ਨਵਾਂਸ਼ਹਿਰ, 2 ਜਨਵਰੀ : ਭਾਸ਼ਾ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਨਾਲ-ਨਾਲ
ਉਰਦੂ ਜ਼ੁਬਾਨ ਦੀ
ਸਿਖਲਾਈ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ
ਸੰਦੀਪ ਸਿੰਘ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ
ਲਈ ਉਰਦੂ ਕੋਰਸ 15 ਜਨਵਰੀ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ
ਹੋਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦਾ ਹੈ।
ਇਸ ਕੋਰਸ ਦੀ ਕੁੱਲ ਫ਼ੀਸ ਸਿਰਫ਼ 500 ਰੁਪਏ ਹੈ। ਕਲਾਸ ਦਾ ਸਮਾਂ ਸ਼ਾਮ 5 ਤੋਂ 6 ਵਜੇ ਤੱਕ
ਹੋਵੇਗਾ।
ਉਨ੍ਹਾਂ ਦੱਸਿਆ ਕਿ ਉਰਦੂ ਸਿੱਖਣ ਦੇ ਚਾਹਵਾਨ ਇਸ ਕੋਰਸ ਲਈ ਦਾਖ਼ਲਾ ਫ਼ਾਰਮ ਦਫ਼ਤਰ
ਜ਼ਿਲ੍ਹਾ ਭਾਸ਼ਾ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਕਮਰਾ ਨੰਬਰ 23 ਵਿਖੇ ਕਿਸੇ ਵੀ ਕੰਮ ਵਾਲੇ ਦਿਨ
ਦਫ਼ਤਰੀ ਸਮੇਂ ਦੌਰਾਨ ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਫ਼ਾਰਮ ਭਰਨ ਦੀ ਅੰਤਿਮ ਮਿਤੀ 12 ਜਨਵਰੀ
2024 ਹੈ। ਹੋਰ ਜਾਣਕਾਰੀ ਲਈ ਸੰਦੀਪ ਜ਼ਿਲ੍ਹਾ ਭਾਸ਼ਾ ਅਫ਼ਸਰ 84376-26373 'ਤੇ ਸੰਪਰਕ ਕੀਤਾ
ਜਾ ਸਕਦਾ ਹੈ।