੍ਰੀਤ ਸੰਧੂ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ।
ਸੁਪਰਡੈਂਟ, ਮਾਰਕਫੈੱਡ ਪਟਿਆਲਾ ਮੱਖਣ ਸਿੰਘ ਵੱਲੋਂ ਮਾਰਕਫੈੱਡ ਅਤੇ ਸਹਿਕਾਰਤਾ ਦੇ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਖਾਦ ਸਪਲਾਈ ਅਫ਼ਸਰ ਪਟਿਆਲਾ ਸਾਹਿਲ ਕੁਮਾਰ, ਖਾਦ ਸਪਲਾਈ ਅਫ਼ਸਰ ਅਮਰਿੰਦਰ ਵਰਮਾ ਵੱਲੋਂ ਮਾਰਕਫੈੱਡ ਦੀ ਜ਼ਰੂਰੀ ਵਸਤਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਮਾਰਕਫੈੱਡ ਅਤੇ ਸੈਂਟਰਲ ਕੋਆਪ੍ਰੇਟਿਵ ਬੈਂਕ ਵੱਲੋਂ ਵਿਭਾਗ ਨਾਲ ਸਬੰਧਤ ਸਟਾਲ ਵੀ ਲਗਾਏ ਗਏ।
ਸਮਾਗਮ ਦੌਰਾਨ ਡੀ.ਸੀ.ਯੂ ਪਟਿਆਲਾ ਦਰਸ਼ਨ ਸਿੰਘ, ਜ਼ਿਲ੍ਹਾ ਪ੍ਰਬੰਧਕ, ਵੇਅਰ ਹਾਊਸ ਪਟਿਆਲਾ ਸ਼ਸ਼ੀ ਕੁਮਾਰ, ਹਰਚਰਨ ਸਿੰਘ, ਗੁਰਮੀਤ ਸਿੰਘ, ਸਿਮਰਤਪਾਲ ਸਿੰਘ, ਪੰਜਾਬ, ਮੁਹੰਮਦ ਯਾਸ਼ੀਨ, ਖਾਦ ਸਪਲਾਈ ਅਫ਼ਸਰ, ਬਰਨਾਲਾ, ਸੁਖਦੇਵ ਸਿੰਘ ਭੰਗੂ ਅਤੇ ਗੁਰਪਾਲ ਸਿੰਘ, ਸਟੇਟ ਬਾਡੀ ਮੈਂਬਰ, ਤੋਂ ਇਲਾਵਾ ਜ਼ਿਲ੍ਹਾ ਪਟਿਆਲਾ ਦੇ ਸਮੂਹ ਸਭਾਵਾਂ ਅਤੇ ਮਾਰਕਫੈੱਡ ਦੇ ਕਰਮਚਾਰੀ/ਅਧਿਕਾਰੀ ਹਾਜ਼ਰ ਹੋਏ।
ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕੁਆਲੋਨ ਅਤੇ ਦੋ ਪਿਸਤੌਲਾਂ ਸਮੇਤ ਗਲਾਕ ਬਰਾਮਦ ਕੀਤਾ: ਡੀਜੀਪੀ ਗੌਰਵ ਯਾਦਵ
ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
ਅੰਮ੍ਰਿਤਸਰ, 17 ਨਵੰਬਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕਲੋਨ ਅਤੇ ਦੋ ਪਿਸਤੌਲਾਂ ਸਮੇਤ ਇੱਕ ਆਧੁਨਿਕ 9 ਐਮਐਮ ਗਲਾਕ ਬਰਾਮਦ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਵੰਸ਼ ਉਰਫ ਬਿੱਲਾ (23) ਵਾਸੀ ਬਿੱਲੇ ਵਾਲਾ ਚੌਕ ਅੰਮ੍ਰਿਤਸਰ ਅਤੇ ਸੋਨੂੰ ਚੌਰਸੀਆ (20) ਵਾਸੀ ਦਸਮੇਸ਼ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਵੰਸ਼ ਉਰਫ਼ ਬਿੱਲਾ ਦੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਮੂਲੀਅਤ ਬਾਰੇ ਭਰੋਸੇਮੰਦ ਸੂਚਨਾਵਾਂ ਦੇ ਆਧਾਰ 'ਤੇ ਸੀ.ਆਈ.ਏ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਜਾਲ ਵਿਛਾ ਕੇ ਉਸ ਨੂੰ ਮੋਹਕਮਪੁਰਾ ਇਲਾਕੇ 'ਚੋਂ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਕਬਜ਼ੇ 'ਚੋਂ 3.5 ਕਿਲੋ ਹੈਰੋਇਨ, 1.5 ਕਿਲੋ ਮੈਥਾਕੁਆਲੋਨ ਪਾਊਡਰ ਅਤੇ ਆਸਟ੍ਰੀਆ ਨਿਰਮਿਤ ਇਕ 9 ਐਮਐਮ ਗਲਾਕ ਪਿਸਤੌਲ ਬਰਾਮਦ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਸਬੰਧੀ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਇਕ ਹੋਰ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਮੋਹਕਮਪੁਰਾ ਦੇ ਇਲਾਕੇ ਵਿੱਚ ਬਟਾਲਾ ਰੋਡ 'ਤੇ ਸਨਸਿਟੀ ਮੋੜ ਤੋਂ ਦੋਸ਼ੀ ਸੋਨੂੰ ਚੌਰਸੀਆ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 32 ਬੋਰ ਦਾ ਪਿਸਤੌਲ ਬਰਾਮਦ ਕੀਤਾ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ ਹੈ।
ਇਸ ਸਬੰਧੀ ਦੋ ਵੱਖ-ਵੱਖ ਮੁਕੱਦਮੇ ਥਾਣਾ ਮੋਹਕਮਪੁਰਾ ਵਿਖੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪਹਿਲੀ ਐਫ.ਆਈ.ਆਰ ਨੰ. 98 ਮਿਤੀ 14-11-2024 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ ਤੇ 29 ਅਤੇ ਅਸਲਾ ਐਕਟ ਦੀ ਧਾਰਾ 25(8) ਤਹਿਤ ਦਰਜ ਕੀਤੀ ਗਈ ਅਤੇ ਦੂਜੀ ਐਫ.ਆਈ.ਆਰ. ਨੰ. 97 ਮਿਤੀ 14-11-24 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਦਰਜ ਕੀਤੀ ਗਈ ਹੈ।
Fwd: ਪੰਜਾਬੀ ਪ੍ਰਬੋਧ ਦੀ ਪ੍ਰੀਖਿਆ 8 ਦਸੰਬਰ ਨੂੰ
ਪ੍ਰੀਖਿਆ ਲਈ ਫਾਰਮ ਜਮ੍ਹਾਂ ਕਰਵਾਉਣ ਵਾਲੇ ਉਮੀਦਵਾਰ ਆਪਣੇ ਨਾਲ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਦੇ ਅਸਲ ਸਰਟੀਫਿਕੇਟ ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇੱਕ 30 ਗੁਣਾ 25 ਸੈਂਟੀਮੀਟਰ ਸਾਈਜ਼ ਦਾ ਸਵੈ ਪਤੇ ਵਾਲਾ ਲਿਫ਼ਾਫ਼ਾ ਜਿਸ ਉੱਤੇ 40 ਰੁਪਏ ਦੀਆਂ ਡਾਕ ਟਿਕਟਾਂ ਲੱਗੀਆਂ ਹੋਣ ਅਤੇ ਪੰਜ ਫ਼ੋਟੋਆਂ ਇੱਕੋ ਤਰ੍ਹਾਂ ਦੀਆਂ ਪਾਸਪੋਰਟ ਸਾਈਜ਼ (ਜਿਨ੍ਹਾਂ ਵਿੱਚੋਂ ਦੋ ਫ਼ੋਟੋਆਂ ਗਜ਼ਟਿਡ ਅਫ਼ਸਰ ਵੱਲੋਂ ਤਸਦੀਕਸ਼ੁਦਾ) ਜਿਨ੍ਹਾਂ ਦੀ ਬੈਕ ਗਰਾਊਂਡ ਅਤੇ ਕੱਪੜੇ ਹਲਕੇ ਰੰਗ ਦੇ ਹੋਣ, ਨਾਲ ਲਿਆਉਣ। ਪੰਜਾਬੀ ਪ੍ਰਬੋਧ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਭਾਸ਼ਾ ਵਿਭਾਗ ਦੇ ਦਫ਼ਤਰ ਦੇ ਫ਼ੋਨ ਨੰਬਰ 0175-2214469 ਤੇ ਸੰਪਰਕ ਕੀਤਾ ਜਾ ਸਕਦਾ ਹੈ।
Fwd: ਡੀ.ਏ.ਪੀ ਖਾਦ ਦੇ ਬਦਲ ਵਜੋਂ ਹੋਰ ਖਾਦਾਂ ਦੀ ਵਰਤੋਂ ਕਰਨ ਕਿਸਾਨ : ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 14 ਨਵੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਸਬੰਧੀ ਜਾਗਰੂਕ ਕਰਨ ਲਈ ਨਿਰੰਤਰ ਉਪਰਾਲੇ ਜਾਰੀ ਹਨ, ਖੇਤੀਬਾੜੀ ਵਿਭਾਗ ਦੇ ਮਾਹਰ ਲਗਾਤਾਰ ਕਿਸਾਨਾਂ ਨੂੰ ਖਾਦਾਂ, ਰਸਾਇਣ ਤੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕਰ ਰਹੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਖਾਦ ਡੀਲਰਾਂ ਦੀਆਂ ਦੁਕਾਨਾਂ ਤੇ ਗੋਦਾਮਾਂ ਦੀ ਚੈਕਿੰਗ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜ਼ਮੀਨ ਤੋਂ ਚੰਗੀ ਪੈਦਾਵਾਰ ਕਰ ਰਹੇ ਹਨ, ਪ੍ਰੰਤੂ ਹੁਣ ਪਾਣੀ, ਰਸਾਇਣਾਂ ਤੇ ਖਾਦਾਂ ਦੀ ਸੰਜਮ ਨਾਲ ਵਰਤੋਂ ਕਰਨ ਦੀ ਵੀ ਜ਼ਰੂਰਤ ਹੈ। ਖੇਤਾਂ ਵਿੱਚ ਫਸਲਾਂ ਦੇ ਨਿਪਟਾਰੇ ਉਪਰੰਤ ਰਹਿੰਦ ਖੂੰਹਦ ਨੂੰ ਸੰਭਾਲਣ ਲਈ ਵੱਖੋ ਵੱਖਰੇ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਅਪਣਾਈਆਂ ਜਾ ਸਕਦੀਆਂ ਹਨ, ਜਿਸ ਨਾਲ ਜ਼ਮੀਨ ਦੀ ਸਿਹਤ ਖਰਾਬ ਨਹੀ ਹੁੰਦੀ ਅਤੇ ਉਪਜਾਊ ਸ਼ਕਤੀ ਵੱਧ ਜਾਂਦੀ ਹੈ।
ਉਨ੍ਹਾਂ ਨੇ ਖਾਦਾਂ ਬਾਰੇ ਦੱਸਿਆ ਡੀ ਏ ਪੀ ਖਾਦ ਦੇ ਬਦਲ ਵੱਜੋਂ ਟ੍ਰਿਪਲ ਸੁਪਰ ਫਾਸਫੇਟ ਖਾਦ, ਐਨ ਪੀ ਕੇ (12:32:16) ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਟ੍ਰਿਪਲ ਸੁਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ। ਐਨ ਪੀ ਕੇ (12:32:16) ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਕਿਸਾਨ ਨਵੀਂਆਂ ਤਕਨੀਕਾਂ ਅਪਨਾ ਕੇ ਅਗਾਂਹਵਧੂ ਬਣ ਰਹੇ ਹਨ ਤੇ ਦੇਸ਼ ਦੇ ਕਿਸਾਨਾਂ ਦਾ ਰਾਹ ਦਸੇਰਾ ਬਣੇ ਹਨ।
Fwd: Punjabi & Hindi---ਡੀਏਪੀ ਖਾਦ ਦੀ ਕਾਲਾ ਬਜ਼ਾਰੀ ਰੋਕਣ ਲਈ ਨਿਰੰਤਰ ਹੋ ਰਹੀ ਹੈ ਚੈਕਿੰਗ :ਮੁੱਖ ਖੇਤੀਬਾੜੀ ਅਫਸਰ
Fwd: 14 news
ਪਿੰਡਾਂ ਵਿੱਚ ਵਿਕਾਸ ਕੰਮਾਂ ਨੂੰ ਲੈ ਕੇ ਧਾਲੀਵਾਲ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਬਿਨਾਂ ਕਿਸੇ ਪੱਖਪਾਤ ਦੇ ਕਰਵਾਏ ਜਾਣਗੇ ਪਿੰਡਾਂ ਵਿੱਚ ਕੰਮ- ਧਾਲੀਵਾਲ
ਅੰਮ੍ਰਿਤਸਰ 13 ਨਵੰਬਰ - ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡਾਂ ਵਿੱਚ ਵਿਕਾਸ ਕੰਮਾਂ ਨੂੰ ਕਰਵਾਉਣ ਲਈ ਪੰਚਾਇਤ ਵਿਭਾਗ ਦੇ ਅਧਿਕਾਰੀਆਂ, ਜਿਨਾਂ ਵਿੱਚ ਡੀਡੀਪੀਓ , ਬੀਡੀਪੀਓ ਅਤੇ ਐਕਸੀਅਨ ਪੰਚਾਇਤੀ ਰਾਜ ਸ਼ਾਮਿਲ ਸਨ, ਨਾਲ ਮੀਟਿੰਗ ਕਰਦੇ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦਾ ਕੰਮਾਂ ਨੂੰ ਲੈ ਕੇ ਬਹੁਤ ਉਤਸ਼ਾਹ ਹੈ ਅਤੇ ਤੁਹਾਡੇ ਕਰਮਚਾਰੀ ਪੰਚਾਇਤਾਂ ਨਾਲ ਸਲਾਹ ਮਸ਼ਵਰਾ ਕਰਕੇ ਪਿੰਡਾਂ ਦਾ ਕੰਮ ਕਰਵਾਉਣ। ਉਹਨਾਂ ਕਿਹਾ ਕਿ ਕਿਸੇ ਵੀ ਪਿੰਡ ਵਿੱਚ ਕੰਮ ਕਰਵਾਉਣ ਮੌਕੇ ਕਿਸੇ ਪਾਰਟੀ ਦਾ ਪੱਖਪਾਤ ਨਹੀਂ ਕੀਤਾ ਜਾਣਾ ਚਾਹੀਦਾ । ਸ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪੰਜਾਬ ਦਾ ਚੌਮੁਖੀ ਵਿਕਾਸ ਕਰਨ ਲਈ ਕੰਮ ਕਰ ਰਹੀ ਹੈ ਅਤੇ ਪਿੰਡ ਇਸ ਦੀ ਬੁਨਿਆਦ ਹਨ। ਉਹਨਾਂ ਕਿਹਾ ਕਿ ਹਰੇਕ ਪਿੰਡ ਦੀ ਵੱਖਰੀ ਲੋੜ ਹੈ ਤੇ ਉਸ ਲੋੜ ਨੂੰ ਸਮਝਦੇ ਹੋਏ ਹੀ ਕੰਮਾਂ ਦੀ ਤਰਤੀਬ ਤਿਆਰ ਕੀਤੀ ਜਾਵੇ ਅਤੇ ਉਸ ਅਨੁਸਾਰ ਵਧੀਆ ਗੁਣਵੱਤਾ ਨਾਲ ਕੰਮ ਕਰਵਾਏ ਜਾਣ ।
ਉਨਾਂ ਇਸ ਮੌਕੇ ਕਸਬਾ ਰਮਦਾਸ ਵਿੱਚ ਬਿਜਲੀ ਲਾਈਨਾਂ ਵਿੱਚ ਸੁਧਾਰ ਨੂੰ ਲੈ ਕੇ ਵੀ ਵਿਚਾਰਾਂ ਕੀਤੀਆਂ ਅਤੇ ਅਧਿਕਾਰੀਆਂ ਨੂੰ ਪੁਰਾਣੀਆਂ ਲਾਈਨਾਂ ਬਦਲਣ ਅਤੇ ਨੀਵੀਆਂ ਹੋ ਚੁੱਕੀਆਂ ਬਿਜਲੀ ਲਾਈਨਾਂ ਨੂੰ ਉੱਚਾ ਕਰਨ ਦੀ ਹਦਾਇਤ ਕੀਤੀ।
ਸ ਧਾਲੀਵਾਲ ਨੇ ਕਿਹਾ ਕਿ ਮੇਰਾ ਸੁਪਨਾ ਅਜਨਾਲਾ ਹਲਕੇ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਉਣਾ ਹੈ ਅਤੇ ਮੈਂ ਇਸ ਲਈ ਦਿਨ ਰਾਤ ਕੰਮ ਕਰ ਰਿਹਾ ਹਾਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਵੀ ਹਰੇਕ ਤਰ੍ਹਾਂ ਦਾ ਸਾਥ ਅਜਨਾਲਾ ਹਲਕੇ ਲਈ ਮਿਲਿਆ ਹੈ ਅਤੇ ਹੁਣ ਕੰਮ ਕਰਵਾਉਣ ਲਈ ਇੱਕ ਟੀਮ ਵਜੋਂ ਤੁਹਾਡੇ ਸਾਰਿਆਂ ਦੇ ਸਾਥੀ ਲੋੜ ਹੈ।