-ਕਿਹਾ, ਬੁਨਿਆਦੀ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ ਹੱਲ
ਹੁਸ਼ਿਆਰਪੁਰ, 30 ਜਨਵਰੀ : ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਜ਼ਿਲ੍ਹੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਅੱਜ 12 ਲੱਖ 23 ਹਜ਼ਾਰ ਰੁਪਏ ਦੇ ਚੈਕ ਵੰਡੇ। ਉਨ੍ਹਾਂ ਦੱਸਿਆ ਕਿ ਅੱਜ ਜਾਰੀ ਕੀਤੀ ਗਈ ਰਾਸ਼ੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਵਿੱਚ ਸਬਮਰਸੀਬਲ ਪੰਪ ਲਗਾਉਣ ਦੇ ਲਈ ਅੱਠ ਲੱਖ ਰੁਪਏ, ਬੀ. ਡੀ. ਪੀ. ਓ ਹਾਜੀਪੁਰ ਨੂੰ ਇਕ ਲੱਖ ਰੁਪਏ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਹੁਸ਼ਿਆਰਪੁਰ ਨੂੰ ਦੋ ਲੱਖ ਰੁਪਏ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਧਰਮਪੁਰ ਵਿੱਚ ਸ਼ੈਡ ਦੇ ਲਈ 1 ਲੱਖ ਰੁਪਏ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਰੀਬ 51 ਲੱਖ ਰੁਪਏ ਦੀ ਰਾਸ਼ੀ ਵਿਕਾਸ ਕਾਰਜ ਦੇ ਲਈ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਹੁਣ ਤੱਕ 62 ਲੱਖ ਰੁਪਏ ਦੀ ਵਿਕਾਸ ਰਾਸ਼ੀ ਜ਼ਿਲ੍ਹੇ ਵਿਚ ਵੱਖ-ਵੱਖ ਕਾਰਜਾਂ ਦੇ ਲਈ ਦਿੱਤੀ ਜਾ ਚੁੱਕੀ ਹੈ।
ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਦੱਸਿਆ ਕਿ ਜ਼ਮੀਨੀ ਪੱਧਰ 'ਤੇ ਲੋਕਾਂ ਦੀਆਂ ਮੰਗਾਂ ਨੂੰ ਦੇਖਿਆ ਜਾ ਰਿਹਾ ਹੈ ਅਤੇ ਜਿਥੇ ਜਿੰਨੀ ਲੋੜ ਹੈ, ਉਸੇ ਹਿਸਾਬ ਨਾਲ ਵਿਕਾਸ ਕਾਰਜ ਸਬੰਧੀ ਰਾਸ਼ੀ ਵੰਡੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਯੋਜਨਾ ਕਮੇਟੀ ਵਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬੁਨਿਆਦੀ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ।