ਖੱਜਲ-ਖੁਆਰੀ ਤੋਂ ਬਚਣ ਲਈ ਲਈ ਦਾਖ਼ਲਾ ਪੱਤਰ ਤੁਰੰਤ ਡਾਊਨਲੋਡ ਕਰਨ ਵਿਦਿਆਰਥੀ : ਪ੍ਰਿੰਸੀਪਲ ਰੰਜੂ ਦੁੱਗਲ
ਹੁਸ਼ਿਆਰਪੁਰ, 31 ਜਨਵਰੀ: ਜਵਾਹਰ ਨਵੋਦਿਆ ਵਿਦਿਆਲਿਆ ਵਿਚ ਨੌਵੀਂ ਅਤੇ ਗਿਆਰਵੀਂ ਜਮਾਤ ਵਿਚ ਦਾਖ਼ਲੇ ਲਈ ਆਯੋਜਿਤ ਹੋਣ ਵਾਲੀ ਲੇਟਰਲ ਐਂਟਰੀ ਚੋਣ ਪ੍ਰੀਖਿਆ ਦੇ ਵਿਦਿਆਰਥੀ ਹੁਣ ਪ੍ਰੀਖਿਆ ਦੇ ਦਾਖਲਾ ਪੱਤਰ ਡਾਊਨਲੋਡ ਕਰ ਸਕਦੇ ਹਨ। ਪ੍ਰੀਖਿਆ 10 ਫਰਵਰੀ 2024 ਨੂੰ ਨਿਰਧਾਰਿਤ ਕੀਤੀ ਗਈ ਹੈ ਅਤੇ ਸਾਰੇ ਰਜਿਸਟਰਡ ਵਿਦਿਆਰਥੀਆਂ ਨੂੰ ਸਮੇਂ ਸਿਰ ਅਤੇ ਨਿਰਧਾਰਿਤ ਕੇਂਦਰ 'ਤੇ ਹਾਜ਼ਰ ਹੋਣਾ ਜ਼ਰੂਰੀ ਹੈ। ਇਹ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਰੰਜੂ ਦੁੱਗਲ ਨੇ ਦੱਸਿਆ ਕਿ ਨੌਵੀਂ ਜਮਾਤ ਦਾ ਪ੍ਰੀਖਿਆ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਲਾਹੀ ਹੋਵੇਗਾ। ਇਸੇ ਤਰ੍ਹਾਂ ਗਿਆਰਵੀਂ ਜਮਾਤ ਦਾ ਪ੍ਰੀਖਿਆ ਕੇਂਦਰ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ, ਜ਼ਿਲ੍ਹਾ ਹੁਸ਼ਿਆਰਪੁਰ ਹੋਵੇਗਾ। ਉਨ੍ਹਾਂ ਦੱਸਿਆ ਕਿ ਸਾਰੇ ਰਜਿਸਟਰਡ ਉਮੀਦਵਾਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ 100 ਫੀਸਦੀ ਹਾਜ਼ਰੀ ਯਕੀਨੀ ਬਣਾਈ ਜਾਵੇ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਤੋਂ ਬਚਣ ਲਈ ਸਾਰੇ ਵਿਦਿਆਰਥੀ ਆਪਣਾ ਦਾਖਲਾ ਪੱਤਰ ਤੁਰੰਤ ਡਾਊਨਲੋਡ ਕਰ ਲੈਣ ਅਤੇ ਪ੍ਰੀਖਿਆ ਮਿਤੀ ਜਾਂਚ ਲੈਣ। ਉਨ੍ਹਾਂ ਦੱਸਿਆ ਕਿ 100 ਫੀਸਦੀ ਹਾਜ਼ਰੀ ਯਕੀਨੀ ਬਣਾਉਣਾ ਮਹੱਤਵਪੂਰਨ ਹੈ। ਉਮੀਦਵਾਰ ਆਪਣਾ ਦਾਖਲਾ ਪੱਤਰ ਨਵੋਦਿਆ ਸਮਿਤੀ ਦੀ ਅਧਿਕਾਰਤ ਵੈਬਸਾਈਟ https://navoday.gov.in/ ਤੋਂ ਆਪਣਾ ਲਾਗਿਨ ਕਰਕੇ ਡਾਊਨਲੋਡ ਕਰ ਸਕਦੇ ਹਨ।